SGPC ਦੇ ਪ੍ਰਧਾਨਗੀ ਬਾਰੇ ਧਾਮੀ ਦਾ ਵੱਡਾ ਬਿਆਨ ਅਤੇ ਪੁਲਸ ਦਾ ਨਸ਼ਾ ਤਸਕਰਾਂ ''ਤੇ ਵੱਡਾ ਐਕਸ਼ਨ, ਜਾਣੋ ਅੱਜ ਦੀਆਂ TOP-10 ਖ਼ਬਰਾਂ
Thursday, Mar 06, 2025 - 06:05 PM (IST)

ਜਲੰਧਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉੱਥੇ ਹੀ ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿਚ ਸੂਬਾ ਪੁਲਸ ਦੀ ਸਪੈਸ਼ਲ ਟਾਸਕ ਫ਼ੋਰਸ ਅਤੇ ਪੰਜਾਬ ਪੁਲਸ ਦੇ ਸਾਂਝੇ ਆਪ੍ਰੇਸ਼ਨ ਵਿਚ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨਾਲ ਕਥਿਤ ਸਬੰਧ ਰੱਖਣ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਇਕ ਸਰਗਰਮ ਅੱਤਵਾਦੀ ਨੂੰ ਤੜਕਸਾਰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਟੀਮ ਇੰਡੀਆ ਦੇ ਦੁਬਈ ਦੇ ਇਕੋ ਸਟੇਡੀਅਮ ਵਿੱਚ ਖੇਡਣ ਬਾਰੇ ਕਈ ਸਵਾਲ ਉੱਠ ਰਹੇ ਹਨ। ਵਿਰੋਧੀ ਟੀਮਾਂ ਦੇ ਕੁਝ ਸਾਬਕਾ ਖਿਡਾਰੀਆਂ ਦਾ ਮੰਨਣਾ ਹੈ ਕਿ ਟੀਮ ਇੰਡੀਆ ਨੂੰ ਇੱਕੋ ਸ਼ਹਿਰ ਅਤੇ ਇੱਕੋ ਮੈਦਾਨ 'ਤੇ ਖੇਡਣ ਦਾ ਫਾਇਦਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਕੱਲ੍ਹ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੈ ਜਿਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਮੁਲਾਕਾਤ ਮਗਰੋਂ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਅਸਤੀਫ਼ਾ ਵਾਪਸ ਨਹੀਂ ਲਵਾਂਗਾ। ਹੁਣ ਵਰਕਿੰਗ ਕਮੇਟੀ ਦਾ ਕੰਮ ਹੈ ਕਿ ਉਹ ਅਸਤੀਫ਼ਾ ਪ੍ਰਵਾਨ ਕਰਦੇ ਹਨ ਜਾਂ ਨਹੀਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ
2. ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਕਤਲ
ਅੰਮ੍ਰਿਤਸਰ ਵਿਚ ਨਿਹੰਗ ਸਿੰਘਾਂ ਅਤੇ ਗੁਰਸਿੱਖ ਨੌਜਵਾਨ ਵਿਚਾਲੇ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਫ਼ਿਲਹਾਲ ਇਸ ਝੜਪ ਪਿੱਛੇ ਕਈ ਕਾਰਨਾਂ ਬਾਰੇ ਚਰਚਾ ਹੈ, ਪਰ ਪੁਲਸ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਕਤਲ
3. ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
ਪੰਜਾਬ ਸਰਕਾਰ ਨੇ ਇੱਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ। ਇਸ 'ਚ ਸਿਰਫ਼ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਹੀ ਆਪਣੇ ਵੱਖ-ਵੱਖ ਲਾਜ਼ਮੀ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡੀ. ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਦੇ ਇਰਾਦੇ ਨਾਲ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਅਤੇ ਸਰਪੰਚ, ਨੰਬਰਦਾਰ ਅਤੇ ਕੌਂਸਲਰਾਂ ਨੂੰ ਆਪਣੀਆਂ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
4. ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ ਨੇੜਿਓਂ ਮਿਲੀ ਲਾਸ਼
ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਰੋਡ 'ਤੇ ਸ਼ੇਖੇ ਪਿੰਡ ਵਿੱਚ ਸਥਿਤ ਨਸ਼ਾ ਛਡਾਊ ਕੇਂਦਰ ਨੇੜਿਓਂ ਇਕ ਨੌਜਵਾਨ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਖ਼ੂਨ ਨਾਲ ਲਥਪਥ ਲਾਸ਼ ਉੱਥੇ ਪਈ ਵੇਖ ਕੇ ਇਕ ਰਾਹਗੀਰ ਨੇ ਮਕਸੂਦਾਂ ਥਾਣੇ ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਘਟਨਾ ਸਬੰਧੀ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ ਨੇੜਿਓਂ ਮਿਲੀ ਲਾਸ਼
5. ਪੰਜਾਬ ਪੁਲਸ ਤੋਂ ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਭਾਜਪਾ 'ਚ ਸ਼ਾਮਲ, ਲੜ ਸਕਦੇ ਨੇ ਵਿਧਾਨ ਸਭਾ ਚੋਣ
ਪੰਜਾਬ ਪੁਲਸ ਵਿਚੋਂ ਬਰਖ਼ਾਸਤ ਕੀਤੇ ਗਏ ਡੀ. ਐੱਸ. ਪੀ. ਅਤੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਚੁੱਕੇ ਬਲਵਿੰਦਰ ਸਿੰਘ ਸੇਖੋਂ ਬੁੱਧਵਾਰ ਨੂੰ ਪਾਰਟੀ ਇੰਚਾਰਜ ਵਿਜੇ ਰੂਪਾਣੀ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋ ਗਏ। ਬਲਵਿੰਦਰ ਸਿੰਘ ਸੇਖੋਂ ਪਿਛਲੇ ਲੰਬੇ ਅਰਸੇ ਤੋਂ ਪੰਜਾਬ ਦੇ ਮੁੱਖ ਸਿਆਸੀ ਮੁੱਦਿਆਂ ’ਤੇ ਪ੍ਰਮੁੱਖਤਾ ਨਾਲ ਆਪਣੀ ਗੱਲ ਰੱਖਦੇ ਆ ਰਹੇ ਹਨ। ਇਸ ਤੋਂ ਇਲਾਵਾ ਬਲਵਿੰਦਰ ਸਿੰਘ ਸੇਖੋਂ ਪਿਛਲੇ ਦਿਨਾਂ ਦੌਰਾਨ ਉੱਚ ਅਦਾਲਤ ਦੀ ਮਾਣਹਾਨੀ ਕੇਸ ਵਿਚ ਜੇਲ੍ਹ ਵੀ ਕੱਟ ਚੁੱਕੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਤੋਂ ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਭਾਜਪਾ 'ਚ ਸ਼ਾਮਲ, ਲੜ ਸਕਦੇ ਨੇ ਵਿਧਾਨ ਸਭਾ ਚੋਣ
6. ਤੜਕਸਾਰ ਪੰਜਾਬ ਪੁਲਸ ਦਾ ਵੱਡਾ ਐਕਸ਼ਨ! UP ਤੋਂ ਫੜਿਆ 'ਬੱਬਰ ਖ਼ਾਲਸਾ' ਦਾ ਅੱਤਵਾਦੀ, ਗ੍ਰਨੇਡ ਤੇ ਹਥਿਆਰ ਬਰਾਮਦ
ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿਚ ਸੂਬਾ ਪੁਲਸ ਦੀ ਸਪੈਸ਼ਲ ਟਾਸਕ ਫ਼ੋਰਸ ਅਤੇ ਪੰਜਾਬ ਪੁਲਸ ਦੇ ਸਾਂਝੇ ਆਪ੍ਰੇਸ਼ਨ ਵਿਚ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨਾਲ ਕਥਿਤ ਸਬੰਧ ਰੱਖਣ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਇਕ ਸਰਗਰਮ ਅੱਤਵਾਦੀ ਨੂੰ ਤੜਕਸਾਰ ਗ੍ਰਿਫ਼ਤਾਰ ਕੀਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤੜਕਸਾਰ ਪੰਜਾਬ ਪੁਲਸ ਦਾ ਵੱਡਾ ਐਕਸ਼ਨ! UP ਤੋਂ ਫੜਿਆ 'ਬੱਬਰ ਖ਼ਾਲਸਾ' ਦਾ ਅੱਤਵਾਦੀ, ਗ੍ਰਨੇਡ ਤੇ ਹਥਿਆਰ ਬਰਾਮਦ
7. ਅਰਵਿੰਦ ਕੇਜਰੀਵਾਲ ਦੀ 'Z+' ਸੁਰੱਖਿਆ ਰਹੇਗੀ ਬਰਕਰਾਰ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ Z+ ਸੁਰੱਖਿਆ ਫਿਲਹਾਲ ਬਰਕਰਾਰ ਰਹੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਆਈ. ਬੀ. ਅਤੇ ਦਿੱਲੀ ਪੁਲਸ ਵਲੋਂ ਖ਼ਤਰੇ ਦੇ ਮੁਲਾਂਕਣ ਮਗਰੋਂ ਇਸ 'ਤੇ ਅੱਗੇ ਫ਼ੈਸਲਾ ਲਿਆ ਜਾਵੇਗਾ। ਇਸ ਸਬੰਧ ਵਿਚ ਦਿੱਲੀ ਪੁਲਸ ਦੀ ਸੁਰੱਖਿਆ ਵਿੰਗ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਮੌਜੂਦਾ ਸਥਿਤੀ ਨੂੰ ਲੈ ਕੇ ਰਿਪੋਰਟ ਭੇਜ ਸਕਦੀ ਹੈ। ਰਿਪੋਰਟ ਮਗਰੋਂ ਸੁਰੱਖਿਆ ਜਾਰੀ ਰੱਖਣ 'ਤੇ ਫ਼ੈਸਲਾ ਲਿਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਰਵਿੰਦ ਕੇਜਰੀਵਾਲ ਦੀ 'Z+' ਸੁਰੱਖਿਆ ਰਹੇਗੀ ਬਰਕਰਾਰ
8. ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਅਮਰੀਕਾ ਵਿੱਚ ਹੋਈ ਗੋਲੀਬਾਰੀ ਵਿਚ ਭਾਰਤ ਦੇ ਤੇਲੰਗਾਨਾ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦਾ ਭਾਰਤ ਦੇ ਤੇਲੰਗਾਨਾ ਦੇ ਨਾਲ ਸਬੰਧ ਸੀ। ਜੋ ਉੱਚ ਸਿੱਖਿਆ ਲਈ ਅਮਰੀਕਾ ਗਿਆ ਸੀ, ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੀ ਮੌਤ ਇੱਕ ਹਮਲਾਵਰ ਦੀ ਗੋਲੀਬਾਰੀ ਨਾਲ ਹੋਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
9. ਰਿਕਾਰਡ ਪੱਧਰ ਵੱਲ ਵਧੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਦੇ ਭਾਅ ਵੀ ਚੜ੍ਹੇ
ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ (6 ਮਾਰਚ) ਨੂੰ ਸੋਨੇ ਦੀਆਂ ਕੀਮਤਾਂ 'ਚ ਫਿਰ ਵਾਧਾ ਜਾਰੀ ਰਿਹਾ। MCX 'ਤੇ ਸੋਨੇ ਦੀ ਕੀਮਤ 0.23 ਫੀਸਦੀ ਵਧ ਕੇ 86,028 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਜਦਕਿ ਚਾਂਦੀ ਦੀ ਕੀਮਤ 0.32 ਫੀਸਦੀ ਵਧ ਕੇ 97,854 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਿਕਾਰਡ ਪੱਧਰ ਵੱਲ ਵਧੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਦੇ ਭਾਅ ਵੀ ਚੜ੍ਹੇ
10. Final ਤੋਂ ਪਹਿਲਾਂ ਸ਼ੰਮੀ ਦਾ ਹੈਰਾਨ ਕਰਨ ਵਾਲਾ ਬਿਆਨ, ਆਖ਼ ਬੈਠੇ ਰੋਹਿਤ-ਗੰਭੀਰ ਤੋਂ ਵੱਖਰੀ ਗੱਲ
ਟੀਮ ਇੰਡੀਆ ਦੇ ਦੁਬਈ ਦੇ ਇਕੋ ਸਟੇਡੀਅਮ ਵਿੱਚ ਖੇਡਣ ਬਾਰੇ ਕਈ ਸਵਾਲ ਉੱਠ ਰਹੇ ਹਨ। ਵਿਰੋਧੀ ਟੀਮਾਂ ਦੇ ਕੁਝ ਸਾਬਕਾ ਖਿਡਾਰੀਆਂ ਦਾ ਮੰਨਣਾ ਹੈ ਕਿ ਟੀਮ ਇੰਡੀਆ ਨੂੰ ਇੱਕੋ ਸ਼ਹਿਰ ਅਤੇ ਇੱਕੋ ਮੈਦਾਨ 'ਤੇ ਖੇਡਣ ਦਾ ਫਾਇਦਾ ਮਿਲ ਰਿਹਾ ਹੈ। ਹੁਣ ਟੀਮ ਇੰਡੀਆ ਇੱਕ ਵਾਰ ਫਿਰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਫਾਈਨਲ ਖੇਡਣ ਲਈ ਤਿਆਰ ਹੈ। ਇਸ ਦੇ ਨਾਲ ਹੀ, ਫਾਈਨਲ ਮੈਚ ਤੋਂ ਪਹਿਲਾਂ, ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦਾ ਦੁਬਈ ਵਿੱਚ ਖੇਡਣ ਨੂੰ ਲੈ ਕੇ ਇੱਕ ਵੱਡਾ ਬਿਆਨ ਆਇਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Final ਤੋਂ ਪਹਿਲਾਂ ਸ਼ੰਮੀ ਦਾ ਹੈਰਾਨ ਕਰਨ ਵਾਲਾ ਬਿਆਨ, ਆਖ਼ ਬੈਠੇ ਰੋਹਿਤ-ਗੰਭੀਰ ਤੋਂ ਵੱਖਰੀ ਗੱਲ