ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਤੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ, ਅੱਜ ਦੀਆਂ ਟੌਪ-10 ਖਬਰਾਂ

Wednesday, Feb 26, 2025 - 05:41 PM (IST)

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਤੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ, ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 2026 ਤੋਂ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਨਾਲ ਜੁੜੇ ਡਰਾਫਟ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਪਿਛਲੇ 93 ਦਿਨਾਂ ਤੋਂ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਬੀਮਾਰ ਹੋ ਗਏ ਹਨ। ਮਿਲੀ ਜਾਣਕਾਰੀ ਮੁਪਤਾਬਕ ਬਲੱਡ ਪ੍ਰੈਸ਼ਰ ਵਧਣ ਤੋਂ ਬਾਅਦ ਅਚਾਨਕ ਉਨ੍ਹਾਂ ਨੂੰ ਕਰੀਬ 103.6 ਡਿਗਰੀ ਬੁਖ਼ਾਰ ਹੋ ਗਿਆ ਹੈ। ਉੱਥੇ ਹੀ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਟੀਮ ਇੰਡੀਆ ਦੇ ਸਾਬਕਾ ਦਿੱਗਜ ਸਪਿਨ ਗੇਂਦਬਾਜ਼ ਹਰਭਜਨ ਸਿੰਘ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਰਹਿੰਦੇ ਹਨ। ਹਰਭਜਨ ਦੀ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਯੂਜ਼ਰ ਨਾਲ ਤਿੱਖੀ ਬਹਿਸ ਹੋਈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ 

1. ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ, ਸੱਦੀ ਗਈ ਐਮਰਜੈਂਸੀ ਪ੍ਰੈੱਸ ਕਾਨਫ਼ਰੰਸ
ਪਿਛਲੇ 93 ਦਿਨਾਂ ਤੋਂ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਬੀਮਾਰ ਹੋ ਗਏ ਹਨ। ਮਿਲੀ ਜਾਣਕਾਰੀ ਮੁਪਤਾਬਕ ਬਲੱਡ ਪ੍ਰੈਸ਼ਰ ਵਧਣ ਤੋਂ ਬਾਅਦ ਅਚਾਨਕ ਉਨ੍ਹਾਂ ਨੂੰ ਕਰੀਬ 103.6 ਡਿਗਰੀ ਬੁਖ਼ਾਰ ਹੋ ਗਿਆ ਹੈ। ਉਥੇ ਹੀ ਡਾਕਟਰਾਂ ਦੀ ਇਕ ਟੀਮ ਵੱਲੋਂ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਦੇ ਸਿਰ 'ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖ਼ਾਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕਿਸਾਨ ਨੇਤਾ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਜੀ ਦੀ ਸਿਹਤ ਕੱਲ੍ਹ ਵਿਗੜ ਗਈ ਸੀ। ਅੱਜ ਸਵੇਰੇ 5 ਵਜੇ ਡੱਲੇਵਾਲ ਜੀ ਨੂੰ ਤੇਜ਼ ਬੁਖ਼ਾਰ (103.6) ਹੋ ਗਿਆ ਸੀ। ਮੈਡੀਕਲ ਰਿਪੋਰਟਾਂ ਵਿੱਚ ਜਗਜੀਤ ਸਿੰਘ ਡੱਲੇਵਾਲ ਜੀ ਦੇ ਪਿਸ਼ਾਬ 'ਚ ਕੀਟੋਨ ਰਿਪੋਰਟ ਪਾਜ਼ੀਟਿਵ ਆਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ, ਸੱਦੀ ਗਈ ਐਮਰਜੈਂਸੀ ਪ੍ਰੈੱਸ ਕਾਨਫ਼ਰੰਸ

2. ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ ਵੱਡੀ ਖ਼ਬਰ
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਨਾਭਾ ਦੇ ਡੇਰਾ ਬਿਆਸ ਵਿਖੇ ਪਹੁੰਚੇ। ਸੰਗਤ ਨੂੰ ਦਰਸ਼ਨ ਦੇਣ ਤੋਂ ਬਾਅਦ ਉਹ ਨਾਭਾ ਦੇ ਇਤਿਹਾਸਿਕ ਹੀਰਾ ਮਹਿਲ ਵਿਖੇ ਰਾਣੀ ਪ੍ਰੀਤੀ ਸਿੰਘ ਵੰਸ਼ਜ ਮਹਾਰਾਜਾ ਹੀਰਾ ਸਿੰਘ ਦੇ ਮਹਿਲ ਪਹੁੰਚੇ ਅਤੇ ਉਨ੍ਹਾਂ ਨੇ ਮਹਿਲ ਦਾ ਦੌਰਾ ਕੀਤਾ। ਬਾਬਾ ਗੁਰਿੰਦਰ ਸਿੰਘ ਢਿਲੋਂ ਹੀਰਾ ਮਹਿਲ ਵਿਚ ਕਰੀਬ 2 ਘੰਟੇ ਰਹੇ। ਇਸ ਮੌਕੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਮੌਕੇ ਰਾਣੀ ਪ੍ਰੀਤੀ ਸਿੰਘ ਅਤੇ ਵਿਧਾਇਕ ਦੇਵਮਾਨ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਪਹਿਲੀ ਵਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਭਾ ਪਹੁੰਚੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ ਵੱਡੀ ਖ਼ਬਰ

3. ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ
ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਭਰ ਦੇ ਸਮੂਹ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਦੇ ਐਲਾਨ ਮੁਤਾਬਕ 1 ਮਾਰਚ 2025 ਤੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ

4. 'ਆਪ' ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ, MP ਨੂੰ ਦਿੱਤੀ ਟਿਕਟ
ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - 'ਆਪ' ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ, MP ਨੂੰ ਦਿੱਤੀ ਟਿਕਟ

5. CBSE ਦੇ ਸਿਲੇਬਸ 'ਚੋਂ ਹਟਾਈ ਜਾ ਰਹੀ ਪੰਜਾਬੀ! ਪੰਜਾਬ ਸਰਕਾਰ ਤੇ ਅਕਾਲੀ ਦਲ ਨੇ ਕੀਤਾ ਵਿਰੋਧ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 2026 ਤੋਂ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਨਾਲ ਜੁੜੇ ਡਰਾਫਟ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਹੈ। ਡਰਾਫਟ ਨਿਯਮਾਂ ਬਾਰੇ 9 ਮਾਰਚ ਤਕ ਲੋਕਾਂ ਦੀ ਰਾਏ ਮੰਗੀ ਗਈ ਹੈ, ਜਿਸ ਤੋਂ ਬਾਅਦ ਨੀਤੀ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਨੀਤੀ ਬਾਰੇ ਆਪਣਾ ਵਿਰੋਧ ਜਤਾਇਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - CBSE ਦੇ ਸਿਲੇਬਸ 'ਚੋਂ ਹਟਾਈ ਜਾ ਰਹੀ ਪੰਜਾਬੀ! ਪੰਜਾਬ ਸਰਕਾਰ ਤੇ ਅਕਾਲੀ ਦਲ ਨੇ ਕੀਤਾ ਵਿਰੋਧ

6. CBSE ਦੇ ਨਵੇਂ ਡ੍ਰਾਫਟ ਨਿਯਮਾਂ ਤੋਂ ਪੰਜਾਬ ਸਰਕਾਰ ਨਾਰਾਜ਼, ਬੋਰਡ ਨੇ ਦਿੱਤਾ ਇਹ ਸਪੱਸ਼ਟੀਕਰਨ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵਲੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪ੍ਰਸਤਾਵਿਤ ਨਵੇਂ ਡ੍ਰਾਫਟ ਨਿਯਮਾਂ 'ਚ ਪੰਜਾਬੀ ਭਾਸ਼ਾ ਦਾ ਜ਼ਿਕਰ ਨਹੀਂ ਕੀਤਾ ਗਿਆ, ਜਿਸ 'ਤੇ ਪੰਜਾਬ ਸਰਕਾਰ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਹਾਲਾਂਕਿ ਸੀ.ਬੀ.ਐੱਸ.ਈ. ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਸੂਚੀ ਸਿਰਫ਼ ਸੰਕੇਤਕ ਹੈ ਅਤੇ ਕੋਈ ਵੀ ਵਿਸ਼ਾ ਹਟਾਇਆ ਨਹੀਂ ਜਾਵੇਗਾ। ਸੀਬੀਐੱਸਈ ਦੇ ਡ੍ਰਾਫਟ ਨਿਯਮਾਂ 'ਚ ਪੰਜਾਬੀ ਭਾਸ਼ਾ ਦਾ ਜ਼ਿਕਰ ਨਾ ਹੋਣ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਹਟਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - CBSE ਦੇ ਨਵੇਂ ਡ੍ਰਾਫਟ ਨਿਯਮਾਂ ਤੋਂ ਪੰਜਾਬ ਸਰਕਾਰ ਨਾਰਾਜ਼, ਬੋਰਡ ਨੇ ਦਿੱਤਾ ਇਹ ਸਪੱਸ਼ਟੀਕਰਨ

7. ਟਰੰਪ ਨੇ ਪੇਸ਼ ਕੀਤੀ 'Gold Card' ਸਕੀਮ, 50 ਲੱਖ ਡਾਲਰ ਨਾਲ ਖੁੱਲ੍ਹੇਗਾ ਅਮਰੀਕੀ ਨਾਗਰਿਕਤਾ ਦਾ ਰਸਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਐਲਾਨ ਕੀਤਾ ਕਿ ਅਮਰੀਕਾ ਅਮੀਰ ਵਿਦੇਸ਼ੀਆਂ ਲਈ ਇੱਕ "ਗੋਲਡ ਕਾਰਡ" ਪੇਸ਼ ਕਰੇਗਾ, ਜਿਸ ਨਾਲ ਉਨ੍ਹਾਂ ਨੂੰ 5 ਮਿਲੀਅਨ ਅਮਰੀਕੀ ਡਾਲਰ ਦੀ ਫੀਸ ਦੇ ਬਦਲੇ ਵਿੱਚ ਨਾਗਰਿਕਤਾ ਦੇ ਨਾਲ ਦੇਸ਼ ਵਿੱਚ ਰਹਿਣ ਅਤੇ ਕੰਮ ਕਰਨ ਦਾ ਅਧਿਕਾਰ ਮਿਲੇਗਾ। ਸੀ.ਐਨ.ਐਨ. ਦੀ ਰਿਪੋਰਟ ਵਿੱਚ, ਵਣਜ ਸਕੱਤਰ ਹਾਵਰਡ ਲੂਟਨਿਕ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਗੋਲਡ ਕਾਰਡ ਮੌਜੂਦਾ EB-5 ਪ੍ਰਵਾਸੀ ਨਿਵੇਸ਼ਕ ਵੀਜ਼ਾ ਪ੍ਰੋਗਰਾਮ ਦੀ ਥਾਂ ਲਵੇਗਾ। ਲੂਟਨਿਕ ਮੁਤਾਬਕ "ਉਨ੍ਹਾਂ ਨੂੰ ਬੇਸ਼ੱਕ ਜਾਂਚ ਵਿੱਚੋਂ ਲੰਘਣਾ ਪਵੇਗਾ।  ਇਹ ਯਕੀਨੀ ਬਣਾਉਣ ਲਈ ਕਿ ਉਹ ਸ਼ਾਨਦਾਰ ਵਿਸ਼ਵ ਪੱਧਰੀ ਗਲੋਬਲ ਨਾਗਰਿਕ ਹਨ।"
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਟਰੰਪ ਨੇ ਪੇਸ਼ ਕੀਤੀ 'Gold Card' ਸਕੀਮ, 50 ਲੱਖ ਡਾਲਰ ਨਾਲ ਖੁੱਲ੍ਹੇਗਾ ਅਮਰੀਕੀ ਨਾਗਰਿਕਤਾ ਦਾ ਰਸਤਾ

8. ਦਿੱਲੀ ਜੇਲ੍ਹ 'ਚ ਬੰਦ ਹੈ ਸੁਕੇਸ਼ ਚੰਦਰਸ਼ੇਖਰ, ਫਿਰ ਵੀ ਐਲੋਨ ਮਸਕ ਨਾਲ ਕਰਨਾ ਚਾਹੁੰਦੈ ਕਰੋੜਾਂ ਦੀ ਡੀਲ
 ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਹਰ ਦਿਨ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਹੁਣ ਐਲੋਨ ਮਸਕ ਇੱਕ ਵਾਰ ਫਿਰ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਏ ਹਨ। ਦਰਅਸਲ, ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਧੋਖੇਬਾਜ਼ ਸੁਕੇਸ਼ ਚੰਦਰਸ਼ੇਖਰ ਨੇ ਜੇਲ੍ਹ ਤੋਂ ਹੀ ਐਲੋਨ ਮਸਕ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਸਨੇ ਐਲੋਨ ਮਸਕ ਨੂੰ ਕਿਹਾ ਹੈ ਕਿ ਉਹ ਮਸਕ ਦੇ 'X' ਵਿੱਚ ਪੂਰੇ 2 ਬਿਲੀਅਨ ਡਾਲਰ ਦਾ ਨਿਵੇਸ਼ ਕਰਨਾ ਚਾਹੁੰਦਾ ਹੈ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ -  ਦਿੱਲੀ ਜੇਲ੍ਹ 'ਚ ਬੰਦ ਹੈ ਸੁਕੇਸ਼ ਚੰਦਰਸ਼ੇਖਰ, ਫਿਰ ਵੀ ਐਲੋਨ ਮਸਕ ਨਾਲ ਕਰਨਾ ਚਾਹੁੰਦੈ ਕਰੋੜਾਂ ਦੀ ਡੀਲ

9. ਹਰਭਜਨ ਸਿੰਘ ਦੀ ਮਹਾਸ਼ਿਵਰਾਤਰੀ ਪੋਸਟ 'ਤੇ ਹੋਇਆ ਵਿਵਾਦ! ਜਾਣੋ ਪੂਰਾ ਮਾਮਲਾ
ਟੀਮ ਇੰਡੀਆ ਦੇ ਸਾਬਕਾ ਦਿੱਗਜ ਸਪਿਨ ਗੇਂਦਬਾਜ਼ ਹਰਭਜਨ ਸਿੰਘ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਰਹਿੰਦੇ ਹਨ। ਹਰਭਜਨ ਦੀ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਯੂਜ਼ਰ ਨਾਲ ਤਿੱਖੀ ਬਹਿਸ ਹੋਈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਹਰਭਜਨ ਸਿੰਘ ਹਾਲ ਹੀ ਵਿੱਚ ਇੱਕ ਵਿਵਾਦ ਵਿੱਚ ਫਸ ਗਏ ਸਨ। ਉਹ ਇੱਕ ਸੋਸ਼ਲ ਮੀਡੀਆ ਯੂਜ਼ਰ ਨਾਲ ਭਿੜ ਗਏ। ਦਰਅਸਲ ਹਰਭਜਨ ਨੇ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ 'ਤੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਵੀ ਆਈਆਂ। ਕੁਝ ਯੂਜ਼ਰਸ ਦੇ ਕੁਮੈਂਟ ਸੈਕਸ਼ਨ 'ਚ ਵਿਵਾਦਤ ਟਿੱਪਣੀਆਂ ਕਾਰਨ ਵਿਵਾਦ ਪੈਦਾ ਹੋ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਹਰਭਜਨ ਸਿੰਘ ਦੀ ਮਹਾਸ਼ਿਵਰਾਤਰੀ ਪੋਸਟ 'ਤੇ ਹੋਇਆ ਵਿਵਾਦ! ਜਾਣੋ ਪੂਰਾ ਮਾਮਲਾ

10. ਪਤਨੀ ਸੁਨੀਤਾ ਆਹੂਜਾ ਨਾਲ ਤਲਾਕ ਦੀਆਂ ਖ਼ਬਰਾਂ 'ਤੇ ਗੋਵਿੰਦਾ ਨੇ ਤੋੜੀ ਚੁੱਪੀ, ਦੱਸੀ ਸਾਰੀ ਸੱਚਾਈ
ਗੋਵਿੰਦਾ ਤੇ ਸੁਨੀਤਾ ਆਹੂਜਾ ਦੇ ਤਲਾਕ ਦੀਆਂ ਖ਼ਬਰਾਂ ਨੇ ਮਨੋਰੰਜਨ ਜਗਤ 'ਚ ਸਨਸਨੀ ਮਚਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਵਿੰਦਾ ਤੇ ਸੁਨੀਤਾ 37 ਸਾਲਾਂ ਬਾਅਦ ਤਲਾਕ ਲੈ ਰਹੇ ਹਨ। ਹੁਣ ਗੋਵਿੰਦਾ ਨੇ ਖੁਦ ਪਹਿਲੀ ਵਾਰ ਇਸ ਮਾਮਲੇ 'ਤੇ ਆਪਣੀ ਚੁੱਪੀ ਤੋੜੀ ਅਤੇ ਤਲਾਕ ਦੀਆਂ ਅਫਵਾਹਾਂ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ - ਪਤਨੀ ਸੁਨੀਤਾ ਆਹੂਜਾ ਨਾਲ ਤਲਾਕ ਦੀਆਂ ਖ਼ਬਰਾਂ 'ਤੇ ਗੋਵਿੰਦਾ ਨੇ ਤੋੜੀ ਚੁੱਪੀ, ਦੱਸੀ ਸਾਰੀ ਸੱਚਾਈ


author

Sunaina

Content Editor

Related News