ਪੰਜਾਬ ''ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ

06/16/2024 1:17:57 PM

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਸਰਕਾਰ ਨੇ ਸੂਬੇ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ 17 ਜੂਨ ਯਾਨੀ ਕਿ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ, ਹੋਰ ਅਦਾਰਿਆਂ ਅਤੇ ਵਪਾਰਕ ਇਕਾਈਆਂ 'ਚ ਛੁੱਟੀ ਰਹੇਗੀ। ਇਹ ਛੁੱਟੀ ਈਦ-ਉੱਲ-ਜੂਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਰਹੇਗੀ। 

PunjabKesari

ਪੰਜਾਬ ਸਰਕਾਰ ਨੇ ਸਾਲ-2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ 'ਚ ਇਸ ਤਿਉਹਾਰ ਦੀ ਛੁੱਟੀ ਐਲਾਨੀ ਹੈ। ਇਸ ਲਈ ਇਸ ਦਿਨ ਪੰਜਾਬ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 17 ਜੂਨ ਤੋਂ ਇਕ ਦਿਨ ਪਹਿਲਾਂ ਐਤਵਾਰ ਕਰਕੇ ਛੁੱਟੀ ਹੋਣ ਕਾਰਨ ਦੋ ਛੁੱਟੀਆਂ ਇਕੱਠੀਆਂ ਆ ਰਹੀ ਹਨ। 

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਧਾਈ ਗਈ ਸੁਰੱਖਿਆ, ਵਾਧੂ ਫੋਰਸ ਕੀਤੀ ਗਈ ਤਾਇਨਾਤ, ਜਾਣੋ ਕੀ ਰਿਹਾ ਕਾਰਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News