ਪੰਜਾਬ ਦਾ ਵੱਡਾ ਹਾਈਵੇਅ ਜਾਮ ਤੇ CM ਮਾਨ ਨੇ ਵੰਡੀਆਂ ਨੌਕਰੀਆਂ, ਜਾਣੋ ਅੱਜ ਦੀਆਂ ਟੌਪ-10 ਖਬਰਾਂ
Wednesday, Feb 19, 2025 - 06:27 PM (IST)

ਜਲੰਧਰ - ਪੰਜਾਬ ’ਚ ਅੱਜ ਜਲੰਧਰ ਵਿਚ ਸਭ ਤੋਂ ਰੁਝੇ ਹੋਏ ਚੌਕਾਂ ਵਿਚੋਂ ਪੀ. ਏ. ਪੀ. ਚੌਂਕ 'ਤੇ ਅੱਜ ਅਨੂਸੁਚਿਤ ਭਾਈਚਾਰੇ ਵੱਲੋਂ ਧਰਨਾ ਦਿੱਤਾ ਗਿਆ, ਜਿਸ ਕਾਰਨ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਲੋਕ ਜਾਮ ਵਿਚ ਫਸੇ ਰਹੇ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਵੱਖ-ਵੱਖ ਵਿਭਾਗਾਂ 'ਚ ਕਈ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਸੁਨੀਲ ਗਾਵਸਕਰ ਦੇ ਬਚਪਨ ਦੇ ਦੋਸਤ ਅਤੇ ਮੁੰਬਈ ਦੇ ਦਿੱਗਜ ਖਿਡਾਰੀ ਮਿਲਿੰਦ ਰੇਗੇ ਦਾ 76 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਬੰਦ ਹੋ ਗਿਆ ਜਲੰਧਰ ਦਾ ਇਹ ਵੱਡਾ ਹਾਈਵੇਅ, ਗੱਡੀਆਂ 'ਚ ਫਸੇ ਰਹੇ ਲੋਕ, ਜਾਣੋ ਕੀ ਰਿਹਾ ਕਾਰਨ
ਜਲੰਧਰ ਵਿਚ ਸਭ ਤੋਂ ਰੁਝੇ ਹੋਏ ਚੌਕਾਂ ਵਿਚੋਂ ਪੀ. ਏ. ਪੀ. ਚੌਂਕ 'ਤੇ ਅੱਜ ਅਨੂਸੁਚਿਤ ਭਾਈਚਾਰੇ ਵੱਲੋਂ ਧਰਨਾ ਦਿੱਤਾ ਗਿਆ, ਜਿਸ ਕਾਰਨ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਲੋਕ ਜਾਮ ਵਿਚ ਫਸੇ ਰਹੇ। ਵੱਡੀ ਗਿਣਤੀ ਵਿਚ ਅਨੂਸੁਚਿਤ ਭਾਈਚਾਰੇ ਦੇ ਸਮਰਥਕ ਮੌਕੇ ਉਤੇ ਪਹੁੰਚੇ ਅਤੇ ਪੁਲਸ ਅਤੇ ਜਲੰਧਰ ਦੇ ਨੂਰਪੁਰ ਪਿੰਡ ਦੀ ਪੰਚਾਇਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਧਰਨਾ ਪੁਲਸ ਵੱਲੋਂ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਅਤੇ ਨੂਰਪੁਰ ਚੱਠਾ ਦੀ ਪੰਚਾਇਤ ਵੱਲੋਂ ਦਲਿਤ ਵਿਰੋਧੀ ਗਤੀਵਿਧੀਆਂ ਦੇ ਚਲਾਉਣ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਧਰਨਾ ਸ਼ੁਰੂ ਹੁੰਦੇ ਹੀ ਜਲੰਧਰ ਸਿਟੀ ਪੁਲਸ ਦੇ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ ਧਰਨਾ ਦੇਣ ਆਏ ਲੋਕਾਂ ਨਾਲ ਗੱਲਬਾਤ ਸ਼ੁਰੂ ਕੀਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਬੰਦ ਹੋ ਗਿਆ ਜਲੰਧਰ ਦਾ ਇਹ ਵੱਡਾ ਹਾਈਵੇਅ, ਗੱਡੀਆਂ 'ਚ ਫਸੇ ਰਹੇ ਲੋਕ, ਜਾਣੋ ਕੀ ਰਿਹਾ ਕਾਰਨ
2. ਹਰਜਿੰਦਰ ਸਿੰਘ ਧਾਮੀ ਨੇ ਕਿਉਂ ਦਿੱਤਾ ਅਸਤੀਫ਼ਾ, ਅਕਾਲੀ ਆਗੂ ਦਲਜੀਤ ਚੀਮਾ ਨੇ ਦਿੱਤਾ ਵੱਡਾ ਬਿਆਨ
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਹਰਜਿੰਦਰ ਸਿੰਘ ਧਾਮੀ ਨਾਲ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਗਈ। ਮੁਲਾਕਾਤ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ 'ਤੇ ਵੱਡਾ ਬਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮਾਂ 'ਤੇ ਅੱਜ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਦਾ ਇਕ ਵਫ਼ਦ ਮਿਲਣ ਪਹੁੰਚਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਹਰਜਿੰਦਰ ਸਿੰਘ ਧਾਮੀ ਨੇ ਕਿਉਂ ਦਿੱਤਾ ਅਸਤੀਫ਼ਾ, ਅਕਾਲੀ ਆਗੂ ਦਲਜੀਤ ਚੀਮਾ ਨੇ ਦਿੱਤਾ ਵੱਡਾ ਬਿਆਨ
3. ਰਵਨੀਤ ਬਿੱਟੂ ਦੀ ਚੰਡੀਗੜ੍ਹ ਪੁਲਸ ਨਾਲ ਹੋਈ ਤਿੱਖੀ ਬਹਿਸ, ਭਖਿਆ ਮਾਹੌਲ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਪਣੇ ਸਾਥੀਆਂ ਖ਼ਿਲਾਫ਼ ਦਰਜ ਹੋਏ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਜੇ। ਹਾਲਾਂਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ। ਪੁਲਸ ਨੇ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਰਵਨੀਤ ਬਿੱਟੂ ਦੀ ਚੰਡੀਗੜ੍ਹ ਪੁਲਸ ਨਾਲ ਹੋਈ ਤਿੱਖੀ ਬਹਿਸ, ਭਖਿਆ ਮਾਹੌਲ
4. ਸੁਖਬੀਰ ਦੀ ਧੀ ਦੇ ਵਿਆਹ 'ਚੋਂ ਗੈਰ-ਹਾਜ਼ਰ ਰਹਿਣ 'ਤੇ CM ਮਾਨ ਦਾ ਵੱਡਾ ਬਿਆਨ, ਜਾਖੜ 'ਤੇ ਵੀ ਲਈ ਚੁਟਕੀ
ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਵਿਚ ਗੈਰ-ਹਾਜ਼ਰ ਰਹਿਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਛੱਡ ਕੇ ਸਾਰੇ ਹੀ ਉਸ ਵਿਆਹ ਵਿਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਮੈਨੂੰ ਤਾਂ ਇਹ ਲੋਕ ਵਿਆਹ ਵਿਚ ਵੀ ਨਹੀਂ ਬੁਲਾਉਂਦੇ ਅਤੇ ਨਾ ਹੀ ਮੈਂ ਅਜਿਹੇ ਲੋਕਾਂ ਦੇ ਘਰ ਜਾਂਦਾ ਵੀ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 497 ਨੌਜਵਾਨਾਂ ਨੂੰ ਨੌਕਰੀ ਪੱਤਰ ਦੇਣ ਪਹੁੰਚੇ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਸੁਖਬੀਰ ਦੀ ਧੀ ਦੇ ਵਿਆਹ 'ਚੋਂ ਗੈਰ-ਹਾਜ਼ਰ ਰਹਿਣ 'ਤੇ CM ਮਾਨ ਦਾ ਵੱਡਾ ਬਿਆਨ, ਜਾਖੜ 'ਤੇ ਵੀ ਲਈ ਚੁਟਕੀ
5. ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਦਿੱਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਵੱਖ-ਵੱਖ ਵਿਭਾਗਾਂ 'ਚ ਕਈ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੀਆਂ ਕਾਨੂੰਨੀ ਅੜਚਣਾਂ ਨੂੰ ਦੂਰ ਕਰਕੇ ਹੁਣ ਤੱਕ ਕਰੀਬ 50,892 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਹਿੰਦੇ ਹਨ ਕਿ ਨੌਕਰੀਆਂ ਕਿੱਥੇ ਮਿਲੀਆਂ ਹਨ, ਉਹ ਇੱਥੇ ਆ ਕੇ ਦੇਖਣ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਦਿੱਤੀ ਵਧਾਈ
6. ਡਰਾਈਵਰ ਅੰਕਲ ਹੌਲੀ ਚਲਾਓ, ਚੀਕਦੇ ਰਹੇ ਬੱਚੇ, ਇੰਨੀ ਦੇਰ 'ਚ ਹੋ ਗਿਆ ਵੱਡਾ ਹਾਦਸਾ
ਬੁੱਧਵਾਰ ਸਵੇਰੇ ਇਕ ਤੇਜ਼ ਰਫ਼ਤਾਰ ਸਕੂਲ ਬੱਸ ਦੇ ਨਦੀ ਕਿਨਾਰੇ ਪਲਟਣ ਨਾਲ 20 ਵਿਦਿਆਰਥੀ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਮੱਧ ਪ੍ਰਦੇਸ਼ ਦੇ ਨੇਪਾਨਗਰ ਸ਼ਹਿਰ 'ਚ ਵਾਪਰਿਆ। ਨੇਪਾਨਗਰ ਦੇ ਸਬ-ਡਿਵੀਜ਼ਨਲ ਅਧਿਕਾਰੀ ਨਿਰਭਯ ਸਿੰਘ ਅਲਵਾ ਨੇ ਹਾਦਸੇ ਵਾਲੀ ਜਗ੍ਹਾ ਤੋਂ ਦੱਸਿਆ ਕਿ ਇਹ ਹਾਦਸਾ ਕਰੀਬ 7.30 ਵਜੇ ਧਰਨੀ ਨਦੀ ਕੋਲ ਹੋਇਆ। ਬੱਸ ਦੀ ਸਪੀਡ ਤੇਜ਼ ਹੋਣ ਕਾਰਨ ਇਹ ਬੇਕਾਬੂ ਹੋ ਕੇ ਪਲਟ ਗਈ। ਉਨ੍ਹਾਂ ਕਿਹਾ ਕਿ ਚਾਰ ਵਿਦਿਆਰਥੀਆਂ ਦੇ ਹੱਥ ਜਾਂ ਪੈਰ 'ਚ ਫਰੈਕਚਰ ਅਤੇ ਸਿਰ 'ਤੇ ਸੱਟਾਂ ਲੱਗੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਡਰਾਈਵਰ ਅੰਕਲ ਹੌਲੀ ਚਲਾਓ, ਚੀਕਦੇ ਰਹੇ ਬੱਚੇ, ਇੰਨੀ ਦੇਰ 'ਚ ਹੋ ਗਿਆ ਵੱਡਾ ਹਾਦਸਾ
7. ਅਪਰਾਧੀਆਂ ਵਰਗਾ ਸਲੂਕ... ਵ੍ਹਾਈਟ ਹਾਊਸ ਨੇ ਦਿਖਾਇਆ ਕਿਵੇਂ ਭੇਜੇ ਗਏ ਗ਼ੈਰ-ਕਾਨੂੰਨੀ ਪ੍ਰਵਾਸੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ 'ਚ ਪ੍ਰਵਾਸੀਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ। ਪ੍ਰਵਾਸੀਆਂ ਨੂੰ ਵਾਪਸ ਭੇਜਣ ਦੇ ਅਮਰੀਕਾ ਦੇ ਤਰੀਕੇ ਦਾ ਦੁਨੀਆ ਭਰ ਵਿੱਚ ਵਿਰੋਧ ਹੋ ਰਿਹਾ ਹੈ। ਹੁਣ ਤੱਕ ਭਾਰਤ ਤੋਂ 332 ਪ੍ਰਵਾਸੀਆਂ ਨੂੰ ਤਿੰਨ ਅਮਰੀਕੀ ਫੌਜੀ ਜਹਾਜ਼ਾਂ ਰਾਹੀਂ ਭਾਰਤ ਭੇਜਿਆ ਜਾ ਚੁੱਕਾ ਹੈ, ਜਿਸ ਦੌਰਾਨ ਉਨ੍ਹਾਂ ਨੂੰ ਅਪਰਾਧੀਆਂ ਵਾਂਗ ਜੰਜ਼ੀਰਾਂ ਨਾਲ ਬੰਨ੍ਹ ਕੇ ਭਾਰਤ ਲਿਆਂਦਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਅਪਰਾਧੀਆਂ ਵਰਗਾ ਸਲੂਕ... ਵ੍ਹਾਈਟ ਹਾਊਸ ਨੇ ਦਿਖਾਇਆ ਕਿਵੇਂ ਭੇਜੇ ਗਏ ਗ਼ੈਰ-ਕਾਨੂੰਨੀ ਪ੍ਰਵਾਸੀ
8. PNB 'ਚ ਸਾਹਮਣੇ ਆਇਆ ਇਕ ਹੋਰ ਵੱਡਾ ਬੈਂਕਿੰਗ ਘਪਲਾ , 271 ਕਰੋੜ ਦੀ ਹੋਈ ਧੋਖਾਧੜੀ
ਪੰਜਾਬ ਨੈਸ਼ਨਲ ਬੈਂਕ (PNB) 'ਚ ਇਕ ਹੋਰ ਵੱਡਾ ਬੈਂਕਿੰਗ ਘੁਟਾਲਾ ਸਾਹਮਣੇ ਆਇਆ ਹੈ। ਇਸ ਵਾਰ ਓਡੀਸ਼ਾ ਦੀ ਗੁਪਤਾ ਪਾਵਰ ਇੰਫਰਾਸਟਰਕਚਰ ਲਿਮਟਿਡ 'ਤੇ 270.57 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਹੈ। ਬੈਂਕ ਨੇ ਇਸ ਮਾਮਲੇ ਬਾਰੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਅਤੇ ਸ਼ੇਅਰ ਬਾਜ਼ਾਰ ਨੂੰ ਸੂਚਿਤ ਕਰ ਦਿੱਤਾ ਹੈ। ਇਹ ਧੋਖਾਧੜੀ ਦੇਸ਼ ਦੇ ਤੀਜੇ ਸਭ ਤੋਂ ਵੱਡੇ ਸਰਕਾਰੀ ਬੈਂਕ ਲਈ ਇੱਕ ਹੋਰ ਵੱਡੀ ਚੁਣੌਤੀ ਬਣ ਸਕਦੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - PNB 'ਚ ਸਾਹਮਣੇ ਆਇਆ ਇਕ ਹੋਰ ਵੱਡਾ ਬੈਂਕਿੰਗ ਘਪਲਾ , 271 ਕਰੋੜ ਦੀ ਹੋਈ ਧੋਖਾਧੜੀ
9. ਭਾਰਤ ਦੇ ਸਾਬਕਾ ਕ੍ਰਿਕਟਰ ਦਾ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
ਸੁਨੀਲ ਗਾਵਸਕਰ ਦੇ ਬਚਪਨ ਦੇ ਦੋਸਤ ਅਤੇ ਮੁੰਬਈ ਦੇ ਦਿੱਗਜ ਖਿਡਾਰੀ ਮਿਲਿੰਦ ਰੇਗੇ ਦਾ 76 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਮੁੰਬਈ ਦੇ ਸਾਬਕਾ ਕਪਤਾਨ ਅਤੇ ਚੋਣਕਾਰ ਮਿਲਿੰਦ ਰੇਗੇ ਘਰੇਲੂ ਕ੍ਰਿਕਟ ਵਿੱਚ ਇੱਕ ਬਹੁਤ ਹੀ ਸਤਿਕਾਰਤ ਵਿਅਕਤੀ ਸਨ। ਮਿਲਿੰਦ ਰੇਗੇ ਪਿਛਲੇ ਐਤਵਾਰ 76 ਸਾਲ ਦੇ ਹੋ ਗਏ। ਉਸਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬੁੱਧਵਾਰ ਸਵੇਰੇ 6 ਵਜੇ ਦੇ ਕਰੀਬ ਉਸਦਾ ਦੇਹਾਂਤ ਹੋ ਗਿਆ। ਉਸਦੇ ਪਰਿਵਾਰ ਵਿੱਚ ਉਸਦੀ ਪਤਨੀ ਅਤੇ ਦੋ ਪੁੱਤਰ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਭਾਰਤ ਦੇ ਸਾਬਕਾ ਕ੍ਰਿਕਟਰ ਦਾ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
10. ਕਸੂਤੀ ਫਸੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ, ਪਰਚਾ ਦਰਜ
ਆਪਣੇ ਅਲੱਗ ਤਰ੍ਹਾਂ ਦੇ ਗੀਤਾਂ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਹੁਣ ਆਪਣੇ ਗੀਤ 'ਠੱਗ ਲਾਈਫ਼' ਕਾਰਨ ਕਾਫੀ ਵਿਵਾਦ ਦਾ ਸਾਹਮਣਾ ਕਰ ਰਹੀ ਹੈ। ਦਰਅਸਲ, ਗਾਇਕਾ ਖਿਲਾਫ਼ ਹਾਈਕੋਰਟ ਦੇ ਇੱਕ ਵਕੀਲ ਨੇ ਜਲੰਧਰ ਪੁਲਸ ਕਮਿਸ਼ਨਰੇਟ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਤੋਂ ਬਾਅਦ ਪੰਜਾਬੀ ਗਾਇਕਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰੀ ਪੈ ਰਹੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਕਸੂਤੀ ਫਸੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ, ਪਰਚਾ ਦਰਜ