ਅੰਮ੍ਰਿਤਪਾਲ ਨੂੰ ਮਿਲੀ ਛੁੱਟੀ ਤੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਬੋਲੇ-ਜਦੋਂ ਮਰਜ਼ੀ ਲੈ ਲਓ ਮੇਰਾ ਅਸਤੀਫਾ, ਜਾਣੋ ਅੱਜ ਦੀਆਂ ਟਾਪ-10 ਖ਼ਬਰਾਂ
Wednesday, Mar 12, 2025 - 06:45 PM (IST)

ਜਲੰਧਰ - ਪੰਜਾਬ ’ਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਦੇ ਫ਼ੈਸਲੇ ਅਨੁਸਾਰ ਅੰਮ੍ਰਿਤਪਾਲ ਸਿੰਘ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕਣਗੇ ਹਾਲਾਂਕਿ ਉਨ੍ਹਾਂ ਦੀ ਸੰਸਦੀ ਸੀਟ ਨੂੰ ਕੋਈ ਖ਼ਤਰਾ ਨਹੀਂ ਹੈ। ਉੱਥੇ ਹੀ ਦੂਜੇ ਪਾਸੇ ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ 'ਚ ਜੱਥੇਦਾਰ ਵਜੋਂ ਸੇਵਾ ਸੰਭਾਲੀ ਗਈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ ਯੂਨੀਵਰਸਿਟੀ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਯੂਨੀਵਰਸਿਟੀ ਦੇ 72ਵੇਂ ਡਿਗਰੀ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਵਲੋਂ ਸ਼ਾਮਲ ਹੋਏ। ਉਨ੍ਹਾਂ ਵਲੋਂ ਯੂਨੀਵਰਸਿਟੀ 'ਚ 72ਵੇਂ ਸਲਾਨਾ ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਯੂਨੀਵਰਸਿਟੀ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
2. ਅੰਮ੍ਰਿਤਪਾਲ ਸਿੰਘ ਦੀ ਛੁੱਟੀ ਮਨਜ਼ੂਰ, ਹਾਈਕੋਰਟ ਦਾ ਵੱਡਾ ਫ਼ੈਸਲਾ
ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਦੇ ਫ਼ੈਸਲੇ ਅਨੁਸਾਰ ਅੰਮ੍ਰਿਤਪਾਲ ਸਿੰਘ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕਣਗੇ ਹਾਲਾਂਕਿ ਉਨ੍ਹਾਂ ਦੀ ਸੰਸਦੀ ਸੀਟ ਨੂੰ ਕੋਈ ਖ਼ਤਰਾ ਨਹੀਂ ਹੈ। ਸੰਸਦ ਤੋਂ ਛੁੱਟੀ ਮਨਜ਼ੂਰ ਹੋਣ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਮੈਂਬਰਸ਼ਿਪ ਬਰਕਰਾਰ ਰਹੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅੰਮ੍ਰਿਤਪਾਲ ਸਿੰਘ ਦੀ ਛੁੱਟੀ ਮਨਜ਼ੂਰ, ਹਾਈਕੋਰਟ ਦਾ ਵੱਡਾ ਫ਼ੈਸਲਾ
3. ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
4. ਜੱਥੇਦਾਰ ਬਣਦਿਆਂ ਦੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਬੋਲੇ-ਮੈਂ ਹੱਥ ਜੋੜ ਕੇ...
ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ 'ਚ ਜੱਥੇਦਾਰ ਵਜੋਂ ਸੇਵਾ ਸੰਭਾਲੀ ਗਈ। ਉਨ੍ਹਾਂ ਦੀ ਨਿਯੁਕਤੀ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਨਿਯੁਕਤੀ ਦੇ ਵਿਰੋਧ ਵਿਚਾਲੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜੱਥੇਦਾਰ ਬਣਦਿਆਂ ਦੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਬੋਲੇ-ਮੈਂ ਹੱਥ ਜੋੜ ਕੇ...
5. ਪੰਜਾਬ ਪੁਲਸ ਵੱਲੋਂ ਸ਼ੂਟਰ ਦਾ ਐਨਕਾਊਂਟਰ, ਘਰ 'ਚ ਵੜ ਕੇ ਵਰ੍ਹਾਈਆਂ ਗੋਲ਼ੀਆਂ
ਮੋਗਾ ਪੁਲਸ ਵੱਲੋਂ ਇਕ ਸ਼ਾਰਪ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ ਹੈ। ਇਹ ਸ਼ੂਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਮੰਨੂ ਵਜੋਂ ਹੋਈ ਹੈ, ਜੋ ਪੁਲਸ ਦੀਆਂ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਵੱਲੋਂ ਸ਼ੂਟਰ ਦਾ ਐਨਕਾਊਂਟਰ, ਘਰ 'ਚ ਵੜ ਕੇ ਵਰ੍ਹਾਈਆਂ ਗੋਲ਼ੀਆਂ
6. ਡਰਾਈਵਿੰਗ ਕਰਨ ਵਾਲੇ ਹੋਣ ਸਾਵਧਾਨ! ਵਾਰ-ਵਾਰ ਨਿਯਮ ਤੋੜੇ ਤਾਂ...
ਜੇਕਰ ਤੁਸੀਂ ਦਿੱਲੀ-NCR 'ਚ ਰਹਿੰਦੇ ਹੋ ਅਤੇ ਆਪਣੀ ਗੱਡੀ ਤੋਂ ਰੋਜ਼ਾਨਾ ਦਿੱਲੀ ਆਉਂਦੇ-ਜਾਂਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਦਿੱਲੀ ਟ੍ਰੈਫਿਕ ਨੇ ਨਵਾਂ ਨਿਯਮ ਲਾਗੂ ਕੀਤਾ ਹੈ, ਜਿਸ ਦੇ ਤਹਿਤ ਜੇਕਰ ਕੋਈ ਡਰਾਈਵਰ ਵਾਰ-ਵਾਰ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਦਾ ਹੈ ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਖ਼ਾਸ ਤੌਰ 'ਤੇ ਜੇਕਰ ਕੋਈ ਵਿਅਕਤੀ ਤਿੰਨ ਵਾਰ ਜਾਂ ਉਸ ਤੋਂ ਵੱਧ ਵਾਰ ਖ਼ਤਰਨਾਕ ਡਰਾਈਵਿੰਗ ਕਰਦਾ ਹੈ ਜਾਂ ਨਸ਼ੇ ਵਿਚ ਗੱਡੀ ਚਲਾਉਂਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਜ਼ਬਤ ਕਰ ਲਿਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਡਰਾਈਵਿੰਗ ਕਰਨ ਵਾਲੇ ਹੋਣ ਸਾਵਧਾਨ! ਵਾਰ-ਵਾਰ ਨਿਯਮ ਤੋੜੇ ਤਾਂ...
7. PM ਮੋਦੀ ਮਾਰੀਸ਼ਸ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰੀਸ਼ਸ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ, ਗ੍ਰੈਂਡ ਕਮਾਂਡਰ ਆਫ਼ ਦ ਆਰਡਰ ਆਫ਼ ਦ ਸਟਾਰ ਐਂਡ ਕੀ ਆਫ਼ ਦ ਹਿੰਦ ਮਹਾਂਸਾਗਰ ਨਾਲ ਸਨਮਾਨਿਤ ਕੀਤਾ ਗਿਆ। ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਲੋਕ ਰਾਸ਼ਟਰੀ ਦਿਵਸ 'ਤੇ ਆਪਣੇ ਨੇਤਾ ਨੂੰ ਪੁਰਸਕਾਰ ਸਵੀਕਾਰ ਕਰਦੇ ਦੇਖਣ ਲਈ ਸਥਾਨ 'ਤੇ ਇਕੱਠੇ ਹੋਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- PM ਮੋਦੀ ਮਾਰੀਸ਼ਸ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
8. ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨ੍ਹਾਂ ਨਹੀਂ ਬਣੇਗਾ Passport, ਲਾਗੂ ਹੋ ਗਏ ਨਵੇਂ ਨਿਯਮ
ਜੇਕਰ ਤੁਸੀਂ ਨਵਾਂ ਭਾਰਤੀ ਪਾਸਪੋਰਟ ਬਣਾਉਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਕੇਂਦਰ ਸਰਕਾਰ ਨੇ ਪਾਸਪੋਰਟ ਅਰਜ਼ੀ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ, ਜਿਸ ਕਾਰਨ ਦਸਤਾਵੇਜ਼ੀ ਪ੍ਰਕਿਰਿਆ ਹੁਣ ਪਹਿਲਾਂ ਨਾਲੋਂ ਸਖ਼ਤ ਹੋ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨ੍ਹਾਂ ਨਹੀਂ ਬਣੇਗਾ Passport , ਲਾਗੂ ਹੋ ਗਏ ਨਵੇਂ ਨਿਯਮ
9. ਪੰਜਾਬ ਦੇ ਪੁੱਤ ਸ਼ੁਭਮਨ ਗਿੱਲ ਨੇ ਪਾਈ ਧੱਕ, ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਿੱਤਿਆ ICC ਦਾ ਵੱਡਾ ਐਵਾਰਡ
ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਫਾਈਨਲ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ੁਭਮਨ ਗਿੱਲ ਦਾ ਨਾਮ ਵੀ ਚੈਂਪੀਅਨਜ਼ ਟਰਾਫੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਸੀ। ਫਾਈਨਲ ਤੋਂ ਬਾਅਦ ਗਿੱਲ ਨੂੰ ਆਈਸੀਸੀ ਵੱਲੋਂ ਇੱਕ ਵੱਡਾ ਪੁਰਸਕਾਰ ਦਿੱਤਾ ਗਿਆ ਹੈ। ਆਈਸੀਸੀ ਨੇ ਉਨ੍ਹਾਂ ਨੂੰ ਫਰਵਰੀ ਮਹੀਨੇ ਲਈ ਪਲੇਅਰ ਆਫ ਦਿ ਮੰਥ ਦਾ ਖਿਤਾਬ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਪੁੱਤ ਸ਼ੁਭਮਨ ਗਿੱਲ ਨੇ ਪਾਈ ਧੱਕ, ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਿੱਤਿਆ ICC ਦਾ ਵੱਡਾ ਐਵਾਰਡ
10. 'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ
ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ ਗਾਇਕਾ ਨੇ ਨਿਰਮਾਤਾ ਪਿੰਕੀ ਧਾਲੀਵਾਲ 'ਤੇ ਗੰਭੀਰ ਦੋਸ਼ ਲਗਾਏ ਹਨ। ਉਸ ਦਾ ਕਹਿਣਾ ਹੈ ਕਿ ਇਸ ਨਿਰਮਾਤਾ ਨੇ ਉਸਨੂੰ ਉਸਦੇ ਗੀਤਾਂ ਲਈ ਪੈਸੇ ਨਹੀਂ ਦਿੱਤੇ ਅਤੇ ਉਸਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਗਿਆ। ਇਸ ਦੌਰਾਨ, ਸੁਨੰਦਾ ਦੇ ਇਸ ਹੈਰਾਨ ਕਰਨ ਵਾਲੇ ਖੁਲਾਸੇ ਤੋਂ ਬਾਅਦ, ਬਿੱਗ ਬੌਸ 13 ਫੇਮ ਅਤੇ ਗਾਇਕਾ ਹਿਮਾਂਸ਼ੀ ਖੁਰਾਨਾ ਉਸਦੇ ਸਮਰਥਨ ਵਿੱਚ ਸਾਹਮਣੇ ਆਈ ਹੈ। ਨਾਲ ਹੀ, ਉਸਨੇ ਆਪਣੇ ਨਾਲ ਹੋਏ ਦੁਰਵਿਵਹਾਰ ਦਾ ਵੀ ਖੁਲਾਸਾ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ