NRI ਪੰਜਾਬੀਆਂ ਲਈ ਭਲਕੇ ਬੇਹੱਦ ਖ਼ਾਸ ਦਿਨ, ਵੱਡਾ ਲਾਹਾ ਲੈਣ ਦਾ ਮਿਲਿਆ ਮੌਕਾ
Thursday, Jan 02, 2025 - 03:29 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ’ਦੂਜੀ ਆਨਲਾਈਨ ਐੱਨ. ਆਰ. ਆਈ. ਮਿਲਣੀ’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ। ਇਸ 'ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਵਿਚਾਲੇ ਪੰਜਾਬੀਆਂ ਨੂੰ ਜ਼ਰੂਰੀ ਸਲਾਹ, ਬੇਹੱਦ ਧਿਆਨ ਦੇਣ ਦੀ ਲੋੜ
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ। ਧਾਲੀਵਾਲ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਖ਼ੁਸ਼ਖ਼ਬਰੀ ਦੇਣ ਜਾ ਰਹੇ CM ਮਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
ਉਨ੍ਹਾਂ ਦੱਸਿਆ ਕਿ ਐੱਨ. ਆਰ. ਆਈ. ਪੰਜਾਬੀ ਆਪਣੀਆਂ ਲਿਖ਼ਤੀ ਸ਼ਿਕਾਇਤਾਂ ਈਮੇਲ ਪਤੇ : nriminister2023@gmail.com `ਤੇ ਵੀ ਭੇਜ ਸਕਦੇ ਹਨ। ਧਾਲੀਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀ ਆਪਣੇ ਮਸਲੇ ਹੱਲ ਕਰਾੳਣ ਲਈ ‘ਆਨਲਾਈਨ ਐੱਨ. ਆਰ. ਆਈ. ਮਿਲਣੀ’ ‘ਚ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾ ਕੇ ਲਾਹਾ ਲੈਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8