ਸੁਖਬੀਰ ਬਾਦਲ ਦੇ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਕਰਨ ਤੋਂ ਲੈ ਕੇ ਪੰਜਾਬ ’ਚ ਵਾਪਰੇ ਵੱਡੇ ਹਾਦਸੇ ਤੱਕ ਅੱਜ ਦੀਆਂ ਟੌਪ-10 ਖਬਰਾਂ

Thursday, Dec 05, 2024 - 05:51 PM (IST)

ਜਲੰਧਰ - ਪੰਜਾਬ ’ਚ ਧਾਰਮਿਕ ਸੇਵਾ ਦੇ ਤੀਜੇ ਦਿਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਸੁਖਬੀਰ ਸੇਵਾਦਾਰ ਦੇ ਪਹਿਰਾਵੇ ਵਿੱਚ ਹੱਥਾਂ ਵਿੱਚ ਬਰਛਾ ਫੜ ਕੇ ਅਤੇ ਗਲ਼ ਵਿੱਚ ਤਖ਼ਤੀ ਪਾ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਹਨ। ਇਸ ਦੇ ਨਾਲ ਹੀ ਝਾਰਖੰਡ 'ਚ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਕੈਬਨਿਟ ਦਾ ਵਿਸਥਾਰ ਕਰਦੇ ਹੋਏ ਅੱਜ ਯਾਨੀ ਵੀਰਵਾਰ ਨੂੰ 11 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਸੁਖਬੀਰ ਬਾਦਲ ਨੇ ਕੀਤੀ ਸੇਵਾ, ਧੀਆਂ ਸਣੇ ਪੁੱਤਰ ਵੀ ਆਇਆ ਨਜ਼ਰ
ਸ੍ਰੀ ਕੇਸਗੜ੍ਹ ਸਾਹਿਬ (ਵੈੱਬ ਡੈਸਕ)- ਧਾਰਮਿਕ ਸੇਵਾ ਦੇ ਤੀਜੇ ਦਿਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਸੁਖਬੀਰ ਸੇਵਾਦਾਰ ਦੇ ਪਹਿਰਾਵੇ ਵਿੱਚ ਹੱਥਾਂ ਵਿੱਚ ਬਰਛਾ ਫੜ ਕੇ ਅਤੇ ਗਲ਼ ਵਿੱਚ ਤਖ਼ਤੀ ਪਾ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਭਾਂਡਿਆਂ ਦੀ ਸੇਵਾ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਬੱਚੇ ਪੁੱਤਰ ਅਨੰਤਵੀਰ ਸਿੰਘ ਸਮੇਤ ਦੋਵੇਂ ਧੀਆਂ ਵੀ ਸੇਵਾ ਕਰਨ ਵਿਚ ਜੁਟੀਆਂ ਹੋਈਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਸੁਖਬੀਰ ਬਾਦਲ ਨੇ ਕੀਤੀ ਸੇਵਾ, ਧੀਆਂ ਸਣੇ ਪੁੱਤਰ ਵੀ ਆਇਆ ਨਜ਼ਰ


2. ਫਾਜ਼ਿਲਕਾ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, CM ਮਾਨ ਨੇ ਦਿੱਤਾ ਤੋਹਫ਼ਾ (ਵੀਡੀਓ)
ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬੱਲੂਆਣਾ ਵਿਖੇ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬੜੇ ਵੱਡੇ-ਵੱਡੇ ਲੀਡਰ ਇਸ ਇਲਾਕੇ 'ਚੋਂ ਹੋਏ ਪਰ ਇਹ ਕਾਲਜ ਇੱਥੇ ਪਹਿਲੀ ਵਾਰ ਬਣਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਸਰਕਾਰੀ ਡਿਗਰੀ ਕਾਲਜ ਇੱਥੇ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਤੋਂ ਪੜ੍ਹ ਕੇ ਲੋਕਾਂ ਦੇ ਬੱਚੇ ਅਫ਼ਸਰ ਬਣਨਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਫਾਜ਼ਿਲਕਾ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, CM ਮਾਨ ਨੇ ਦਿੱਤਾ ਤੋਹਫ਼ਾ (ਵੀਡੀਓ)


3. ਪੰਜਾਬੀਆਂ ਨੂੰ ਨਵੇਂ ਸਾਲ 'ਤੇ ਵੱਡਾ ਤੋਹਫ਼ਾ, ਖ਼ਬਰ ਪੜ੍ਹ ਹੋ ਜਾਣਗੇ ਬਾਗੋ-ਬਾਗ (ਵੀਡੀਓ)
ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਹੈ। ਹੁਣ 1 ਜਨਵਰੀ ਤੋਂ ਪੰਜਾਬ 'ਚ ਵੈਰੀਫਿਕੇਸ਼ਨ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਅਤੇ ਇਸ ਦੇ ਨਾਲ ਹੀ ਇਨ੍ਹਾਂ ਦੀ ਆਫ਼ਲਾਈਨ ਵੈਰੀਫਿਕੇਸ਼ਨ ਸਬੰਧੀ ਸਾਰੀਆਂ ਸੇਵਾਵਾਂ ਬੰਦ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ 'ਚ ਰੱਖੇ ਇਕ ਪ੍ਰੋਗਰਾਮ ਦੌਰਾਨ ਦਿੱਤੀ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਸਾਰੀਆਂ ਸੇਵਾਵਾਂ ਘਰ ਬੈਠਿਆਂ ਹੀ ਮਿਲਣੀਆਂ ਚਾਹੀਦੀਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬੀਆਂ ਨੂੰ ਨਵੇਂ ਸਾਲ 'ਤੇ ਵੱਡਾ ਤੋਹਫ਼ਾ, ਖ਼ਬਰ ਪੜ੍ਹ ਹੋ ਜਾਣਗੇ ਬਾਗੋ-ਬਾਗ (ਵੀਡੀਓ)


4. ਪੰਜਾਬ 'ਚ ਵੱਡੀ ਵਾਰਦਾਤ, ਦੋ ਧੀਆਂ ਦੇ ਪਿਓ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਅੰਮ੍ਰਿਤਸਰ:- ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਅਧੀਨ ਆਉਂਦੇ ਇਲਾਕੇ 'ਚ ਪੁਰਾਣੀ ਰੰਜ਼ਿਸ਼ ਦੌਰਾਨ ਇਕ ਵਿਅਕਤੀ ਦੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੋਲੀਆਂ ਦਾ ਸ਼ਿਕਾਰ ਹੋਇਆ ਨੌਜਵਾਨ ਗੁਰਪ੍ਰੀਤ ਧੀਆਂ ਦਾ ਪਿਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਦੇ ਕੁਝ ਨੌਜਵਾਨਾਂ ਵੱਲੋਂ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਗੁਰਪ੍ਰੀਤ 'ਤੇ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ ਅਤੇ ਹਸਪਤਾਲ ਵਿਚ ਉਸਦੀ ਹਾਲਤ ਕਾਫ਼ੀ ਨਾਜ਼ੁਕ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਵੱਡੀ ਵਾਰਦਾਤ, ਦੋ ਧੀਆਂ ਦੇ ਪਿਓ 'ਤੇ ਚੱਲੀਆਂ ਤਾਬੜਤੋੜ ਗੋਲੀਆਂ


5. ਪੰਜਾਬ 'ਚ ਵੱਡਾ ਹਾਦਸਾ, ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ
ਬਿਆਸ (ਰੋਹਿਤ) : ਬਿਆਸ ਨੇੜੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਹ ਹਾਦਸਾ ਬੱਸ ਅਤੇ ਇੱਟਾਂ ਨਾਲ ਭਰੀ ਟਰਾਲੀ ਵਿਚਕਾਰ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬੱਸ ਦੇ ਪਰਖੱਚੇ ਉਡ ਗਏ। ਹਾਦਸੇ ਵਿਚ ਇਕ ਵਿਅਕਤੀ ਦੀਆਂ ਲੱਤਾਂ ਸਰੀਰ ਤੋਂ ਵੱਖ ਹੋ ਗਈਆਂ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਵੱਡਾ ਹਾਦਸਾ, ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ


6. ਭਾਜਪਾ ਨੂੰ ਝਟਕਾ, ਸਾਬਕਾ ਵਿਧਾਇਕ ਜਿਤੇਂਦਰ ਸਿੰਘ ਸ਼ੰਟੀ 'ਆਪ' 'ਚ ਹੋਏ ਸ਼ਾਮਲ
ਨਵੀਂ ਦਿੱਲੀ (ਭਾਸ਼ਾ)- ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਤ ਅਤੇ ਸਮਾਜਿਕ ਵਰਕਰ ਜਿਤੇਂਦਰ ਸਿੰਘ ਸ਼ੰਟੀ ਅਗਲੇ ਸਾਲ ਫਰਵਰੀ 'ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ। ਸ਼ਹੀਦ ਭਗਤ ਸਿੰਘ (ਐੱਸਬੀਐੱਸ) ਫਾਊਂਡੇਸ਼ਨ ਦੇ ਪ੍ਰਧਾਨ ਸ਼ੰਟੀ ਨੂੰ ਕੋਰੋਨਾ ਮਹਾਮਾਰੀ ਦੌਰਾਨ ਉਨ੍ਹਾਂ ਦੀਆਂ ਮਨੁੱਖੀ ਕੋਸ਼ਿਸ਼ਾਂ ਲਈ ਪਛਾਣ ਮਿਲੀ। ਸ਼ੰਟੀ, ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਵੀ ਹਨ। ਇਹ ਇਕ ਗੈਰ-ਸਰਕਾਰੀ ਸੰਗਠਨ ਹੈ, ਜੋ ਲਾਵਾਰਸ ਲਾਸ਼ਾਂ ਦਾ ਅੰਤਿਮ ਸੰਸਕਾਰ ਅਤੇ ਹਿੰਦੂ ਤੇ ਸਿੱਖ ਪਰੰਪਰਾਵਾਂ ਅਨੁਸਾਰ ਅੰਤਿਮ ਸੰਸਕਾਰ ਤੋਂ ਬਾਅਦ ਦੀਆਂ ਰਸਮਾਂ ਲਈ ਜਾਣਿਆ ਜਾਂਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਭਾਜਪਾ ਨੂੰ ਝਟਕਾ, ਸਾਬਕਾ ਵਿਧਾਇਕ ਜਿਤੇਂਦਰ ਸਿੰਘ ਸ਼ੰਟੀ 'ਆਪ' 'ਚ ਹੋਏ ਸ਼ਾਮਲ


7. ਹੇਮੰਤ ਸੋਰੇਨ ਕੈਬਨਿਟ ਦਾ ਵਿਸਥਾਰ, 11 ਨਵੇਂ ਮੰਤਰੀ ਸ਼ਾਮਲ
ਰਾਂਚੀ- ਝਾਰਖੰਡ 'ਚ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਕੈਬਨਿਟ ਦਾ ਵਿਸਥਾਰ ਕਰਦੇ ਹੋਏ ਅੱਜ ਯਾਨੀ ਵੀਰਵਾਰ ਨੂੰ 11 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ। ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨੇ ਰਾਜ ਭਵਨ 'ਚ ਆਯੋਜਿਤ ਇਕ ਸਾਦੇ ਸਮਾਰੋਹ 'ਚ ਕਾਂਗਰਸ ਦੇ ਰਾਧਾਕ੍ਰਿਸ਼ਨ ਕਿਸ਼ੋਰ, ਦੀਪਿਕਾ ਪਾਂਡੇ ਸਿੰਘ, ਸ਼ਿਲਪੀ ਨੇਹਾ ਟਿਕਰੀ ਅਤੇ ਇਰਫਾਨ ਅੰਸਾਰੀ, ਰਾਸ਼ਟਰੀ ਜਨਤਾ ਦਲ ਦੇ ਸੰਜੇ ਪ੍ਰਸਾਦ ਯਾਦਵ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਦੀਪਕ ਬੀਰੂਆ, ਰਾਮਦਾਸ ਸੋਰੇਨ, ਸੁਦਿਵਿਯ ਸੋਨੂੰ, ਚਮਰਾ ਲਿੰਡਾ, ਯੋਗੇਂਦਰ ਮਹਤੋ ਅਤੇ ਹਫੀਜ਼ੁਲ ਹਸਨ ਨੂੰ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਹੇਮੰਤ ਸੋਰੇਨ ਕੈਬਨਿਟ ਦਾ ਵਿਸਥਾਰ, 11 ਨਵੇਂ ਮੰਤਰੀ ਸ਼ਾਮਲ


8. ਭਾਰਤ ਦੀ 'ਮੇਕ ਇਨ ਇੰਡੀਆ' ਨੀਤੀ ਦੇ ਮੁਰੀਦ ਹੋਏ ਰੂਸੀ ਰਾਸ਼ਟਰਪਤੀ ਪੁਤਿਨ, PM ਮੋਦੀ ਦੀ ਵੀ ਕੀਤੀ ਸ਼ਲਾਘਾ
ਮਾਸਕੋ (ਏਜੰਸੀ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੀ ਮੇਕ ਇਨ ਇੰਡੀਆ ਨੀਤੀ ਦੀ ਤਾਰੀਫ ਕਰਦਿਆਂ ਕਿਹਾ ਹੈ ਕਿ ਮੇਕ ਇਨ ਇੰਡੀਆ ਨੀਤੀ ਕਾਰਨ ਭਾਰਤ ਵਿੱਚ ਛੋਟੇ ਅਤੇ ਦਰਮਿਆਨੇ ਉਦਯੋਗਾਂ ਵਿੱਚ ਸਥਿਰਤਾ ਆਈ ਹੈ। ਇਸ ਨਾਲ ਭਾਰਤ ਦੀ ਆਰਥਿਕ ਗਤੀ ਵੀ ਮਜ਼ਬੂਤ ​​ਹੋਈ ਹੈ। ਰੂਸੀ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਵੀ ਸ਼ਲਾਘਾ ਕੀਤੀ ਅਤੇ ਮੇਕ ਇਨ ਇੰਡੀਆ ਨੀਤੀ ਦਾ ਸਿਹਰਾ ਉਨ੍ਹਾਂ ਨੂੰ ਦਿੱਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਭਾਰਤ ਦੀ 'ਮੇਕ ਇਨ ਇੰਡੀਆ' ਨੀਤੀ ਦੇ ਮੁਰੀਦ ਹੋਏ ਰੂਸੀ ਰਾਸ਼ਟਰਪਤੀ ਪੁਤਿਨ, PM ਮੋਦੀ ਦੀ ਵੀ ਕੀਤੀ ਸ਼ਲਾਘਾ


9. ਸ਼ੇਅਰ ਬਾਜ਼ਾਰ ਨੇ ਫੜ੍ਹੀ ਰਫ਼ਤਾਰ : ਸੈਂਸੈਕਸ 800 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,708 ਦੇ ਪੱਧਰ 'ਤੇ ਹੋਇਆ ਬੰਦ
ਮੁੰਬਈ - ਅੱਜ ਯਾਨੀ 5 ਦਸੰਬਰ ਨੂੰ ਸੈਂਸੈਕਸ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਸੈਂਸੈਕਸ 809.53 ਅੰਕ ਭਾਵ 1.00% ਤੋਂ ਜ਼ਿਆਦਾ ਵਾਧੇ ਨਾਲ 81,765.86 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 27 ਸਟਾਕ ਵਾਧੇ ਨਾਲ ਅਤੇ 3 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸ਼ੇਅਰ ਬਾਜ਼ਾਰ ਨੇ ਫੜ੍ਹੀ ਰਫ਼ਤਾਰ : ਸੈਂਸੈਕਸ 800 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,708 ਦੇ ਪੱਧਰ 'ਤੇ ਹੋਇਆ ਬੰਦ


10. ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ
ਸਪੋਰਟਸ ਡੈਸਕ- ਜੇਕਰ ਅਸੀਂ ਭਾਰਤ ਜਾਂ ਦੁਨੀਆ ਦੇ ਸਭ ਤੋਂ ਅਮੀਰ ਕ੍ਰਿਕਟਰਾਂ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਜੋ ਨਾਂ ਆਉਂਦਾ ਹੈ ਉਹ ਹੈ ਵਿਰਾਟ ਕੋਹਲੀ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੋਹਲੀ ਦੁਨੀਆ ਦੇ ਸਭ ਤੋਂ ਅਮੀਰ ਕ੍ਰਿਕਟਰ ਨਹੀਂ ਹਨ। ਇਸ ਦੀ ਬਜਾਏ, ਇੱਕ ਹੋਰ ਭਾਰਤੀ ਹੈ, ਜੋ ਕੁੱਲ ਜਾਇਦਾਦ ਅਤੇ ਕਮਾਈ ਦੇ ਮਾਮਲੇ ਵਿੱਚ ਸਿਖਰ 'ਤੇ ਹੈ। ਅਸੀਂ ਗੱਲ ਕਰ ਰਹੇ ਹਾਂ ਆਰਿਆਮਾਨ ਬਿਰਲਾ ਦੀ। ਉਹ ਘਰੇਲੂ ਮੈਚਾਂ ਵਿੱਚ ਮੱਧ ਪ੍ਰਦੇਸ਼ ਲਈ ਖੇਡ ਚੁੱਕਾ ਹੈ ਅਤੇ ਰਾਜਸਥਾਨ ਰਾਇਲਜ਼ ਦਾ ਵੀ ਹਿੱਸਾ ਰਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ


 


Sunaina

Content Editor

Related News