ਸਿਆਸਤ ਤੋਂ ਲੈ ਕੇ ਵਪਾਰ, ਦੇਸ਼-ਵਿਦੇਸ਼, ਖੇਡ ਤੇ ਮਨੋਰੰਜਨ ਜਗਤ ਦੀਆਂ ਇਹ ਹਨ ਅੱਜ ਦੀਆਂ ਟਾਪ-10 ਖ਼ਬਰਾਂ

Tuesday, Nov 19, 2024 - 06:29 PM (IST)

ਸਿਆਸਤ ਤੋਂ ਲੈ ਕੇ ਵਪਾਰ, ਦੇਸ਼-ਵਿਦੇਸ਼, ਖੇਡ ਤੇ ਮਨੋਰੰਜਨ ਜਗਤ ਦੀਆਂ ਇਹ ਹਨ ਅੱਜ ਦੀਆਂ ਟਾਪ-10 ਖ਼ਬਰਾਂ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਜੇਲ ਵਿਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵਲੋਂ ਰਾਜੋਆਣਾ ਨੂੰ ਪੈਰੋਲ ਦਿੱਤੀ ਗਈ ਹੈ। ਉੱਥੇ ਹੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਦਾ ਕਹਿਰ ਵੱਡੀ ਮਾਤਰਾ ਵਿਚ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਹਵਾ ਪ੍ਰਦੂਸ਼ਣ ਦਾ ਕਹਿਰ ਇਸ ਸਮੇਂ ਦਿੱਲੀ ਵਿਚ ਪੈ ਰਹੀ ਸੰਘਣੀ ਧੁੰਦ ਵਿਚ ਜ਼ਿਆਦਾ ਨੁਕਸਾਨਦਾਇਕ ਹੈ। ਇਸ ਦੌਰਾਨ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਅਮਰੀਕਾ ਦੇ ਚੁਣੇ ਗਏ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ..

1. ਬਲਵੰਤ ਸਿੰਘ ਰਾਜੋਆਣਾ ਆਉਣਗੇ ਜੇਲ ਤੋਂ ਬਾਹਰ, ਮਿਲੀ ਪੈਰੋਲ
ਪੰਜਾਬ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਜੇਲ ਵਿਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵਲੋਂ ਰਾਜੋਆਣਾ ਨੂੰ ਪੈਰੋਲ ਦਿੱਤੀ ਗਈ ਹੈ। ਰਾਜੋਆਣਾ ਕਲ ਭਾਵ 20 ਨਵੰਬਰ ਨੂੰ ਜੇਲ ਵਿੱਚੋਂ ਬਾਹਰ ਆਉਣਗੇ। ਅਦਾਲਤ ਵਲੋਂ ਰਾਜੋਆਣਾ ਨੂੰ ਸਿਰਫ 3 ਘੰਟੇ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਸ ਸੰਬੰਧੀ ਜਾਰੀ ਹੁਕਮਾਂ ਤਹਿਤ ਰਾਜੋਆਣਾ ਨੂੰ ਉਨ੍ਹਾਂ ਦੇ ਪਿੰਡ ਵਿੱਚ ਭਲਕੇ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੀ ਪੁਲਸ ਹਿਰਾਸਤ ਵਿੱਚ ਹੋਣ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਬਲਵੰਤ ਸਿੰਘ ਰਾਜੋਆਣਾ ਆਉਣਗੇ ਜੇਲ ਤੋਂ ਬਾਹਰ, ਮਿਲੀ ਪੈਰੋਲ 

2. ਕੈਬਨਿਟ ਮੰਤਰੀ ਮੁੰਡੀਆਂ ਨੇ ਪੰਚਾਂ ਨੂੰ ਚੁਕਾਈ ਸਹੁੰ, ਨਾਲ ਹੀ ਆਖ਼ ਦਿੱਤੀ ਵੱਡੀ ਗੱਲ
ਲੁਧਿਆਣਾ (ਅਨਿਲ): ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਤਕਰੀਬਨ 6 ਹਜ਼ਾਰ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਅੱਜ ਤੋਂ ਸਾਰੀਆਂ ਪੰਚਾਇਤਾਂ ਨੂੰ ਪਿੰਡ ਦੇ ਵਿਕਾਸ ਕਾਰਜ ਕਰਨ ਲਈ ਕੰਮ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਾਰੇ ਪਿੰਡਾਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਕੰਮ ਕਰਵਾਏ ਜਾਣਗੇ। 
ਹੋਰ ਜਾਣਕਾਰੀ ਲਈ ਕਲਿਕ ਕਰੋ।- ਕੈਬਨਿਟ ਮੰਤਰੀ ਮੁੰਡੀਆਂ ਨੇ ਪੰਚਾਂ ਨੂੰ ਚੁਕਾਈ ਸਹੁੰ, ਨਾਲ ਹੀ ਆਖ਼ ਦਿੱਤੀ ਵੱਡੀ ਗੱਲ

3. ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ
ਜਲੰਧਰ- ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਆਪਣੇ ਦਿੱਤੇ ਵਿਵਾਦਤ ਬਿਆਨ ਲਈ ਮੁਆਫ਼ੀ ਮੰਗੀ ਹੈ। ਚੰਨੀ ਨੇ ਕਿਹਾ ਕਿ ਮੈਂ ਉਸ ਦਿਨ ਸੁਣਿਆ ਸੁਣਾਇਆ ਚੁਟਕਲਾ ਬੋਲਿਆ ਸੀ ਜੇ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ, ਤਾਂ ਹੱਥ ਜੋੜ ਕੇ ਤੇ ਸਿਰ ਝੁੱਕਾ ਕੇ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਮੈਂ ਨੀਵਾਂ ਹੋ ਕੇ ਚੱਲਣ ਵਾਲਾ ਹਾਂ ਅਤੇ ਮੇਰੇ ਪਰਿਵਾਰ ਨੇ ਮੈਨੂੰ ਨੀਵਾਂ ਹੋ ਚੱਲਣ ਦੇ ਸੰਸਕਾਰ ਦਿੱਤੇ ਹਨ। ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਤੇ ਨਾ ਹੀ ਮੈਂ ਮਹਿਲਾਵਾਂ ਖ਼ਿਲਾਫ਼ ਮਾੜਾ ਸੋਚ ਸਕਦਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ

4. ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਨਹੀਂ ਦੇਖ ਹੁੰਦਾ ਬੱਚਿਆਂ ਦਾ ਹਾਲ
ਬਰੇਟਾ/ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਜਾਖਲ ਬਰੇਟਾ ਰੋਡ 'ਤੇ ਪੁੱਲ ਦੇ ਨਜ਼ਦੀਕ ਇਕ ਕਾਰ ਜੋ ਕਰਾਸ ਕਰਕੇ ਪੁੱਲ ਵੱਲ ਆ ਰਿਹਾ ਸੀ ਜਿਸ ਨੇ ਬੱਚਿਆਂ ਨਾਲ ਭਰੀ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਇਸ ਵਿਚ ਲਗਭਗ 1 ਦਰਜਨ ਦੇ ਕਰੀਬ ਬੱਚੇ, ਡਰਾਈਵਰ ਅਤੇ ਸਕੂਲ ਦੀ ਇਕ ਮਹਿਲਾ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡੀ.ਐੱਸ.ਪੀ. ਬੁਢਲਾਡਾ ਗਮਦੂਰ ਸਿੰਘ ਚਹਿਲ ਅਤੇ ਐੱਸ.ਐੱਚ.ਓ. ਸਿਟੀ ਸੁਖਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨਾਲ ਗੱਲਬਾਤ ਕਰਦਿਆਂ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਇਨ੍ਹਾਂ ਦੇ ਇਲਾਜ ਵਿਚ ਕੋਈ ਕਮੀ ਨਾ ਛੱਡੀ ਜਾਵੇ। 
ਹੋਰ ਜਾਣਕਾਰੀ ਲਈ ਕਲਿਕ ਕਰੋ।- ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ

5. ਸੁੱਖੂ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਕੁਰਕ ਹੋਵੇਗਾ ਹਿਮਾਚਲ ਭਵਨ
ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਿਮਾਚਲ ਹਾਈ ਕੋਰਟ ਨੇ ਦਿੱਲੀ ਦੇ ਹਿਮਾਚਲ ਭਵਨ ਦੀ ਕੁਰਕੀ ਦੇ ਆਦੇਸ਼ ਜਾਰੀ ਕੀਤੇ ਹਨ। ਦਰਅਸਲ ਸਾਲ 2009 'ਚ ਸੇਲੀ ਹਾਈਡ੍ਰੋ ਕੰਪਨੀ ਨੂੰ ਹਿਮਾਚਲ ਪ੍ਰਦੇਸ਼ ਨੇ 320 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਅਲਾਟ ਕੀਤਾ ਸੀ। ਪ੍ਰਾਜੈਕਟ ਲਾਹੌਲ ਸਪੀਤੀ 'ਚ ਲਗਾਇਆ ਜਾਣਾ ਸੀ। ਸਰਕਾਰ ਨੇ ਉਸ ਸਮੇਂ ਪ੍ਰਾਜੈਕਟ ਲਗਾਉਣ ਲਈ ਸਰਹੱਦੀ ਸੜਕ ਸੰਗਠਨ (ਬੀਆਰਓ) ਨੂੰ ਸੜਕ ਨਿਰਮਾਣ ਦਾ ਕੰਮ ਦਿੱਤਾ ਸੀ। ਸਮਝੌਤੇ ਅਨੁਸਾਰ ਸਰਕਾਰ ਦੀ ਜ਼ਿੰਮੇਵਾਰੀ ਸੀ ਕਿ ਉਹ ਕੰਪਨੀ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਏ ਤਾਂ ਕਿ ਕੰਪਨੀ ਸਮੇਂ 'ਤੇ ਪ੍ਰਾਜੈਕਟ ਦਾ ਕੰਮ ਸ਼ੁਰੂ ਕਰ ਸਕੇ ਪਰ ਅਜਿਹਾ ਨਹੀਂ ਹੋ ਸਕਿਆ। ਇਸ ਮਾਮਲੇ 'ਚ ਕੰਪਨੀ ਨੇ ਸਾਲ 2017 'ਚ ਹਾਈ ਕੋਰਟ 'ਚ ਰਿਟ ਪਟੀਸ਼ਨ ਦਾਇਰ ਕੀਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸੁੱਖੂ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਕੁਰਕ ਹੋਵੇਗਾ ਹਿਮਾਚਲ ਭਵਨ

6. ਬਣਾਉਟੀ ਮੀਂਹ ਪਵਾਉਣ ਦੀ ਤਿਆਰੀ, ਖ਼ਰਚੇ ਜਾਣਗੇ ਕਰੋੜਾਂ ਰੁਪਏ, ਜਾਣੋ ਕੀ ਹੈ ਪੂਰੀ ਯੋਜਨਾ
ਨਵੀਂ ਦਿੱਲੀ : ਦਿੱਲੀ ਵਿਚ ਹਵਾ ਪ੍ਰਦੂਸ਼ਣ ਦਾ ਕਹਿਰ ਵੱਡੀ ਮਾਤਰਾ ਵਿਚ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਹਵਾ ਪ੍ਰਦੂਸ਼ਣ ਦਾ ਕਹਿਰ ਇਸ ਸਮੇਂ ਦਿੱਲੀ ਵਿਚ ਪੈ ਰਹੀ ਸੰਘਣੀ ਧੁੰਦ ਵਿਚ ਜ਼ਿਆਦਾ ਨੁਕਸਾਨਦਾਇਕ ਹੈ। ਇਸ ਤੋਂ ਨਿਜ਼ਾਤ ਪਾਉਣ ਲਈ ਦਿੱਲੀ ਦੀ ਸਰਕਾਰ ਨਕਲੀ ਬਦਲਾਂ ਰਾਹੀਂ ਅਸਲੀ ਮੀਂਹ ਪਵਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੀਆਂ ਤਿਆਰੀਆਂ ਵੀ ਹੋ ਚੁੱਕੀਆਂ ਹਨ। ਦੀਵਾਲੀ ਤੋਂ ਕੁਝ ਦਿਨ ਪਹਿਲਾਂ ਪਏ ਮੀਂਹ ਨਾਲ ਕੁਝ ਰਾਹਤ ਮਿਲੀ ਸੀ, ਪਰ ਦੀਵਾਲੀ ਦੀ ਰਾਤ ਚੱਲੇ ਪਟਾਖ਼ੇ ਤੇ ਆਤਿਸ਼ਬਾਜ਼ੀ ਕਾਰਨ ਏਅਰ ਕੁਆਲਿਟੀ ਇੰਡੈਕਸ ਮੁੜ 400 ਦਾ ਅੰਕੜਾ ਪਾਰ ਕਰ ਗਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸੁੱਖੂ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਕੁਰਕ ਹੋਵੇਗਾ ਹਿਮਾਚਲ ਭਵਨ

7. ਸਟੇਜ 'ਤੇ ਸੀਟ ਨਾ ਮਿਲਣ 'ਤੇ ਭੜਕੇ ਭਾਜਪਾ ਵਿਧਾਇਕ, ਗੁੱਸੇ 'ਚ ਲਾਲ ਹੋਏ ਨੇ ਕਿਹਾ...
ਆਗਰਾ : ਆਗਰਾ 'ਚ ਪੰਚਾਇਤੀ ਰਾਜ ਵਿਭਾਗ ਦੇ 'ਪੰਚਾਇਤ ਸੰਮੇਲਨ' ਪ੍ਰੋਗਰਾਮ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋ ਵਿਧਾਇਕ ਸਟੇਜ 'ਤੇ ਕੁਰਸੀ ਨਾ ਮਿਲਣ ਕਾਰਨ ਗੁੱਸੇ 'ਚ ਆ ਗਏ। ਉਹਨਾਂ ਨੇ ਗੁੱਸੇ 'ਚ ਬੋਲਦੇ ਹੋਏ ਅਧਿਕਾਰੀਆਂ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ। ਕੇਂਦਰ ਅਤੇ ਰਾਜ ਦੇ ਪੰਚਾਇਤੀ ਰਾਜ ਵਿਭਾਗ ਵੱਲੋਂ ਸੋਮਵਾਰ ਨੂੰ ਆਗਰਾ ਦੇ ਇਕ ਹੋਟਲ ਵਿਚ 'ਜ਼ਿਦਗੀ ਨੂੰ ਸਰਲ ਅਤੇ ਸਹਿਜ ਬਣਾਉਣਾ' ਪ੍ਰੋਗਰਾਮ ਨਾਲ ਸਬੰਧਤ 'ਪੰਚਾਇਤ ਸੰਮੇਲਨ' ਸ਼ੁਰੂ ਹੋਣ ਵਾਲਾ ਸੀ। ਇਸ ਦੌਰਾਨ ਫਤਿਹਪੁਰ ਸੀਕਰੀ ਤੋਂ ਭਾਜਪਾ ਵਿਧਾਇਕ ਚੌਧਰੀ ਬਾਬੂ ਲਾਲ ਅਤੇ ਫਤਿਹਾਬਾਦ ਤੋਂ ਪਾਰਟੀ ਵਿਧਾਇਕ ਛੋਟੇ ਲਾਲ ਵਰਮਾ ਸਟੇਜ 'ਤੇ ਕੁਰਸੀ ਨਾ ਮਿਲਣ 'ਤੇ ਨਾਰਾਜ਼ ਹੋ ਗਏ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਸਟੇਜ 'ਤੇ ਸੀਟ ਨਾ ਮਿਲਣ 'ਤੇ ਭੜਕੇ ਭਾਜਪਾ ਵਿਧਾਇਕ, ਗੁੱਸੇ 'ਚ ਲਾਲ ਹੋਏ ਨੇ ਕਿਹਾ...

8. Trump ਨੇ ਕਰ 'ਤਾ ਵੱਡਾ ਐਲਾਨ, US 'ਚ ਲੱਖਾਂ ਲੋਕਾਂ 'ਤੇ ਹੋਵੇਗੀ ਕਾਰਵਾਈ (ਵੀਡੀਓ)
ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਚੁਣੇ ਗਏ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਐਲਾਨ ਕਰ ਦਿੱਤਾ ਹੈ। ਟਰੰਪ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਕਿ ਉਨ੍ਹਾਂ ਦਾ ਪ੍ਰਸ਼ਾਸਨ ਇੱਕ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕਰੇਗਾ ਅਤੇ "ਬਾਈਡੇਨ ਦੇ ਫ਼ੈਸਲੇ ਨੂੰ ਉਲਟਾਉਣ" ਲਈ ਇੱਕ ਸਮੂਹਿਕ ਦੇਸ਼ ਨਿਕਾਲੇ ਪ੍ਰੋਗਰਾਮ ਵਿੱਚ ਫੌਜੀ ਸੰਪਤੀਆਂ ਦੀ ਵਰਤੋਂ ਕਰੇਗਾ। ਟਰੰਪ ਦਾ ਕਹਿਣਾ ਹੈ ਕਿ ਉਹ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਵਿਵਾਦਪੂਰਨ ਉਪਾਵਾਂ ਦੀ ਵਰਤੋਂ ਕਰ ਸਕਦਾ ਹੈ, ਪਰ ਉਸਦੇ ਅਧਿਕਾਰ 'ਤੇ ਸਵਾਲ ਬਣੇ ਰਹਿਣਗੇ। 
ਹੋਰ ਜਾਣਕਾਰੀ ਲਈ ਕਲਿਕ ਕਰੋ।- Trump ਨੇ ਕਰ 'ਤਾ ਵੱਡਾ ਐਲਾਨ, US 'ਚ ਲੱਖਾਂ ਲੋਕਾਂ 'ਤੇ ਹੋਵੇਗੀ ਕਾਰਵਾਈ (ਵੀਡੀਓ)

9. Aadhar Card 'ਤੇ ਤੁਰੰਤ ਮਿਲੇਗਾ Loan, ਇੰਝ ਕਰੋ ਅਪਲਾਈ
ਨਵੀਂ ਦਿੱਲੀ - ਮਹਿੰਗਾਈ ਦੇ ਦੌਰ 'ਚ ਕਈ ਵਾਰ ਆਮ ਆਦਮੀ ਨੂੰ ਵਿੱਤੀ ਸਮੱਸਿਆਵਾਂ ਤੋਂ ਗੁਜ਼ਰਨਾ ਪੈਂਦਾ ਹੈ। ਅਜਿਹੇ ਸਥਿਤੀ 'ਚ ਕਈ ਵਾਰ ਬੈਂਕ ਤੋਂ ਲੋਨ ਲੈਣ ਦੀ ਪ੍ਰਕਿਰਿਆ 'ਚ ਕਾਫੀ ਸਮਾਂ ਲੱਗ ਜਾਂਦਾ ਹੈ। ਕਈ ਵਾਰ ਇਸ ਵਿੱਚ ਇੱਕ ਹਫ਼ਤੇ ਤੋਂ ਵੱਧ ਸਮਾਂ ਲੱਗ ਸਕਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਆਪਣੇ ਆਧਾਰ ਕਾਰਡ ਦੀ ਸਹਾਇਤਾ ਨਾਲ ਕੁਝ ਹੀ ਮਿੰਟਾਂ 'ਚ ਪਰਸਨਲ ਲੋਨ ਲੈ ਸਕਦੇ ਹੋ। ਅੱਜ ਅਸੀਂ ਤੁਹਾਨੂੰ ਆਧਾਰ ਕਾਰਡ ਤੋਂ ਤੁਰੰਤ ਪਰਸਨਲ ਲੋਨ ਲੈਣ ਦੀ ਪ੍ਰਕਿਰਿਆ ਬਾਰੇ ਦੱਸਾਂਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-  Aadhar Card 'ਤੇ ਤੁਰੰਤ ਮਿਲੇਗਾ Loan, ਇੰਝ ਕਰੋ ਅਪਲਾਈ

10. ਪੰਜਾਬੀ ਗਾਇਕ KV ਢਿੱਲੋਂ ਨੂੰ ਧਮਕੀ, ਜਿੰਨੀ ਮਰਜ਼ੀ ਲੈ ਲਾ ਸਕਿਓਰਿਟੀ
ਜਲੰਧਰ- ਜਲੰਧਰ- ਪੰਜਾਬੀ ਇੰਡਸਟਰੀ ਅੱਜ ਕੱਲ੍ਹ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹੈ। ਹੁਣ ਖ਼ਬਰ ਆ ਰਹੀ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸਭ ਤੋਂ ਵੱਡੀ ਨਿਰਮਾਤਾ ਕੰਪਨੀ ਗੀਤ ਐਮਪੀ3 ਦੇ ਮਾਲਕ ਕੇਵੀ ਢਿੱਲੋਂ ਨੂੰ ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਜੰਟਾ ਖਰੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇੱਕ ਕਥਿਤ ਆਡੀਓ ਸਾਹਮਣੇ ਆਈ ਹੈ। ਵਾਇਰਲ ਹੋ ਰਹੀ ਆਡੀਓ 'ਚ ਜੰਟਾ ਨੇ ਕਿਹਾ ਕਿ ਇਹ ਉਹੀ ਵਿਅਕਤੀ ਹੈ ਜਿਸ ਨੇ ਪਹਿਲਾਂ ਤਾਂ ਸਿੱਧੂ ਮੂਸੇਵਾਲਾ ਨੂੰ ਧਮਕੀਆਂ ਦੇਣ ਦਾ ਕੰਮ ਸ਼ੁਰੂ ਕੀਤਾ ਸੀ। ਹੁਣ ਉਹ ਜਿੰਨਾ ਚਾਹੇ ਬੇਕਸੂਰ ਹੋਣ ਦਾ ਦਿਖਾਵਾ ਕਰ ਸਕਦਾ ਹੈ, ਜੋ ਚਾਹੇ ਮਾਸਕ ਪਹਿਨ ਸਕਦਾ ਹੈ। ਉਹ ਸਿੱਧੂ ਮੂਸੇਵਾਲਾ ਦੇ ਘਰ ਵੀ ਗਿਆ ਸੀ ਅਤੇ ਉੱਥੇ ਜਾ ਕੇ ਵੀ ਰੋਇਆ ਸੀ। 
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬੀ ਗਾਇਕ KV ਢਿੱਲੋਂ ਨੂੰ ਧਮਕੀ, ਜਿੰਨੀ ਮਰਜ਼ੀ ਲੈ ਲਾ ਸਕਿਓਰਿਟੀ

 


author

Sunaina

Content Editor

Related News