ਸੁਖਬੀਰ ਬਾਦਲ ਨੇ ਦਿੱਤਾ ਅਸਤੀਫਾ, ਭਾਰਤ 'ਚ 'ਬੰਦ' ਹੋਇਆ Netflix, ਜਾਣੋ ਅੱਜ ਦੀਆਂ ਟੌਪ-10 ਖਬਰਾਂ
Saturday, Nov 16, 2024 - 06:02 PM (IST)
ਜਲੰਧਰ - ਪੰਜਾਬ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ ਸੱਦ ਲਈ ਹੈ। ਉੱਥੇ ਹੀ ਦੂਜੇ ਪਾਸੇ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਨੂੰ ਕਿਸਾਨ ਆਗੂ ਅਣਮਿੱਥੇ ਸਮੇਂ ਲਈ ਖਨੌਰੀ ਬਾਰਡਰ 'ਤੇ ਭੁੱਖ ਹੜਤਾਲ ਲਈ ਬੈਠਣਗੇ। ਇਸ ਦੌਰਾਨ ਜੇਕਰ ਸ਼ੋਸ਼ਲ ਮੀਡੀਆ ਦੀ ਗੱਲ ਕਰੀਏ ਤਾਂ ਦੁਨੀਆ ਭਰ ’ਚ ਵੇਖੇ ਜਾਣ ਵਾਲੇ ਪ੍ਰਸਿੱਧ ਸਟ੍ਰੀਮਿੰਗ ਪਲੇਟਫਾਰਮ Netflix ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. 26 ਨਵੰਬਰ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ
ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ)- ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਨੂੰ ਕਿਸਾਨ ਆਗੂ ਅਣਮਿੱਥੇ ਸਮੇਂ ਲਈ ਖਨੌਰੀ ਬਾਰਡਰ 'ਤੇ ਭੁੱਖ ਹੜਤਾਲ ਲਈ ਬੈਠਣਗੇ। ਐੱਮ. ਐੱਸ. ਪੀ. ਦੀ ਲੀਗਲ ਗਾਰੰਟੀ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜਗਜੀਤ ਸਿੰਘ ਡੱਲੇਵਾਲ ਵੀ ਭੁੱਖ ਹੜਤਾਲ 'ਤੇ ਬੈਠਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-26 ਨਵੰਬਰ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ
2. ਵੱਡੀ ਖ਼ਬਰ : ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨਗੀ ਛੱਡਣ ਦਾ ਐਲਾਨ ਬਾਦਲ ਨੇ ਅਜਿਹੇ ਸਮੇਂ ਵਿੱਚ ਕੀਤਾ ਹੈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਤਨਖ਼ਾਹੀਆਂ ਐਲਾਨਿਆ ਹੋਇਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਖ਼ਬਰ : ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ
3. ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਦਾ ਵੱਡਾ ਕਦਮ
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ ਸੱਦ ਲਈ ਹੈ। ਇਹ ਬੈਠਕ 18 ਨਵੰਬਰ ਨੂੰ ਸੱਦੀ ਗਈ ਹੈ। ਬੈਠਕ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਵੇਗੀ। ਜਿਸ ਵਿਚ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫ਼ੇ 'ਤੇ ਚਰਚਾ ਕੀਤੀ ਜਾਵੇਗੀ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਇਹ ਬੈਠਕ ਬੁਲਾਈ ਹੈ ਅਤੇ ਵਰਕਿੰਗ ਕਮੇਟੀ ਵਿਚ ਸਾਰੇ ਆਗੂਆਂ ਨੂੰ ਮੌਜੂਦ ਰਹਿਣ ਦੀ ਅਪੀਲ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਖ਼ਬਰ : ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ
4. ਪੰਜਾਬ ਪੁਲਸ ਲਈ CM ਮਾਨ ਦਾ ਵੱਡਾ ਐਲਾਨ, ਨਵੇਂ ਮੁਲਾਜ਼ਮਾਂ ਨੂੰ ਕੀਤੀ ਅਪੀਲ (ਵੀਡੀਓ)
ਚੰਡੀਗੜ੍ਹ : ਪੰਜਾਬ ਪੁਲਸ 'ਚ ਭਰਤੀ ਹੋਏ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੱਥੇ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਹਨ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਦੌਰਾਨ 48 ਹਜ਼ਾਰ ਤੋਂ ਵੱਧ ਨੌਕਰੀਆਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਦੇ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਲਕੁਲ ਸਾਫ-ਸੁਥਰੀ ਅਤੇ ਪਾਰਦਰਸ਼ਤਾ ਨਾਲ ਭਰਤੀ ਹੋਈ ਹੈ ਅਤੇ ਉਹ ਨਵੇਂ ਉਮੀਦਵਾਰਾਂ ਤੋਂ ਵੀ ਉਮੀਦ ਕਰਦੇ ਹਨ ਕਿ ਉਹ ਮਿਹਨਤ ਅਤੇ ਈਮਾਨਦਾਰੀ ਨਾਲ ਆਪਣਾ ਕੰਮ ਕਰਨਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਪੁਲਸ ਲਈ CM ਮਾਨ ਦਾ ਵੱਡਾ ਐਲਾਨ, ਨਵੇਂ ਮੁਲਾਜ਼ਮਾਂ ਨੂੰ ਕੀਤੀ ਅਪੀਲ (ਵੀਡੀਓ)
5. ਪੰਜਾਬ ਆਏ ਕੇਜਰੀਵਾਲ ਨੇ ਨੌਜਵਾਨਾਂ ਲਈ ਕਰ 'ਤਾ ਵੱਡਾ ਐਲਾਨ, ਤਾੜੀਆਂ ਨਾਲ ਗੂੰਜ ਉੱਠਿਆ ਹਾਲ (ਵੀਡੀਓ)
ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ ਦੇ 1205 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਰੋਜ਼ਗਾਰ ਦੀ ਭਾਲ ਵਿਚ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਉਨ੍ਹਾਂ ਨੂੰ ਲਗਾਤਾਰ ਪੰਜਾਬ ਵਿਚ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਰੋਜ਼ਗਾਰ ਦੇ ਕਾਫ਼ੀ ਮੌਕੇ ਪੈਦਾ ਹੋਣ ਜਾ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਆਏ ਕੇਜਰੀਵਾਲ ਨੇ ਨੌਜਵਾਨਾਂ ਲਈ ਕਰ 'ਤਾ ਵੱਡਾ ਐਲਾਨ, ਤਾੜੀਆਂ ਨਾਲ ਗੂੰਜ ਉੱਠਿਆ ਹਾਲ (ਵੀਡੀਓ)
6. ਪੰਜਾਬ 'ਚ ਵੱਡਾ ਹਾਦਸਾ, ਬੱਚੇ ਸਣੇ ਤਿੰਨ ਜੀਆਂ ਦੀ ਮੌਤ (ਵੀਡੀਓ)
ਫਗਵਾੜਾ/ਹੁਸ਼ਿਆਰਪੁਰ (ਮੁਨੀਸ਼)- ਪੰਜਾਬ ਵਿਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ। ਫਗਵਾੜਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਬੱਚੇ ਸਮੇਤ ਤਿੰਨ ਜੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਫਗਵਾੜਾ ਦੇ ਹੁਸ਼ਿਆਰਪੁਰ ਰੋਡ ਨੇੜੇ ਪਿੰਡ ਜਗਜੀਤਪੁਰ ਵਿਖੇ ਇਕ ਬੱਸ ਅਤੇ ਰੇੜੇ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋਈ ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ 'ਚ ਵੱਡਾ ਹਾਦਸਾ, ਬੱਚੇ ਸਣੇ ਤਿੰਨ ਜੀਆਂ ਦੀ ਮੌਤ (ਵੀਡੀਓ)
7. ਭਾਰਤ ਵਿੱਚ 'ਬੰਦ' ਹੋਇਆ Netflix
ਟੈਕ ਡੈਸਕ : ਸੋਸ਼ਲ ਮੀਡੀਆ 'ਤੇ ਦੁਨੀਆ ਭਰ ਵਿੱਚ ਵੇਖੇ ਜਾਣ ਵਾਲੇ ਪ੍ਰਸਿੱਧ ਸਟ੍ਰੀਮਿੰਗ ਪਲੇਟਫਾਰਮ Netflix ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਡਰੋ ਨਾ Netflix ਪੱਕੇ ਤੌਰ 'ਤੇ ਨਹੀਂ ਸਗੋਂ ਅਸਥਾਈ ਤੌਰ 'ਤੇ ਕੰਮ ਨਹੀਂ ਕਰ ਰਹੀ ਹੈ। ਦਰਅਸਲ Netflix ਦੇ ਸਰਵਰ ਵਿੱਚ ਦਿੱਕਤ ਆਈ ਹੈ, ਜਿਸ ਕਾਰਨ ਉਪਭੋਗਤਾ ਇਸ ਦੀ ਵਰਤੋਂ ਨਹੀਂ ਕਰ ਪਾ ਰਹੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ 'ਚ ਵੱਡਾ ਹਾਦਸਾ, ਬੱਚੇ ਸਣੇ ਤਿੰਨ ਜੀਆਂ ਦੀ ਮੌਤ (ਵੀਡੀਓ)
8.ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਵਧਾਈ ਕੈਨੇਡਾ ਦੀ ਚਿੰਤਾ, ਜਾਣੋ ਕੀ ਹੈ ਮਾਮਲਾ
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸ਼ਰਣ ਦਾ ਦਾਅਵਾ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਮਿਲਰ ਨੇ ਇਸ ਸਬੰਧੀ ਕਾਲਜ ਆਫ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ (CICC) ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਜੌਹਨ ਮੁਰੇ ਨੂੰ ਪੱਤਰ ਲਿਖਿਆ ਹੈ। CICC ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟਸ ਅਤੇ ਰੈਗੂਲੇਟਿਡ ਇੰਟਰਨੈਸ਼ਨਲ ਸਟੂਡੈਂਟ ਇਮੀਗ੍ਰੇਸ਼ਨ ਸਲਾਹਕਾਰਾਂ ਨੂੰ ਲਾਇਸੰਸ ਪ੍ਰਦਾਨ ਕਰਦਾ ਹੈ ਅਤੇ ਨਿਯੰਤ੍ਰਿਤ ਕਰਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਵਧਾਈ ਕੈਨੇਡਾ ਦੀ ਚਿੰਤਾ, ਜਾਣੋ ਕੀ ਹੈ ਮਾਮਲਾ
9. US 'ਚ ਨੌਕਰੀਆਂ 'ਤੇ ਸੰਕਟ! ਅਹੁਦਾ ਸੰਭਾਲਣ ਤੋਂ ਪਹਿਲਾਂ ਭਾਰਤੀ-ਅਮਰੀਕੀ ਰਾਮਾਸਵਾਮੀ ਨੇ ਦਿੱਤਾ ਇਹ ਸੰਕੇਤ
ਵਾਸ਼ਿੰਗਟਨ (ਏਜੰਸੀ)- ਉਦਯੋਗਪਤੀ ਤੋਂ ਸਿਆਸਤਦਾਨ ਬਣੇ ਵਿਵੇਕ ਰਾਮਾਸਵਾਮੀ ਨੇ ਅਮਰੀਕਾ ਵਿਚ ਸਰਕਾਰੀ ਨੌਕਰੀਆਂ ਵਿਚ ਵੱਡੀ ਕਟੌਤੀ ਦਾ ਸੰਕੇਤ ਦਿੱਤਾ ਹੈ। ਰਾਮਾਸਵਾਮੀ ਨੂੰ ਟੈਸਲਾ ਦੇ ਮਾਲਕ ਐਲੋਨ ਮਸਕ ਦੇ ਨਾਲ ਸਰਕਾਰੀ ਕੁਸ਼ਲਤਾ ਵਿਭਾਗ (ਡਿਪਾਰਟਮੈਂਟ ਆਫ ਗਵਰਨਮੈਂਟ ਐਫਿਸ਼ੀਐਂਸੀ)ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਰਤੀ-ਅਮਰੀਕੀ ਰਾਮਾਸਵਾਮੀ ਨੇ ਵੀਰਵਾਰ ਨੂੰ ਫਲੋਰੀਡਾ ਦੇ ਮਾਰ-ਏ-ਲਾਗੋ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਕਿਹਾ, "ਮੈਂ ਅਤੇ ਐਲੋਨ ਮਸਕ ਅਜਿਹੀ ਸਥਿਤੀ ਵਿੱਚ ਹਾਂ ਜਿੱਥੇ ਅਸੀਂ ਲੱਖਾਂ ਗੈਰ-ਚੁਣੇ ਹੋਏ ਸੰਘੀ ਨੌਕਰਸ਼ਾਹਾਂ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੇ ਹਾਂ। ਇਸ ਤਰ੍ਹਾਂ ਅਸੀਂ ਦੇਸ਼ ਨੂੰ ਬਚਾਵਾਂਗੇ।”
ਹੋਰ ਜਾਣਕਾਰੀ ਲਈ ਕਲਿਕ ਕਰੋ।-US 'ਚ ਨੌਕਰੀਆਂ 'ਤੇ ਸੰਕਟ! ਅਹੁਦਾ ਸੰਭਾਲਣ ਤੋਂ ਪਹਿਲਾਂ ਭਾਰਤੀ-ਅਮਰੀਕੀ ਰਾਮਾਸਵਾਮੀ ਨੇ ਦਿੱਤਾ ਇਹ ਸੰਕੇਤ
10. ਪਾਕਿ ਤੋਂ ਬਾਅਦ ਭਾਰਤ 'ਚ ਵੀ ਆਵੇਗੀ ਚੈਂਪੀਅਨਜ਼ ਟਰਾਫੀ... PoK 'ਚ ਨਹੀਂ ਹੋਵੇਗਾ ਦੌਰਾ, ਦੇਖੋ ਪੂਰਾ ਸ਼ਡਿਊਲ
ਸਪੋਰਟਸ ਡੈਸਕ- ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਅਗਲੇ ਸਾਲ ਪਾਕਿਸਤਾਨ ਵਿੱਚ ਹੋਣੀ ਹੈ। ਇਸ ਤਹਿਤ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਦੇ ਇਸ ਟੂਰਨਾਮੈਂਟ ਦੀ ਟਰਾਫੀ 14 ਨਵੰਬਰ ਨੂੰ ਪਾਕਿਸਤਾਨ ਦੇ ਇਸਲਾਮਾਬਾਦ ਪਹੁੰਚ ਗਈ ਹੈ। ਉਦੋਂ ਪਾਕਿਸਤਾਨੀ ਸਰਕਾਰ ਨੇ ਵੀ ਇਸ ਟਰਾਫੀ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਘੁੰਮਾਉਣ ਦਾ ਐਲਾਨ ਕੀਤਾ ਸੀ। ਪਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਇਤਰਾਜ਼ ਤੋਂ ਬਾਅਦ ICC ਨੇ ਇਸ ਨੂੰ ਰੱਦ ਕਰ ਦਿੱਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪਾਕਿ ਤੋਂ ਬਾਅਦ ਭਾਰਤ 'ਚ ਵੀ ਆਵੇਗੀ ਚੈਂਪੀਅਨਜ਼ ਟਰਾਫੀ... PoK 'ਚ ਨਹੀਂ ਹੋਵੇਗਾ ਦੌਰਾ, ਦੇਖੋ ਪੂਰਾ ਸ਼ਡਿਊਲ