ਡਿਪੋਰਟ ਪੰਜਾਬੀਆਂ ''ਤੇ CM ਮਾਨ ਦਾ ਵੱਡਾ ਬਿਆਨ ਤੇ ਰੇਲਵੇ ਸਟੇਸ਼ਨ ’ਤੇ ਮਚੀ ਭਾਜੜ, ਅੱਜ ਦੀਆਂ ਟੌਪ-10 ਖਬਰਾਂ
Sunday, Feb 16, 2025 - 06:29 PM (IST)

ਜਲੰਧਰ - ਪੰਜਾਬ 'ਚ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਦੁਖ ਦੀ ਗੱਲ ਹੈ ਕਿ ਅਮਰੀਕਾ ਤੋਂ 116 ਨੌਜਵਾਨ ਡਿਪੋਰਟ ਕਰਕੇ ਅੰਮ੍ਰਿਤਸਰ ਦੀ ਪ੍ਰਵਾਨ ਧਰਤੀ ’ਤੇ ਹਵਾਈ ਅੱਡੇ ਪਹੁੰਚੇ ਹਨ। ਉੱਥੇ ਹੀ ਦੂਜੇ ਪਾਸੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਾਜੜ ਵਿਚ 18 ਲੋਕਾਂ ਦੀ ਮੌਤ ਹੋਣ 'ਤੇ ਸੁਖਬੀਰ ਸਿੰਘ ਬਾਦਲ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੀ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ ਕਾਰਨ 18 ਲੋਕਾਂ ਦੀ ਦੁਖ਼ਦਾਈ ਮੌਤ ਅਤੇ ਕਈ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਸੁਣਕੇ ਬਹੁਤ ਦੁੱਖ਼ ਹੋਇਆ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕੀਤੀ ਜਾਵੇ ਤਾਂ ਰਣਜੀ ਟਰਾਫੀ ਸੈਮੀਫਾਈਨਲ ਮੈਚ ਤੋਂ ਪਹਿਲਾਂ ਮੁੰਬਈ ਕ੍ਰਿਕਟ ਟੀਮ ਨੂੰ ਵਿਦਰਭ ਵਿਰੁੱਧ ਵੱਡਾ ਝਟਕਾ ਲੱਗਾ ਹੈ ਕਿਉਂਕਿ ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਯਸ਼ਸਵੀ ਜਾਇਸਵਾਲ ਗੋਡੇ ਦੀ ਸੱਟ ਕਾਰਨ ਮੈਚ ਤੋਂ ਬਾਹਰ ਹੋ ਗਏ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਟਰੰਪ ਦੀ ਸਖਤੀ; ਅੱਜ ਇੰਨੇ ਪੰਜਾਬੀਆਂ ਨਾਲ ਅੰਮ੍ਰਿਤਸਰ ਏਅਰਪੋਰਟ ਲੈਂਡ ਹੋਵੇਗਾ ਤੀਜ਼ਾ ਅਮਰੀਕੀ ਜਹਾਜ਼
ਅਮਰੀਕੀ ਫੌਜੀ ਟਰਾਂਸਪੋਰਟ ਜਹਾਜ਼ ਸੀ-17 ਗਲੋਬਮਾਸਟਰ III ਲਗਭਗ 157 ਭਾਰਤੀ ਨਾਗਰਿਕਾਂ ਨੂੰ ਲੈ ਕੇ 16 ਫਰਵਰੀ ਯਾਨੀ ਅੱਜ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੇਗਾ। ਇਸ ਵਿੱਚ ਪੰਜਾਬ ਦੇ 31 ਲੋਕ ਹੋਣਗੇ। ਡੋਨਾਲਡ ਟਰੰਪ ਦੇ ਪਿਛਲੇ ਮਹੀਨੇ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਇਹ ਤੀਜਾ ਮੌਕਾ ਹੈ, ਜਦੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਟਰੰਪ ਦੀ ਸਖਤੀ; ਅੱਜ ਇੰਨੇ ਪੰਜਾਬੀਆਂ ਨਾਲ ਅੰਮ੍ਰਿਤਸਰ ਏਅਰਪੋਰਟ ਲੈਂਡ ਹੋਵੇਗਾ ਤੀਜ਼ਾ ਅਮਰੀਕੀ ਜਹਾਜ਼
2. ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੀਤੀ ਖ਼ਾਸ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 38ਵੇਂ ਖੇਡ ਮੇਲੇ ਦਾ ਆਯੋਜਨ ਕਰਨ ਲਈ ਲੁਧਿਆਣਾ ਵਿਖੇ ਪਿੰਡ ਘੁੰਗਰਾਲੀ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਲੁਧਿਆਣਾ ਵਾਸੀਆਂ ਨੂੰ 8.25 ਕਰੋੜ ਦੀਆਂ ਵਿਕਾਸ ਯੋਜਨਾਵਾਂ ਦੀ ਸੌਗਾਤ ਦਿੱਤੀ ਗਈ। ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੌਜਵਾਨ ਵਿਦੇਸ਼ ਜਾਣ ਦਾ ਲਾਲਚ ਛੱਡਣ, ਪੰਜਾਬ ਵਿਚ ਹੀ ਬਹੁਤ ਕੁਝ ਹੈ ਅਤੇ ਇਥੇ ਰਹਿ ਕੇ ਮਿਹਨਤ ਕਰੀਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੀਤੀ ਖ਼ਾਸ ਅਪੀਲ
3. ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਦੁਖ ਦੀ ਗੱਲ ਹੈ ਕਿ ਅਮਰੀਕਾ ਤੋਂ 116 ਨੌਜਵਾਨ ਡਿਪੋਰਟ ਕਰਕੇ ਅੰਮ੍ਰਿਤਸਰ ਦੀ ਪ੍ਰਵਾਨ ਧਰਤੀ ’ਤੇ ਹਵਾਈ ਅੱਡੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨਾਲ ਕੁਝ ਹੋਰ ਸੂਬਿਆਂ ਦੇ ਨੌਜਵਾਨ ਵੀ ਆਪਣੇ ਮੁਲਕ ਵਾਪਸ ਪਹੁੰਚੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਉਨ੍ਹਾਂ ਨੌਜਵਾਨਾਂ ਨੂੰ ਅਗਾਊਂ ਲੈਣ ਵਾਸਤੇ ਗਏ ਬਹੁਤ ਚੰਗੀ ਗੱਲ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਗਲਵਕੜੀ 'ਚ ਲੈ ਕੇ ਹੌਂਸਲਾ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
4. ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਵਾਪਰੀ ਘਟਨਾ 'ਤੇ ਸੁਖਬੀਰ ਬਾਦਲ ਨੇ ਜਤਾਇਆ ਦੁੱਖ਼, ਕੀਤੀ ਇਹ ਮੰਗ
ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਾਜੜ ਵਿਚ 18 ਲੋਕਾਂ ਦੀ ਮੌਤ ਹੋਣ 'ਤੇ ਸੁਖਬੀਰ ਸਿੰਘ ਬਾਦਲ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੀ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ ਕਾਰਨ 18 ਲੋਕਾਂ ਦੀ ਦੁਖ਼ਦਾਈ ਮੌਤ ਅਤੇ ਕਈ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਸੁਣਕੇ ਬਹੁਤ ਦੁੱਖ਼ ਹੋਇਆ। ਇਸ ਦੁਖ਼ਦ ਘਟਨਾ ਦੇ ਮ੍ਰਿਤਕਾਂ ਦੇ ਪਰਿਵਾਰਕਾਂ ਮੈਂਬਰਾਂ ਨਾਲ ਮੈਂ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰੇਲਵੇ ਵਿਭਾਗ ਨੂੰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਵਾਪਰੀ ਘਟਨਾ 'ਤੇ ਸੁਖਬੀਰ ਬਾਦਲ ਨੇ ਜਤਾਇਆ ਦੁੱਖ਼, ਕੀਤੀ ਇਹ ਮੰਗ
5. ਪੰਜਾਬ 'ਚ ਟ੍ਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ! ਪ੍ਰਾਪਰਟੀ ਬਾਰੇ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
ਪੰਜਾਬ ਦੇ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਰਗੇ ਦੇਸ਼ਾਂ 'ਚ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ ਹੈ। ਦਰਅਸਲ ਸੂਬਾ ਸਰਕਾਰ ਨੇ ਡਰੱਗ ਤਸਕਰਾਂ ਦੀ ਤਰ੍ਹਾਂ ਹੁਣ ਦੋਸ਼ੀ ਇਮੀਗ੍ਰੇਸ਼ਨ ਮਾਲਕਾਂ ਤੇ ਟ੍ਰੈਵਲ ਏਜੰਟਾਂ ਦੀ ਪ੍ਰਾਪਰਟੀ ਵੀ ਸੀਜ਼ ਕਰਨ ਦਾ ਫ਼ੈਸਲਾ ਲੈ ਲਿਆ ਹੈ। ਸੂਤਰਾਂ ਦੇ ਮੁਤਾਬਕ ਲੋਕਾਂ ਨਾਲ ਲੱਖਾਂ-ਕਰੋੜਾਂ ਦੀ ਧੋਖਾਧੜੀ ਕਰਨ ਵਾਲੇ ਅਜਿਹੇ ਕਰੀਬੇ 3200 ਟ੍ਰੈਵਲ ਏਜੰਟਾਂ ਨੂੰ ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ 'ਚ ਟ੍ਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ! ਪ੍ਰਾਪਰਟੀ ਬਾਰੇ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
6. ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ 'ਚ ਹੁਣ ਤੱਕ 18 ਮੌਤਾਂ, ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਦੇਰ ਰਾਤ ਭਾਜੜ ਮਚਣ ਕਾਰਨ ਹੁਣ ਤੱਕ 18 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਦੇ ਮੁਤਾਬਕ ਹੁਣ ਤੱਕ 9 ਔਰਤਾਂ, 5 ਬੱਚੇ ਅਤੇ 4 ਪੁਰਸ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਜ਼ਖਮੀਆਂ ਦਾ ਇਲਾਜ ਐੱਲ. ਐੱਨ. ਜੇ. ਪੀ. ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਰੇਲਵੇ ਨੇ ਇਸ ਘਟਨਾ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ 'ਚ ਹੁਣ ਤੱਕ 18 ਮੌਤਾਂ, ਮੁਆਵਜ਼ੇ ਦਾ ਐਲਾਨ
7. ਖੁਸ਼ਖਬਰੀ! ਹੁਣ ਦੁਬਈ ਜਾਣਾ ਹੋਇਆ ਆਸਾਨ, UAE ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ
ਸੰਯੁਕਤ ਅਰਬ ਅਮੀਰਾਤ (UAE) ਨੇ ਵੀਜ਼ਾ ਨਿਯਮਾਂ ਵਿੱਚ ਇੱਕ ਵੱਡਾ ਬਦਲਾਅ ਕਰਦੇ ਹੋਏ ਭਾਰਤੀ ਨਾਗਰਿਕਾਂ ਲਈ ਵੀਜ਼ਾ-ਆਨ-ਅਰਾਈਵਲ (VoA) ਨੀਤੀ ਦਾ ਵਿਸਤਾਰ ਕੀਤਾ ਹੈ। 13 ਫਰਵਰੀ 2025 ਤੋਂ ਲਾਗੂ ਇਸ ਨਵੀਂ ਨੀਤੀ ਦੇ ਤਹਿਤ, ਭਾਰਤੀ ਯਾਤਰੀ ਹੁਣ ਛੇ ਹੋਰ ਦੇਸ਼ਾਂ ਸਿੰਗਾਪੁਰ, ਜਾਪਾਨ, ਦੱਖਣੀ ਕੋਰੀਆ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੈਨੇਡਾ ਤੋਂ ਵੈਧ ਵੀਜ਼ਾ, ਨਿਵਾਸ ਪਰਮਿਟ ਜਾਂ ਗ੍ਰੀਨ ਕਾਰਡ ਦੇ ਆਧਾਰ 'ਤੇ ਯੂਏਈ ਵਿੱਚ ਪਹੁੰਚਣ 'ਤੇ ਵੀਜ਼ਾ ਪ੍ਰਾਪਤ ਕਰ ਸਕਦੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਖੁਸ਼ਖਬਰੀ! ਹੁਣ ਦੁਬਈ ਜਾਣਾ ਹੋਇਆ ਆਸਾਨ, UAE ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ
8. 'Elon Musk ਮੇਰੇ ਬੱਚੇ ਦਾ ਪਿਤਾ, ਮੈਂ ਉਸ ਨੂੰ 5 ਮਹੀਨਿਆਂ ਤੋਂ ਪਾਲ ਰਹੀ'
ਮਸ਼ਹੂਰ ਅਰਬਪਤੀ ਐਲੋਨ ਮਸਕ ਦੇ 13ਵੇਂ ਬੱਚੇ ਦਾ ਦਾਅਵਾ ਕੀਤਾ ਗਿਆ ਹੈ। 26 ਸਾਲਾ ਇੰਫਲੁਐਂਸਰ ਐਸ਼ਲੇ ਸੇਂਟ ਬਲੇਅਰ ਨੇ ਕਿਹਾ ਹੈ ਕਿ ਉਸ ਦੇ ਬੱਚੇ ਦਾ ਪਿਤਾ ਐਲੋਨ ਮਸਕ ਹੈ। ਐਸ਼ਲੇ ਨੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਲਿਖਿਆ, ਮੈਂ ਪੰਜ ਮਹੀਨੇ ਪਹਿਲਾਂ ਬੱਚੇ ਨੂੰ ਜਨਮ ਦਿੱਤਾ ਸੀ। ਉਸਦਾ ਪਿਤਾ ਐਲੋਨ ਮਸਕ ਹੈ। ਐਸ਼ਲੇ ਨੇ ਲਿਖਿਆ ਕਿ ਬੱਚੇ ਦੀ ਨਿੱਜਤਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ। ਪਰ ਹੁਣ ਇਹ ਸਪੱਸ਼ਟ ਹੈ ਕਿ ਟੈਬਲਾਇਡ ਮੀਡੀਆ ਇਸ ਨੂੰ ਬੇਨਕਾਬ ਕਰਨ ਜਾ ਰਿਹਾ ਹੈ, ਭਾਵੇਂ ਇਸ ਨਾਲ ਕੋਈ ਵੀ ਨੁਕਸਾਨ ਕਿਉਂ ਨਾ ਹੋਵੇ। ਮੈਂ ਚਾਹੁੰਦੀ ਹਾਂ ਕਿ ਮੇਰਾ ਬੱਚਾ ਇੱਕ ਆਮ ਅਤੇ ਸੁਰੱਖਿਅਤ ਮਾਹੌਲ ਵਿੱਚ ਵੱਡਾ ਹੋਵੇ। ਮੀਡੀਆ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀ ਨਿੱਜਤਾ ਦਾ ਸਤਿਕਾਰ ਕਰਨ ਅਤੇ ਬੇਲੋੜੀ ਰਿਪੋਰਟਿੰਗ ਤੋਂ ਬਚਣ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - 'Elon Musk ਮੇਰੇ ਬੱਚੇ ਦਾ ਪਿਤਾ, ਮੈਂ ਉਸ ਨੂੰ 5 ਮਹੀਨਿਆਂ ਤੋਂ ਪਾਲ ਰਹੀ'
9. ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭਾਰਤ ਦਾ ਸਟਾਰ ਖਿਡਾਰੀ ਹੋਇਆ ਜ਼ਖ਼ਮੀ, ਨਹੀਂ ਖੇਡ ਸਕੇਗਾ ਅਹਿਮ ਮੁਕਾਬਲਾ
ਰਣਜੀ ਟਰਾਫੀ ਸੈਮੀਫਾਈਨਲ ਮੈਚ ਤੋਂ ਪਹਿਲਾਂ ਮੁੰਬਈ ਕ੍ਰਿਕਟ ਟੀਮ ਨੂੰ ਵਿਦਰਭ ਵਿਰੁੱਧ ਵੱਡਾ ਝਟਕਾ ਲੱਗਾ ਹੈ ਕਿਉਂਕਿ ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਯਸ਼ਸਵੀ ਜਾਇਸਵਾਲ ਗੋਡੇ ਦੀ ਸੱਟ ਕਾਰਨ ਮੈਚ ਤੋਂ ਬਾਹਰ ਹੋ ਗਏ ਹਨ। ਇਸ ਤੋਂ ਪਹਿਲਾਂ, ਜਾਇਸਵਾਲ ਨੇ ਰੋਹਿਤ ਸ਼ਰਮਾ ਦੇ ਨਾਲ ਜੰਮੂ-ਕਸ਼ਮੀਰ ਵਿਰੁੱਧ ਦੂਜੇ ਪੜਾਅ ਦੇ ਪਹਿਲੇ ਮੈਚ ਵਿੱਚ ਹਿੱਸਾ ਲਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭਾਰਤ ਦਾ ਸਟਾਰ ਖਿਡਾਰੀ ਹੋਇਆ ਜ਼ਖ਼ਮੀ, ਨਹੀਂ ਖੇਡ ਸਕੇਗਾ ਅਹਿਮ ਮੁਕਾਬਲਾ
10. ਅਮਿਤਾਭ ਬੱਚਨ ਦੇ ਜਵਾਈ ਖਿਲਾਫ਼ ਮਾਮਲਾ ਦਰਜ, ਜਾਣੋ ਮਾਮਲਾ
ਅਮਿਤਾਭ ਬੱਚਨ ਦੇ ਜਵਾਈ ਨੂੰ ਲੈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ, ਪੁਲਸ ਨੇ ਅਮਿਤਾਭ ਬੱਚਨ ਦੇ ਜਵਾਈ ਨਿਖਿਲ ਨੰਦਾ ਸਮੇਤ 9 ਲੋਕਾਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਇਹ ਖ਼ਬਰ ਸਾਹਮਣੇ ਆਉਂਦੇ ਹੀ ਨਿਖਿਲ ਨੰਦਾ ਸੁਰਖੀਆਂ 'ਚ ਆ ਗਏ ਅਤੇ ਹੁਣ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਉਹ ਕਿਹੜਾ ਮਾਮਲਾ ਹੈ ਜਿਸ 'ਚ ਬਿੱਗ ਬੀ ਦੇ ਜਵਾਈ ਦਾ ਨਾਮ ਸ਼ਾਮਲ ਹੈ?
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਅਮਿਤਾਭ ਬੱਚਨ ਦੇ ਜਵਾਈ ਖਿਲਾਫ਼ ਮਾਮਲਾ ਦਰਜ, ਜਾਣੋ ਮਾਮਲਾ