ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਸਿੰਗਾਪੁਰ ਤੋਂ ਟ੍ਰੇਨਿੰਗ ਲੈ ਕੇ ਪਰਤੇ ਪ੍ਰਿੰਸੀਪਲ, ਪੜ੍ਹੋ Top 10
Saturday, Feb 11, 2023 - 08:30 PM (IST)
ਜਲੰਧਰ (ਬਿਊਰੋ) : ਜੇਕਰ ਤੁਸੀਂ ਵੀ ਸਰਕਾਰੀ ਬੱਸਾਂ 'ਚ ਸਫ਼ਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਮਤਲਬ ਦੀ ਹੈ। ਦਰਅਸਲ ਹੁਣ ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਮਹਿੰਗਾ ਹੋ ਸਕਦਾ ਹੈ। ਉਥੇ ਹੀ ਪੰਜਾਬ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਤੋਂ ਟ੍ਰੇਨਿੰਗ ਲੈ ਕੇ ਅੱਜ ਦੇਸ਼ ਵਾਪਸ ਪਰਤ ਆਏ ਹਨ। ਦੇਸ਼ ਪਰਤਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, PRTC ਨੇ ਖਿੱਚੀ ਇਹ ਤਿਆਰੀ
ਜੇਕਰ ਤੁਸੀਂ ਵੀ ਸਰਕਾਰੀ ਬੱਸਾਂ 'ਚ ਸਫ਼ਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਮਤਲਬ ਦੀ ਹੈ। ਦਰਅਸਲ ਹੁਣ ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਮਹਿੰਗਾ ਹੋ ਸਕਦਾ ਹੈ।
ਸਿੰਗਾਪੁਰ ਤੋਂ ਟ੍ਰੇਨਿੰਗ ਲੈ ਕੇ ਪਰਤੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ, ਸਾਂਝੇ ਕੀਤੇ ਆਪਣੇ ਅਨੁਭਵ
ਪੰਜਾਬ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਤੋਂ ਟ੍ਰੇਨਿੰਗ ਲੈ ਕੇ ਅੱਜ ਦੇਸ਼ ਵਾਪਸ ਪਰਤ ਆਏ ਹਨ। ਦੇਸ਼ ਪਰਤਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਿਯੁਕਤੀਆਂ
ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਭਾਜਪਾ ਨੇ ਮੋਰਚਾ ਸੰਭਾਲ ਲਿਆ ਹੈ। ਭਾਵੇਂ ਅਜੇ ਤਕ ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ।
ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੇਪਰਾਂ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਸਰਕਾਰੀ ਸਕੂਲਾਂ ਦੀਆਂ ਨਾਨ-ਬੋਰਡ ਕਲਾਸਾਂ ਲਈ ਸਾਲਾਨਾ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 7 ਮਾਰਚ ਤੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਨਾਨ-ਬੋਰਡ ਕਲਾਸਾਂ, ਪਹਿਲੀ, ਦੂਜੀ, ਤੀਜੀ, ਚੌਥੀ, ਛੇਵੀਂ, 7ਵੀਂ, 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ ਅਤੇ ਇਹ ਪ੍ਰੀਖਿਆਵਾਂ 22 ਮਾਰਚ ਤੱਕ ਚੱਲਣਗੀਆਂ।
ਮੋਗਾ ਪੁਲਸ ਨੇ ਗੈਂਗਸਟਰ ਬੁੱਢਾ ਨੂੰ ਤਿਹਾੜ ’ਚੋਂ ਲਿਆ ਕੇ ਅਦਾਲਤ ’ਚ ਕੀਤਾ ਪੇਸ਼
ਏ ਕੈਟਾਗਰੀ ਦੇ ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਉਰਫ ਬੁੱਢਾ ਨੂੰ ਅੱਜ ਮੋਗਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੋਗਾ ਦੀ ਪੁਲਸ ਗੈਂਗਸਟਰ ਸੁੱਖਪ੍ਰੀਤ ਉਰਫ ਬੁੱਢਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਅਤੇ ਮੋਗਾ ਦੀ ਅਦਾਲਤ ਵਿਚ ਪੇਸ਼ ਕੀਤਾ।
ਜਲੰਧਰ ਤੋਂ ਵੱਡੀ ਖ਼ਬਰ: ਬਰਲਟਨ ਪਾਰਕ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਲੰਧਰ ਦੀ ਮਸ਼ਹੂਰ ਬਰਲਟਨ ਪਾਰਕ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਬਰਲਟਨ ਪਾਰਕ ਵਿਚ ਮਕਸੂਦਾਂ ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਮਕਾਨ ਬਣਾਉਣ ਲਈ ਸਸਤੀ ਰੇਤਾ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਅਹਿਮ ਖ਼ਬਰ
ਲੋਕਾਂ ਨੂੰ ਅਜੇ ਮਕਾਨ ਬਣਾਉਣ ਲਈ ਨਾ ਤਾਂ ਸਸਤੀ ਰੇਤਾ ਮਿਲੇਗੀ ਅਤੇ ਨਾ ਹੀ ਬੱਜਰੀ। ਪੰਜਾਬ ਸਰਕਾਰ ਵੱਖ-ਵੱਖ ਥਾਵਾਂ ’ਤੇ ਜਿਹੜੇ ਨਵੇਂ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਸੀ, ਉਹ ਹੁਣ ਕੁਝ ਥਾਵਾਂ ’ਤੇ ਨਹੀਂ ਖੁੱਲ੍ਹਣਗੇ ਕਿਉਂਕਿ ਇਨ੍ਹਾਂ ਵਿਕਰੀ ਕੇਂਦਰਾਂ ’ਤੇ ਰੇਤਾ ਅਤੇ ਬੱਜਰੀ ਲਿਆਉਣ ਲਈ ਸਰਕਾਰ ਨੂੰ ਵੱਖਰਾ ਖ਼ਰਚਾ ਪੈ ਰਿਹਾ ਹੈ।
ਸਿੱਖ ਅਰਦਾਸ ਦੌਰਾਨ ਮਰਿਆਦਾ ਦੀ ਉਲੰਘਣਾ ਲਈ ਮਨੋਹਰ ਲਾਲ ਖੱਟੜ ਮੁਆਫ਼ੀ ਮੰਗਣ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ।
ਕੈਨੇਡਾ 'ਚ ਘਰ ਨੂੰ ਲੱਗੀ ਭਿਆਨਕ ਅੱਗ, 4 ਬੱਚਿਆਂ ਸਣੇ ਪਰਿਵਾਰ ਦੇ 6 ਜੀਅ ਜ਼ਿੰਦਾ ਸੜੇ
ਕੈਨੇਡੀਅਨ ਸੂਬੇ ਕਿਊਬਿਕ ਦੇ ਲਾਨੌਡੀਏਰ ਖੇਤਰ ਵਿੱਚ ਸੇਂਟ-ਜੈਕਜ਼ ਵਿੱਚ ਇੱਕ ਘਰ ਨੂੰ ਅੱਗ ਲੱਗਣ ਕਾਰਨ 4 ਬੱਚਿਆਂ ਸਮੇਤ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ ਹੈ। ਕਿਊਬਿਕ ਸੂਬਾਈ ਪੁਲਸ ਮੁਤਾਬਕ ਅੱਗ ਵੀਰਵਰ ਤੜਕੇ ਲੱਗੀ ਸੀ। ਅੱਗ ਲੱਗਣ ਕਾਰਨ 8 ਸਾਲ ਤੋਂ ਘੱਟ ਉਮਰ ਦੇ 4 ਬੱਚਿਆਂ ਅਤੇ ਦੋ ਬਾਲਗਾਂ ਦੀ ਮੌਤ ਹੋ ਗਈ।
ਪੰਜਾਬ ਨੂੰ ਘੁਣ ਵਾਂਗ ਖਾ ਰਿਹਾ 'ਚਿੱਟਾ', ਬਠਿੰਡਾ 'ਚ 22 ਸਾਲਾ ਮੁਟਿਆਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਚਿੱਟੇ ਨੇ ਪੰਜਾਬ ਦੇ ਕਈ ਘਰਾਂ ਵਿੱਚ ਸੱਥਰ ਵਿਛਾ ਦਿੱਤੇ ਹਨ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਚਿੱਟਾ ਵੇਚਣ ਵਾਲੀ ਕੁੜੀ ਹੀ ਚਿੱਟੇ ਦਾ ਸ਼ਿਕਾਰ ਹੋ ਗਈ, ਜਿਸਦੀ ਓਵਰਡੋਜ਼ ਨਾਲ ਮੌਤ ਹੋ ਗਈ। ਕੁੜੀ ਦੀ ਮ੍ਰਿਤਕ ਦੇਹ ਸਿਰਸਾ ਰੇਲਵੇ ਲਾਈਨ ’ਤੇ ਰੇਲਵੇ ਫਾਟਕ ਨੇੜੇ ਮਿਲੀ ਹੈ।