ਖੁੱਲ ਗਿਆ ਸ਼ੰਭੂ ਬਾਰਡਰ ਤੇ ਪੰਜਾਬ ਸਰਕਾਰ ਨੇ ਸੱਦ ਲਈ ਕੈਬਨਿਟ ਮੀਟਿੰਗ, ਜਾਣੋ ਅੱਜ ਦੀਆਂ ਟਾਪ-10 ਖ਼ਬਰਾਂ

Thursday, Mar 20, 2025 - 05:56 PM (IST)

ਖੁੱਲ ਗਿਆ ਸ਼ੰਭੂ ਬਾਰਡਰ ਤੇ ਪੰਜਾਬ ਸਰਕਾਰ ਨੇ ਸੱਦ ਲਈ ਕੈਬਨਿਟ ਮੀਟਿੰਗ, ਜਾਣੋ ਅੱਜ ਦੀਆਂ ਟਾਪ-10 ਖ਼ਬਰਾਂ

ਜਲੰਧਰ - ਪੰਜਾਬ ’ਚ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਤਾ ਲੱਗਾ ਹੈ ਕਿ 400 ਦਿਨਾਂ ਬਾਅਦ ਸ਼ੰਭੂ ਬਾਰਡਰ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ। ਉੱਥੇ   ਹੀ ਦੂਜੇ ਪਾਸੇ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 20 ਮਾਰਚ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਦੀ ਗਈ ਹੈ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਪਿਛਲੇ ਕਈ ਦਿਨਾਂ ਤੋਂ ਭਾਰਤੀ ਸਪਿਨਰ ਯੁਜਵੇਂਦਰ ਚਾਹਲ ਤੇ ਧਨਸ਼੍ਰੀ ਦੇ ਤਲਾਕ ਦੀਆਂ ਖ਼ਬਰਾਂ 'ਤੇ ਅੱਜ ਮੋਹਰ ਲੱਗ ਗਈ ਹੈ। ਕਰੀਬ ਢਾਈ ਸਾਲ ਤੱਕ ਇਕ-ਦੂਜੇ ਤੋਂ ਵੱਖ ਰਹਿਣ ਤੋਂ ਬਾਅਦ ਅੱਜ ਭਾਰਤ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਤੇ ਪਤਨੀ ਧਨਸ਼੍ਰੀ ਨੇ ਇਕ-ਦੂਜੇ ਤੋਂ ਆਪਣੇ ਰਾਹ ਵੱਖ ਕਰ ਲਏ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਖੋਲ੍ਹ ਦਿੱਤਾ ਗਿਆ ਸ਼ੰਭੂ ਬਾਰਡਰ, ਲੰਘਣ ਲੱਗੀਆਂ ਗੱਡੀਆਂ
ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਤਾ ਲੱਗਾ ਹੈ ਕਿ 400 ਦਿਨਾਂ ਬਾਅਦ ਸ਼ੰਭੂ ਬਾਰਡਰ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਡੀ. ਆਈ. ਜੀ. ਹਰਮਨਬੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਪੁਲਸ ਨੇ ਸਵੇਰ ਤੋਂ ਹੀ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਖੋਲ੍ਹ ਦਿੱਤਾ ਗਿਆ ਸ਼ੰਭੂ ਬਾਰਡਰ, ਲੰਘਣ ਲੱਗੀਆਂ ਗੱਡੀਆਂ

2. ਲੁਧਿਆਣਾ ਦੀ ਅਦਾਲਤ 'ਚ ਕੁੜੀ ਦਾ ਖ਼ੌਫ਼ਨਾਕ ਕਾਰਾ! ਪੁਲਸ ਨੂੰ ਵੀ ਪੈ ਗਈਆਂ ਭਾਜੜਾਂ
ਲੁਧਿਆਣਾ ਦੀ ਨਵੀਂ ਕਚਹਿਰੀ ਵਿਚ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਇਕ ਕੁੜੀ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ਮਗਰੋਂ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਤੇ ਏ.ਸੀ.ਪੀ. ਆਕ੍ਰਿਸ਼ੀ ਜੈਨ ਮੌਕੇ 'ਤੇ ਪਹੁੰਚ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਲੁਧਿਆਣਾ ਦੀ ਅਦਾਲਤ 'ਚ ਕੁੜੀ ਦਾ ਖ਼ੌਫ਼ਨਾਕ ਕਾਰਾ! ਪੁਲਸ ਨੂੰ ਵੀ ਪੈ ਗਈਆਂ ਭਾਜੜਾਂ

3. ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਹੋ ਸਕਦੇ ਹਨ ਵੱਡੇ ਐਲਾਨ  
ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 20 ਮਾਰਚ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸ਼ਾਮ 7:30 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਇਹ ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਇਸ ਮੀਟਿੰਗ ਵਿਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਹੋ ਸਕਦੇ ਹਨ ਵੱਡੇ ਐਲਾਨ  

4. ਪੰਜਾਬ 'ਚ ਹਾਈਵੇਅ ਜਾਮ ਨੂੰ ਲੈ ਕੇ ਹਰਪਾਲ ਚੀਮਾ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
ਪੰਜਾਬ 'ਚ ਕਿਸਾਨਾਂ ਵਲੋਂ ਹਾਈਵੇਅ ਜਾਮ ਕਰਨ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਸ਼ੰਭੂ ਅਤੇ ਖ਼ਨੌਰੀ ਬਾਰਡਰ ਕਿਸਾਨੀ ਮੰਗਾਂ ਕਾਰਨ ਬੰਦ ਪਏ ਹਨ। ਇਹ ਮੰਗਾਂ ਕੇਂਦਰ ਸਰਕਾਰ ਖ਼ਿਲਾਫ਼ ਹਨ ਪਰ ਨੁਕਸਾਨ ਪੰਜਾਬ ਦਾ ਹੋ ਰਿਹਾ ਹੈ। ਪੰਜਾਬ ਆਰਥਿਕ ਤੌਰ 'ਤੇ ਪੱਛੜ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ 2 ਹਾਈਵੇਅ ਬੰਦ ਸਨ, ਉਹ ਦੋਵੇਂ ਪੰਜਾਬ ਦੇ ਲਾਈਫਲਾਈਨ ਸਨ। ਪੂਰੇ ਦੇਸ਼ ਨਾਲ ਵਪਾਰ ਇਨ੍ਹਾਂ ਦੋਹਾਂ ਰੂਟਾਂ (ਸ਼ੰਭੂ ਬਾਰਡਰ ਤੇ ਖ਼ਨੌਰੀ ਬਾਰਡਰ) ਰਾਹੀਂ ਹੁੰਦਾ ਸੀ ਪਰ ਇਹ ਇਕ ਸਾਲ ਤੋਂ ਬੰਦ ਪਏ ਹਨ, ਜਿਸ ਕਾਰਨ ਪੰਜਾਬ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਹਾਈਵੇਅ ਜਾਮ ਨੂੰ ਲੈ ਕੇ ਹਰਪਾਲ ਚੀਮਾ ਦਾ ਵੱਡਾ ਬਿਆਨ, ਸੁਣੋ ਕੀ ਬੋਲੇ

5. ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਦੁਬਈ ਤਕ ਜੁੜੇ ਮੁਲਜ਼ਮਾਂ ਦੇ ਤਾਰ
ਤਰਨਤਾਰਨ ਪੁਲਸ ਨੇ ਇਕ ਨਸ਼ੀਲੇ ਪਦਾਰਥ ਅਤੇ ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਵਿੱਤ ਪੋਸ਼ਣ ਵਿਰੁੱਧ ਇੱਕ ਫੈਸਲਾਕੁੰਨ ਕਾਰਵਾਈ 'ਚ ਤਰਨਤਾਰਨ ਪੁਲਸ ਨੇ ਇੱਕ ਨਸ਼ੀਲੇ ਪਦਾਰਥ ਅਤੇ ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਜਿਸ ਦੇ ਨਤੀਜੇ ਵਜੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਦੁਬਈ ਤਕ ਜੁੜੇ ਮੁਲਜ਼ਮਾਂ ਦੇ ਤਾਰ

6. 1007 ਸਰਕਾਰੀ ਅਧਿਆਪਕਾਂ 'ਤੇ ਡਿੱਗੇਗੀ ਗਾਜ! ਜਾਰੀ ਹੋ ਗਏ ਸਖ਼ਤ ਨਿਰਦੇਸ਼
ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ 1007 ਸਰਕਾਰੀ ਅਧਿਆਪਕਾਂ ਖ਼ਿਲਾਫ਼ ਵੱਡੀ ਕਾਰਵਾਈ ਹੋ ਸਕਦੀ ਹੈ। ਅਸਲ 'ਚ ਈ-ਸ਼ਿਕਸ਼ਾ ਕੋਸ਼ ਐਪ 'ਤੇ ਇਨ੍ਹਾਂ 1007 ਦੀ ਹਾਜ਼ਰੀ ਅਪਡੇਟ ਨਹੀਂ ਹੋਈ ਹੈ, ਜਿਸ ਕਾਰਨ ਇਨ੍ਹਾਂ ਅਧਿਆਪਕਾਂ ਦੀ ਜ਼ੀਰੋ ਅਟੈਂਡੈਂਸ ਹੈ। ਇਸ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜਕੁਮਾਰ ਸ਼ਰਮਾ ਨੇ ਇਨ੍ਹਾਂ ਅਧਿਆਪਕਾਂ ਤੇ ਮੁੱਖ ਅਧਿਆਪਕਾਂ ਤੋਂ ਜਵਾਬ ਤਲਬ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  1007 ਸਰਕਾਰੀ ਅਧਿਆਪਕਾਂ 'ਤੇ ਡਿੱਗੇਗੀ ਗਾਜ! ਜਾਰੀ ਹੋ ਗਏ ਸਖ਼ਤ ਨਿਰਦੇਸ਼

7. Trump ਨੇ ਭਾਰਤ ਦੁਆਰਾ ਟੈਰਿਫ 'ਚ ਕਟੌਤੀ ਦੀ ਜਤਾਈ ਆਸ, ਨਹੀਂ ਤਾਂ.....
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਤਾਜ਼ਾ ਬਿਆਨ ਸਾਹਮਣੇ ਆਇਆ ਹੈ। ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਅਮਰੀਕੀ ਸਾਮਾਨਾਂ 'ਤੇ ਆਪਣੇ ਟੈਰਿਫ ਘਟਾਏਗਾ। ਹਾਲਾਂਕਿ ਟਰੰਪ ਨੇ 2 ਅਪ੍ਰੈਲ ਤੋਂ ਭਾਰਤ 'ਤੇ ਅਮਰੀਕੀ ਟੈਰਿਫ ਲਗਾਉਣ ਦੀ ਆਪਣੀ ਧਮਕੀ ਨੂੰ ਵੀ ਦੁਹਰਾਇਆ। ਅਮਰੀਕੀ ਨਿਊਜ਼ ਵੈੱਬਸਾਈਟ 'ਬ੍ਰਿਟਬਾਰਟ ਨਿਊਜ਼' ਨਾਲ ਇੱਕ ਇੰਟਰਵਿਊ ਵਿੱਚ ਟਰੰਪ ਨੇ ਭਾਰਤ ਨਾਲ ਅਮਰੀਕਾ ਦੇ ਸਬੰਧਾਂ 'ਤੇ ਚਰਚਾ ਕੀਤੀ। ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੀ ਗੱਲਬਾਤ ਬਾਰੇ ਪੁੱਛੇ ਜਾਣ 'ਤੇ ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਭਾਰਤ ਨਾਲ "ਬਹੁਤ ਚੰਗੇ ਸਬੰਧ" ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-Trump ਨੇ ਭਾਰਤ ਦੁਆਰਾ ਟੈਰਿਫ 'ਚ ਕਟੌਤੀ ਦੀ ਜਤਾਈ ਆਸ, ਨਹੀਂ ਤਾਂ.....

8. ਸੱਤਵੇਂ ਅਸਮਾਨ 'ਤੇ ਪਹੁੰਚੇ ਸੋਨੇ ਦੇ ਭਾਅ, 89,000 ਦੇ ਪੱਧਰ ਨੂੰ ਕੀਤਾ ਪਾਰ, ਚਾਂਦੀ 'ਚ ਵੀ ਆਇਆ ਉਛਾਲ
ਹਰ ਰੋਜ਼ ਨਵੇਂ ਰਿਕਾਰਡ ਬਣਾ ਰਹੇ ਸੋਨਾ-ਚਾਂਦੀ ਅੱਜ ਫਿਰ ਤੋਂ ਨਵੀਆਂ ਉਚਾਈਆਂ ਨੂੰ ਛੂਹ ਗਏ ਹਨ। ਅੱਜ (20 ਮਾਰਚ) ਸੋਨੇ ਦੀ ਕੀਮਤ 89,000 ਦੇ ਪੱਧਰ ਨੂੰ ਪਾਰ ਕਰ ਗਈ ਹੈ। ਖਬਰ ਲਿਖੇ ਜਾਣ ਤੱਕ MCX 'ਤੇ ਸੋਨੇ ਦੀ ਕੀਮਤ 0.46 ਫੀਸਦੀ ਦੇ ਵਾਧੇ ਨਾਲ 89,006 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ ਜਦਕਿ ਚਾਂਦੀ ਦੀ ਕੀਮਤ 0.71 ਫੀਸਦੀ ਦੇ ਵਾਧੇ ਨਾਲ 1,00,635 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੱਤਵੇਂ ਅਸਮਾਨ 'ਤੇ ਪਹੁੰਚੇ ਸੋਨੇ ਦੇ ਭਾਅ, 89,000 ਦੇ ਪੱਧਰ ਨੂੰ ਕੀਤਾ ਪਾਰ, ਚਾਂਦੀ 'ਚ ਵੀ ਆਇਆ ਉਛਾਲ

9. IPL ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ! ਬਾਹਰ ਹੋਇਆ ਕਪਤਾਨ, ਹੁਣ ਇਹ ਖਿਡਾਰੀ ਸੰਭਾਲੇਗਾ ਕਮਾਨ
ਰਾਜਸਥਾਨ ਰਾਇਲਜ਼ (RR) ਦੇ ਕਪਤਾਨ ਸੰਜੂ ਸੈਮਸਨ ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ ਪਹਿਲੇ ਤਿੰਨ ਮੈਚਾਂ ਵਿੱਚ ਨਹੀਂ ਖੇਡ ਸਕਣਗੇ। ਰਾਜਸਥਾਨ ਆਪਣੀ ਆਈਪੀਐਲ 2025 ਮੁਹਿੰਮ ਦੀ ਸ਼ੁਰੂਆਤ 23 ਮਾਰਚ ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਪਿਛਲੇ ਐਡੀਸ਼ਨ ਦੇ ਫਾਈਨਲਿਸਟ ਸਨਰਾਈਜ਼ਰਜ਼ ਹੈਦਰਾਬਾਦ (SRH) ਦੇ ਖਿਲਾਫ ਕਰੇਗਾ। ਸੰਜੂ ਦੀ ਗੈਰਹਾਜ਼ਰੀ ਵਿੱਚ, ਰਿਆਨ ਪਰਾਗ ਅਹੁਦਾ ਸੰਭਾਲਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- IPL ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ! ਬਾਹਰ ਹੋਇਆ ਕਪਤਾਨ, ਹੁਣ ਇਹ ਖਿਡਾਰੀ ਸੰਭਾਲੇਗਾ ਕਮਾਨ

10. ਆਖ਼ਰ ਟੁੱਟ ਗਿਆ ਧਨਸ਼੍ਰੀ ਤੇ ਚਾਹਲ ਦਾ 'ਪਵਿੱਤਰ' ਰਿਸ਼ਤਾ, 4 ਸਾਲ ਬਾਅਦ ਇਕ-ਦੂਜੇ ਤੋਂ ਵੱਖ ਕੀਤੇ ਰਾਹ
ਪਿਛਲੇ ਕਈ ਦਿਨਾਂ ਤੋਂ ਭਾਰਤੀ ਸਪਿਨਰ ਯੁਜਵੇਂਦਰ ਚਾਹਲ ਤੇ ਧਨਸ਼੍ਰੀ ਦੇ ਤਲਾਕ ਦੀਆਂ ਖ਼ਬਰਾਂ 'ਤੇ ਅੱਜ ਮੋਹਰ ਲੱਗ ਗਈ ਹੈ। ਕਰੀਬ ਢਾਈ ਸਾਲ ਤੱਕ ਇਕ-ਦੂਜੇ ਤੋਂ ਵੱਖ ਰਹਿਣ ਤੋਂ ਬਾਅਦ ਅੱਜ ਭਾਰਤ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਤੇ ਪਤਨੀ ਧਨਸ਼੍ਰੀ ਨੇ ਇਕ-ਦੂਜੇ ਤੋਂ ਆਪਣੇ ਰਾਹ ਵੱਖ ਕਰ ਲਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਆਖ਼ਰ ਟੁੱਟ ਗਿਆ ਧਨਸ਼੍ਰੀ ਤੇ ਚਾਹਲ ਦਾ 'ਪਵਿੱਤਰ' ਰਿਸ਼ਤਾ, 4 ਸਾਲ ਬਾਅਦ ਇਕ-ਦੂਜੇ ਤੋਂ ਵੱਖ ਕੀਤੇ ਰਾਹੋ


author

Sunaina

Content Editor

Related News