ਕੱਲ੍ਹ ਵੀ ਗੁਰਦਾਸਪੁਰ ''ਚ ਹੋਵੇਗੀ ਛੁੱਟੀ, ਸਕੂਲ ਤੇ ਕਾਲਜ ਰਹਿਣਗੇ ਬੰਦ
Tuesday, Aug 26, 2025 - 04:29 PM (IST)

ਗੁਰਦਾਸਪੁਰ- ਪੰਜਾਬ ਵਿਚ ਲਗਾਤਾਰ ਬਾਰਿਸ਼ ਦਾ ਕਹਿਰ ਜਾਰੀ ਹੈ। ਇਸੇ ਦਰਮਿਆਨ ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ 27 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹੇ 'ਚ ਪੈਂਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ 'ਚ ਮਿਤੀ 27.08.2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਜੇਕਰ ਕਿਸੇ ਵੀ ਸਕੂਲ/ ਕਾਲਜ/ ਵਿਦਿਅਕ ਅਦਾਰੇ 'ਚ ਬੋਰਡ/ ਯੂਨੀਵਰਸਿਟੀ ਵਲੋਂ ਕੋਈ ਪੇਪਰ/ ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਗਿਆ ਹੈ ਤਾਂ ਇਹ ਹੁਕਮ ਉਸ 'ਤੇ ਲਾਗੂ ਨਹੀਂ ਹੋਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ਦੀ ਲਪੇਟ 'ਚ ਆਏ 10 ਪਿੰਡ, ਮੰਡਰਾਉਣ ਲੱਗਾ ਹੜ੍ਹ ਦਾ ਖ਼ਤਰਾ
ਜ਼ਿਕਰਯੋਗ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਕਾਰਨ ਕਈ ਪਿੰਡਾਂ ਵਿਚ ਪਾਣੀ ਭਰ ਗਿਆ। ਲੋਕਾਂ ਦਾ ਘਰਾਂ 'ਚ ਰਹਿਣਾ ਵੀ ਮੁਸ਼ਕਿਲ ਹੋਇਆ ਪਿਆ ਹੈ, ਜਿਸ ਨੂੰ ਲੈ ਕੇ ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 27 ਤਰੀਖ ਦੀ ਛੁੱਟੀ ਐਲਾਨੀ ਗਈ ਹੈ। ਇੱਥੇ ਦੱਸ ਦੇਈਏ ਕਿ ਅੱਜ ਵੀ ਗੁਰਦਾਸਪੁਰ ਤੋਂ ਇਲਾਵਾ ਪਠਾਨਕੋਟ, ਦੀਨਾਨਗਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ, ਅਜਨਾਲਾ, ਰਈਆ, ਅੰਮ੍ਰਿਤਸਰ ਤੇ ਫਾਜ਼ਿਲਕਾ 'ਚ ਛੁੱਟੀ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8