ਪੰਜਾਬ ’ਚ ਲੈਂਡ ਹੋ ਰਿਹਾ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਤੋਂ ਲੈ ਕੇ ਵੱਡੇ ਐਨਕਾਊਂਟਰ ਤੱਕ ਅੱਜ ਦੀਆਂ ਟੌਪ-10 ਖਬਰਾਂ

Saturday, Feb 15, 2025 - 06:33 PM (IST)

ਪੰਜਾਬ ’ਚ ਲੈਂਡ ਹੋ ਰਿਹਾ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਤੋਂ ਲੈ ਕੇ ਵੱਡੇ ਐਨਕਾਊਂਟਰ ਤੱਕ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਨਿਸਟਰੀ ਵੱਲੋਂ ਜਾਣਕਾਰੀ ਮਿਲੀ ਹੈ ਕਿ ਰਾਤ 10 ਵਜੇ ਤੱਕ ਜਹਾਜ਼ ਅੰਮ੍ਰਿਤਸਰ ਦੇ ਹਵਾਈ ਅੱਡੇ ਪਹੁੰਚ ਜਾਵੇਗਾ, ਉੱਥੇ ਹੀ ਦੂਜੇ ਪਾਸੇ ਤਰਨਤਾਰਨ 'ਚ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਵੱਡੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਅੱਧੀ ਰਾਤ ਨੂੰ ਲੰਡਾ ਹਰੀਕੇ ਗੈਂਗ ਦੇ ਗੁਰਗਿਆਂ ਨਾਲ ਪੁਲਸ ਦਾ ਮੁਕਾਬਲਾ ਹੋਇਆ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਮਸ਼ਹੂਰ ਯੂਟਿਊਬਰ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਰਣਵੀਰ ਇਲਾਹਾਬਾਦੀਆ ਲਗਾਤਾਰ ਮੁਸੀਬਤਾਂ ਵਿੱਚ ਘਿਰ ਰਹੇ ਹਨ। ਸਮੇਂ ਰੈਨਾ ਵੱਲੋਂ ਆਪਣੇ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' ਵਿੱਚ ਮਾਪਿਆਂ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਰਣਵੀਰ ਖ਼ਿਲਾਫ਼ ਇੱਕ ਤੋਂ ਬਾਅਦ ਇੱਕ FIR ਦਰਜ ਹੋ ਰਹੀ ਹੈ ਅਤੇ ਹੁਣ ਰਣਵੀਰ ਨੂੰ ਇੱਕ WWE ਪਹਿਲਵਾਨ ਨੇ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਨਿਸਟਰੀ ਵੱਲੋਂ ਜਾਣਕਾਰੀ ਮਿਲੀ ਹੈ ਕਿ ਰਾਤ 10 ਵਜੇ ਤੱਕ ਜਹਾਜ਼ ਅੰਮ੍ਰਿਤਸਰ ਦੇ ਹਵਾਈ ਅੱਡੇ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਇਸ ਜਹਾਜ਼ 'ਚ ਕੁਲ 67 ਪੰਜਾਬੀ ਹਨ। ਇਸ ਵਾਰ ਜਹਾਜ਼ ਪਿੱਛੇ ਨਹੀਂ ਟਰਮੀਨਲ 'ਤੇ ਆਵੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ

2. ਡਿਫਾਲਟਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ
ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ ਡਿਫਾਲਟ ਹੋਏ ਅਲਾਟੀਆਂ ਲਈ ਮੁਆਫ਼ੀ ਨੀਤੀ (ਐੱਮਨੈੱਸਟੀ ਪਾਲਿਸੀ) ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿਚ ਉਹ ਅਲਾਟੀ ਸ਼ਾਮਲ ਹਨ, ਜੋ ਪੁੱਡਾ ਅਤੇ ਹੋਰ ਸਬੰਧਤ ਵਿਕਾਸ ਅਥਾਰਟੀਆਂ ਦੁਆਰਾ ਉਨ੍ਹਾਂ ਨੂੰ ਅਲਾਟ ਕੀਤੇ ਪਲਾਟ/ਜ਼ਮੀਨ ਦੇ ਪੈਸੇ ਜਮ੍ਹਾਂ ਨਹੀਂ ਕਰਵਾ ਸਕੇ। ਇਸ ਨੀਤੀ ਅਨੁਸਾਰ ਡਿਫਾਲਟਰ ਆਪਣੀ ਬਕਾਇਆ ਰਕਮ ਬਿਨਾਂ ਕਿਸੇ ਜੁਰਮਾਨੇ ਦੇ ਸਕੀਮ ਵਿਆਜ ਦੇ ਨਾਲ ਇਕਮੁਸ਼ਤ ਜਮ੍ਹਾਂ ਕਰਵਾ ਸਕਦੇ ਹਨ। ਇਸ ਸਕੀਮ ਤਹਿਤ ਗੈਰ-ਨਿਰਮਾਣ ਖਰਚੇ 50 ਫੀਸਦੀ ਤੱਕ ਮੁਆਫ਼ ਕੀਤੇ ਜਾਣਗੇ ਅਤੇ ਆਈ.ਟੀ. ਸਿਟੀ, ਐੱਸ.ਏ.ਐੱਸ. ਨਗਰ ਵਿਚ ਅਲਾਟ ਕੀਤੇ ਗਏ ਸੰਸਥਾਗਤ ਸਥਾਨਾਂ/ਹਸਪਤਾਲ ਲਈ ਪਲਾਟ/ਉਦਯੋਗਿਕ ਪਲਾਟਾਂ ਜਾਂ ਵਿਕਾਸ ਅਥਾਰਟੀਆਂ ਦੀ ਕਿਸੇ ਹੋਰ ਯੋਜਨਾ ਦੇ ਮਾਮਲੇ ਵਿਚ 2.50 ਫੀਸਦੀ ਦੀ ਦਰ ਨਾਲ ਐਕਸਟੈਨਸ਼ਨ ਫੀਸ ਲਈ ਜਾਵੇਗੀ ਅਤੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਤਿੰਨ ਸਾਲ ਦੀ ਮਿਆਦ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਡਿਫਾਲਟਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ

3. ਪੰਜਾਬ 'ਚ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਹੁਣ ਮਿਲੇਗੀ 10 ਹਜ਼ਾਰ ਦੀ ਵਿੱਤੀ ਮਦਦ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਤੇਜ਼ਾਬ ਹਮਲਾ ਪੀੜਤਾਂ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਇਸ ਦੇ ਤਹਿਤ ਹੁਣ ਤੇਜ਼ਾਬ ਹਮਲਾ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024 ਸਿਰਫ ਔਰਤਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਹਮਲਾ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। ਇਸ ਸਕੀਮ ਤਹਿਤ ਹੁਣ ਤੇਜ਼ਾਬ ਹਮਲਾ ਪੀੜਤਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਮੰਤਰੀ ਡਾ. ਬਲਜੀਤ ਕੌਰ ਨੇ ਸੂਬਾ ਸਰਕਾਰ ਦੇ ਇਸ ਅਹਿਮ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਹੁਣ ਮਿਲੇਗੀ 10 ਹਜ਼ਾਰ ਦੀ ਵਿੱਤੀ ਮਦਦ

4. ਪੰਜਾਬ 'ਚ ਅੱਧੀ ਰਾਤੀਂ ਵੱਡਾ ਐਨਕਾਊਂਟਰ, ਗੈਂਗਸਟਰਾਂ ਨੇ ਖੇਤਾਂ 'ਚ ਵਾੜ ਲਈ ਗੱਡੀ ਤੇ ਫਿਰ...
ਤਰਨਤਾਰਨ 'ਚ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਵੱਡੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਅੱਧੀ ਰਾਤ ਨੂੰ ਲੰਡਾ ਹਰੀਕੇ ਗੈਂਗ ਦੇ ਗੁਰਗਿਆਂ ਨਾਲ ਪੁਲਸ ਦਾ ਮੁਕਾਬਲਾ ਹੋਇਆ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਅੱਧੀ ਰਾਤੀਂ ਵੱਡਾ ਐਨਕਾਊਂਟਰ, ਗੈਂਗਸਟਰਾਂ ਨੇ ਖੇਤਾਂ 'ਚ ਵਾੜ ਲਈ ਗੱਡੀ ਤੇ ਫਿਰ...

5. ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਸੂਬੇ ਵਿਚ ਮੁੜ ਸੁਨਹਿਰੀ ਦੌਰ ਲਿਆਉਣ ਲਈ ਪਿੰਡਾਂ ਦਾ ਚਹੁੰਮੁਖੀ ਵਿਕਾਸ ਕਰਨ ਲਈ ਸਾਰੇ ਅਧਿਕਾਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜਿੰਨੇ ਵੀ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਸਮਾਂਬੱਧ ਪੂਰਾ ਕੀਤਾ ਜਾਵੇ। ਪੰਚਾਇਤ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਏਡੀਸੀਜ਼, ਡੀਡੀਪੀਓਜ਼, ਬੀਡੀਪੀਓਜ਼ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਵੱਜੋਂ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਪਿੰਡਾਂ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿਚ ਦੇਰੀ ਅਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਾਣਬੁੱਝ ਕੇ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

6. ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਕਿਉਂ ਉਤਰ ਰਿਹਾ ਅੰਮ੍ਰਿਤਸਰ, RP ਸਿੰਘ ਨੇ ਦੱਸੀ ਵਜ੍ਹਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਵਲੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਉਤਾਰਨ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਹਿਾ ਕਿ ਇਹ ਜਹਾਜ਼ ਭਾਰਤ ਦੇ ਕਿਸੇ ਦੂਜੇ ਸੂਬੇ 'ਚ ਕਿਉਂ ਨਹੀਂ ਉਤਾਰਿਆ ਜਾ ਰਿਹਾ। ਇਸ ਵਿਚ ਭਾਜਪਾ ਬੁਲਾਰੇ ਆਰਪੀ ਸਿੰਘ ਨੇ 'ਐਕਸ' 'ਤੇ ਪੋਸਟ ਕਰ ਕੇ ਭਗਵੰਤ ਮਾਨ 'ਤੇ ਗੰਭੀਰ ਦੋਸ਼ ਲਗਾਏ ਹਨ। ਆਰਪੀ ਸਿੰਘ ਨੇ ਪੋਸਟ ਕਰ ਕੇ ਕਿਹਾ,''ਅਮਰੀਕਾ ਤੋਂ ਭਾਰਤ 'ਚ ਪ੍ਰਵੇਸ਼ ਕਰਨ ਵਾਲੀਆਂ ਉਡਾਣਾਂ ਲਈ ਅੰਮ੍ਰਿਤਸਰ ਨਜ਼ਦੀਕੀ ਅੰਤਰਰਾਸ਼ਟਰੀ ਹਵਾਈ ਅੱਡਾ ਹੈ। ਇਸ ਲਈ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲਿਜਾ ਰਿਹਾ ਅਮਰੀਕੀ ਜਹਾਜ਼ ਉੱਥੇ ਉਤਰ ਰਿਹਾ ਹੈ। ਭਗਵੰਤ ਮਾਨ ਜੀ, ਆਪਣੇ ਗਿਆਨ ਦੀ ਘਾਟ ਕਾਰਨ ਮੁੱਦੇ ਦਾ ਸਿਆਸੀ ਕਰਨਾ ਕਰਨਾ ਅਤੇ ਯੋਜਨਾ ਦੀ ਥਿਓਰੀ ਨੂੰ ਉਤਸ਼ਾਹ ਦੇਣਾ ਬੰਦ ਕਰਨ।''
ਹੋਰ ਜਾਣਕਾਰੀ ਲਈ ਕਲਿਕ ਕਰੋ।- ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਕਿਉਂ ਉਤਰ ਰਿਹਾ ਅੰਮ੍ਰਿਤਸਰ, RP ਸਿੰਘ ਨੇ ਦੱਸੀ ਵਜ੍ਹਾ

7. ਯੁਵਰਾਜ ਸਿੰਘ ਨੇ ਬਾਜ਼ਾਰ 'ਚ ਲਾਂਚ ਕੀਤਾ ਨਵਾਂ ਸ਼ਰਾਬ ਬ੍ਰਾਂਡ 'Fino Tequila' , ਜਾਣੋ ਕੀਮਤ
ਭਾਰਤੀ ਕ੍ਰਿਕਟ ਦੇ ਦਿੱਗਜ ਆਲਰਾਊਂਡਰ ਯੁਵਰਾਜ ਸਿੰਘ ਨੇ ਹੁਣ ਕਾਰੋਬਾਰ ਦੀ ਦੁਨੀਆ 'ਚ ਐਂਟਰੀ ਕਰ ਲਈ ਹੈ। ਉਨ੍ਹਾਂ ਨੇ ਪ੍ਰੀਮੀਅਮ ਅਲਕੋਹਲ ਬ੍ਰਾਂਡ 'ਫਿਨੋ ਟਕੀਲਾ' ਲਾਂਚ ਕੀਤਾ ਹੈ। ਯੁਵਰਾਜ ਕ੍ਰਿਕਟ ਤੋਂ ਬਾਅਦ ਹੁਣ ਸਪਿਰਿਟ ਬਾਜ਼ਾਰ 'ਚ ਆਪਣੀ ਪਛਾਣ ਬਣਾਉਣ ਦੀ ਤਿਆਰੀ ਕਰ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਯੁਵਰਾਜ ਸਿੰਘ ਨੇ ਬਾਜ਼ਾਰ 'ਚ ਲਾਂਚ ਕੀਤਾ ਨਵਾਂ ਸ਼ਰਾਬ ਬ੍ਰਾਂਡ 'Fino Tequila' , ਜਾਣੋ ਕੀਮਤ

8. ਗੈਰ-ਕਾਨੂੰਨੀ ਪ੍ਰਵੇਸ਼ ਤੇ ਰੁਜ਼ਗਾਰ ਨਿਯਮਾਂ ਦੀ ਉਲੰਘਣਾ, 48 ਘੰਟਿਆਂ 'ਚ 12 ਦੇਸ਼ਾਂ ਨੇ 131 ਲੋਕ ਕੀਤੇ Deport
ਪਿਛਲੇ 48 ਘੰਟਿਆਂ ਵਿਚ ਵੱਖ-ਵੱਖ ਕਾਨੂੰਨੀ ਉਲੰਘਣਾਵਾਂ, ਜਿਨ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧ, ਗੈਰ-ਕਾਨੂੰਨੀ ਪ੍ਰਵੇਸ਼ ਅਤੇ ਰੁਜ਼ਗਾਰ ਨਿਯਮਾਂ ਦੀ ਪਾਲਣਾ ਕਰਨ ਵਿੱਚ ਅਸਫਲਤਾ ਸ਼ਾਮਲ ਹੈ, ਦੇ ਕਾਰਨ 131 ਪਾਕਿਸਤਾਨੀ ਨਾਗਰਿਕਾਂ ਨੂੰ 12 ਵੱਖ-ਵੱਖ ਦੇਸ਼ਾਂ ਤੋਂ ਕੱਢ ਦਿੱਤਾ ਗਿਆ ਹੈ। ਪਾਕਿਸਤਾਨੀ ਅਖਬਾਰ ਦਿ ਨਿਊਜ਼ ਇੰਟਰਨੈਸ਼ਨਲ ਨੇ ਇਹ ਜਾਣਕਾਰੀ ਦਿੱਤੀ। ਅਨੁਸਾਰਕਈ ਦੇਸ਼ਾਂ ਦੇ ਅਧਿਕਾਰੀਆਂ ਨੇ ਸਥਾਨਕ ਕਾਨੂੰਨਾਂ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਅਤੇ ਕੁਝ ਵਿਅਕਤੀਆਂ ਨੂੰ ਪਹੁੰਚਣ ਦੇ ਤੁਰੰਤ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਗੈਰ-ਕਾਨੂੰਨੀ ਪ੍ਰਵੇਸ਼ ਤੇ ਰੁਜ਼ਗਾਰ ਨਿਯਮਾਂ ਦੀ ਉਲੰਘਣਾ, 48 ਘੰਟਿਆਂ 'ਚ 12 ਦੇਸ਼ਾਂ ਨੇ 131 ਲੋਕ ਕੀਤੇ Deport

9. Ranveer Allahbadia ਨੂੰ ਹੁਣ WWE ਪਹਿਲਵਾਨ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ
ਮਸ਼ਹੂਰ ਯੂਟਿਊਬਰ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਰਣਵੀਰ ਇਲਾਹਾਬਾਦੀਆ ਲਗਾਤਾਰ ਮੁਸੀਬਤਾਂ ਵਿੱਚ ਘਿਰ ਰਹੇ ਹਨ। ਸਮੇਂ ਰੈਨਾ ਵੱਲੋਂ ਆਪਣੇ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' ਵਿੱਚ ਮਾਪਿਆਂ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਰਣਵੀਰ ਖ਼ਿਲਾਫ਼ ਇੱਕ ਤੋਂ ਬਾਅਦ ਇੱਕ FIR ਦਰਜ ਹੋ ਰਹੀ ਹੈ ਅਤੇ ਹੁਣ ਰਣਵੀਰ ਨੂੰ ਇੱਕ WWE ਪਹਿਲਵਾਨ ਨੇ ਧਮਕੀ ਦਿੱਤੀ ਹੈ। WWE ਪਹਿਲਵਾਨ ਸੌਰਵ ਗੁਰਜਰ ਨੇ ਖੁੱਲ੍ਹ ਕੇ ਕਿਹਾ ਹੈ ਕਿ ਜੇਕਰ ਉਹ ਰਣਵੀਰ ਦੇ ਸਾਹਮਣੇ ਆਉਂਦਾ ਹੈ ਤਾਂ ਸੁਰੱਖਿਆ ਵੀ ਉਸ ਨੂੰ ਨਹੀਂ ਬਚਾ ਸਕੇਗੀ ਅਤੇ ਦੁਨੀਆਂ ਵਿੱਚ ਕੋਈ ਸ਼ਕਤੀ ਨਹੀਂ, ਜੋ ਉਸ ਨੂੰ ਮੇਰੇ ਕੋਲੋਂ ਬਚਾ ਸਕੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- Ranveer Allahbadia ਨੂੰ ਹੁਣ WWE ਪਹਿਲਵਾਨ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

10. ਗਾਇਕ ਬੀ ਪਰਾਕ ਨੇ ਬੋਲਿਆ ਝੂਠ? ਵਾਇਰਲ ਵੀਡੀਓ ਖੋਲ੍ਹ ਰਹੀ ਭੇਤ
ਬੀਅਰਬਾਈਸੈਪਸ ਦੇ ਨਾਮ ਨਾਲ ਮਸ਼ਹੂਰ ਯੂਟਿਊਬਰ ਰਣਵੀਰ ਇਲਹਾਬਾਦੀਆ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਯੂਟਿਊਬਰ ਸਮੇਂ ਰੈਨਾ ਦੀ ਸੋਸ਼ਲ ਮੀਡੀਆ 'ਤੇ 'ਇੰਡੀਆਜ਼ ਗੌਟ ਲੇਟੈਂਟ' ਸ਼ੋਅ 'ਤੇ ਅਸ਼ਲੀਲ ਟਿੱਪਣੀਆਂ ਕਰਨ ਤੋਂ ਬਾਅਦ ਭਾਰੀ ਆਲੋਚਨਾ ਹੋ ਰਹੀ ਹੈ। ਕਾਨੂੰਨ ਵੀ ਉਨ੍ਹਾਂ 'ਤੇ ਆਪਣੀ ਪਕੜ ਸਖ਼ਤ ਕਰ ਰਿਹਾ ਹੈ। ਇਸ ਦੌਰਾਨ, ਇੱਕ ਨਵਾਂ ਅਪਡੇਟ ਆਇਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਗਾਇਕ ਬੀ ਪਰਾਕ ਨੂੰ ਰਣਵੀਰ ਇਲਹਾਬਾਦੀਆ ਦੇ ਪੋਡਕਾਸਟ ਵਿੱਚ ਸੱਦਾ ਨਹੀਂ ਦਿੱਤਾ ਗਿਆ ਸੀ। ਦਰਅਸਲ, ਹਾਲ ਹੀ ਵਿੱਚ ਬੀ ਪਰਾਕ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਪੋਸਟ ਕੀਤਾ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਰਣਵੀਰ ਦੇ ਪੋਡਕਾਸਟ 'ਤੇ ਆਉਣ ਵਾਲੇ ਸਨ ਪਰ ਉਨ੍ਹਾਂ ਨੇ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਰਣਵੀਰ ਦੀ ਟਿੱਪਣੀ ਦੀ ਵੀ ਨਿੰਦਾ ਕੀਤੀ। ਹੁਣ ਜੋ ਵੀਡੀਓ ਸਾਹਮਣੇ ਆਇਆ ਹੈ, ਉਹ ਇੱਕ ਵੱਖਰੀ ਸੱਚਾਈ ਦਾ ਖੁਲਾਸਾ ਕਰ ਰਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਗਾਇਕ ਬੀ ਪਰਾਕ ਨੇ ਬੋਲਿਆ ਝੂਠ? ਵਾਇਰਲ ਵੀਡੀਓ ਖੋਲ੍ਹ ਰਹੀ ਭੇਤ


 


author

Sunaina

Content Editor

Related News