ਪੰਜਾਬ ’ਚ ਬਾਗੀ ਧੜੇ ਨੇ SGPC ਦੇ ਅਹੁਦੇ ਲਈ ਉਮੀਦਵਾਰ ਐਲਾਨਣ ਤੋਂ ਲੈ ਕੇ ਕੌਮਾਂਤਰੀ ਅਤੇ ਮਨੋਰੰਜਨ ਜਗਤ ਦੀਆਂ ਟੌਪ-10 ਖਬਰਾਂ
Friday, Oct 18, 2024 - 06:19 PM (IST)
ਜਲੰਧਰ - ਅੱਜ ਪੰਜਾਬ ’ਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਨੂੰ ਲੈ ਕੇ ਆਪਣਾ ਉਮੀਦਵਾਰ ਐਲਾਨ ਦਿੱਤਾ ਓਧਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ ਸਾਹਮਣੇ ਆਇਆ ਹੈ। ਦੂਜੇ ਪਾਸੇ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਦੱਖਣੀ ਕੋਰੀਆ ਦੀਆਂ ਖੁਫੀਆ ਏਜੰਸੀਆਂ ਨੇ ਪਤਾ ਲਗਾਇਆ ਹੈ ਕਿ ਉੱਤਰੀ ਕੋਰੀਆ ਨੇ ਯੂਕ੍ਰੇਨ ਖਿਲਾਫ ਜੰਗ ’ਚ ਰੂਸ ਦੀ ਮਦਦ ਲਈ ਆਪਣੇ ਫੌਜੀ ਭੇਜੇ ਹਨ ਅਤੇ ਇਸ ਦੇ ਨਾਲ ਹੀ ਦੇਸ਼ ਅਤੇ ਮਨੋਰੰਜਨ ਜਗਤ ਦੀਆਂ ਟੌਪ-10 ਖਬਰਾਂ ਹੇਠਾਂ ਦਰਜ ਹਨ :
1. ਅਕਾਲੀ ਦਲ ਦੇ ਬਾਗੀ ਧੜੇ ਨੇ SGPC ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ
ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਜਲੰਧਰ ਵਿਚ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਐੱਸ. ਜੀ. ਪੀ. ਸੀ. ਚੋਣਾਂ ਸਮੇਤ ਕਈ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਗੀ ਧੜੇ ਨੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਨੂੰ ਲੈ ਕੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਾਗੀ ਧੜੇ ਵੱਲੋਂ ਬੀਬੀ ਜਾਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਮੀਟਿੰਗ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਅਕਾਲੀ ਦਲ ਦੇ ਬਾਗੀ ਧੜੇ ਨੇ SGPC ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ
2. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਅੰਮ੍ਰਿਤਸਰ- ਅੱਜ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਨੂੰ ਅਹੁਦਿਆਂ ਦਾ ਕੋਈ ਲਾਲਚ ਨਹੀਂ ਹੈ। ਅਸੀਂ ਸਾਰਾ ਮਾਮਲਾ ਅਕਾਲ ਪੁਰਖ ਸਾਹਮਣੇ ਰੱਖਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਮੈਨੂੰ ਅਹੁਦੇ 'ਤੇ ਬਣੇ ਰਹਿਣ ਦਾ ਆਦੇਸ਼ ਦਿੱਤਾ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
3. CM ਭਗਵੰਤ ਮਾਨ ਨੇ ਟ੍ਰੇਨਿੰਗ ਲਈ 72 ਪ੍ਰਾਇਮਰੀ ਅਧਿਆਪਕ ਫਿਨਲੈਂਡ ਲਈ ਕੀਤੇ ਰਵਾਨਾ
ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 72 ਪ੍ਰਾਇਮਰੀ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤੇ ਗਏ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਇਹ ਸਾਰੇ ਅਧਿਆਪਕ ਤਿੰਨ ਹਫ਼ਤੇ ਤੁਰਕੂ ਯੂਨੀਵਰਸਿਟੀ ਤੋਂ ਟ੍ਰੇਨਿੰਗ ਲੈਣਗੇ। ਫਿਨਲੈਂਡ ਲਈ ਰਵਾਨਾ ਹੋਣ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਆਪਣੇ ਤਜ਼ਰਬੇ ਦੀਆਂ ਗੱਲਾਂ ਸਾਂਝੀਆਂ ਵੀ ਕੀਤੀਆਂ ਗਈਆਂ।
ਹੋਰ ਜਾਣਕਾਰੀ ਲਈ ਕਲੀਕ ਕਰੋ।-CM ਭਗਵੰਤ ਮਾਨ ਨੇ ਟ੍ਰੇਨਿੰਗ ਲਈ 72 ਪ੍ਰਾਇਮਰੀ ਅਧਿਆਪਕ ਫਿਨਲੈਂਡ ਲਈ ਕੀਤੇ ਰਵਾਨਾ
4. CM ਮਾਨ ਕਿਸਾਨਾਂ ਨਾਲ ਕਰਨਗੇ ਮੁਲਾਕਾਤ, ਜਾਣੋ ਕਦੋਂ ਰੱਖੀ ਗਈ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਮੁਲਾਕਾਤ ਕੀਤੀ ਜਾਵੇਗੀ। ਇਸ ਦੇ ਲਈ 19 ਅਕਤੂਬਰ ਨੂੰ ਮੁੱਖ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਹੋਵੇਗੀ। ਦੱਸਣਯੋਗ ਹੈ ਕਿ ਇਹ ਮੀਟਿੰਗ 19 ਤਾਰੀਖ਼ (ਸ਼ਨੀਵਾਰ) ਸ਼ਾਮ ਨੂੰ 4 ਵਜੇ ਪੰਜਾਬ ਭਵਨ ਸੈਕਟਰ-3 ਵਿਖੇ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਕਲੀਕ ਕਰੋ।- CM ਮਾਨ ਕਿਸਾਨਾਂ ਨਾਲ ਕਰਨਗੇ ਮੁਲਾਕਾਤ, ਜਾਣੋ ਕਦੋਂ ਰੱਖੀ ਗਈ ਮੀਟਿੰਗ
5. ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਸਾਬਕਾ ਸਿਹਤ ਮੰਤਰੀ ਤੇਂਦਰ ਜੈਨ ਨੂੰ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ 'ਚ ਬੰਦ ਜੈਨ ਨੂੰ ਰਾਊਜ ਐਵੇਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜੈਨ 18 ਮਹੀਨੇ ਬਾਅਦ ਜੇਲ੍ਹ 'ਚੋਂ ਬਾਹਰ ਆਉਣਗੇ। ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਨੇ ਜੈਨ ਨੂੰ 30 ਮਈ 2022 ਨੂੰ ਉਨ੍ਹਾਂ ਨਾਲ ਜੁੜੀਆਂ 4 ਕੰਪਨੀਆਂ ਜ਼ਰੀਏ ਮਨੀ ਲਾਂਡਰਿੰਗ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
6. ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਹਾਈ ਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰਚ 'ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ 'ਚ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਤਿੰਨ ਮਾਮਲਿਆਂ 'ਚ ਚੱਲ ਰਹੀ ਜਾਂਚ ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ 'ਤੇ ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਪਾਬੰਦੀ ਹਟਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ 'ਚ ਜਵਾਬ ਮੰਗਿਆ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ, ਬੇਅਦਬੀ ਮਾਮਲੇ 'ਚ ਚੱਲੇਗਾ ਕੇਸ
7. ਬਾਲ ਵਿਆਹ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਾਲ ਵਿਆਹ ਰੋਕਥਾਮ ਕਾਨੂੰਨ ਨੂੰ 'ਪਰਸਨਲ ਲਾਅ' ਪ੍ਰਭਾਵਿਤ ਨਹੀਂ ਕਰ ਸਕਦੇ ਅਤੇ ਬਚਪਨ 'ਚ ਕਰਵਾਏ ਗਏ ਵਿਆਹ ਆਪਣੀ ਪਸੰਦ ਦਾ ਜੀਵਨ ਸਾਥੀ ਚੁਣਨ ਦਾ ਵਿਕਲਪ ਖੋਹ ਲੈਂਦੇ ਹਨ। ਭਾਰਤ ਦੇ ਚੀਫ਼ ਜਸਟਿਸ (ਸੀ.ਜੇ.ਆਈ.) ਡੀ.ਵਾਈ. ਚੰਦਰਚੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਦੇਸ਼ 'ਚ ਬਾਲ ਵਿਆਹ ਰੋਕਥਾਮ ਕਾਨੂੰਨ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਚੀਫ਼ ਜਸਟਿਸ ਨੇ ਫ਼ੈਸਲਾ ਪੜ੍ਹਦੇ ਹੋਏ ਕਿਹਾ ਕਿ ਬਾਲ ਵਿਆਹ ਦੀ ਰੋਕਥਾਮ ਦੇ ਕਾਨੂੰਨ ਨੂੰ 'ਪਰਸਨਲ ਲਾਅ' ਰਾਹੀਂ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਬਾਲ ਵਿਆਹ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
8. ਰੂਸ-ਯੂਕ੍ਰੇਨ ਦੀ ਜੰਗ 'ਚ ਕਿਮ ਜੋਂਗ ਦੀ ਐਂਟਰੀ
ਸਿਓਲ (ਏਜੰਸੀ)- ਦੱਖਣੀ ਕੋਰੀਆ ਦੀਆਂ ਖੁਫੀਆ ਏਜੰਸੀਆਂ ਨੇ ਪਤਾ ਲਗਾਇਆ ਹੈ ਕਿ ਉੱਤਰੀ ਕੋਰੀਆ ਨੇ ਯੂਕ੍ਰੇਨ ਖਿਲਾਫ ਜੰਗ ਵਿੱਚ ਰੂਸ ਦੀ ਮਦਦ ਲਈ ਆਪਣੇ 12,000 ਫੌਜੀ ਭੇਜੇ ਹਨ। ਯੋਨਹਾਪ ਨਿਊਜ਼ ਏਜੰਸੀ ਨੇ ਸ਼ੁੱਕਰਵਾਰ ਨੂੰ ਆਪਣੀ ਖ਼ਬਰ 'ਚ ਇਹ ਜਾਣਕਾਰੀ ਦਿੱਤੀ। ਯੋਨਹਾਪ ਨੇ ਨੈਸ਼ਨਲ ਇੰਟੈਲੀਜੈਂਸ ਸਰਵਿਸ (ਐੱਨ.ਆਈ.ਐੱਸ.) ਦੇ ਹਵਾਲੇ ਨਾਲ ਕਿਹਾ ਕਿ ਉੱਤਰੀ ਕੋਰੀਆ ਦੀ ਫੌਜ ਪਹਿਲਾਂ ਹੀ ਰੂਸ ਦੀ ਮਦਦ ਲਈ ਰਵਾਨਾ ਹੋ ਚੁੱਕੀ ਹੈ। NIS ਨੇ ਤੁਰੰਤ ਇਸ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਰੂਸ-ਯੂਕ੍ਰੇਨ ਦੀ ਜੰਗ 'ਚ ਕਿਮ ਜੋਂਗ ਦੀ ਐਂਟਰੀ
9. ਅਮਰੀਕੀ ਨਿਆਂ ਵਿਭਾਗ ਦਾ ਦਾਅਵਾ, ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਰਾਅ ਅਧਿਕਾਰੀ ਨੇ ਰਚੀ
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਇਕ ਭਾਰਤੀ ਰਾਅ ਅਧਿਕਾਰੀ ਪਿਛਲੇ ਸਾਲ ਗਰਮੀਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਦੀ ਰਾਜਕੀ ਫੇਰੀ ਦੌਰਾਨ ਇਕ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸ਼ਾਮਲ ਸੀ। ਫੈਡਰਲ ਵਕੀਲਾਂ ਨੇ ਵੀਰਵਾਰ ਨੂੰ ਨਿਊਯਾਰਕ ਦੀ ਇਕ ਅਮਰੀਕੀ ਅਦਾਲਤ ਵਿਚ ਦਾਇਰ ਇਕ ਦੋਸ਼ ਵਿਚ ਇਹ ਦੋਸ਼ ਲਗਾਇਆ। ਸੰਘੀ ਵਕੀਲਾਂ ਨੇ ਅਧਿਕਾਰੀ ਦੀ ਪਛਾਣ 39 ਸਾਲਾ ਵਿਕਾਸ ਯਾਦਵ ਵਜੋਂ ਕਰਨ ਦਾ ਦਾਅਵਾ ਕੀਤਾ ਹੈ। ਯਾਦਵ ਕੈਬਨਿਟ ਸਕੱਤਰੇਤ ਵਿੱਚ ਕੰਮ ਕਰ ਰਹੇ ਸਨ, ਜਿੱਥੇ ਭਾਰਤ ਦੀ ਵਿਦੇਸ਼ੀ ਖੁਫੀਆ ਸੇਵਾ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਮੁੱਖ ਦਫਤਰ ਹੈ। ਯਾਦਵ ਹੁਣ ਸਰਕਾਰੀ ਮੁਲਾਜ਼ਮ ਨਹੀਂ ਰਹੇ। ਉਸ 'ਤੇ ਤਿੰਨ ਦੋਸ਼ ਲਗਾਏ ਗਏ ਹਨ ਜਿਨ੍ਹਾਂ ਵਿਚ ਭਾੜੇ ਦੇ ਅਪਰਾਧੀਆਂ ਦੀ ਮਦਦ ਨਾਲ ਕਤਲ ਦੀ ਕੋਸ਼ਿਸ਼ ਅਤੇ ਮਨੀ ਲਾਂਡਰਿੰਗ ਦੀ ਸਾਜ਼ਿਸ਼ ਸ਼ਾਮਲ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।- ਅਮਰੀਕੀ ਨਿਆਂ ਵਿਭਾਗ ਦਾ ਦਾਅਵਾ, ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਰਾਅ ਅਧਿਕਾਰੀ ਨੇ ਰਚੀ
10. ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਪ੍ਰਸਿੱਧ ਗਾਇਕ ਦਾ ਹੋਇਆ ਦਿਹਾਂਤ
ਜਲੰਧਰ- ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਭਾਵੁਕ ਨੋਟ ਵੀ ਲਿਖਿਆ ਹੈ। ਗਾਇਕ ਨੇ ਲਿਖਿਆ ‘ਸ਼ਾਕਿੰਗ ਨਿਊਜ਼, ਮੈਨੂੰ ਇਸ ਗੱਲ ‘ਤੇ ਯਕੀਨ ਨਹੀਂ ਹੋ ਰਿਹਾ ।ਅਲਵਿਦਾ ਹੈਪੀ ਵੀਰ ਜੀ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ’। ਜਿਉਂ ਹੀ ਗਾਇਕ ਨੇ ਇਸ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਹਰ ਕਿਸੇ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।
ਹੋਰ ਜਾਣਕਾਰੀ ਲਈ ਕਲੀਕ ਕਰੋ।-ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਪ੍ਰਸਿੱਧ ਗਾਇਕ ਦਾ ਹੋਇਆ ਦਿਹਾਂਤ