PM ਮੋਦੀ ਨੇ ਕਰ ''ਤਾ ਐਲਾਨ! ਜਲੰਧਰ ''ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ

Thursday, Jul 16, 2026 - 07:21 PM (IST)

PM ਮੋਦੀ ਨੇ ਕਰ ''ਤਾ ਐਲਾਨ! ਜਲੰਧਰ ''ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ

ਜਲੰਧਰ (ਵੈੱਬ ਡੈਸਕ)- 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਦੌਰੇ 'ਤੇ ਆ ਰਹੇ ਹਨ। ਇਥੇ ਉਹ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਦੇ ਨਾਲ-ਨਾਲ ਜਲੰਧਰ ਵਾਸੀਆਂ ਲਈ ਕਈ ਵੱਡੇ ਐਲਾਨ ਵੀ ਕਰਨਗੇ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ ਗਈ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਲਿਖਿਆ, ਕੱਲ੍ਹ ਜਲੰਧਰ ਵਿੱਚ 5400 ਕਰੋੜ ਰੁਪਏ ਤੋਂ ਵੱਧ ਦੇ ਕੰਮਾਂ ਦਾ ਉਦਘਾਟਨ ਕੀਤਾ ਜਾਵੇਗਾ। ਕੱਲ੍ਹ ਦਾ ਪ੍ਰੋਗਰਾਮ ਭਾਰਤ ਦੇ ਰੇਲਵੇ ਬੁਨਿਆਦੀ ਢਾਂਚੇ ਲਈ ਮਹੱਤਵਪੂਰਨ ਹੈ ਕਿਉਂਕਿ ਪੂਰੇ ਭਾਰਤ ਤੋਂ 75 ਪੁਨਰ ਵਿਕਸਤ ਰੇਲਵੇ ਸਟੇਸ਼ਨ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਰਾਸ਼ਟਰ ਨੂੰ ਸਮਰਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ: ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ

PunjabKesari

ਇਹ ਸਟੇਸ਼ਨ ਇਕ ਬਿਹਤਰ ਯਾਤਰੀ ਅਨੁਭਵ ਨੂੰ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ  ਇਹ 'ਵਿਕਾਸ ਭੀ, ਵਿਰਾਸਤ ਭੀ' ਦੀ ਭਾਵਨਾ ਨੂੰ ਦਰਸਾਉਂਦੇ ਹਨ। ਰੇਲਵੇ ਦੇ ਦੂਜੇ ਪ੍ਰਾਜੈਕਟਸ ਨਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਂ ਚਿੰਤਪੁਰਨੀ ਮੰਦਿਰ ਤੱਕ ਕਨੈਕਟੀਵਿਟੀ ਵਧੀਆ ਹੋਵੇਗੀ। ਇਸ ਦੇ ਨਾਲ ਹੀ ਅੰਮ੍ਰਿਤਸਰ ਅਤੇ ਵਾਰਾਣਸੀ ਵਿਚਾਲੇ ਟਰੇਨ ਸਰਵਿਸ ਭਾਰਤ ਦੇ ਦੋ ਅਹਿਮ ਧਾਰਮਿਕ ਅਤੇ ਸੰਸਕ੍ਰਿਤਕ ਕੇਂਦਰਾਂ ਨੂੰ ਜੋੜੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News