ਮਾਸੂਮ ਅਗਵਾ ਕਰਨ ਵਾਲੇ ਦਾ ਘੇਰ ਕੇ ਐਨਕਾਊਂਟਰ ਤੇ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਅੱਜ ਦੀਆਂ ਟੌਪ-10 ਖਬਰਾਂ
Thursday, Mar 13, 2025 - 07:14 PM (IST)

ਜਲੰਧਰ : ਬੀਤੇ ਦਿਨੀਂ ਖੰਨਾ ਸ਼ਹਿਰ ਦੇ ਪਿੰਡ ਸੀਹਾ ਦੋਦਾ ਤੋਂ ਅਗਵਾ ਹੋਏ ਸੱਤ ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਨਾਭਾ ਨੇੜੇ ਹੋਏ ਐਨਕਾਊਂਟਰ ਤੋਂ ਬਾਅਦ ਪੁਲਸ ਨੇ ਬੱਚੇ ਨੂੰ ਮੁਲਜ਼ਮਾਂ ਦੀ ਗ੍ਰਿਫਤ 'ਚੋਂ ਛੁਡਵਾ ਲਿਆ। ਦੱਸਣਯੋਗ ਹੈ ਕਿ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਬੱਚੇ ਭਵਕੀਰਤ ਸਿੰਘ ਪੁੱਤਰ ਰਣਬੀਰ ਸਿੰਘ ਨੂੰ ਪਿੰਡ ਸੀਹਾ ਦੋਦਾ ਤੋਂ ਉਸ ਸਮੇਂ ਅਗਵਾ ਕਰ ਲਿਆ ਸੀ ਜਦੋਂ ਉਹ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਸੀ, ਪੁਲਸ ਲਗਾਤਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਨੇ ਅਹਿਮ ਫ਼ੈਸਲਾ ਲੈਂਦਿਆਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਸੂਬੇ ਭਰ ਵਿਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿਚ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਿਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿਚ ਤਕਨਾਲੋਜੀ (ਈ-ਮੇਲ ਰਾਈਟਿੰਗ, ਕ੍ਰਿਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਬੱਚੇ ਨੂੰ ਅਗਵਾ ਕਰਨ ਵਾਲਿਆਂ ਨੂੰ ਤਿੰਨ ਜ਼ਿਲ੍ਹਿਆਂ ਦੀ ਪੁਲਸ ਨੇ ਪਾਇਆ ਘੇਰਾ, ਖੇਤਾਂ 'ਚ ਕਰ 'ਤਾ ਐਨਕਾਊਂਟਰ
ਬੀਤੇ ਦਿਨੀਂ ਖੰਨਾ ਸ਼ਹਿਰ ਦੇ ਪਿੰਡ ਸੀਹਾ ਦੋਦਾ ਤੋਂ ਅਗਵਾ ਹੋਏ ਸੱਤ ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਨਾਭਾ ਨੇੜੇ ਹੋਏ ਐਨਕਾਊਂਟਰ ਤੋਂ ਬਾਅਦ ਪੁਲਸ ਨੇ ਬੱਚੇ ਨੂੰ ਮੁਲਜ਼ਮਾਂ ਦੀ ਗ੍ਰਿਫਤ 'ਚੋਂ ਛੁਡਵਾ ਲਿਆ। ਦੱਸਣਯੋਗ ਹੈ ਕਿ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਬੱਚੇ ਭਵਕੀਰਤ ਸਿੰਘ ਪੁੱਤਰ ਰਣਬੀਰ ਸਿੰਘ ਨੂੰ ਪਿੰਡ ਸੀਹਾ ਦੋਦਾ ਤੋਂ ਉਸ ਸਮੇਂ ਅਗਵਾ ਕਰ ਲਿਆ ਸੀ ਜਦੋਂ ਉਹ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਸੀ, ਪੁਲਸ ਲਗਾਤਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਸੂਬੇ ਭਰ 'ਚ 40 ਨਵੇਂ ਸਕਿੱਲ ਸਕੂਲ ਕੀਤੇ ਜਾਣਗੇ ਸਥਾਪਤ
ਪੰਜਾਬ ਕੈਬਨਿਟ ਨੇ ਅਹਿਮ ਫ਼ੈਸਲਾ ਲੈਂਦਿਆਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਸੂਬੇ ਭਰ ਵਿਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿਚ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਿਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿਚ ਤਕਨਾਲੋਜੀ (ਈ-ਮੇਲ ਰਾਈਟਿੰਗ, ਕ੍ਰਿਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਰੋਡਵੇਜ਼/ਪਨਬਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪੰਜਾਬ ਰੋਡਵੇਜ਼/ਪਨਬਸ ਦੀਆਂ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਸਮਝੌਤੇ 'ਤੇ ਹਸਤਾਖਰ ਕਰਨ ਤੋਂ ਬਾਅਦ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਸਰਕਾਰੀ ਖਜ਼ਾਨੇ ਨੂੰ ਲਗਭਗ 90 ਕਰੋੜ ਰੁਪਏ ਦੀ ਬਚਤ ਹੋਵੇਗੀ। ਇਸ ਸਮਝੌਤੇ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਪੰਜਾਬ ਸਰਕਾਰ ਦੀ ਤਰਫੋਂ ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਐਮ.ਡੀ. ਪਨਬਸ ਰਾਜੀਵ ਕੁਮਾਰ ਗੁਪਤਾ ਅਤੇ ਆਈ.ਓ.ਸੀ. ਤਰਫੋਂ ਕਾਰਜਕਾਰੀ ਡਾਇਰੈਕਟਰ ਅਤੇ ਸਟੇਟ ਹੈੱਡ ਆਈ.ਓ.ਸੀ. ਆਸ਼ੂਤੋਸ਼ ਗੁਪਤਾ ਵੱਲੋਂ ਹਸਤਾਖਰ ਕੀਤੇ ਗਏ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੇ 9500 ਤੋਂ ਵੱਧ ਕਿਸਾਨਾਂ ਦੇ ਖ਼ਾਤਿਆਂ 'ਚ ਆਏ 4.34 ਕਰੋੜ, ਬਾਕੀਆਂ ਦੇ ਵੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ.) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖ਼ਾਤਿਆਂ 'ਚ 4.34 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ. ਐੱਸ. ਆਰ. ਪੋਰਟਲ ‘ਤੇ ਦਰਜ ਕੀਤੀ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਖ਼ੁਸ਼ਖ਼ਬਰੀ! ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ ਹਜ਼ਾਰ-ਹਜ਼ਾਰ ਰੁਪਏ
ਪੰਜਾਬ ਦੀਆਂ ਔਰਤਾਂ ਨੂੰ ਜਲਦੀ ਹੀ ਸਰਕਾਰ ਵੱਲੋਂ ਹਰ ਮਹੀਨੇ ਹਜ਼ਾਰ-ਹਜ਼ਾਰ ਰੁਪਏ ਮਿਲਣ ਦੀ ਸ਼ੁਰੂਆਤ ਹੋ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਨੂੰ ਜਲਦੀ ਹੀ ਲਾਗੂ ਕਰਨ ਦੀ ਤਿਆਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਧਾਨ ਸਭਾ ਚੋਣਾਂ ਵੇਲੇ ਔਰਤਾਂ ਨੂੰ ਦਿੱਤੀ ਇਸ ਗਾਰੰਟੀ ਨੂੰ ਜਲਦੀ ਹੀ ਪੂਰਾ ਕਰ ਸਕਦੀ ਹੈ। ਸਰਕਾਰ ਵੱਲੋਂ ਇਸ ਮਹੀਨੇ ਦੇ ਅਖ਼ੀਰ ਵਿਚ ਪੇਸ਼ ਹੋਣ ਵਾਲੇ ਬਜਟ ਵਿਚ ਇਸ ਯੋਜਨਾ ਨੂੰ ਲਾਗੂ ਕਰਨ ਦਾ ਐਲਾਨ ਹੋ ਸਕਦਾ ਹੈ। ਦਿੱਲੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਵੀ ਇਸ ਗੱਲ ਦਾ ਜ਼ਿਕਰ ਕਰ ਚੁੱਕੇ ਹਨ ਕਿ ਸਰਕਾਰ ਇਸ ਵਾਰ ਦੇ ਬਜਟ ਵਿਚ ਔਰਤਾਂ ਨੂੰ ਇਸ ਸਕੀਮ ਦਾ ਲਾਭ ਦੇਣਾ ਸ਼ੁਰੂ ਕਰ ਸਕਦੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੇਸ਼ ਹੋਵੇਗਾ ਬਜਟ (ਵੀਡੀਓ)
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 21 ਮਾਰਚ ਤੋਂ ਲੈ ਕੇ 28 ਮਾਰਚ ਤੱਕ ਵਿਧਾਨ ਸਭਾ ਦਾ ਸੈਸ਼ਨ ਚੱਲੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਲੀਡਰ ਦੀ ਹੋਵੇਗੀ ਛੁੱਟੀ!
ਪਿਛਲੇ ਸਾਲ ਜੁਲਾਈ ’ਚ ਅਸਤੀਫ਼ਾ ਦੇਣ ਦੀ ਗੱਲ ਕਹਿਣ ਵਾਲੇ ਸੁਨੀਲ ਜਾਖੜ ਦੀ ਪ੍ਰਧਾਨਗੀ ਫ਼ਿਲਹਾਲ ਬਰਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ’ਚੋਂ ਤਾਂ ਬੇਇੱਜ਼ਤ ਕਰ ਕੇ ਕੱਢਿਆ ਗਿਆ ਸੀ ਪਰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਪਾਰਟੀ ਆਗੂਆਂ ਨੇ ਜੋ ਮਾਣ-ਸਨਮਾਨ ਦਿੱਤਾ, ਉਸ ਨਾਲ ਹੁਣ ਉਹ ਉਨ੍ਹਾਂ ਦੇ ਹੀ ਹੋ ਕੇ ਰਹਿ ਗਏ ਹਨ। ਇਨ੍ਹਾਂ ਨੂੰ ਮਨ ਜਿੱਤਣ ਦੀ ਕਲਾ ਆਉਂਦੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸਰਕਾਰ ਵਲੋਂ ਹੋਲੀ ਦਾ ਤੋਹਫ਼ਾ, ਮੁਫ਼ਤ ਮਿਲੇਗਾ ਗੈਸ ਸਿਲੰਡਰ
ਹੋਲੀ ਦਾ ਤਿਉਹਾਰ ਆ ਗਿਆ ਹੈ। ਸਰਕਾਰ ਨੇ ਜਨਤਾ ਨੂੰ ਹੋਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਉੱਜਵਲਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਕੀਤਾ ਹੈ। ਇਸ ਲਈ ਸੂਬਾ ਸਰਕਾਰ ਨੇ 3 ਅਰਬ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ ਤਾਂ ਜੋ ਵੱਧ ਤੋਂ ਵੱਧ ਮਹਿਲਾ ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈ ਸਕਣ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਗੈਰ-ਕਾਨੂੰਨੀ ਤੌਰ 'ਤੇ ਭਾਰਤ ਰਹਿਣ ਵਾਲੇ ਸਾਵਧਾਨ! ਜਾਣਾ ਪੈ ਸਕਦੈ ਜੇਲ੍ਹ, ਸਰਕਾਰ ਹੋਈ ਸਖ਼ਤ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਉਦੇਸ਼ ਨਾਲ ਲੋਕ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ 2025 ਪੇਸ਼ ਕੀਤਾ ਹੈ। ਇਮੀਗ੍ਰੇਸ਼ਨ ਨਾਲ ਸਬੰਧਤ ਇਹ ਬਿੱਲ ਦੇਸ਼ ਦੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ। ਇਸ ਬਿੱਲ 'ਚ ਕਾਨੂੰਨੀ ਸਥਿਤੀ ਨੂੰ ਸਾਬਤ ਕਰਨ ਦੀ ਜ਼ਿੰਮੇਵਾਰੀ ਸੂਬੇ ਦੀ ਬਜਾਏ ਵਿਅਕਤੀ 'ਤੇ ਪਾ ਦਿੱਤੀ ਗਈ ਹੈ। ਇਹ ਬਿੱਲ ਭਾਰਤ ਦੀ ਰਾਸ਼ਟਰੀ ਸੁਰੱਖਿਆ, ਪ੍ਰਭੂਸੱਤਾ ਜਾਂ ਅਖੰਡਤਾ ਲਈ ਖ਼ਤਰਾ ਮੰਨੇ ਜਾਣ ਵਾਲੇ ਕਿਸੇ ਵੀ ਵਿਦੇਸ਼ੀ ਨਾਗਰਿਕ ਦੇ ਦਾਖ਼ਲੇ ਜਾਂ ਨਿਵਾਸ 'ਤੇ ਸਪੱਸ਼ਟ ਤੌਰ 'ਤੇ ਪਾਬੰਦੀ ਲਗਾਉਂਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਟੈਰਿਫ ਦੇ ਜਵਾਬ 'ਚ ਟੈਰਿਫ, ਹੁਣ ਟਰੰਪ ਨੇ EU 'ਤੇ 200 ਫੀਸਦੀ ਟੈਰਿਫ ਲਗਾਉਣ ਦੀ ਦਿੱਤੀ ਧਮਕੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਯੂਰਪੀ ਸੰਘ ਨੇ ਵਿਸਕੀ 'ਤੇ ਆਪਣਾ ਟੈਰਿਫ ਨਹੀਂ ਹਟਾਇਆ ਤਾਂ ਉਹ ਯੂਰਪੀ ਸੰਘ ਤੋਂ ਆਉਣ ਵਾਲੀਆਂ ਸਾਰੀਆਂ ਵਾਈਨ ਅਤੇ ਹੋਰ ਅਲਕੋਹਲ ਵਾਲੇ ਉਤਪਾਦਾਂ 'ਤੇ 200% ਵਾਈਨ ਟੈਰਿਫ ਲਗਾ ਦੇਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।