ਭਲਕੇ CM ਮਾਨ ਗੁਰਦਾਸਪੁਰ ਵਾਸੀਆਂ ਨੂੰ ਦੇਣਗੇ ਅਹਿਮ ਤੋਹਫ਼ਾ, ਪੜ੍ਹੋ ਖ਼ਬਰ
Tuesday, Nov 25, 2025 - 06:42 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਯਾਨੀ 26 ਨਵੰਬਰ ਨੂੰ ਸਵੇਰੇ 10.00 ਵਜੇ "ਦੀ ਗੁਰਦਾਸਪੁਰ ਸਹਿਕਾਰੀ ਖੰਡ ਮਿਲਜ਼ ਲਿਮਟਿਡ ਪਨਿਆੜ, ਜ਼ਿਲ੍ਹਾ ਗੁਰਦਾਸਪੁਰ" ਵਿਖੇ 5000 ਟੀ.ਸੀ.ਡੀ ਤੱਕ ਦੀ ਸਮਰੱਥਾ ਦੀ ਰਿਫਾਂਇਡ ਸਲਫਰ ਰਹਿਤ ਨਵੀਂ ਸੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਲਈ ਆਉਣਗੇ। ਇਸ ਤੋਂ ਬਾਅਦ 11 ਵਜੇ "ਗੁਰਦਾਸਪੁਰ ਰੋਡ, ਨਜ਼ਦੀਕ ਮੇਨ ਰੋਡ ਕੋਰੀਡੋਰ, ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਵਿਖੇ" ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ 28 ਨਵੰਬਰ ਤੋਂ ਬਦਲੇਗਾ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਮੁੱਖ ਮੰਤਰੀ ਮਾਨ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ, ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਪੱਕਾ ਕਰਨਾ ਲਾਜ਼ਮੀ ਹੈ, ਤਾਂ ਜੋ ਕਿਸੇ ਵੀ ਅਣਚਾਹੀ ਜਾਂ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸੇ ਪ੍ਰਬੰਧ ਦਾ ਹਿੱਸਾ ਵਜੋਂ ਡਰੋਨ ਕੈਮਰਿਆਂ ਨੂੰ ਚਲਾਉਣ ਅਤੇ ਉਡਾਉਣ 'ਤੇ ਪਾਬੰਦੀ ਲਗਾਉਣਾ ਵੀ ਜ਼ਰੂਰੀ ਸਮਝਿਆ ਗਿਆ ਹੈ, ਕਿਉਂਕਿ ਕੁਝ ਸ਼ਰਾਰਤੀ ਤੱਤ ਡਰੋਨ ਦੀ ਵਰਤੋਂ ਕਰਕੇ ਮੰਦਭਾਗੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।
ਇਹ ਵੀ ਪੜ੍ਹੋ- ਵੱਡਾ ਹਾਦਸਾ, ਰਾਵੀ ਦਰਿਆ 'ਚ ਟਰੈਕਟਰ ਸਮੇਤ ਰੁੜਿਆ ਨੌਜਵਾਨ, ਹੋਈ ਮੌਤ
ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ, ਅਦਿੱਤਿਆ ਉੱਪਲ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੋਂ ਅੰਦਰ ਮਿਤੀ 26 ਨਵੰਬਰ 2025 ਨੂੰ ਡਰੋਨ ਕੈਮਰਿਆਂ ਦੀ ਉਡਾਣ ਅਤੇ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਪੰਜਾਬ: 10 ਤੇ 20 ਰੁਪਏ ਦੇ ਨਵੇਂ ਨੋਟਾਂ ਦੀ ਹੋ ਰਹੀ ਬਲੈਕ, ਬੈਂਕ ਅਧਿਕਾਰੀ ਕਰ ਰਹੇ...
