ਪੰਜਾਬ ''ਚ ਭਲਕੇ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
Sunday, Apr 13, 2025 - 07:06 PM (IST)
 
            
            ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਭਲਕੇ ਯਾਨੀ ਕਿ ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ, ਜਿਸ ਕਰਕੇ ਸਕੂਲ, ਕਾਲਜ ਸਮੇਤ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ।
ਇਹ ਵੀ ਪੜ੍ਹੋ: ਜਲੰਧਰ 'ਚ ਧੋਖਾਧੜੀ ਦੇ ਨੈੱਟਵਰਕ ਦਾ ਪਰਦਾਫਾਸ਼, ਲੱਖਾਂ ਰੁਪਏ ਦੀ ਨਕਦੀ, 43 ATM ਸਣੇ 3 ਗ੍ਰਿਫ਼ਤਾਰ

ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਐਲਾਨਿਆ ਗਿਆ ਹੈ। ਇਸ ਦੀ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜੀ ਗਈ ਹੈ।
ਇਹ ਵੀ ਪੜ੍ਹੋ: ਹਾਈ ਅਲਰਟ 'ਤੇ ਪੰਜਾਬ, ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            