ਧਾਮੀ ਦਾ ਅਸਤੀਫਾ ਵਾਪਸ ਅਤੇ ਪੰਜਾਬ ਪੁਲਸ ਵੱਲੋਂ Youtuber ਦਾ ਐਨਕਾਊਂਟਰ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Tuesday, Mar 18, 2025 - 06:44 PM (IST)

ਧਾਮੀ ਦਾ ਅਸਤੀਫਾ ਵਾਪਸ ਅਤੇ ਪੰਜਾਬ ਪੁਲਸ ਵੱਲੋਂ Youtuber ਦਾ ਐਨਕਾਊਂਟਰ, ਜਾਣੋ ਅੱਜ ਦੀਆਂ ਟੌਪ-10 ਖਬਰਾਂ

 ਜਲੰਧਰ - ਪੰਜਾਬ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਅੱਜ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ। ਧਾਮੀ ਨੇ ਕਿਹਾ ਕਿ ਉਹ ਇਕ-ਦੋ ਦਿਨਾਂ ਵਿਚ ਮੁੜ ਆਪਣਾ ਅਹੁਦਾ ਸੰਭਾਲ ਲੈਣਗੇ। ਉੱਥੇ ਹੀ  ਦੂਜੇ ਪਾਸੇ ਜਲੰਧਰ ਦੇ ਰਾਏਪੁਰ ਰਸੂਲਪੁਰ ਵਿਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਵੱਲੋਂ ਇਕ Youtuber ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਸ ਮੁਕਾਬਲੇ ਦੌਰਾਨ ਉਹ ਲੱਤ ਵਿਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ ...

1. ਸੁਖਬੀਰ ਸਿੰਘ ਬਾਦਲ ਨਾਲ ਬੈਠਕ ਮਗਰੋਂ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫ਼ਾ ਵਾਪਸ ਲੈਣ ਦਾ ਐਲਾਨ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਅੱਜ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ। ਧਾਮੀ ਨੇ ਕਿਹਾ ਕਿ ਉਹ ਇਕ-ਦੋ ਦਿਨਾਂ ਵਿਚ ਮੁੜ ਆਪਣਾ ਅਹੁਦਾ ਸੰਭਾਲ ਲੈਣਗੇ। ਲਗਭਗ ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਮੀ ਨੇ ਕਿਹਾ ਤੇ ਕਾਰਜ ਕਰਨੀ ਵੱਲੋਂ ਉਨ੍ਹਾਂ ਦਾ ਅਸਤੀਫਾ ਨਾ ਮਨਜ਼ੂਰ ਕਰਨ ਕਰਕੇ ਉਨ੍ਹਾਂ ਨੂੰ ਮੁੜ ਜੁਆਇਨ ਕਰਨਾ ਪੈ ਰਿਹਾ ਹੈ ਜਦੋਂ ਉਨ੍ਹਾਂ ਤੋਂ ਸੁਖਬੀਰ ਸਿੰਘ ਬਾਦਲ ਨਾਲ ਤੁਹਾਡੇ ਗਿਲੇ ਸ਼ਕਵਿਆਂ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਹਨ ਤੇ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕੁਝ ਗੱਲਾਂ ਜਿਹੜੀਆਂ ਪੰਥ ਤੇ ਪਾਰਟੀ ਦੇ ਵਡੇਰੇ ਹਿੱਤਾਂ ਕਰਕੇ ਸਨ ਮੇਰੀਆਂ ਨਿੱਜੀ ਨਹੀਂ ਉਨ੍ਹਾਂ 'ਤੇ ਗੱਲਬਾਤ ਕਰਨੀ ਬਹੁਤ ਜ਼ਰੂਰੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਖਬੀਰ ਸਿੰਘ ਬਾਦਲ ਨਾਲ ਬੈਠਕ ਮਗਰੋਂ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫ਼ਾ ਵਾਪਸ ਲੈਣ ਦਾ ਐਲਾਨ

2. ਲੁਧਿਆਣਾ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਇਹ ਵੱਡੀ ਸਹੂਲਤ
ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਕਾਇਆ-ਕਲਪ ਹੋਈ ਹੈ ਅਤੇ ਇੱਥੇ ਕਈ ਮਿਸਾਲੀ ਪਹਿਲਕਦਮੀਆਂ ਸਫ਼ਲਤਾ ਪੂਰਵਕ ਲਾਗੂ ਕੀਤੀਆਂ ਗਈਆਂ ਹਨ। ਇਸ ਨਾਲ ਨਾ ਸਿਰਫ਼ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਹੋਇਆ ਹੈ, ਸਗੋਂ ਇਸ ਤੋਂ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਝਲਕਦੀ ਹੈ। ਇਸ ਆਧੁਨਿਕੀਕਰਨ ਦੀਆਂ ਕੋਸ਼ਿਸ਼ਾਂ ਨਾਲ ਜਨਤਕ ਸਿਹਤ ਸੰਭਾਲ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਸਾਂਝੀ ਵਚਨਬੱਧਤਾ ਦਾ ਪਤਾ ਲੱਗਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਲੁਧਿਆਣਾ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਇਹ ਵੱਡੀ ਸਹੂਲਤ

3. ਪੰਜਾਬ ਪੁਲਸ ਵੱਲੋਂ Youtuber ਦਾ ਐਨਕਾਊਂਟਰ, ਹੋ ਗਏ ਵੱਡੇ ਖ਼ੁਲਾਸੇ
ਜਲੰਧਰ ਦੇ ਰਾਏਪੁਰ ਰਸੂਲਪੁਰ ਵਿਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਵੱਲੋਂ ਇਕ Youtuber ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਸ ਮੁਕਾਬਲੇ ਦੌਰਾਨ ਉਹ ਲੱਤ ਵਿਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਵੱਲੋਂ Youtuber ਦਾ ਐਨਕਾਊਂਟਰ, ਹੋ ਗਏ ਵੱਡੇ ਖ਼ੁਲਾਸੇ

4. ਮੁੱਖ ਮੰਤਰੀ ਦੀ ਦੌੜ 'ਚੋਂ ਰਾਜਾ ਵੜਿੰਗ ਬਾਹਰ, ਕਿਹਾ- 'ਮੈਂ ਨਹੀਂ ਚਾਹੁੰਦਾ CM ਬਣਨਾ...'
'ਮੈਂ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਨਹੀਂ ਰੱਖਦਾ।'' ਇਹ ਕਹਿਣਾ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ। ਰਾਜਾ ਵੜਿੰਗ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਆਖਿਆ ਕਿ ਮੈਂ ਇਹ ਇੱਛਾ ਤਾਂ ਨਹੀਂ ਰੱਖਦਾ, ਪਰ ਮੈਂ ਇਹ ਜ਼ਰੂਰ ਚਾਹੁੰਦਾ ਹਾਂ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇ। ਇਸ ਦੌਰਾਨ ਮੈਂ ਕਾਂਗਰਸ ਦੇ ਰਾਹੁਲ ਗਾਂਧੀ ਤੇ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਸਟੇਜ ਦੇ ਅੱਗੇ ਬੈਠ ਕੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਸਹੁੰ ਚੁੱਕਦੇ ਹੋਏ ਵੇਖਾਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੁੱਖ ਮੰਤਰੀ ਦੀ ਦੌੜ 'ਚੋਂ ਰਾਜਾ ਵੜਿੰਗ ਬਾਹਰ, ਕਿਹਾ- 'ਮੈਂ ਨਹੀਂ ਚਾਹੁੰਦਾ CM ਬਣਨਾ...'

5. ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਕਮੇਟੀ ਦੇ ਪੰਜ ਮੈਂਬਰਾਂ ਨੂੰ ਚਾਹ ਦਾ ਸੱਦਾ ਦਿੱਤਾ ਹੈ। ਜਿਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ, ਉਨ੍ਹਾਂ ਆਗੂਆਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਬੀਬੀ ਸਤਵੰਤ ਕੌਰ, ਇਕਬਾਲ ਸਿੰਘ ਝੂੰਦਾਂ ਅਤੇ ਸੰਤਾ ਸਿੰਘ ਉਮੈਦਪੁਰੀ ਸ਼ਾਮਲ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਏ ਸੁਨੇਹੇ ਵਿਚ ਇਹ ਵੀ ਆਖਿਆ ਗਿਆ ਹੈ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਕਮੇਟੀ ਦੇ ਪੰਜ ਮੈਂਬਰ ਸਾਹਿਬਾਨ ਨੂੰ ਸੱਦਿਆ ਗਿਆ। ਕਮੇਟੀ ਦੇ ਬਾਕੀ ਦੋ ਮੈਂਬਰ ਸਾਹਿਬਾਨ ਨੂੰ ਵੀ ਜਲਦ ਹੀ ਸੱਦਿਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ

6. ਸੰਸਦ 'ਚ ਬੋਲੇ PM ਮੋਦੀ- ਮਹਾਕੁੰਭ 'ਚ ਦੁਨੀਆ ਨੇ ਦੇਸ਼ ਦਾ ਵਿਸ਼ਾਲ ਰੂਪ ਦੇਖਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਕੁੰਭ ਨੂੰ ਭਾਰਤ ਦੇ ਇਤਿਹਾਸ 'ਚ ਅਹਿਮ ਮੋੜ ਦੱਸਦੇ ਹੋਏ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਦੁਨੀਆ ਨੇ ਦੇਸ਼ ਦਾ ਵਿਸ਼ਾਲ ਰੂਪ ਦੇਖਿਆ ਅਤੇ ਇਹ 'ਸਬਕਾ ਪ੍ਰਯਾਸ' ਦਾ ਜੀਵਤ ਰੂਪ ਸੀ। ਉਨ੍ਹਾਂ ਨੇ ਹੇਠਲੇ ਸਦਨ 'ਚ ਪ੍ਰਯਾਗਰਾਜ ਮਹਾਕੁੰਭ ​ਨੂੰ ਲੈ ਕੇ ਦਿੱਤੇ ਇਕ ਬਿਆਨ 'ਚ ਕਿਹਾ ਕਿ ਮਹਾਕੁੰਭ ਤੋਂ 'ਏਕਤਾ ਦਾ ਅੰਮ੍ਰਿਤ' ਅਤੇ ਹੋਰ ਕਈ ਅੰਮ੍ਰਿਤ ਨਿਕਲੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ,''ਅੱਜ ਇਸ ਸਦਨ ਰਾਹੀਂ ਮੈਂ ਉਨ੍ਹਾਂ ਦੇਸ਼ ਵਾਸੀਆਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਦੇ ਕਾਰਨ ਮਹਾਕੁੰਭ ​​ਸਫਲਤਾਪੂਰਵਕ ਆਯੋਜਿਤ ਕੀਤਾ ਗਿਆ ਹੈ। ਮਹਾਕੁੰਭ ​​ਦੀ ਸਫਲਤਾ 'ਚ ਬਹੁਤ ਸਾਰੇ ਲੋਕਾਂ ਦਾ ਯੋਗਦਾਨ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੰਸਦ 'ਚ ਬੋਲੇ PM ਮੋਦੀ- ਮਹਾਕੁੰਭ 'ਚ ਦੁਨੀਆ ਨੇ ਦੇਸ਼ ਦਾ ਵਿਸ਼ਾਲ ਰੂਪ ਦੇਖਿਆ

7. ਖ਼ਤਮ ਹੋਇਆ ਇੰਤਜ਼ਾਰ, ਸੁਨੀਤਾ ਤੇ ਵਿਲਮੋਰ ਨੂੰ ਲੈ ਕੇ ਧਰਤੀ ਲਈ ਰਵਾਨਾ ਹੋਇਆ SpaceX ਵਾਹਨ
 ਪਿਛਲੇ ਕਰੀਬ 9 ਮਹੀਨੇ ਤੋਂ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਫਸੇ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਦੀ ਘਰ ਵਾਪਸੀ ਲਈ ਇੰਤਜ਼ਾਰ ਦੀਆਂ ਘੜੀਆਂ ਹੁਣ ਖ਼ਤਮ ਹੋ ਗਈਆਂ ਹਨ। ਉਨ੍ਹਾਂ ਨੂੰ ਧਰਤੀ 'ਤੇ ਵਾਪਸ ਲਿਆਉਣ ਲਈ 'ਸਪੇਸਐਕਸ' ਦਾ ਪੁਲਾੜ ਵਾਹਨ ਆਈ.ਐੱਸ.ਐੱਸ. ਤੋਂ ਰਵਾਨਾ ਹੋ ਗਿਆ ਹੈ। ਇਸ ਦੌਰਾਨ ਜੇਕਰ ਸਭ ਕੁਝ ਠੀਕ ਰਿਹਾ ਤਾਂ ਅੱਜ ਸ਼ਾਮ ਤੱਕ ਉਨ੍ਹਾਂ ਦੇ ਫਲੌਰਿਡਾ ਦੇ ਤਟ 'ਤੇ ਉਤਰ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਖ਼ਤਮ ਹੋਇਆ ਇੰਤਜ਼ਾਰ, ਸੁਨੀਤਾ ਤੇ ਵਿਲਮੋਰ ਨੂੰ ਲੈ ਕੇ ਧਰਤੀ ਲਈ ਰਵਾਨਾ ਹੋਇਆ SpaceX ਵਾਹਨ

8. ਟ੍ਰੈਫਿਕ ਨਿਯਮਾਂ ਦੀ ਉਲੰਘਣਾ 'ਤੇ ਸਖ਼ਤ ਹੋਈ ਸਰਕਾਰ, ਮਾਰਚ ਮਹੀਨੇ ਤੋਂ ਲੱਗਣਗੇ ਮੋਟੇ ਜੁਰਮਾਨੇ
ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਨੂੰ ਰੋਕਣ ਲਈ, ਸਰਕਾਰ ਨੇ ਮੋਟਰ ਵਾਹਨ ਨਿਯਮਾਂ ਦੀ ਉਲੰਘਣਾ ਕਰਨ 'ਤੇ ਭਾਰੀ ਜੁਰਮਾਨੇ ਦਾ ਐਲਾਨ ਕੀਤਾ ਹੈ। ਇਹ ਨਵੇਂ ਸੋਧੇ ਹੋਏ ਜੁਰਮਾਨੇ 1 ਮਾਰਚ, 2025 ਤੋਂ ਲਾਗੂ ਹੋਣਗੇ, ਜਿਸ ਦਾ ਉਦੇਸ਼ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਸੜਕ 'ਤੇ ਅਨੁਸ਼ਾਸਨ ਵਧਾਉਣਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਟ੍ਰੈਫਿਕ ਨਿਯਮਾਂ ਦੀ ਉਲੰਘਣਾ 'ਤੇ ਸਖ਼ਤ ਹੋਈ ਸਰਕਾਰ, ਮਾਰਚ ਮਹੀਨੇ ਤੋਂ ਲੱਗਣਗੇ ਮੋਟੇ ਜੁਰਮਾਨੇ

9. ਦੁਨੀਆ ਦੇ ਨੰਬਰ-1 ਖਿਡਾਰੀ ਨੂੰ ਖਰੀਦ ਕੇ ਵੀ ਪੰਜਾਬ ਨੂੰ ਪਿਆ ਘਾਟਾ, IPL ਸ਼ੁਰੂ ਹੋਣ ਤੋਂ ਪਹਿਲਾਂ ਹੀ ਹੋ ਗਿਆ ਬਾਹਰ!
 ਹੁਣ ਆਈਪੀਐਲ 2025 ਸ਼ੁਰੂ ਹੋਣ ਵਿੱਚ ਕੁਝ ਦਿਨ ਹੀ ਬਾਕੀ ਹਨ। ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ, ਪੰਜਾਬ ਕਿੰਗਜ਼ ਦੀ ਟੀਮ ਟੂਰਨਾਮੈਂਟ ਵਿੱਚ ਆਪਣਾ ਪਹਿਲਾ ਮੈਚ 25 ਮਾਰਚ ਨੂੰ ਗੁਜਰਾਤ ਟਾਈਟਨਜ਼ ਖ਼ਿਲਾਫ਼ ਖੇਡੇਗੀ। ਆਈਪੀਐਲ 2025 ਦੀ ਸ਼ੁਰੂਆਤ ਤੋਂ ਪਹਿਲਾਂ, ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਅਫਗਾਨਿਸਤਾਨ ਦੇ ਹਰਫ਼ਨਮੌਲਾ ਅਜ਼ਮਤੁੱਲਾ ਉਮਰਜ਼ਈ ਸ਼ੁਰੂਆਤੀ ਮੈਚ ਨਹੀਂ ਖੇਡ ਸਕਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਦੁਨੀਆ ਦੇ ਨੰਬਰ-1 ਖਿਡਾਰੀ ਨੂੰ ਖਰੀਦ ਕੇ ਵੀ ਪੰਜਾਬ ਨੂੰ ਪਿਆ ਘਾਟਾ, IPL ਸ਼ੁਰੂ ਹੋਣ ਤੋਂ ਪਹਿਲਾਂ ਹੀ ਹੋ ਗਿਆ ਬਾਹਰ!

10. ਸਭ ਤੋਂ ਵੱਧ TAX ਅਦਾ ਕਰਨ ਵਾਲੇ ਸੈਲੀਬ੍ਰਿਟੀ ਬਣੇ ਅਮਿਤਾਭ ਬੱਚਨ, ਇਨ੍ਹਾਂ ਹਸਤੀਆਂ ਨੂੰ ਛੱਡਿਆਂ ਪਿੱਛੇ
 81 ਸਾਲਾ ਮੈਗਾਸਟਾਰ ਅਮਿਤਾਭ ਬੱਚਨ ਵੱਖ-ਵੱਖ ਸਰੋਤਾਂ ਤੋਂ ਕਮਾਈ ਕਰਦੇ ਹਨ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਫਿਲਮਾਂ, ਬ੍ਰਾਂਡ ਐਡੋਰਸਮੈਂਟ ਅਤੇ ਟੈਲੀਵਿਜ਼ਨ ਸ਼ੋਅ "ਕੌਨ ਬਨੇਗਾ ਕਰੋੜਪਤੀ" ਸ਼ਾਮਲ ਹੈ, ਜਿਸਨੂੰ ਉਹ ਪਿਛਲੇ 2 ਦਹਾਕਿਆਂ ਤੋਂ ਹੋਸਟ ਕਰ ਰਹੇ ਹਨ। ਉਥੇ ਹੀ ਇਸ ਸਾਲ ਉਨ੍ਹਾਂ ਦੀ ਆਮਦਨ ਵਿੱਚ ਕਾਫ਼ੀ ਵਾਧਾ ਹੋਇਆ, ਜਿਸ ਕਾਰਨ ਉਨ੍ਹਾਂ ਦੀ ਟੈਕਸ ਅਦਾਇਗੀ ਵਿੱਚ ਵੀ ਪਿਛਲੇ ਸਾਲ ਦੇ ਮੁਕਾਬਲੇ 69% ਵਧੀ ਹੈ। ਅਜਿਹੀ ਸਥਿਤੀ ਵਿੱਚ, ਅਮਿਤਾਭ ਵਿੱਤੀ ਸਾਲ 2024-25 ਵਿੱਚ ਇੱਕ ਨਵਾਂ ਰਿਕਾਰਡ ਬਣਾਉਂਦੇ ਹੋਏ ਭਾਰਤ ਦੇ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੀਬ੍ਰਿਟੀ ਬਣ ਗਏ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਾਹਰੁਖ ਖਾਨ ਅਤੇ ਸਲਮਾਨ ਖਾਨ ਵਰਗੇ ਵੱਡੇ ਸਿਤਾਰਿਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਭ ਤੋਂ ਵੱਧ TAX ਅਦਾ ਕਰਨ ਵਾਲੇ ਸੈਲੀਬ੍ਰਿਟੀ ਬਣੇ ਅਮਿਤਾਭ ਬੱਚਨ, ਇਨ੍ਹਾਂ ਹਸਤੀਆਂ ਨੂੰ ਛੱਡਿਆਂ ਪਿੱਛੇ


 


author

Sunaina

Content Editor

Related News