LPG  ਖਪਤਕਾਰਾਂ ਨੂੰ ਵੱਡੀ ਰਾਹਤ, ਭੋਗਪੁਰ ਤੋਂ ਸਪੈਸ਼ਲ ਕਾਊਂਟਰ ਇੰਟੈਲੀਜੈਂਸ ਨੇ ਕਾਬੂ ਕੀਤੇ 5 ਗੈਂਗਸਟਰ, ਪੜ੍ਹੋ Top 10

Wednesday, Nov 02, 2022 - 08:42 AM (IST)

ਜਲੰਧਰ (ਬਿਊਰੋ) : ਪੂਰੇ ਦੇਸ਼ ’ਚ ਨਵੰਬਰ ਮਹੀਨੇ ਦੇ ਪਹਿਲੇ ਦਿਨ ਐੱਲ. ਪੀ. ਜੀ. ਗੈਸ ਸਿਲੰਡਰ ਸਸਤਾ ਹੋ ਗਿਆ ਹੈ। ਮੰਗਲਵਾਰ ਮਤਲਬ ਕਿ ਇਕ ਨਵੰਬਰ ਤੋਂ 19 ਕਿੱਲੋ ਵਾਲਾ ਕਮਰਸ਼ੀਅਲ ਗੈਸ ਸਿਲੰਡਰ 115.50 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਪੁਲਸ ਦੀ ਸਪੈਸ਼ਲ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਅੱਜ ਜਲੰਧਰ ਦਿਹਾਤੀ ਦੇ ਸੀ. ਆਈ. ਏ. ਸਟਾਫ ਨਾਲ ਸਾਂਝੇ ਤੌਰ ’ਤੇ ਥਾਣਾ ਭੋਗਪੁਰ ਦੇ ਪਿੰਡ ਇੱਟਾਂਬੱਧੀ ਵਿਚ ਇਕ ਵਿਸ਼ੇਸ਼ ਆਪਰੇਸ਼ਨ ਚਲਾ ਕੇ ਪਿੰਡ ਲੁਹਾਰਾਂ ਨੇੜਲੇ ਇਕ ਪੈਟਰੋਲ ਪੰਪ ਨਾਲ ਲੱਗਦੀ ਬੰਦ ਪਈ ਕੋਠੀ ਵਿਚੋਂ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ

ਵੱਡੀ ਖ਼ਬਰ : ਨਵੰਬਰ ਮਹੀਨੇ ਦੇ ਪਹਿਲੇ ਦਿਨ LPG ਖ਼ਪਤਕਾਰਾਂ ਨੂੰ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

ਪੂਰੇ ਦੇਸ਼ 'ਚ ਨਵੰਬਰ ਮਹੀਨੇ ਦੇ ਪਹਿਲੇ ਦਿਨ ਐੱਲ. ਪੀ. ਜੀ. ਗੈਸ ਸਿਲੰਡਰ ਸਸਤਾ ਹੋ ਗਿਆ ਹੈ। ਮੰਗਲਵਾਰ ਮਤਲਬ ਕਿ ਇਕ ਨਵੰਬਰ ਤੋਂ 19 ਕਿੱਲੋ ਵਾਲਾ ਕਮਰਸ਼ੀਅਲ ਗੈਸ ਸਿਲੰਡਰ 115.50 ਰੁਪਏ ਸਸਤਾ ਹੋ ਗਿਆ ਹੈ। ਕੇਂਦਰ ਸਰਕਾਰ ਨੇ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ, ਹਾਲਾਂਕਿ ਇਹ ਕਟੌਤੀ ਦੇਸ਼ ਭਰ 'ਚ ਐੱਲ. ਪੀ. ਜੀ. ਸਿਲੰਡਰ ਦੇ ਰੇਟ 'ਚ ਹੋਈ ਹੈ।

ਭੋਗਪੁਰ ’ਚ ਪੰਜਾਬ ਤੇ ਦਿੱਲੀ ਦੇ ਸਪੈਸ਼ਲ ਕਾਊਂਟਰ ਇੰਟੈਲੀਜੈਂਸੀ ਦੀ ਵੱਡੀ ਕਾਰਵਾਈ, ਘੇਰਾ ਪਾ ਕੇ ਫੜੇ 5 ਗੈਂਗਸਟਰ

 ਦਿੱਲੀ ਪੁਲਸ ਦੀ ਸਪੈਸ਼ਲ ਕਾਊਂਟਰ ਇੰਟੈਲੀਜੈਂਸੀ ਟੀਮ ਵੱਲੋਂ ਅੱਜ ਜਲੰਧਰ ਦਿਹਾਤੀ ਦੇ ਸੀ. ਆਈ. ਏ. ਸਟਾਫ ਨਾਲ ਸਾਂਝੇ ਤੌਰ ’ਤੇ ਥਾਣਾ ਭੋਗਪੁਰ ਦੇ ਪਿੰਡ ਇੱਟਾਂਬੱਧੀ ਵਿਚ ਇਕ ਵਿਸ਼ੇਸ਼ ਆਪਰੇਸ਼ਨ ਚਲਾ ਕੇ ਪਿੰਡ ਲੁਹਾਰਾਂ ਨੇੜਲੇ ਇਕ ਪੈਟਰੋਲ ਪੰਪ ਨਾਲ ਲੱਗਦੀ ਬੰਦ ਪਈ ਕੋਠੀ ਵਿਚੋਂ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ।

ਵੱਡੀ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ, ਬਿਕਰਮ ਮਜੀਠੀਆ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ

ਡਰੱਗ ਮਾਮਲੇ ’ਚ ਫਸੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ’ਚ ਇਕ ਵਾਰ ਫਿਰ ਵੱਧ ਸਕਦੀਆਂ ਹਨ। ਦਰਅਸਲ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਮਾਮਲੇ ਵਿਚ ਮਿਲੀ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਨੇ ਸਪੈਸ਼ਲ ਲੀਵ ਪਟੀਸ਼ਨ (ਐੱਸ. ਐੱਲ. ਪੀ.) ਦਾਇਰ ਕਰਨ ਦੀ ਤਿਆਰੀ ਕਰ ਲਈ ਹੈ।

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਗੋਲ਼ੀ ਮਾਰ ਕੇ ਕੀਤਾ ਚਾਚੇ ਦਾ ਕਤਲ

ਥਾਣਾ ਖਾਲੜਾ ਅਧੀਨ ਪੈਂਦੇ ਸਰਹੱਦੀ ਪਿੰਡ ਡੱਲ ਵਿਖੇ ਅੱਜ ਸਵੇਰੇ ਤੜਕਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਗੋਲ਼ੀ ਮਾਰ ਕੇ ਚਾਚੇ ਦਾ ਕਤਲ ਕਰ ਦਿੱਤਾ ਗਿਆ ਜਦ ਕਿ ਚਚੇਰਾ ਭਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਗੋਲ਼ੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਛੱਤਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਡੱਲ ਵਜੋਂ ਹੋਈ ਹੈ। 

ਸੁਕੇਸ਼ ਚੰਦਰਸ਼ੇਖਰ ਨੂੰ ਲੈ ਕੇ ਅਕਾਲੀ ਦਲ ਨੇ ਕੇਜਰੀਵਾਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਹਵਾਲਾਤੀ ਸੁਕੇਸ਼ ਚੰਦਰਸ਼ੇਖਰ ਵੱਲੋਂ ਜੇਲ੍ਹ ’ਚ ਸੁਰੱਖਿਆ ਲਈ ਅਤੇ ਆਮ ਆਦਮੀ ਪਾਰਟੀ ਦਾ ਅਹੁਦਾ ਲੈਣ ਲਈ ਰਿਸ਼ਵਤ ਦੇਣ ਦੇ ਮਾਮਲੇ ਦੀ ਸੀ. ਬੀ. ਆਈ. ਵੱਲੋਂ ਫੌਜਦਾਰੀ ਮੁਕੱਦਮਾ ਦਰਜ ਕਰਨ ਉਪਰੰਤ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਚੰਦਰਸ਼ੇਖਰ ਵੱਲੋਂ ਦਿੱਲੀ ਦੇ ਉਪ ਰਾਜਪਾਲ ਨੂੰ ਲਿਖੇ ਪੱਤਰ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਜੇਲ੍ਹ ਮੰਤਰੀ ਸਤੇਂਦਰ ਜੈਨ ਨੇ ਹਵਾਲਾਤੀ ਤੋਂ ਕੱਟੜ ਈਮਾਨਦਾਰ ‘ਆਪ’ ਕਨਵੀਨਰ ਵੱਲੋਂ ਇਹ ਪੈਸਾ ਪ੍ਰਾਪਤ ਕੀਤਾ ਕਿਉਂਕਿ ਸਿਰਫ ਕੇਜਰੀਵਾਲ ਹੀ ਚੰਦਰਸ਼ੇਖਰ ਨੂੰ ਪਾਰਟੀ ਦੇ ਅਹੁਦੇ ਅਤੇ ਮਸਾਜ (ਮਾਲਿਸ਼) ਸਮੇਤ ਵੀ. ਆਈ. ਪੀ. ਟ੍ਰੀਟਮੈਂਟ ਤਿਹਾੜ ਜੇਲ੍ਹ ’ਚ ਉਪਲੱਬਧ ਕਰਵਾ ਸਕਦੇ ਹਨ।

ਮੈਲਬੌਰਨ ਤੋਂ ਆਈ ਮੰਦਭਾਗੀ ਖ਼ਬਰ, ਅਮਲੋਹ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ

ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਭਾਈਚਾਰੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋ ਮੈਲਬੌਰਨ ਦੇ ਉੱਤਰੀ ਇਲਾਕੇ ਕਰੇਗੀਬਰਨ ਦੇ ਵਸਨੀਕ ਰਣਦੀਪ ਸਿੰਘ ਮਾਂਗਟ ਰਿੱਕੀ (40) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਲਾਂਕਿ ਡਾਕਟਰਾਂ ਵਲੋਂ ਰਣਦੀਪ ਨੂੰ ਬਚਾਉਣ ਦੀਆਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਰਣਦੀਪ ਆਪਣੇ ਪਿੱਛੇ ਪਤਨੀ ਅਮਨਦੀਪ ਕੌਰ ਮਾਂਗਟ, ਦੋ ਬੇਟੀਆਂ- ਰੁਹਾਣੀ (12) ਤੇ ਰੌਣਕ (8) ਤੇ ਬੇਟਾ ਰਣਫਤਿਹ (5) ਨੂੰ ਛੱਡ ਗਿਆ ਹੈ। 

ਜਥੇਦਾਰ ਹਰਪ੍ਰੀਤ ਸਿੰਘ ਦੀ ਪਾਕਿਸਤਾਨ ਫ਼ੇਰੀ ਆਈ ਵਿਵਾਦਾਂ ’ਚ, 1984 ’ਚ ਜਹਾਜ਼ ਹਾਈਜੈਕ ਕਰਨ ਵਾਲਾ ਦਿਖਿਆ ਨਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਦੀ ਫੇਰੀ ਦੌਰਾਨ ਵਿਵਾਦਾਂ ’ਚ ਘਿਰਦੇ ਨਜ਼ਰ ਆ ਰਹੇ ਹਨ। ਇਸ ਦੌਰੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀ ਪਾਕਿਸਤਾਨੀ ਸ਼ਹਿਰ ਹਸਨਬਦਲ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਪਾਕਿਸਤਾਨ ਦੇ ਕੁਝ ਸਿੱਖ ਆਗੂਆਂ ਦੇ ਨਾਲ-ਨਾਲ 1984 ’ਚ ਭਾਰਤੀ ਹਵਾਈ ਜਹਾਜ਼ ਨੂੰ ਹਾਈਜੈਕ ਕਰਨ ਵਾਲੇ ਹਾਈਜੈਕਰ ਨੂੰ ਵੀ ਉਨ੍ਹਾਂ ਨਾਲ ਘੁੰਮਦੇ ਦੇਖਿਆ ਗਿਆ ਹੈ।

ਹੁਸ਼ਿਆਰਪੁਰ ਅਦਾਲਤ 'ਚ ਬਾਦਲਾਂ ਖ਼ਿਲਾਫ਼ ਚੱਲ ਰਹੇ ਕੇਸ 'ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ 'ਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚ 2009 'ਚ ਫ਼ੌਜ਼ਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ 'ਤੇ ਦੋ ਸੰਵਿਧਾਨ ਰੱਖਣ ਦੇ ਦੋਸ਼ ਲਗਾਏ ਸਨ।

ਚਾਵਾਂ ਨਾਲ ਕਰਾਈ ਲਵ-ਮੈਰਿਜ ਦਾ ਹੋਇਆ ਖ਼ੌਫਨਾਕ ਅੰਤ, ਚਾਰ ਮਹੀਨਿਆਂ ’ਚ ਟੁੱਟ ਗਿਆ ਸੱਤ ਜਨਮਾਂ ਦਾ ਰਿਸ਼ਤਾ

4 ਮਹੀਨੇ ਪਹਿਲਾਂ ਲਵ-ਮੈਰਿਜ ਕਰਵਾਉਣ ਵਾਲੇ ਇਕ ਨੌਜਵਾਨ ਨੇ ਆਪਣੀ ਪਤਨੀ ਸਮੇਤ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਇਸ ਸਬੰਧੀ ਥਾਣਾ ਭੈਣੀ ਮੀਆਂ ਖਾਂ ਪੁਲਸ ਨੇ ਪਤਨੀ ਸਮੇਤ ਸਹੁਰੇ, ਸੱਸ, 2 ਨਨਾਣਾਂ ਸਮੇਤ ਕੁੱਲ 7 ਦੋਸ਼ੀਆਂ ਖ਼ਿਲਾਫ 306 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਮਾਲ ਪਟਵਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੇਵਾ-ਮੁਕਤ ਪਟਵਾਰੀ ਹਰਬੰਸ ਸਿੰਘ, ਜੋ ਪਹਿਲਾਂ ਮਾਲ ਹਲਕਾ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸੀ, ਨੂੰ 13,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

 


Manoj

Content Editor

Related News