ਹੜਤਾਲ ’ਤੇ ਤਹਿਸੀਲਦਾਰ ਫਿਰ ਵੀ ਹੋਈਆਂ ਰਜਿਸਟ੍ਰੀਆਂ ਤੇ ਕਿਸਾਨਾਂ ਨੂੰ ਚੱਕ ਕੇ ਲੈ ਗਈ ਪੁਲਸ, ਜਾਣੋ ਅੱਜ ਦੀਆਂ ਟੌਪ-10 ਖਬਰਾਂ
Tuesday, Mar 04, 2025 - 07:04 PM (IST)

ਜਲੰਧਰ - ਪੰਜਾਬ ’ਚ ਮਾਲ ਅਫ਼ਸਰਾਂ ਦੀ ਹੜਤਾਲ ਦੌਰਾਨ ਪੰਜਾਬ ਸਰਕਾਰ ਨੇ ਤਿੱਖੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ 'ਚ ਹੜਤਾਲ ਕਰ ਰਹੇ ਹਨ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ ਹੈ। ਉੱਥੇ ਹੀ ਦੂਜੇ ਪਾਸੇ ਪੁਲਸ ਵੱਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ 2 ਵਾਰ ਦੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ
1. ਪੰਜਾਬ 'ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ, ਨਵੀਂ ਭਰਤੀ ਕਰਨ ਜਾ ਰਹੇ CM ਮਾਨ!
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਖਰੜ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੜਤਾਲ 'ਤੇ ਗਏ ਰੈਵਿਨਿਊ ਅਧਿਕਾਰੀ ਸਿੱਧਾ-ਸਿੱਧਾ ਕਹਿ ਰਹੇ ਹਨ ਕਿ ਵਿਜੀਲੈਂਸ ਨੇ ਜਿਹੜੇ ਸਾਡੇ ਅਧਿਕਾਰੀ ਭ੍ਰਿਸ਼ਟਾਚਾਰ 'ਚ ਫੜ੍ਹੇ ਹਨ, ਉਹ ਮਾਮਲਾ ਕਲੀਅਰ ਕਰੋ ਤਾਂ ਅਸੀਂ ਕੰਮ ਕਰਾਂਗੇ ਪਰ ਸਾਡੀ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਹ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਕਹਿੰਦੇ ਹਨ ਕਿ ਅਸੀਂ ਲੋਕਾਂ ਦਾ ਕੰਮ ਰੋਕ ਦਿਆਂਗੇ ਤਾਂ ਅਸੀਂ ਸਾਰੇ ਪੰਜਾਬ ਦੀਆਂ ਤਹਿਸੀਲਾਂ 'ਚ ਨਾਇਬ ਤਹਿਸੀਲਦਾਰਾਂ ਨੂੰ, ਕਾਨੂੰਗੋ ਨੂੰ ਅਤੇ ਹੋਰਾਂ ਨੂੰ ਵੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ, ਨਵੀਂ ਭਰਤੀ ਕਰਨ ਜਾ ਰਹੇ CM ਮਾਨ
2. ਪੰਜਾਬ 'ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੀ ਹੋਣਗੀਆਂ ਰਜਿਸਟਰੀਆਂ, CM ਮਾਨ ਨੇ ਲਿਆ ਸਖ਼ਤ ਫ਼ੈਸਲਾ
ਮਾਲ ਵਿਭਾਗ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਵਲੋਂ ਸਮੂਹਿਕ ਹੜਤਾਲ ’ਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਐਕਸ਼ਨ ਲਿਆ ਹੈ। ਉਨ੍ਹਾਂ ਨੇ ਤਹਿਸੀਲਦਾਰਾਂ ਨਾਲ ਮੀਟਿੰਗ ਕਰ ਮਸਲੇ ਨੂੰ ਸੁਲਝਾਉਣ ਦੀ ਬਜਾਏ ਕਾਨੂੰਗੋ ਅਤੇ ਸੁਪਰਡੈਂਟਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਕਿ ਉਹ ਰਜਿਸਟਰੀਆਂ ਕਰਨ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਇਸ ਸਬੰਧੀ ਲੁਧਿਆਣਾ ਜ਼ਿਲ੍ਹੇ ਦੀਆਂ 15 ਤਹਿਸੀਲਾਂ ਤੇ ਸਬ ਤਹਿਸੀਲਾਂ 'ਚ ਕਾਨੂੰਗੋ ਤਾਇਨਾਤ ਕਰ ਦਿੱਤੇ ਗਏ ਹਨ, ਜੋ ਅੱਜ ਹੀ ਜਾ ਕੇ ਲੋਕਾਂ ਦੀਆਂ ਰਜਿਸਟਰੀਆਂ ਕਰਨਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੀ ਹੋਣਗੀਆਂ ਰਜਿਸਟਰੀਆਂ, CM ਮਾਨ ਨੇ ਲਿਆ ਸਖ਼ਤ ਫ਼ੈਸਲਾ
3. ਪੰਜਾਬ ਸਰਕਾਰ ਦਾ ਅਲਟੀਮੇਟਮ! 5 ਵਜੇ ਤਕ ਡਿਊਟੀ ਤੇ ਪਰਤਣ ਤਹਿਸੀਲਦਾਰ ਨਹੀਂ ਤਾਂ...
ਪੰਜਾਬ ਭਰ 'ਚ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ 'ਤੇ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਪਹਿਲਾਂ ਮੁੱਖ ਮੰਤਰੀ ਮਾਨ ਨੇ ਤਹਿਸੀਲਦਾਰਾਂ ਨੂੰ ਭ੍ਰਿਸ਼ਟ ਸਾਥੀਆਂ ਦਾ ਸਾਥ ਦੇਣ ਲਈ ਤਾੜਨਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਕੰਮ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਸੌਂਪਿਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਨਾ ਹੋਵੇ। ਹੁਣ ਸਰਕਾਰ ਨੇ ਰੈਵੇਨਿਊ ਅਫ਼ਸਰਾਂ ਨੂੰ ਸ਼ਾਮ 5 ਵਜੇ ਤਕ ਡਿਊਟੀ 'ਤੇ ਵਾਪਸ ਪਰਤਨ ਲਈ ਅਲਟੀਮੇਟਮ ਦੇ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਦਾ ਅਲਟੀਮੇਟਮ! 5 ਵਜੇ ਤਕ ਡਿਊਟੀ ਤੇ ਪਰਤਣ ਤਹਿਸੀਲਦਾਰ ਨਹੀਂ ਤਾਂ...
4. ਪੁਲਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਡਿਟੇਨ
ਪੁਲਸ ਵੱਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਦੇਰ ਰਾਤ ਤਕਰੀਬਨ ਢਾਈ ਵਜੇ ਡਿਟੇਨ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੁਲਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਡਿਟੇਨ
5. ਹੜਤਾਲੀ ਤਹਿਸੀਲਦਾਰਾਂ 'ਤੇ ਵੱਡਾ ਐਕਸ਼ਨ, ਮੁੱਖ ਮੰਤਰੀ ਬੋਲੇ ਸਮੂਹਿਕ ਛੁੱਟੀ ਮੁਬਾਰਕ
ਮਾਲ ਅਫ਼ਸਰਾਂ ਦੀ ਹੜਤਾਲ ਦੌਰਾਨ ਪੰਜਾਬ ਸਰਕਾਰ ਨੇ ਤਿੱਖੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ 'ਚ ਹੜਤਾਲ ਕਰ ਰਹੇ ਹਨ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੜਤਾਲੀ ਤਹਿਸੀਲਦਾਰਾਂ 'ਤੇ ਵੱਡਾ ਐਕਸ਼ਨ, ਮੁੱਖ ਮੰਤਰੀ ਬੋਲੇ ਸਮੂਹਿਕ ਛੁੱਟੀ ਮੁਬਾਰਕ
6. ਬਿਜਲੀ ਖਪਤਕਾਰਾਂ ਲਈ ਵੱਡੀ ਖੁਸ਼ਖ਼ਬਰੀ, ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ
ਬਿਜਲੀ ਖਪਤਕਾਰਾਂ ਲਈ ਵੱਡੀ ਖੁਸ਼ਖਬਰੀ ਹੈ। ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ ਤਹਿਤ ਹੁਣ ਸੌਰ ਊਰਜਾ ਕੁਨੈਕਸ਼ਨ ਲਗਾਉਣ ਦੀ ਇਕ ਮਹੱਤਵਪੂਰਨ ਪਹਿਲ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਕੁੱਲ 27 ਹਜ਼ਾਰ ਸੌਰ ਊਰਜਾ ਕੁਨੈਕਸ਼ਨ ਲਗਾਏ ਜਾਣਗੇ, ਜਿਸ ਨਾਲ ਖਪਤਕਾਰ ਮੁਫ਼ਤ ਬਿਜਲੀ ਪ੍ਰਾਪਤ ਕਰ ਸਕਣਗੇ। ਇਹ ਐਲਾਨ ਹਰਿਆਣਾ ਸਰਕਾਰ ਵਲੋਂ ਕੀਤਾ ਗਿਆ ਹੈ। ਹਰਿਆਣਾ ਦੇ ਫਰੀਦਾਬਾਦ ਅਤੇ ਪਲਵਲ ਇਨ੍ਹਾਂ ਦੋਵਾਂ ਜ਼ਿਲ੍ਹਿਆਂ 'ਚ ਇਹ ਪਹਿਲ ਸ਼ੁਰੂ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਬਿਜਲੀ ਖਪਤਕਾਰਾਂ ਲਈ ਵੱਡੀ ਖੁਸ਼ਖ਼ਬਰੀ, ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ
7. ਅਮਰੀਕੀ ਹਸਪਤਾਲ 'ਚ ਮਰੀਜ਼ ਵਲੋਂ ਭਾਰਤੀ ਮੂਲ ਦੀ ਨਰਸ 'ਤੇ ਹਮਲਾ, ਚਿਹਰੇ ਦਾ ਕੀਤਾ ਬੁਰਾ ਹਾਲ
ਅਮਰੀਕਾ ਦੇ ਇਕ ਹਸਪਤਾਲ ਵਿੱਚ 67 ਸਾਲਾ ਭਾਰਤੀ ਮੂਲ ਦੀ ਨਰਸ 'ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੇ ਚਿਹਰੇ 'ਤੇ ਗੰਭੀਰ ਸੱਟਾਂ ਲੱਗੀਆਂ। ਇਹ ਘਟਨਾ ਫਲੋਰੀਡਾ ਦੇ ਪਾਮ ਬੀਚ ਦੇ ਪਾਮਸ ਵੈਸਟ ਹਸਪਤਾਲ ਵਿੱਚ ਵਾਪਰੀ। ਇਸ ਘਟਨਾ ਨਾਲ ਲੋਕਾਂ ਦਾ ਗੁੱਸਾ ਭੜਕ ਗਿਆ ਅਤੇ ਸਿਹਤ ਕਰਮਚਾਰੀਆਂ ਲਈ ਸਖ਼ਤ ਸੁਰੱਖਿਆ ਦੀ ਮੰਗ ਕੀਤੀ ਗਈ। ਪੀੜਤਾ ਦਾ ਨਾਮ ਲੀਲੰਮਾ ਲਾਲ ਹੈ। ਰਿਪੋਰਟਾਂ ਦੇ ਅਨੁਸਾਰ, ਲੀਲਾਮਾ ਲਾਲ 'ਤੇ ਇੱਕ ਮਰੀਜ਼ ਨੇ ਹਮਲਾ ਕੀਤਾ, ਜਿਸ ਕਾਰਨ ਉਸਦੇ ਚਿਹਰੇ 'ਤੇ ਗੰਭੀਰ ਫ੍ਰੈਕਚਰ ਹੋ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਅਮਰੀਕੀ ਹਸਪਤਾਲ 'ਚ ਮਰੀਜ਼ ਵਲੋਂ ਭਾਰਤੀ ਮੂਲ ਦੀ ਨਰਸ 'ਤੇ ਹਮਲਾ, ਚਿਹਰੇ ਦਾ ਕੀਤਾ ਬੁਰਾ ਹਾਲ
8. ਸੋਨੇ ਦੀਆਂ ਕੀਮਤਾਂ ਨੂੰ ਲੱਗੇ ਖੰਭ, ਰਿਕਾਰਡ ਪੱਧਰ ਤੋਂ ਡਿੱਗੇ ਚਾਂਦੀ ਦੇ ਭਾਅ
ਸੋਨੇ ਦੀਆਂ ਵਾਇਦਾ ਕੀਮਤਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ ਚਾਂਦੀ ਦੇ ਵਾਇਦਾ ਕਾਰੋਬਾਰ ਦੀ ਸ਼ੁਰੂਆਤ ਮੰਗਲਵਾਰ ਨੂੰ ਤੇਜ਼ੀ ਨਾਲ ਹੋਈ ਪਰ ਬਾਅਦ 'ਚ ਚਾਂਦੀ ਦੀਆਂ ਕੀਮਤਾਂ 'ਚ ਨਰਮੀ ਆ ਗਈ। ਅੱਜ ਲਿਖਣ ਦੇ ਸਮੇਂ, ਸੋਨੇ ਦੇ ਵਾਇਦਾ ਭਾਅ 85,500 ਰੁਪਏ ਦੇ ਆਸਪਾਸ ਵਪਾਰ ਕਰ ਰਹੇ ਸਨ, ਜਦੋਂ ਕਿ ਚਾਂਦੀ ਵਾਇਦਾ 95,855 ਰੁਪਏ ਦੇ ਆਸਪਾਸ ਕਾਰੋਬਾਰ ਕਰ ਰਹੇ ਸਨ। ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ ਅਤੇ ਚਾਂਦੀ ਦੇ ਵਾਇਦਾ ਭਾਅ ਵਿਚ ਸੁਸਤੀ ਦੇਖੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੋਨੇ ਦੀਆਂ ਕੀਮਤਾਂ ਨੂੰ ਲੱਗੇ ਖੰਭ, ਰਿਕਾਰਡ ਪੱਧਰ ਤੋਂ ਡਿੱਗੇ ਚਾਂਦੀ ਦੇ ਭਾਅ
9. ਓਲੰਪੀਅਨ ਸੁਸ਼ੀਲ ਕੁਮਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ 2 ਵਾਰ ਦੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਓਲੰਪੀਅਨ ਸੁਸ਼ੀਲ ਕੁਮਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
10. ਦਿਲਜੀਤ ਦੋਸਾਂਝ ਨੇ ਕਾਇਮ ਕੀਤਾ ਨਵਾਂ ਰਿਕਾਰਡ, ਬਣੇ Levi’s ਗਲੋਬਲ ਦੇ ਅੰਬੈਸਡਰ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ Levi’s ਦੇ ਗਲੋਬਲ ਅੰਬੈਸਡਰ ਵਜੋਂ ਸ਼ਾਮਲ ਹੋਏ ਹਨ। ਦਿਲਜੀਤ ਦੋਸਾਂਝ ਆਈਕਾਨਿਕ ਡੈਨਿਮ ਬ੍ਰਾਂਡ Levi’s ਦੀ ਨੁਮਾਇੰਦਗੀ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ। ਇਹ ਭਾਈਵਾਲੀ ਸੰਗੀਤ, ਫ਼ੈਸ਼ਨ ਅਤੇ ਸਭਿਆਚਾਰ ਨੂੰ ਮਿਲਾਉਂਦੀ ਹੈ, ਜਿਸ ਨਾਲ ਗਲੋਬਲ ਇੰਡਸਟਰੀ ਵਿਚ ਲਹਿਰਾਂ ਉੱਠਦੀਆਂ ਹਨ। ਦਿਲਜੀਤ ਦੋਸਾਂਝ Levi’s ਦੇ ਗਲੋਬਲ ਅੰਬੈਸਡਰ ਬਣਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚਿਆ ਹੈ। ਇਹ ਫੈਸ਼ਨ ਅਤੇ ਸੰਗੀਤ ਇੰਡਸਟਰੀ ਵਿਚ ਇਕ ਵੱਡਾ ਸੱਭਿਆਚਾਰਕ ਸੁਮੇਲ ਬਣਾਏਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਦਿਲਜੀਤ ਦੋਸਾਂਝ ਨੇ ਕਾਇਮ ਕੀਤਾ ਨਵਾਂ ਰਿਕਾਰਡ, ਬਣੇ Levi’s ਗਲੋਬਲ ਦੇ ਅੰਬੈਸਡਰ