ਚੰਡੀਗੜ੍ਹ ’ਚ ਮਹਿੰਗਾਈ ਨੇ ਕੱਢੇ ਵੱਟ, ਟਮਾਟਰ ਨੇ ਮਾਰਿਆ ਦੋਹਰਾ ਸੈਂਕੜਾ

08/09/2023 5:00:29 PM

ਚੰਡੀਗੜ੍ਹ - ਟਮਾਟਰਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੇ ਮੂੰਹ ਦਾ ਸੁਆਦ ਖ਼ਰਾਬ ਕਰਕੇ ਰੱਖ ਦਿੱਤਾ ਹੈ। ਇਸ ਦੌਰਾਨ ਜਿੱਥੇ ਚੰਡੀਗੜ੍ਹ 'ਚ ਸਬਜ਼ੀਆਂ ਦੇ ਭਾਅ 'ਚ ਕੋਈ ਫ਼ਰਕ ਨਹੀਂ ਪਿਆ, ਉਥੇ ਹੀ ਟਮਾਟਰਾਂ ਦੀਆਂ ਕੀਮਤਾਂ 'ਚ ਫਿਰ ਵਾਧਾ ਹੋ ਰਿਹਾ ਹੈ। ਚੰਡੀਗੜ੍ਹ ਵਿੱਚ ਪਿਛਲੇ ਹਫ਼ਤੇ ਟਮਾਟਰ ਦੀ ਕੀਮਤ 70 ਰੁਪਏ ਪ੍ਰਤੀ ਕਿਲੋ 'ਤੇ ਪਹੁੰਚ ਗਈ ਸੀ ਪਰ ਹੁਣ ਇਹ 200 ਰੁਪਏ ਕਿਲੋ ਵਿੱਕ ਰਿਹਾ ਹੈ। ਟਮਾਟਰ ਦੇ ਨਾਲ-ਨਾਲ ਹੋਰ ਸਬਜ਼ੀਆਂ ਵੀ ਲਗਾਤਾਰ ਮਹਿੰਗੀਆਂ ਹੋ ਰਹੀਆਂ ਹਨ। 

ਇਹ ਵੀ ਪੜ੍ਹੋ : ਆਨਲਾਈਨ ਗੇਮਿੰਗ 'ਤੇ 28% GST ਦਾ ਪ੍ਰਭਾਵ, ਕੰਪਨੀਆਂ ਨੇ ਸ਼ੁਰੂ ਕੀਤੀ ਛਾਂਟੀ

ਦੱਸ ਦੇਈਏ ਕਿ ਪੰਜਾਬ ਦੇ ਕਈ ਇਲਾਕਿਆਂ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਟਮਾਟਰ ਬਹੁਤ ਮਹਿੰਗੇ ਵਿਕ ਰਹੇ ਹਨ। ਚੰਡੀਗੜ੍ਹ ਵਿਖੇ ਮਟਰ 160 ਰੁਪਏ ਕਿਲੋ, ਗੋਭੀ 100 ਰੁਪਏ ਕਿਲੋ, ਹਰੀਆਂ ਫਲੀਆਂ 120 ਰੁਪਏ ਪ੍ਰਤੀ ਕਿਲੋ ਦੀ ਕੀਮਤ ਨਾਲ ਮਿਲ ਰਹੀਆਂ ਹਨ। ਆਲੂ ਜੋ ਪਹਿਲਾਂ 10 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲਦਾ ਸੀ, ਉਹ ਹੁਣ 30 ਰੁਪਏ ਕਿਲੋ ਮਿਲ ਰਿਹਾ ਹੈ। ਗੰਢੇ ਵੀ 40 ਰੁਪਏ ਪ੍ਰਤੀ ਕਿਲੋ ਦੇ ਕਰੀਬ ਵਿਕ ਰਹੇ ਹਨ। ਇਹਨਾਂ ਸਬਜ਼ੀਆਂ ਦੀਆਂ ਕੀਮਤਾਂ ਆਉਣ ਵਾਲੇ ਦਿਨਾਂ 'ਚ ਹੋਰ ਵੱਧ ਜਾਣ ਦੀ ਸ਼ੰਕਾਂ ਵੀ ਜਤਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)

ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਸੈਕਟਰ 26 ਦੀ ਸਬਜ਼ੀ ਮੰਡੀ ਦੇ ਆੜ੍ਹਤੀਆਂ ਨੇ ਇਸ ਸਬੰਧ ਵਿੱਚ ਕਿਹਾ ਕਿ ਹਰ ਵਾਰ ਬਰਸਾਤ ਦੇ ਮੌਸਮ ਵਿੱਚ ਸਬਜ਼ੀਆਂ ਦੇ ਭਾਅ ਵਧ ਜਾਂਦੇ ਹਨ ਪਰ ਇਸ ਵਾਰ ਸਬਜ਼ੀਆਂ ਦੇ ਭਾਅ ਵਿੱਚ ਪਿਛਲੇ ਸਾਲ ਨਾਲੋਂ ਕਰੀਬ 40 ਫ਼ੀਸਦੀ ਦਾ ਵਾਧਾ ਹੋਇਆ ਹੈ। ਪਿਛਲੇ ਮਹੀਨੇ ਪਹਾੜੀ ਇਲਾਕਿਆਂ ਵਿੱਚ ਪਏ ਭਾਰੀ ਮੀਂਹ ਦੇ ਕਾਰਨ ਸਾਰੀਆਂ ਸਬਜ਼ੀਆਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ। ਸਬਜ਼ੀਆਂ ਦੀ ਸਪਲਾਈ ਨਾ ਹੋਣ ਕਾਰਨ ਕੀਮਤਾਂ 'ਚ ਲਗਾਤਾਰ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। 

ਇਹ ਵੀ ਪੜ੍ਹੋ : ਅਮਰੀਕਾ ’ਚ ਮੁੜ ਪੈਰ ਪਸਾਰ ਸਕਦਾ ਬੈਂਕਿੰਗ ਸੰਕਟ! ਸ਼ੇਅਰ ਮਾਰਕੀਟ ’ਚ ਮਚੀ ਹਾਹਾਕਾਰ

ਉੱਤਰੀ ਭਾਰਤ 'ਚ ਟਮਾਟਰ ਦਾ ਰੇਟ ਕਈ ਥਾਵਾਂ 'ਤੇ 150 ਰੁਪਏ ਪ੍ਰਤੀ ਕਿਲੋ, ਕਈ ਇਲਾਕਿਆਂ 'ਚ 200 ਰੁਪਏ ਪ੍ਰਤੀ ਕਿਲੋ ਅਤੇ ਕਈ ਥਾਵਾਂ 'ਤੇ 250 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਮਾਹਿਰਾਂ ਦਾ ਕਹਿਣਾ ਹੈ ਕਿ ਟਮਾਟਰ ਦੀ ਕੀਮਤ 300 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ। ਸਬਜ਼ੀਆਂ ਦੇ ਨਾਲ-ਨਾਲ ਦਾਲਾਂ, ਮਸਾਲੇ ਆਦਿ ਚੀਜ਼ਾਂ ਦੇ ਭਾਅ 'ਚ ਉਤਰਾਅ-ਚੜ੍ਹਾਅ ਹੁੰਦਾ ਵਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ : ਅਗਸਤ 'ਚ 14 ਦਿਨ ਬੰਦ ਰਹਿਣਗੇ ਬੈਂਕ, ਇਥੇ ਚੈੱਕ ਕਰੋ ਛੁੱਟੀਆਂ ਦੀ ਪੂਰੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur