ਪੰਜਾਬ ''ਚ ਦੋ ਵੱਡੇ ਐਨਕਾਊਂਟਰ ਤੇ NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ, ਜਾਣੋ ਅੱਜ ਦੀਆਂ ਟੌਪ-10 ਖਬਰਾਂ
Sunday, Mar 16, 2025 - 06:15 PM (IST)

ਜਲੰਧਰ - ਅੱਜ ਪੰਜਾਬ ’ਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਵਿਖੇ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਲੁਧਿਆਣਾ ਵਿਖੇ ਦੁੱਗਰੀ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਬੀਤੀ ਦੇਰ ਰਾਤ ਪੁਲਸ ਨਾਲ ਹੋਈ ਕਰਾਸ ਫਾਇਰਿੰਗ ਵਿੱਚ ਦੋ ਗੈਂਗਸਟਰ ਗੰਭੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਮਸ਼ਹੂਰ ਟੀਵੀ ਅਦਾਕਾਰਾ ਨੇ ਹਾਲ ਹੀ ਵਿੱਚ ਇੱਕ ਹੋਲੀ ਪਾਰਟੀ ਦੌਰਾਨ ਆਪਣੇ ਨਾਲ ਹੋਈ ਛੇੜਛਾੜ ਬਾਰੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ ...
1. CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਅੱਜ 16 ਮਾਰਚ ਨੂੰ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਮੁੱਖ ਮੰਤਰੀ ਬਦਲੇ ਜਾਣ ਦੀਆਂ ਚਰਚਾਵਾਂ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ 2027 'ਚ ਹੋਣ ਵਾਲੀਆਂ ਚੋਣਾਂ 'ਚ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਗਰੀਬਾਂ ਦੀ ਸੇਵਾ ਕਰਨੀ ਪਵੇਗੀ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਪਵੇਗਾ। ਇਸ ਲਈ ਅਸੀਂ ਗੁਰੂਆਂ ਦਾ ਅਸ਼ੀਰਵਾਦ ਲੈਣ ਆਏ ਹਾਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ
2. 'ਆਪ' ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਆਪ' ਦੀ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ CM ਮਾਨ ਤੇ ਕੇਜਰੀਵਾਲ ਨੇ ਟੇਕਿਆ ਮੱਥਾ
3. NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! ਡਿਬਰੂਗੜ੍ਹ ਜੇਲ੍ਹ 'ਚ ਹਨ ਬੰਦ
ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ ਸਾਥੀਆਂ 'ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਹਟਾਇਆ ਜਾ ਸਕਦਾ ਹੈ, ਜਿਸ ਤੋਂ ਬਾਅਦ ਪੰਜਾਬ ਪੁਲਸ ਉਨ੍ਹਾਂ ਨੂੰ ਪੰਜਾਬ ਲਿਆਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! ਡਿਬਰੂਗੜ੍ਹ ਜੇਲ੍ਹ 'ਚ ਹਨ ਬੰਦ
4. ਪੰਜਾਬ 'ਚ ਇਕ ਹੋਰ ਵੱਡਾ ਐਨਕਾਊਂਟਰ, ਬਦਮਾਸ਼ਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਲੁਧਿਆਣਾ ਵਿਖੇ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਲੁਧਿਆਣਾ ਵਿਖੇ ਦੁੱਗਰੀ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਬੀਤੀ ਦੇਰ ਰਾਤ ਪੁਲਸ ਨਾਲ ਹੋਈ ਕਰਾਸ ਫਾਇਰਿੰਗ ਵਿੱਚ ਦੋ ਗੈਂਗਸਟਰ ਗੰਭੀਰ ਜ਼ਖ਼ਮੀ ਹੋ ਗਏ। ਗੈਂਗਸਟਰਾਂ ਦਾ ਪਿੱਛਾ ਕਰਦੇ ਹੋਏ ਗੈਂਗਸਟਰਾਂ ਨੇ ਪੁਲਸ ਟੀਮ 'ਤੇ ਗੋਲ਼ੀਬਾਰੀ ਕਰ ਦਿੱਤੀ। ਪੁਲਸ ਨੇ ਵੀ ਆਪਣੇ ਬਚਾਅ ਵਿਚ ਉਨ੍ਹਾਂ 'ਤੇ ਫਾਇਰਿੰਗ ਕੀਤੀ, ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਇਕ ਹੋਰ ਵੱਡਾ ਐਨਕਾਊਂਟਰ, ਬਦਮਾਸ਼ਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
5. ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਨੂੰ ਪੁਲਸ ਨੇ ਮਾਰੀ ਗੋਲੀ
ਕੁੱਝ ਦਿਨ ਪਹਿਲਾਂ ਜਗਰਾਓਂ ਦੇ ਲੱਖਾ ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਦਾ ਅੱਜ ਤੜਕਸਾਰ ਜਗਰਾਓਂ ਪੁਲਸ ਵਲੋਂ ਐਨਕਾਊਂਟਰ ਕੀਤਾ ਗਿਆ। ਇਸ ਦੌਰਾਨ ਕਥਿਤ ਮੁਲਜ਼ਮ ਦੀ ਲੱਤ 'ਚ ਗੋਲੀ ਵੱਜੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਕ੍ਰਿਸ਼ਨ ਵਾਸੀ ਜ਼ੀਰਾ ਦਾ ਰਹਿਣ ਵਾਲਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਨੂੰ ਪੁਲਸ ਨੇ ਮਾਰੀ ਗੋਲੀ
6. ਔਰਤ ਪਿਆਰ 'ਚ ਕਿਸੇ ਨਾਲ ਸੰਬੰਧ ਬਣਾਏ ਤਾਂ ਨਹੀਂ ਮੰਨਿਆ ਜਾ ਸਕਦਾ ਜਬਰ ਜ਼ਿਨਾਹ, SC ਦੀ ਵੱਡੀ ਟਿੱਪਣੀ
ਸੁਪਰੀਮ ਕੋਰਟ ਨੇ ਇਕ ਵਿਅਕਤੀ ਖ਼ਿਲਾਫ਼ ਅਪਰਾਧਕ ਕਾਰਵਾਈ ਨੂੰ ਰੱਦ ਕਰ ਦਿੱਤਾ, ਜਿਸ 'ਤੇ ਇਕ ਔਰਤ ਨੇ ਜਬਰ ਜ਼ਿਨਾਹ ਦਾ ਦੋਸ਼ ਲਗਾਇਆ ਸੀ। ਇਹ ਔਰਤ ਪਿਛਲੇ 16 ਸਾਲਾਂ ਤੋਂ ਉਸ ਨਾਲ ਸਹਿਮਤੀ ਨਾਲ ਸੀ ਪਰ ਉਸ ਨੇ ਦਾਅਵਾ ਕੀਤਾ ਕਿ ਦੋਸ਼ੀ ਨੇ ਉਸ ਨਾਲ ਵਿਆਹ ਦਾ ਝੂਠਾ ਵਾਅਦਾ ਕੀਤਾ ਅਤੇ ਸੰਬੰਧ ਬਣਾਉਣ ਲਈ ਮਜ਼ਬੂਰ ਕੀਤਾ। ਸੁਪਰੀਮ ਕੋਰਟ ਨੇ ਇਹ ਜਾਣ ਕੇ ਹੈਰਾਨੀ ਜਤਈ ਕਿ ਸ਼ਿਕਾਇਤਕਰਤਾ, ਜੋ ਕਿ ਇਕ ਉੱਚ ਸਿੱਖਿਆ ਪ੍ਰਾਪਤ ਔਰਤ ਹੈ, ਉਸ ਨੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਦਰਜ ਨਹੀਂ ਕਰਵਾਈ। ਇਸ ਨਾਲ ਦਾਅਵੇ ਦੀ ਭਰੋਸੇਯੋਗਤਾ 'ਤੇ ਸਵਾਲ ਉੱਠਦਾ ਹੈ। ਜੇਕਰ ਕੋਈ ਔਰਤ ਪਿਆਰ 'ਚ ਕਿਸੇ ਪੁਰਸ਼ ਨਾਲ ਸੰਬੰਧ ਬਣਾਉਂਦੀ ਹੈ ਤਾਂ ਇਸ ਨੂੰ ਜਬਰ ਜ਼ਿਨਾਹ ਨਹੀਂ ਮੰਨਿਆ ਜਾ ਸਕਦਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਔਰਤ ਪਿਆਰ 'ਚ ਕਿਸੇ ਨਾਲ ਸੰਬੰਧ ਬਣਾਏ ਤਾਂ ਨਹੀਂ ਮੰਨਿਆ ਜਾ ਸਕਦਾ ਜਬਰ ਜ਼ਿਨਾਹ, SC ਦੀ ਵੱਡੀ ਟਿੱਪਣੀ
7. ਭਾਰਤੀ ਮੂਲ ਦੀਆਂ ਇਨ੍ਹਾਂ 2 ਔਰਤਾਂ 'ਤੇ ਕੈਨੇਡਾ ਦੀ ਸਿਹਤ ਤੇ ਉਦਯੋਗ ਦੀ ਜ਼ਿੰਮੇਵਾਰੀ
ਭਾਰਤੀ ਮੂਲ ਦੀ ਕੈਨੇਡੀਅਨ ਨਾਗਰਿਕ ਅਨੀਤਾ ਆਨੰਦ ਅਤੇ ਦਿੱਲੀ ਵਿੱਚ ਜਨਮੀ ਕਮਲ ਖੇੜਾ ਕੈਨੇਡਾ ਦੀ ਸੰਸਦ ਲਈ ਚੁਣੀਆਂ ਗਈਆਂ ਸਭ ਤੋਂ ਘੱਟ ਉਮਰ ਦੀਆਂ ਔਰਤਾਂ ਵਿੱਚੋਂ ਹਨ। ਹੁਣ ਉਨ੍ਹਾਂ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਕੈਬਨਿਟ ਦਾ ਹਿੱਸਾ ਬਣਾਇਆ ਗਿਆ ਹੈ। ਲਿਬਰਲ ਪਾਰਟੀ ਦੇ ਇੱਕ ਸਾਬਕਾ ਕੇਂਦਰੀ ਬੈਂਕਰ ਕਾਰਨੀ ਨੇ ਸ਼ੁੱਕਰਵਾਰ ਨੂੰ ਗਵਰਨਰ ਜਨਰਲ ਮੈਰੀ ਸਾਈਮਨ ਦੀ ਪ੍ਰਧਾਨਗੀ ਵਿੱਚ ਇੱਕ ਪ੍ਰੋਗਰਾਮ ਵਿੱਚ 30ਵੇਂ ਕੈਨੇਡੀਅਨ ਮੰਤਰਾਲੇ ਦੇ ਮੈਂਬਰਾਂ ਦੇ ਨਾਲ ਸਹੁੰ ਚੁੱਕੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਰਤੀ ਮੂਲ ਦੀਆਂ ਇਨ੍ਹਾਂ 2 ਔਰਤਾਂ 'ਤੇ ਕੈਨੇਡਾ ਦੀ ਸਿਹਤ ਤੇ ਉਦਯੋਗ ਦੀ ਜ਼ਿੰਮੇਵਾਰੀ
8. Gold ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਰਿਕਾਰਡ ਪੱਧਰ 'ਤੇ ਕੀਮਤਾਂ, ਅਜੇ ਹੋਰ ਚਮਕੇਗਾ ਸੋਨਾ
ਅਮਰੀਕਾ 'ਚ ਨਿਵੇਸ਼ਕਾਂ ਨੇ ਸ਼ੇਅਰ ਬਾਜ਼ਾਰ ਤੋਂ ਦੂਰ ਹੋ ਕੇ ਸੋਨੇ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਮਰੀਕਾ ਵਾਪਸੀ ਤੋਂ ਬਾਅਦ, ਰਾਜਨੀਤਿਕ ਅਤੇ ਆਰਥਿਕ ਅਸਥਿਰਤਾ ਦੇ ਵਿਚਕਾਰ ਗੋਲਡ ਐਕਸਚੇਂਜ ਟਰੇਡਡ ਫੰਡ (ਗੋਲਡ ਈਟੀਐਫ) ਵਿੱਚ ਨਿਵੇਸ਼ ਕਰਨ ਦਾ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ। ਨਤੀਜਾ ਇਹ ਹੈ ਕਿ ਸੋਨੇ ਦੀਆਂ ਕੀਮਤਾਂ ਲਗਾਤਾਰ ਨਵੇਂ ਰਿਕਾਰਡ ਬਣਾ ਰਹੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Gold ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਰਿਕਾਰਡ ਪੱਧਰ 'ਤੇ ਕੀਮਤਾਂ, ਅਜੇ ਹੋਰ ਚਮਕੇਗਾ ਸੋਨਾ
9. ਟੀਮ ਇੰਡੀਆ ਦੇ ਇਹ 2 ਖਿਡਾਰੀ ਬਣ ਰਹੇ ਨੇ ਜੀਵਨਸਾਥੀ, ਇਸ ਤਾਰੀਖ ਨੂੰ ਹੋਵੇਗਾ ਵਿਆਹ
ਟੀਮ ਇੰਡੀਆ ਦੇ ਦੋ ਹਾਕੀ ਖਿਡਾਰੀ ਇਕ ਦੂਜੇ ਦੇ ਜੀਵਨਸਾਥੀ ਬਣਨ ਜਾ ਰਹੇ ਹਨ। ਪੈਰਿਸ ਓਲੰਪਿਕ 'ਚ ਕਾਂਸੀ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਦਾ ਵਿਆਹ ਮਹਿਲਾ ਹਾਕੀ ਖਿਡਾਰੀ ਉਦਿਤਾ ਕੌਰ ਨਾਲ ਹੋਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਟੀਮ ਇੰਡੀਆ ਦੇ ਇਹ 2 ਖਿਡਾਰੀ ਬਣ ਰਹੇ ਨੇ ਜੀਵਨਸਾਥੀ, ਇਸ ਤਾਰੀਖ ਨੂੰ ਹੋਵੇਗਾ ਵਿਆਹ
10. ਹੋਲੀ ਪਾਰਟੀ 'ਤੇ ਮਸ਼ਹੂਰ ਅਦਾਕਾਰਾ ਨਾਲ ਹੋਈ ਛੇੜਛਾੜ
ਇੱਕ ਮਸ਼ਹੂਰ ਟੀਵੀ ਅਦਾਕਾਰਾ ਨੇ ਹਾਲ ਹੀ ਵਿੱਚ ਇੱਕ ਹੋਲੀ ਪਾਰਟੀ ਦੌਰਾਨ ਆਪਣੇ ਨਾਲ ਹੋਈ ਛੇੜਛਾੜ ਬਾਰੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਘਟਨਾ ਨੇ ਨਾ ਸਿਰਫ਼ ਅਦਾਕਾਰਾ ਨੂੰ ਮਾਨਸਿਕ ਤੌਰ 'ਤੇ ਠੇਸ ਪਹੁੰਚਾਈ ਹੈ, ਸਗੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਲੈ ਕੇ ਪੂਰੀ ਇੰਡਸਟਰੀ ਵਿੱਚ ਚਿੰਤਾ ਦੀ ਲਹਿਰ ਪੈਦਾ ਕਰ ਦਿੱਤੀ ਹੈ। ਅਦਾਕਾਰਾ ਨੇ ਇਸ ਮਾਮਲੇ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਤੋਂ ਬਾਅਦ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੋਲੀ ਪਾਰਟੀ 'ਤੇ ਮਸ਼ਹੂਰ ਅਦਾਕਾਰਾ ਨਾਲ ਹੋਈ ਛੇੜਛਾੜ