ਪੰਜਾਬ ’ਚ ਬੱਸ ਹਾਦਸੇ ’ਚ 8 ਮੌਤਾਂ, ਡਾ. ਮਨਮੋਹਨ ਸਿੰਘ ਦੇ ਦਿਹਾਂਤ ਮਗਰੋਂ ਰਾਸ਼ਟਰੀ ਸੋਗ, ਜਾਣੋ ਅੱਜ ਦੀਆਂ TOP-10 ਖ਼ਬਰ

Friday, Dec 27, 2024 - 06:58 PM (IST)

ਪੰਜਾਬ ’ਚ ਬੱਸ ਹਾਦਸੇ ’ਚ 8 ਮੌਤਾਂ, ਡਾ. ਮਨਮੋਹਨ ਸਿੰਘ ਦੇ ਦਿਹਾਂਤ ਮਗਰੋਂ ਰਾਸ਼ਟਰੀ ਸੋਗ, ਜਾਣੋ ਅੱਜ ਦੀਆਂ TOP-10 ਖ਼ਬਰ

ਜਲੰਧਰ - ਬਠਿੰਡਾ ’ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਾਲੇ ਵੱਗਦੀ ਡਰੇਨ ਵਿਚ ਸਵਾਰੀਆਂ ਨਾਲ ਭਰੀ ਬੱਸ ਡਿੱਗ ਗਈ। ਜਾਣਕਾਰੀ ਮੁਤਾਬਕ ਨਿੱਜੀ ਕੰਪਨੀ ਦੀ ਇਹ ਬੱਸ ਜਦੋਂ ਡਰੇਨ ਵਿਚ ਡਿੱਗੀ ਤਾਂ ਮੌਕੇ ਉਤੇ ਚੀਕ-ਚਿਹਾੜਾ ਪੈ ਗਿਆ, ਉੱਥੇ ਹੀ ਦੂਜੇ ਪਾਸੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰੀ ਗ੍ਰਹਿ ਮੰਤਰਾਲਾ ਨੇ ਦੇਸ਼ ਭਰ ਵਿਚ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਦੇਸ਼-ਵਿਦੇਸ਼ ਤੇ ਮਨੋਰੰਜਨ ਜਗਤ ਦੀਆਂ ਟੌਪ-10 ਖਬਰਾਂ ’ਤੇ

1. ਪੰਜਾਬ ਦੇ ਬੱਸ ਚਾਲਕਾਂ ਵਲੋਂ ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫ਼ੈਸਲਾ
ਅੰਮ੍ਰਿਤਸਰ (ਛੀਨਾ) : ਖਨੋਰੀ ਅਤੇ ਸ਼ੰਭੂ ਬਾਰਡਰ ’ਤੇ ਆਪਣੀਆ ਹੱਕੀ ਮੰਗਾਂ ਲਈ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੰਗਠਨਾਂ ਵਲੋਂ 30 ਦਸੰਬਰ ਸੋਮਵਾਰ ਨੂੰ ਪੰਜਾਬ ਬੰਦ ਕਰਨ ਦੀ ਜੋ ਕਾਲ ਦਿੱਤੀ ਗਈ ਹੈ, ਉਸ ਨੂੰ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਨੇ ਵੀ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਅੱਜ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਤੇ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਸੈਂਸਰਾ ਨੇ ਆਖਿਆ ਕਿ ਕਿਸਾਨਾ ਦੇ ਹੱਕਾਂ ਲਈ ਸੰਘਰਸ਼ ਕਰ ਰਹੀਆ ਜਥੇਬੰਦੀਆ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ ਉਸ ਨੂੰ ਅਸੀਂ ਪੂਰਨ ਤੌਰ ’ਤੇ ਸਮਰਥਨ ਦੇਵਾਂਗੇ ਕਿਉਂਕਿ ਦਿਨੋਂ ਦਿਨ ਕਰਜ਼ੇ ਦੀ ਮਾਰ ਹੇਠ ਆ ਰਹੇ ਕਿਸਾਨ ਨੂੰ ਬਚਾਉਣਾ ਬਹੁਤ ਹੀ ਜ਼ਰੂਰੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਦੇ ਬੱਸ ਚਾਲਕਾਂ ਵਲੋਂ ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫ਼ੈਸਲਾ

2. ਬਠਿੰਡਾ 'ਚ ਵੱਡਾ ਬੱਸ ਹਾਦਸਾ, ਅੱਧੀ ਦਰਜਨ ਤੋਂ ਵੱਧ ਸਵਾਰੀਆਂ ਦੀ ਮੌਤ, ਵੇਖੋ ਰੂਹ ਕੰਬਾਊ ਤਸਵੀਰਾਂ
ਬਠਿੰਡਾ (ਵਿਜੈ)- ਬਠਿੰਡਾ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਾਲੇ ਵੱਗਦੀ ਡਰੇਨ ਵਿਚ ਸਵਾਰੀਆਂ ਨਾਲ ਭਰੀ ਬੱਸ ਡਿੱਗ ਗਈ। ਜਾਣਕਾਰੀ ਮੁਤਾਬਕ ਨਿੱਜੀ ਕੰਪਨੀ ਦੀ ਇਹ ਬੱਸ ਜਦੋਂ ਡਰੇਨ ਵਿਚ ਡਿੱਗੀ ਤਾਂ ਮੌਕੇ ਉਤੇ ਚੀਕ-ਚਿਹਾੜਾ ਪੈ ਗਿਆ। ਮੌਕੇ ਉਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਵੱਲੋਂ ਰੈਸਕਿਊ ਆਪਰੇਸ਼ਨ ਕੀਤਾ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਬਠਿੰਡਾ 'ਚ ਵੱਡਾ ਬੱਸ ਹਾਦਸਾ, ਅੱਧੀ ਦਰਜਨ ਤੋਂ ਵੱਧ ਸਵਾਰੀਆਂ ਦੀ ਮੌਤ, ਵੇਖੋ ਰੂਹ ਕੰਬਾਊ ਤਸਵੀਰਾਂ

3. ਪੰਜਾਬ ਦੀਆਂ ਔਰਤਾਂ ਅਤੇ ਪੈਨਸ਼ਨਧਾਰਕਾਂ ਨੂੰ ਲੈ ਕੇ ਸਰਕਾਰ ਦਾ ਨਵਾਂ ਬਿਆਨ
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ 'ਤੇ ਚਾਨਣ ਪਾਇਆ। ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਮਿਲਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੀਆਂ ਔਰਤਾਂ ਅਤੇ ਪੈਨਸ਼ਨਧਾਰਕਾਂ ਨੂੰ ਲੈ ਕੇ ਸਰਕਾਰ ਦਾ ਨਵਾਂ ਬਿਆਨ

4. ਅਣਖ ਖਾਤਰ ਪੰਜਾਬ 'ਚ ਵੱਡੀ ਵਾਰਦਾਤ, ਸਾਰਾ ਦਿਨ ਘਰੋਂ ਬਾਹਰ ਰਹੀ ਭੈਣ ਸ਼ਾਮੀ ਆਈ ਤਾਂ ਭਰਾ ਨੇ...
ਮੋਗਾ (ਕਸ਼ਿਸ਼) : ਨਾਜਾਇਜ਼ ਸੰਬੰਧਾਂ ਦੇ ਸ਼ੱਕ ਵਿਚ ਭਰਾ ਵਲੋਂ ਭੈਣ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਾਣੀ ਕੌਰ ਪਤਨੀ ਸਵ: ਨਛੱਤਰ ਸਿੰਘ ਵਾਸੀ ਵੈਰੋਕੇ ਥਾਣਾ ਸਮਾਲਸਰ ਨੇ ਪੁਲਸ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੰਮਪਾਲ ਸਿੰਘ ਅਤੇ ਇਸ ਦੀ ਭੈਣ ਵੀਰਜੋਤ ਕੌਰ ਆਪਣੇ ਨਾਨਾ-ਨਾਨੀ (ਮੁਦੱਈ ਮੁਕੱਦਮਾ) ਦੇ ਘਰ ਪਿੰਡ ਵੈਰੋਕੇ ਵਿਖੇ ਰਹਿੰਦੇ ਸੀ। ਮੰਮਪਾਲ ਸਿੰਘ ਆਪਣੀ ਭੈਣ ਵੀਰਜੋਤ ਕੌਰ ਦੇ ਕਿਸੇ ਨਾਲ ਨਜਾਇਜ਼ ਸਬੰਧ ਹੋਣ ਦਾ ਸ਼ੱਕ ਕਰਦਾ ਸੀ। ਵੀਰਵਾਰ ਦੀ ਸਵੇਰ ਨੂੰ ਵੀਰਜੋਤ ਕੌਰ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਰਾਤ ਸਮੇਂ ਵਾਪਸ ਆਈ ਜਿਸ ਕਰਕੇ ਮੰਮਪਾਲ ਸਿੰਘ ਅਤੇ ਵੀਰਜੋਤ ਕੌਰ ਵਿਚਕਾਰ ਤਕਰਾਰ ਹੋ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਅਣਖ ਖਾਤਰ ਪੰਜਾਬ 'ਚ ਵੱਡੀ ਵਾਰਦਾਤ, ਸਾਰਾ ਦਿਨ ਘਰੋਂ ਬਾਹਰ ਰਹੀ ਭੈਣ ਸ਼ਾਮੀ ਆਈ ਤਾਂ ਭਰਾ ਨੇ...

5. ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਤਰਨਤਾਰਨ (ਰਮਨ)-ਥਾਣਾ ਸਦਰ ਤਰਨਤਾਰਨ ਅਧੀਨ ਆਉਂਦੇ ਪਿੰਡ ਮਾਨੋਚਾਹਲ ਕਲਾਂ ਵਿਖੇ ਬੀਤੀ ਰਾਤ ਇਕ ਡੇਅਰੀ ਕਾਰੋਬਾਰੀ ਸਮੇਤ 4 ਪਰਿਵਾਰਿਕ ਮੈਂਬਰਾਂ ਨੂੰ 8 ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਬੰਧਕ ਬਣਾਉਂਦੇ ਹੋਏ ਘਰ ਵਿਚ ਡਾਕਾ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੜੇ ਆਰਾਮ ਨਾਲ ਲੁਟੇਰੇ ਡੇਢ ਲੱਖ ਰੁਪਏ ਦੀ ਨਕਦੀ, 4 ਵਿਦੇਸ਼ੀ ਘੜੀਆਂ, 4 ਮੋਬਾਈਲ ਫੋਨ, ਕੀਮਤੀ ਕੱਪੜੇ, ਇਕ ਸਵਿਫਟ ਕਾਰ, 2.5 ਤੋਲੇ ਸੋਨੇ ਦੇ ਗਹਿਣੇ ਅਤੇ ਲਾਇਸੈਂਸੀ ਰਿਵਾਲਵਰ ਲੈ ਕੇ ਫਰਾਰ ਹੋ ਗਏ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ

6. ਸਾਬਕਾ PM ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨ ਕਰਨ ਪੁੱਜੇ PM ਮੋਦੀ, ਅਮਿਤ ਸ਼ਾਹ ਤੇ ਜੇਪੀ ਨੱਢਾ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਬੇਹੋਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9.51 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਕਈ ਦਿੱਗਜਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸਾਬਕਾ PM ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨ ਕਰਨ ਪੁੱਜੇ PM ਮੋਦੀ, ਅਮਿਤ ਸ਼ਾਹ ਤੇ ਜੇਪੀ ਨੱਢਾ

7. ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੇਸ਼ 'ਚ ਰਾਸ਼ਟਰੀ ਸੋਗ, ਅੱਧਾ ਝੁਕਾਇਆ ਗਿਆ 'ਤਿਰੰਗਾ'
ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰੀ ਗ੍ਰਹਿ ਮੰਤਰਾਲਾ ਨੇ ਦੇਸ਼ ਭਰ ਵਿਚ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੂਰੇ ਭਾਰਤ ਵਿਚ ਤਿਰੰਗਾ ਅੱਧਾ ਝੁਕਿਆ ਰਹੇਗਾ। ਭਾਰਤ ਵਿਚ ਆਰਥਿਕ ਸੁਧਾਰਾਂ ਦੇ ਜਨਕ ਮਨਮੋਹਨ ਸਿੰਘ ਦਾ 26 ਦਸੰਬਰ, ਵੀਰਵਾਰ ਰਾਤ 9.51 ਵਜੇ ਦਿੱਲੀ ਦੇ ਏਮਜ਼ ਵਿਖੇ ਦਿਹਾਂਤ ਹੋ ਗਿਆ। 26 ਸਤੰਬਰ 1932 ਨੂੰ ਜਨਮੇ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੇਸ਼ 'ਚ ਰਾਸ਼ਟਰੀ ਸੋਗ, ਅੱਧਾ ਝੁਕਾਇਆ ਗਿਆ 'ਤਿਰੰਗਾ'

8. ਆਪਣੇ ਪਿੱਛੇ ਕਿੰਨੀ ਜਾਇਦਾਦ ਛੱਡ ਗਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ? ਜਾਣੋ ਜੀਵਨ ਦੇ ਹੋਰ ਪਹਿਲੂਆਂ ਬਾਰੇ
ਨਵੀਂ ਦਿੱਲੀ - ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਵਿੱਚ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ। ਡਾ: ਸਿੰਘ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਅਤੇ ਆਪਣੀ ਸਾਦਗੀ, ਨਿਮਰਤਾ, ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਵਚਨਬੱਧਤਾ ਲਈ ਮਸ਼ਹੂਰ ਸਨ। ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਆਪਣੇ ਪਿੱਛੇ ਕਿੰਨੀ ਜਾਇਦਾਦ ਛੱਡ ਗਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ? ਜਾਣੋ ਜੀਵਨ ਦੇ ਹੋਰ ਪਹਿਲੂਆਂ ਬਾਰੇ

9. ਫਰਾਂਸ, ਕੈਨੇਡਾ ਸਣੇ ਦੁਨੀਆ ਭਰ ਦੇ ਨੇਤਾਵਾਂ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
ਵਾਸ਼ਿੰਗਟਨ (ਏਜੰਸੀ)- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਫਰਾਂਸ, ਅਮਰੀਕਾ, ਕੈਨੇਡਾ ਅਤੇ ਸ਼੍ਰੀਲੰਕਾ ਸਮੇਤ ਦੁਨੀਆ ਭਰ ਦੇ ਨੇਤਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨੇਪਾਲ, ਮਾਲਦੀਵ ਅਤੇ ਅਫਗਾਨਿਸਤਾਨ ਸਮੇਤ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੇ ਸਿੰਘ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਯੋਗਦਾਨ ਅਤੇ ਸਿੰਘ ਨਾਲ ਉਨ੍ਹਾਂ ਦੇ ਦੇਸ਼ਾਂ ਦੇ ਨਿੱਘੇ ਸਬੰਧਾਂ ਨੂੰ ਯਾਦ ਕੀਤਾ। ਭਾਰਤ ਵਿੱਚ ਆਰਥਿਕ ਸੁਧਾਰਾਂ ਦੇ ਪਿਤਾਮਾ ਮਨਮੋਹਨ ਸਿੰਘ (92) ਦਾ ਵੀਰਵਾਰ ਰਾਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਗੁਰਸ਼ਰਨ ਕੌਰ ਅਤੇ 3 ਧੀਆਂ ਛੱਡ ਗਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਫਰਾਂਸ, ਕੈਨੇਡਾ ਸਣੇ ਦੁਨੀਆ ਭਰ ਦੇ ਨੇਤਾਵਾਂ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ

10. ਪੰਜਾਬ 'ਚ ਰੱਦ ਹੋ ਸਕਦਾ ਹੈ ਦਿਲਜੀਤ ਦੋਸਾਂਝ ਦਾ ਸ਼ੋਅ, ਜਾਣੋ ਕੀ ਹੈ ਪੂਰਾ ਮਾਮਲਾ
ਐਂਟਰਟੇਨਮੈਂਟ ਡੈਸਕ : ਪੰਜਾਬੀ ਸਟਾਰ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ 31 ਦਸੰਬਰ ਨੂੰ ਲੁਧਿਆਣਾ ਵਿਚ ਹੋਣ ਵਾਲੇ ਸ਼ੋਅ ਕਾਰਨ ਕਾਫੀ ਸੁਰਖ਼ੀਆਂ ਬਟੋਰ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ਾਸ਼ਨ ਵੱਲੋਂ ਵੀ ਗਾਇਕ ਨੂੰ ਮਨਜ਼ੂਰੀ ਮਿਲ ਗਈ ਹੈ ਪਰ ਇਸ ਸਭ ਦੇ ਵਿਚਕਾਰ ਇੱਕ ਅਜਿਹੀ ਘਟਨਾ ਵਾਪਰੀ, ਜਿਸ ਤੋਂ ਬਾਅਦ ਦਿਲਜੀਤ ਦੇ ਸ਼ੋਅ ਪ੍ਰਤੀ ਅਟਕਲਾਂ ਲਾਈਆਂ ਜਾ ਰਹੀਆਂ ਹਨ। ਦਰਅਸਲ, ਬੀਤੇ ਦਿਨੀਂ 2 ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਡਾਕਟਰ ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ 27 ਦਸੰਬਰ ਨੂੰ ਹੋਣ ਵਾਲੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ ਅਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਰੱਦ ਹੋ ਸਕਦਾ ਹੈ ਦਿਲਜੀਤ ਦੋਸਾਂਝ ਦਾ ਸ਼ੋਅ, ਜਾਣੋ ਕੀ ਹੈ ਪੂਰਾ ਮਾਮਲਾ

 


author

Sunaina

Content Editor

Related News