ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ ਤੇ ਧਾਮੀ ਦੇ ਅਸਤੀਫੇ ''ਤੇ SGPC ਦਾ ਫ਼ੈਸਲਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Friday, Feb 21, 2025 - 06:33 PM (IST)

ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ ਤੇ ਧਾਮੀ ਦੇ ਅਸਤੀਫੇ ''ਤੇ SGPC ਦਾ ਫ਼ੈਸਲਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ 'ਤੇ ਵੱਡਾ ਫ਼ੈਸਲਾ ਲਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਯੂਥ ਕਾਂਗਰਸ ਨੇ ਵੀਰਵਾਰ ਨੂੰ ਚੰਡੀਗੜ੍ਹ ’ਚ ਆਪਣੀ ਰਾਜ ਕਾਰਜਕਾਰਨੀ ਮੀਟਿੰਗ ਕੀਤੀ, ਜਿਸ ’ਚ ਪੰਜਾਬ ਦੀ ਬਿਹਤਰੀ ਲਈ ਵਚਨਬੱਧ ਗਤੀਸ਼ੀਲ ਨੌਜਵਾਨ ਆਗੂਆਂ ਨੂੰ ਇਕੱਠਾ ਕੀਤਾ ਗਿਆ। ਇਸ  ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕੀਤੀ ਜਾਵੇ ਤਾਂ  ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਵੀਰਵਾਰ ਰਾਤ ਨੂੰ ਦੁਰਗਾਪੁਰ ਐਕਸਪ੍ਰੈਸਵੇਅ 'ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ  ਟੌਪ-10 ਖਬਰਾਂ  ’ਤੇ...

1. ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਹੋਇਆ ਐਲਾਨ
 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ 'ਤੇ ਵੱਡਾ ਫ਼ੈਸਲਾ ਲਿਆ ਗਿਆ ਹੈ। ਫਿਲਹਾਲ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਅੰਤ੍ਰਿੰਗ ਕਮੇਟੀ ਨੇ ਨਾ ਮਨਜ਼ੂਰ ਕੀਤਾ ਹੈ। ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ -  ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਹੋਇਆ ਐਲਾਨ

2. ਪਾਰਟੀ ਦਾ ਅਨੁਸ਼ਾਸਨ ਤੋੜਣ ਵਾਲਿਆਂ ਖ਼ਿਲਾਫ਼ ਸਮਾਂ ਰਹਿੰਦਿਆਂ ਕਾਰਵਾਈ ਦੀ ਲੋੜ: ਰੰਧਾਵਾ
ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਦਾ ਅਨੁਸ਼ਾਸਨ ਤੋੜਣ ਵਾਲਿਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਆਖ਼ਿਆ ਕਿ ਹਾਲਾਤ ਕਾਬੂ ਤੋਂ ਬਾਹਰ ਹੋਣ ਤੋਂ ਪਹਿਲਾਂ ਸਹੀ ਸਮੇਂ 'ਤੇ ਕਾਰਵਾਈ ਦੀ ਲੋੜ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਬਿਆਨ ਵਿਚ ਆਖ਼ਿਆ ਕਿ ਕੁਝ ਲੀਡਰ ਖ਼ੁਦ ਨੂੰ ਪਾਰਟੀ ਨਾਲੋਂ ਵੱਡਾ ਸਮਝਦੇ ਹਨ। ਉਨ੍ਹਾਂ ਨੇ ਪਾਰਟੀ ਲਈ ਮੁਸੀਬਤ ਪੈਦਾ ਕਰਨ ਵਾਲੇ ਅਜਿਹੇ ਲੀਡਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।  
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪਾਰਟੀ ਦਾ ਅਨੁਸ਼ਾਸਨ ਤੋੜਣ ਵਾਲਿਆਂ ਖ਼ਿਲਾਫ਼ ਸਮਾਂ ਰਹਿੰਦਿਆਂ ਕਾਰਵਾਈ ਦੀ ਲੋੜ: ਰੰਧਾਵਾ

3. ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ, 2027 'ਚ 60-70 ਉਮੀਦਵਾਰਾਂ ਦੀ ਕੱਟੀ ਜਾਵੇਗੀ ਟਿਕਟ!
ਪੰਜਾਬ ਯੂਥ ਕਾਂਗਰਸ ਨੇ ਵੀਰਵਾਰ ਨੂੰ ਚੰਡੀਗੜ੍ਹ ’ਚ ਆਪਣੀ ਰਾਜ ਕਾਰਜਕਾਰਨੀ ਮੀਟਿੰਗ ਕੀਤੀ, ਜਿਸ ’ਚ ਪੰਜਾਬ ਦੀ ਬਿਹਤਰੀ ਲਈ ਵਚਨਬੱਧ ਗਤੀਸ਼ੀਲ ਨੌਜਵਾਨ ਆਗੂਆਂ ਨੂੰ ਇਕੱਠਾ ਕੀਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਵਿੱਖ ਲਈ ਆਪਣੇ ਦ੍ਰਿਸ਼ਟੀਕੋਣ ਨਾਲ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਟਿੱਪਣੀ ਕੀਤੀ ਕਿ ਲੀਡਰਸ਼ਿਪ ਜਮਾਂਦਰੂ ਨਹੀਂ ਹੈ ਇਹ ਤਜਰਬੇ ਅਤੇ ਸਮਰਪਣ ਨਾਲ ਪੈਦਾ ਕੀਤੀ ਜਾਂਦੀ ਹੈ। ਯੂਥ ਕਾਂਗਰਸ ਇਕ ਮਹੱਤਵਪੂਰਨ ਪਲੇਟਫਾਰਮ ਹੈ ਜਿੱਥੇ ਨੌਜਵਾਨ ਆਗੂਆਂ ਨੂੰ ਆਉਣ ਵਾਲੇ ਕੱਲ੍ਹ ਦੀ ਪ੍ਰੇਰਕ ਸ਼ਕਤੀ ਬਣਨ ਲਈ ਪਾਲਿਆ ਜਾਂਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ, 2027 'ਚ 60-70 ਉਮੀਦਵਾਰਾਂ ਦੀ ਕੱਟੀ ਜਾਵੇਗੀ ਟਿਕਟ!

4. ਕੈਨੇਡਾ ਦਾ 400 ਕਿੱਲੋ Gold ਪੰਜਾਬ 'ਚ! ED ਨੇ ਮਾਰੀ Raid
ED ਵੱਲੋਂ ਅੱਜ ਮੋਹਾਲੀ ਵਿਚ ਉਸ ਵਿਅਕਤੀ ਦੇ ਘਰ ਰੇਡ ਮਾਰੀ ਹੈ, ਜੋ ਕੈਨੇਡਾ ਵਿਚ 2 ਕਰੋੜ ਅਮਰੀਕੀ ਡਾਲਰ ਤੋਂ ਵੱਧ ਦੇ ਸੋਨੇ ਦੀ ਚੋਰੀ ਦੇ ਮਾਮਲੇ ਵਿਚ ਕਥਿਤ ਤੌਰ 'ਤੇ ਸ਼ੱਕੀ ਮੁਲਜ਼ਮ ਹੈ। ਇਹ ਕੈਨੇਡਾ ਵਿਚ ਸੋਨੇ ਦੀ ਚੋਰੀ ਦਾ ਹੁਣ ਤਕ ਦਾ ਸਭ ਤੋਂ ਵੱਡਾ ਮਾਮਲਾ ਹੈ। ਸੂਤਰਾਂ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਦੀ ਪਛਾਮ 30 ਸਾਲਾ ਸਿਮਰਨਪ੍ਰਤੀ ਪਨੇਸਰ ਵਜੋਂ ਕੀਤੀ ਗਈ ਹੈ। ਇਸ ਬਾਰੇ ਜਦੋਂ ਉਕਤ ਵਿਅਕਤੀ ਦਾ ਪੱਖ ਜਾਨਣ ਲਈ ਉਸ ਨਾਲ ਸੰਪਰਕ ਨਹੀਂ ਹੋ ਸਕਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਕੈਨੇਡਾ ਦਾ 400 ਕਿੱਲੋ Gold ਪੰਜਾਬ 'ਚ! ED ਨੇ ਮਾਰੀ Raid

5. ਪੰਜਾਬ ਦੇ ਸੈਂਕੜੇ ਪਿੰਡਾਂ ਲਈ ਖ਼ੁਸ਼ਖਬਰੀ, ਜਾਰੀ ਹੋ ਗਿਆ ਵੱਡਾ ਟੈਂਡਰ
ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਲਈ ਬੇਹੱਦ ਰਾਹਤ ਭਰੀ ਖ਼ਬਰ ਹੈ ਕਿਉਂਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਹੈ। ਇਹ ਪੁਲ ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਨੂੰ ਜੋੜਨ ਦੇ ਨਾਲ-ਨਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਇਕ ਅਹਿਮ ਲਿੰਕ ਦਾ ਕੰਮ ਵੀ ਕਰਦਾ ਹੈ। ਇਸ ਪੁਲ ਦੀ ਮੁਰੰਮਤ ਲਈ ਹਰਜੋਤ ਸਿੰਘ ਬੈਂਸ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਇਹ ਟੈਂਡਰ ਇਕ ਮਹੱਤਵਪੂਰਨ ਮੀਲ ਪੱਥਰ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਦੇ ਸੈਂਕੜੇ ਪਿੰਡਾਂ ਲਈ ਖ਼ੁਸ਼ਖਬਰੀ, ਜਾਰੀ ਹੋ ਗਿਆ ਵੱਡਾ ਟੈਂਡਰ

6. ਫਾਂਸੀ ਜਾਂ ਉਮਰ ਕੈਦ! ਸੱਜਣ ਕੁਮਾਰ ਨੂੰ ਇਸ ਦਿਨ ਹੋਵੇਗੀ ਸਜ਼ਾ
1984 ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਦੀ ਸਜ਼ਾ ਨੂੰ ਲੈ ਕੇ 25 ਫਰਵਰੀ ਨੂੰ ਫ਼ੈਸਲਾ ਆਵੇਗਾ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਸੁਣਵਾਈ ਦੌਰਾਨ ਸ਼ਿਕਾਇਤਕਰਤਾ ਵਲੋਂ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਗਈ। ਸ਼ਿਕਾਇਤਕਰਤਾ ਨੇ ਆਪਣੇ ਵਕੀਲ ਦੇ ਜ਼ਰੀਏ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੇ ਸਾਹਮਣੇ ਇਹ ਦਲੀਲ ਦਿੱਤੀ। ਜੱਜ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੱਜਣ ਕੁਮਾਰ ਖਿਲਾਫ਼ ਸਜ਼ਾ ਨੂੰ ਲੈ ਕੇ ਫ਼ੈਸਲਾ 25 ਫਰਵਰੀ ਤੱਕ ਰਾਖਵਾਂ ਰੱਖ ਲਿਆ ਹੈ। ਹੁਣ 25 ਫਰਵਰੀ ਨੂੰ ਪਤਾ ਲੱਗੇਗਾ ਕਿ ਸੱਜਣ ਨੂੰ ਕੀ ਸਜ਼ਾ ਮਿਲਦੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਫਾਂਸੀ ਜਾਂ ਉਮਰ ਕੈਦ! ਸੱਜਣ ਕੁਮਾਰ ਨੂੰ ਇਸ ਦਿਨ ਹੋਵੇਗੀ ਸਜ਼ਾ

7. ਟਰੰਪ ਦੀ ਟੀਮ 'ਚ ਇੱਕ ਹੋਰ ਭਾਰਤੀ ਦੀ ਐਂਟਰੀ, ਸੈਨੇਟ ਦੀ ਮਨਜ਼ੂਰੀ ਤੋਂ ਬਾਅਦ ਬਣੇ FBI Chief
ਸੈਨੇਟ ਨੇ ਵੀਰਵਾਰ ਨੂੰ ਕਾਸ਼ ਪਟੇਲ ਦੇ ਨਾਮ 'ਤੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਡਾਇਰੈਕਟਰ ਵਜੋਂ ਮੋਹਰ ਲਗਾ ਦਿੱਤੀ ਹੈ। ਅਮਰੀਕੀ ਸੈਨੇਟ ਵੱਲੋਂ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਪਟੇਲ ਦੇਸ਼ ਦੀ ਚੋਟੀ ਦੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਦੀ ਅਗਵਾਈ ਕਰਨ ਵਾਲੇ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ। ਸੈਨੇਟ ਵਿਚ ਹੋਈ ਵੋਟਿੰਗ ਵਿਚ ਪਟੇਲ ਨੇ ਮਾਮੂਲੀ ਫਰਕ ਨਾਲ ਜਿੱਤ ਹਾਸਲ ਕਰਕੇ ਦੇਸ਼ ਦੀ ਪ੍ਰਮੁੱਖ ਸੰਘੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਦੇ ਸਿਖਰਲੇ ਅਹੁਦੇ 'ਤੇ ਨਿਯੁਕਤੀ ਲਈ ਆਪਣੀ ਦਾਅਵੇਦਾਰੀ ਮਜ਼ਬੂਤ ਕਰ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਟਰੰਪ ਦੀ ਟੀਮ 'ਚ ਇੱਕ ਹੋਰ ਭਾਰਤੀ ਦੀ ਐਂਟਰੀ, ਸੈਨੇਟ ਦੀ ਮਨਜ਼ੂਰੀ ਤੋਂ ਬਾਅਦ ਬਣੇ FBI Chief

8. 9.8 ਕਰੋੜ ਕਿਸਾਨਾਂ ਲਈ ਖੁਸ਼ਖਬਰੀ! ਜਲਦ ਖਾਤਿਆਂ 'ਚ ਆਉਣ ਵਾਲੇ ਨੇ ਪੈਸੇ
ਦੇਸ਼ ਦੇ 9.8 ਕਰੋੜ ਕਿਸਾਨਾਂ ਲਈ ਖੁਸ਼ਖਬਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਫਰਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਤਹਿਤ ਕਿਸਾਨਾਂ ਨੂੰ 19ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਲਗਭਗ 22,000 ਕਰੋੜ ਰੁਪਏ ਟ੍ਰਾਂਸਫਰ ਕੀਤੇ ਜਾਣਗੇ, ਜੋ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਣਗੇ। ਪੀਟੀਆਈ ਦੀ ਖ਼ਬਰ ਅਨੁਸਾਰ ਪੀਐਮ-ਕਿਸਾਨ ਯੋਜਨਾ ਦੇ ਤਹਿਤ ਹਰੇਕ ਲਾਭਪਾਤਰੀ ਕਿਸਾਨ ਨੂੰ ਹਰ ਚਾਰ ਮਹੀਨਿਆਂ ਵਿੱਚ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ 6,000 ਰੁਪਏ ਦਾ ਸਾਲਾਨਾ ਲਾਭ ਦਿੱਤਾ ਜਾਂਦਾ ਹੈ।ਭਾਗਲਪੁਰ ਤੋਂ ₹22,000 ਕਰੋੜ ਜਾਰੀ ਕੀਤੇ ਜਾਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - 9.8 ਕਰੋੜ ਕਿਸਾਨਾਂ ਲਈ ਖੁਸ਼ਖਬਰੀ! ਜਲਦ ਖਾਤਿਆਂ 'ਚ ਆਉਣ ਵਾਲੇ ਨੇ ਪੈਸੇ

9. ਦਿੱਗਜ ਭਾਰਤੀ ਕ੍ਰਿਕਟਰ ਦਾ ਹੋਇਆ Accident,ਤੇਜ਼ ਰਫ਼ਤਾਰ ਗੱਡੀ ਨੇ ਮਾਰੀ ਟੱਕਰ
 ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਵੀਰਵਾਰ ਰਾਤ ਨੂੰ ਦੁਰਗਾਪੁਰ ਐਕਸਪ੍ਰੈਸਵੇਅ 'ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਸੌਰਵ ਗਾਂਗੁਲੀ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਸੂਤਰਾਂ ਅਨੁਸਾਰ, ਉਹ ਬਰਧਮਾਨ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਜਦੋਂ ਇੱਕ ਤੇਜ਼ ਰਫ਼ਤਾਰ ਲਾਰੀ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਦਿੱਗਜ ਭਾਰਤੀ ਕ੍ਰਿਕਟਰ ਦਾ ਹੋਇਆ Accident,ਤੇਜ਼ ਰਫ਼ਤਾਰ ਗੱਡੀ ਨੇ ਮਾਰੀ ਟੱਕਰ

10.Kiss ਵਾਲੇ ਮਾਮਲੇ ਮਗਰੋਂ ਮੁਸ਼ਕਿਲਾਂ 'ਚ ਘਿਰੇ ਉਦਿਤ ਨਾਰਾਇਣ, ਪਤਨੀ ਨੇ ਲਗਾਏ ਗੰਭੀਰ ਦੋਸ਼
ਬਾਲੀਵੁੱਡ ਦੇ ਮਸ਼ਹੂਰ ਪਲੇਅਬੈਕ ਗਾਇਕ ਉਦਿਤ ਨਾਰਾਇਣ ਅੱਜ ਬਿਹਾਰ ਦੀ ਸੁਪੌਲ ਅਦਾਲਤ ਵਿੱਚ ਪੇਸ਼ ਹੋਏ। ਦਰਅਸਲ, ਉਦਿਤ ਨਾਰਾਇਣ ਦੀ ਇਹ ਪੇਸ਼ੀ ਉਨ੍ਹਾਂ ਦੀ ਪਹਿਲੀ ਪਤਨੀ ਰੰਜਨਾ ਝਾਅ ਦੁਆਰਾ ਦਾਇਰ ਮੈਂਟੇਨੈਂਸ ਕੇਸ ਨਾਲ ਸਬੰਧਤ ਸੀ। ਰੰਜਨਾ ਝਾਅ ਨੇ ਦਾਅਵਾ ਕੀਤਾ ਹੈ ਕਿ ਉਦਿਤ ਨਾਰਾਇਣ ਨੇ ਨਾ ਸਿਰਫ਼ ਉਸ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ, ਸਗੋਂ ਨੇਪਾਲ ‘ਚ ਆਪਣੀ 18 ਲੱਖ ਰੁਪਏ ਦੀ ਜ਼ਮੀਨ ਵੀ ਆਪਣੇ ਕੋਲ ਰੱਖ ਲਈ ਹੈ। ਰੰਜਨਾ ਝਾਅ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵਿਆਹ 1984 ‘ਚ ਉਦਿਤ ਨਾਰਾਇਣ ਨਾਲ ਹੋਇਆ ਸੀ। ਹਾਲਾਂਕਿ, ਉਦਿਤ ਨਾਰਾਇਣ ਨੇ ਬਾਅਦ ਵਿੱਚ ਰੰਜਨਾ ਨੂੰ ਆਪਣੀ ਪਤਨੀ ਮੰਨਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਵਿਵਾਦ ਵਧ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - Kiss ਵਾਲੇ ਮਾਮਲੇ ਮਗਰੋਂ ਮੁਸ਼ਕਿਲਾਂ 'ਚ ਘਿਰੇ ਉਦਿਤ ਨਾਰਾਇਣ, ਪਤਨੀ ਨੇ ਲਗਾਏ ਗੰਭੀਰ ਦੋਸ਼


 


author

Sunaina

Content Editor

Related News