ਬਠਿੰਡਾ ਪੁੱਜੇ ਰਾਸ਼ਟਰਪਤੀ ਮੁਰਮੂ ਤੇ ਪਿੰਕੀ ਧਾਲੀਵਾਲ ਰਿਹਾਅ, ਜਾਣੋ ਅੱਜ  ਦੀਆਂ ਟੌਪ-10 ਖਬਰਾਂ

Tuesday, Mar 11, 2025 - 06:50 PM (IST)

ਬਠਿੰਡਾ ਪੁੱਜੇ ਰਾਸ਼ਟਰਪਤੀ ਮੁਰਮੂ ਤੇ ਪਿੰਕੀ ਧਾਲੀਵਾਲ ਰਿਹਾਅ, ਜਾਣੋ ਅੱਜ  ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ ’ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ 10ਵੇਂ ਕਨਵੋਕੇਸ਼ਨ ਸਮਾਰੋਹ ਲਈ ਅੱਜ ਸਵੇਰੇ ਕੇਂਦਰੀ ਯੂਨੀਵਰਸਿਟੀ ਪਹੁੰਚੇ। ਰਾਸ਼ਟਰਪਤੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਵਾਈਸ ਚਾਂਸਲਰ ਰਾਘਵੇਂਦਰ ਪ੍ਰਸਾਦ ਤਿਵਾੜੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਨਾਲ ਸਟੇਜ 'ਤੇ ਪਹੁੰਚੇ। ਉੱਥੇ ਹੀ ਦੂਜੇ ਪਾਸੇ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਸੁਨੰਦਾ ਦੀ ਸ਼ਿਕਾਇਤ ’ਤੇ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਨਾਮੀ ਮਿਊਜ਼ਿਕ ਪ੍ਰੋਡਿਊਸਰ ਪੁਸ਼ਪਿੰਦਰ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਨੂੰ ਹਾਈ ਕੋਰਟ ਨੇ ਪੁਲਸ ਹਿਰਾਸਤ ਤੋਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਬਠਿੰਡਾ ਪੁੱਜਣ 'ਤੇ ਸੁਆਗਤ, ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
 ਰਾਸ਼ਟਰਪਤੀ ਦ੍ਰੋਪਦੀ ਮੁਰਮੂ 10ਵੇਂ ਕਨਵੋਕੇਸ਼ਨ ਸਮਾਰੋਹ ਲਈ ਅੱਜ ਸਵੇਰੇ ਕੇਂਦਰੀ ਯੂਨੀਵਰਸਿਟੀ ਪਹੁੰਚੇ। ਰਾਸ਼ਟਰਪਤੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਵਾਈਸ ਚਾਂਸਲਰ ਰਾਘਵੇਂਦਰ ਪ੍ਰਸਾਦ ਤਿਵਾੜੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਨਾਲ ਸਟੇਜ 'ਤੇ ਪਹੁੰਚੇ। ਸਮਾਗਮ ਦੀ ਸ਼ੁਰੂਆਤ ਵਾਈਸ ਚਾਂਸਲਰ ਦੀ ਪ੍ਰਵਾਨਗੀ ਉਪਰੰਤ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਸੁਸਾਇਟੀ ਦੇ ਵਾਈਸ ਚਾਂਸਲਰ ਅਤੇ ਕਈ ਯੂਨੀਵਰਸਿਟੀਆਂ ਦੇ ਅਧਿਆਪਕ ਪਹੁੰਚੇ। ਵਾਈਸ ਚਾਂਸਲਰ ਰਾਘਵੇਂਦਰ ਤਿਵਾੜੀ ਨੇ ਕਿਹਾ ਕਿ ਖੋਜ-ਮੁਖੀ ਨੀਤੀ ਅਤੇ ਅਤਿ-ਆਧੁਨਿਕ ਖੋਜ ਬੁਨਿਆਦੀ ਢਾਂਚਾ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਖੋਜ ਪ੍ਰਾਪਤੀਆਂ ਵੱਲ ਲੈ ਕੇ ਜਾਣ 'ਚ ਮਦਦਗਾਰ ਸਾਬਤ ਹੋਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਬਠਿੰਡਾ ਪੁੱਜਣ 'ਤੇ ਸੁਆਗਤ, ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

2. ਜਥੇਦਾਰ ਦੀ ਦਸਤਾਰਬੰਦੀ ਦੌਰਾਨ ਮਰਿਆਦਾ ਦਾ ਹੋਇਆ ਘਾਣ: ਗਿਆਨੀ ਰਘਬੀਰ ਸਿੰਘ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਨੂੰ ਲੈ ਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਜੋ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦੀ ਦਸਤਾਰਬੰਦੀ ਦੌਰਾਨ ਮਰਿਆਦਾ ਦਾ ਵੱਡਾ ਘਾਣ ਹੋਇਆ ਹੈ। ਉਨ੍ਹਾਂ ਕਿਹਾ ਕਿ ਅਖੰਡ ਪਾਠ ਦੇ ਪ੍ਰਵਾਹ 'ਚ ਸਕੱਤਰ ਤੇ ਮੈਨੇਜਰ ਨੇ ਜਥੇਦਾਰ ਦੇ ਸਿਰ 'ਤੇ ਦਸਤਾਰ ਸਜਾਈ, ਜੋ ਕਿ ਵੱਡੀ ਉਲੰਘਣਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਥੇਦਾਰ ਦੀ ਦਸਤਾਰਬੰਦੀ ਦੌਰਾਨ ਮਰਿਆਦਾ ਦਾ ਹੋਇਆ ਘਾਣ: ਗਿਆਨੀ ਰਘਬੀਰ ਸਿੰਘ

3. CM ਮਾਨ ਨੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ, ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਲਗਾਤਾਰ ਵਚਨਬੱਧ ਹਨ। ਇਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਵਲੋਂ ਚੰਡੀਗੜ੍ਹ ਵਿਖੇ ਸਹਿਕਾਰਤਾ ਅਤੇ ਜਲ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-CM ਮਾਨ ਨੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ, ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ 

4. ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਅੱਜ ਦੀਨਾਨਗਰ ਦੇ ਪਿੰਡ ਆਵਾਂਖਾ ਵਿਖੇ ਉਸ ਸਮੇਂ ਮਾਹੌਲ ਹਫ਼ੜਾ-ਦਫ਼ੜੀ ਵਾਲਾ ਹੋ ਗਿਆ ਜਦ ਪਿੰਡ ਦੇ ਇੱਕ ਨੌਜਵਾਨ ਦੇ ਘਰ ਤੜਕਸਾਰ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਨੌਜਵਾਨ ਨੇ ਆਪਣੇ ਘਰ ਦੇ ਸਾਰੇ ਸਾਮਾਨ ਨੂੰ ਅੱਗ ਲਾ ਦਿੱਤੀ ਅਤੇ ਘਰ ਦਾ ਸਾਮਾਨ ਗਲੀ ਵਿਚ ਸੁੱਟਣਾ ਸ਼ੁਰੂ ਕਰ ਦਿੱਤਾ। ਨੌਜਵਾਨ ਗੁੱਸੇ 'ਚ ਗੈਸ ਸਿਲੰਡਰ ਲੈ ਕੇ ਛੱਤ ਦੇ ਚੱਡ ਗਿਆ ਅਤੇ ਖੁਦ ਨੂੰ ਅੱਗ ਲਾਉਣ ਦੀਆਂ ਧਮਕੀਆਂ ਦੇਣ ਲੱਗ ਗਿਆ। ਨੌਜਵਾਨ ਨੇ ਕਿਹਾ ਜੇਕਰ ਕੋਈ ਅਧਿਕਾਰੀ ਉਸ ਕੋਲ ਆਇਆ ਤਾਂ ਉਹ ਆਪਣੇ ਆਪ ਨੂੰ ਮਾਰ ਲਵੇਗਾ। ਜਿਸ ਤੋਂ ਬਾਅਦ ਪੂਰੇ ਸ਼ਹਿਰ ਦੇ ਲੋਕਾਂ ਦਾ ਭਾਰੀ ਇਕੱਠ ਹੋਣਾ ਸ਼ੁਰੂ ਹੋ ਗਿਆ ਤੇ ਇਸ ਨੌਜਵਾਨ ਵੱਲੋਂ ਇਹ ਹਾਈ ਵੋਲਟੇਜ ਡਰਾਮਾ ਕਾਫੀ ਵੱਡੇ ਪੱਧਰ 'ਤੇ ਕੀਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ

5. ਟਰੈਵਲ ਏਜੰਟ ਹੋ ਜਾਓ ਸਾਵਧਾਨ, ਨਵੇਂ ਫਰਮਾਨ ਹੋ ਗਏ ਜਾਰੀ
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ 85 ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ ਆਪਣੇ ਟਰੈਵਲ ਏਜੰਟੀ ਦੇ ਲਾਇਸੈਂਸ ਰੀਨਿਊ ਕਰਵਾ ਲੈਣ ਨਹੀਂ ਤਾਂ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਕੁੱਲ 350 ਟਰੈਵਲ ਏਜੰਟਾਂ ਨੂੰ ਲਾਇਸੈਂਸ ਜਾਰੀ ਹੋਏ ਹਨ, ਜਿਨ੍ਹਾਂ ਵਿਚੋਂ ਇਸ ਸਮੇਂ 263 ਟਰੈਵਲ ਏਜੰਟ ਵਰਕਿੰਗ ਹਨ। ਉਨ੍ਹਾਂ ਕਿਹਾ ਕਿ 2 ਲਾਇਸੈਸਾਂ ਨੂੰ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ। ਡਾ. ਬੇਦੀ ਨੇ ਦੱਸਿਆ ਕਿ 85 ਟਰੈਵਲ ਏਜੰਟਾਂ ਵੱਲੋਂ ਆਪਣੇ ਲਾਇਸੈਂਸ ਸਮੇਂ ਸਿਰ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ ਆਪਣੇ ਲਾਇਸੈਂਸ ਰੀਨਿਊ ਕਰਾਉਣ ਦਾ ਸਮਾਂ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਟਰੈਵਲ ਏਜੰਟ ਹੋ ਜਾਓ ਸਾਵਧਾਨ, ਨਵੇਂ ਫਰਮਾਨ ਹੋ ਗਏ ਜਾਰੀ

6. ਹੁਣ ਅਧਿਆਪਕਾਂ ਨੂੰ ਵੀ ਪਾਉਣੀ ਪਵੇਗੀ ਵਰਦੀ! ਸਰਕਾਰ ਦਾ ਵੱਡਾ ਫੈਸਲਾ
ਸਰਕਾਰੀ ਸਕੂਲਾਂ ਵਿੱਚ ਸਾਰੇ ਪੜ੍ਹਾਉਣ ਵਾਲੇ ਅਧਿਆਪਕ ਡਰੈਸ ਕੋਡ ਵਿਚ ਨਜ਼ਰ ਆਉਣਗੇ। ਇਸ ਮਾਮਲੇ 'ਤੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਸੀ ਅਤੇ ਹੁਣ ਸਰਕਾਰ ਡਰੈੱਸ ਕੋਡ ਨੂੰ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸ ਬਾਰੇ ਆਖਿਰਕਾਰ ਸਰਕਾਰ ਨੇ ਫੈਸਲਾ ਲੈ ਲਿਆ ਹੈ ਤੇ ਸਾਰੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਡਰੈਸ ਕੋਡ ਲਾਗੂ ਕਰ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਹੁਣ ਅਧਿਆਪਕਾਂ ਨੂੰ ਵੀ ਪਾਉਣੀ ਪਵੇਗੀ ਵਰਦੀ! ਸਰਕਾਰ ਦਾ ਵੱਡਾ ਫੈਸਲਾ

7. ਬਲੋਚ ਅੱਤਵਾਦੀਆਂ ਨੇ ਟ੍ਰੇਨ ਕੀਤੀ ਹਾਈਜੈਕ! 120 ਯਾਤਰੀ ਬਣਾਏ ਬੰਧਕ, 6 ਫੌਜੀ ਮਾਰੇ
ਬਲੋਚ ਲਿਬਰੇਸ਼ਨ ਆਰਮੀ (ਬੀ.ਐੱਲ.ਏ.) ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਬੋਲਾਨ ਖੇਤਰ ਵਿੱਚ ਜਾਫਰ ਐਕਸਪ੍ਰੈਸ ਟ੍ਰੇਨ ਨੂੰ ਹਾਈਜੈਕ ਕਰ ਲਿਆ ਹੈ। ਅੱਤਵਾਦੀਆਂ ਨੇ ਰੇਲਗੱਡੀ ਵਿੱਚ 120 ਯਾਤਰੀਆਂ ਨੂੰ ਬੰਧਕ ਬਣਾ ਲਿਆ ਅਤੇ 6 ਸੈਨਿਕਾਂ ਨੂੰ ਮਾਰ ਦਿੱਤਾ। ਬੀਐੱਲਏ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨੀ ਫੌਜ ਉਨ੍ਹਾਂ ਵਿਰੁੱਧ ਕੋਈ ਫੌਜੀ ਕਾਰਵਾਈ ਕਰਦੀ ਹੈ, ਤਾਂ ਸਾਰੇ ਬੰਧਕਾਂ ਨੂੰ ਮਾਰ ਦਿੱਤਾ ਜਾਵੇਗਾ। ਬੀਐੱਲਏ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਅਤੇ ਇਸਨੂੰ "ਪੂਰਵ-ਯੋਜਨਾਬੱਧ ਫੌਜੀ ਕਾਰਵਾਈ" ਕਿਹਾ। ਸੰਗਠਨ ਨੇ ਕਿਹਾ ਕਿ "ਸਾਡੇ ਆਜ਼ਾਦੀ ਘੁਲਾਟੀਆਂ ਨੇ ਮਸ਼ਕਫ਼, ਧਾਧਰ, ਬੋਲਾਨ ਵਿੱਚ ਰੇਲਵੇ ਟਰੈਕ ਨੂੰ ਉਡਾ ਦਿੱਤਾ ਜਿਸ ਕਾਰਨ ਜਾਫਰ ਐਕਸਪ੍ਰੈਸ ਨੂੰ ਰੋਕਣਾ ਪਿਆ। ਇਸ ਤੋਂ ਬਾਅਦ ਸਾਡੇ ਲੜਾਕਿਆਂ ਨੇ ਟ੍ਰੇਨ 'ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਅਤੇ ਸਾਰੇ ਯਾਤਰੀਆਂ ਨੂੰ ਬੰਧਕ ਬਣਾ ਲਿਆ।"
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਬਲੋਚ ਅੱਤਵਾਦੀਆਂ ਨੇ ਟ੍ਰੇਨ ਕੀਤੀ ਹਾਈਜੈਕ! 120 ਯਾਤਰੀ ਬਣਾਏ ਬੰਧਕ, 6 ਫੌਜੀ ਮਾਰੇ

8. Big changes in TDS-TCS rules: 1 ਅਪ੍ਰੈਲ ਤੋਂ TDS ਅਤੇ TCS ਨਿਯਮਾਂ 'ਚ ਹੋਣ ਜਾ ਰਹੇ ਵੱਡੇ ਬਦਲਾਅ
ਕੇਂਦਰੀ ਬਜਟ 2025-26 ਨੇ ਟੈਕਸ ਪਾਲਣਾ ਨੂੰ ਸਰਲ ਬਣਾਉਣ ਲਈ ਸਰੋਤ 'ਤੇ ਟੈਕਸ ਕਟੌਤੀ (TDS) ਅਤੇ Tax Collected at Source (TCS) ਨਾਲ ਸਬੰਧਤ ਕਈ ਮਹੱਤਵਪੂਰਨ ਤਬਦੀਲੀਆਂ ਦਾ ਐਲਾਨ ਕੀਤਾ ਹੈ, ਜੋ ਕਿ 1 ਅਪ੍ਰੈਲ, 2025 ਤੋਂ ਲਾਗੂ ਹੋਣ ਜਾ ਰਹੇ ਹਨ। ਇਹਨਾਂ ਤਬਦੀਲੀਆਂ ਦਾ ਉਦੇਸ਼ ਟੈਕਸਦਾਤਾਵਾਂ ਅਤੇ ਕਾਰੋਬਾਰਾਂ ਲਈ ਟੈਕਸ ਪ੍ਰਕਿਰਿਆਵਾਂ ਨੂੰ ਸਰਲ ਬਣਾਉਣਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Big changes in TDS-TCS rules: 1 ਅਪ੍ਰੈਲ ਤੋਂ TDS ਅਤੇ TCS ਨਿਯਮਾਂ 'ਚ ਹੋਣ ਜਾ ਰਹੇ ਵੱਡੇ ਬਦਲਾਅ

9. ਖੇਡ ਮੰਤਰਾਲੇ ਨੇ WFI ਦੀ ਮੁਅੱਤਲੀ ਵਾਪਸ ਲਈ
ਖੇਡ ਮੰਤਰਾਲੇ ਨੇ ਮੰਗਲਵਾਰ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂ.ਐੱਫ.ਆਈ.) 'ਤੇ ਲਗਾਈ ਗਈ ਮੁਅੱਤਲੀ ਵਾਪਸ ਲੈ ਲਈ, ਜਿਸ ਨਾਲ ਘਰੇਲੂ ਮੁਕਾਬਲੇ ਕਰਵਾਉਣ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਰਾਸ਼ਟਰੀ ਟੀਮਾਂ ਦੀ ਚੋਣ ਦਾ ਰਾਹ ਪੱਧਰਾ ਹੋ ਗਿਆ ਹੈ। ਮੰਤਰਾਲੇ ਨੇ 24 ਦਸੰਬਰ, 2023 ਨੂੰ ਅੰਡਰ-15 ਅਤੇ ਅੰਡਰ-20 ਰਾਸ਼ਟਰੀ ਚੈਂਪੀਅਨਸ਼ਿਪਾਂ ਦਾ ਜਲਦਬਾਜ਼ੀ ਵਿੱਚ ਐਲਾਨ ਕਰਨ ਲਈ WFI ਨੂੰ ਮੁਅੱਤਲ ਕਰ ਦਿੱਤਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਖੇਡ ਮੰਤਰਾਲੇ ਨੇ WFI ਦੀ ਮੁਅੱਤਲੀ ਵਾਪਸ ਲਈ

10. ਸੁਨੰਦਾ ਸ਼ਰਮਾ ਦੇ ਮਾਮਲੇ 'ਚ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰਾ ਮਾਮਲਾ
ਸੁਨੰਦਾ ਦੀ ਸ਼ਿਕਾਇਤ ’ਤੇ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਨਾਮੀ ਮਿਊਜ਼ਿਕ ਪ੍ਰੋਡਿਊਸਰ ਪੁਸ਼ਪਿੰਦਰ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਨੂੰ ਹਾਈ ਕੋਰਟ ਨੇ ਪੁਲਸ ਹਿਰਾਸਤ ਤੋਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਸੁਨੰਦਾ ਸ਼ਰਮਾ ਵੱਲੋਂ ਗਾਏ ਗਏ ਦੋਸ਼ਾਂ ਮਗਰੋਂ ਧੋਖਾਧੜੀ ਦੇ ਦੋਸ਼ਾਂ ਵਿੱਚ ਘਿਰੇ ਧਾਲੀਵਾਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਨੇ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਸੁਨੰਦਾ ਸ਼ਰਮਾ ਦੇ ਮਾਮਲੇ 'ਚ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰਾ ਮਾਮਲਾ
 


author

Sunaina

Content Editor

Related News