ਪੰਜਾਬ ਵਿਧਾਨ ਸਭਾ ਦੇ ਬਜਟ ਦੌਰਾਨ ਹੰਗਾਮਾ ਤੇ ਵਿਦਿਆਰਥੀਆਂ ਨੂੰ ਮਿਲਣਗੇ ਲੈਪਟਾਪ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Tuesday, Mar 25, 2025 - 05:51 PM (IST)

ਪੰਜਾਬ ਵਿਧਾਨ ਸਭਾ ਦੇ ਬਜਟ ਦੌਰਾਨ ਹੰਗਾਮਾ ਤੇ ਵਿਦਿਆਰਥੀਆਂ ਨੂੰ ਮਿਲਣਗੇ ਲੈਪਟਾਪ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਪ੍ਰਸ਼ਨਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਚਾਇਤ ਸੰਮਤੀ ਫਿਰੋਜ਼ਪੁਰ ਨਾਲ ਸਬੰਧਿਤ 1.80 ਕਰੋੜ ਦੇ ਹੋਏ ਘਪਲੇ ਦਾ ਮੁੱਦਾ ਚੁੱਕਿਆ ਗਿਆ। ਉੱਥੇ ਹੀ ਦੂਜੇ ਪਾਸੇ ਦਿੱਲੀ ਵਿਧਾਨ ਸਭਾ 'ਚ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਵਿੱਤੀ ਸਾਲ 2025-26 ਲਈ 1 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਨੇ ਬਜਟ ਪੇਸ਼ ਕਰਦਿਆਂ ਸਿੱਖਿਆ ਨੀਤੀ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਐਲਾਨ ਕੀਤਾ ਕਿ ਦਿੱਲੀ ਸਰਕਾਰ 10ਵੀਂ ਪਾਸ ਕਰਨ ਵਾਲੇ 1,200 ਵਿਦਿਆਰਥੀਆਂ ਨੂੰ ਮੁਫ਼ਤ ਲੈਪਟਾਪ ਦੇਵੇਗੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

1. ਪੰਜਾਬ ਵਿਧਾਨ ਸਭਾ 'ਚ ਬਾਜਵਾ ਤੇ ਮੰਤਰੀ ਸੌਂਦ ਆਹਮੋ-ਸਾਹਮਣੇ, ਹੋ ਗਈ ਤਿੱਖੀ ਬਹਿਸ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਪ੍ਰਸ਼ਨਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਚਾਇਤ ਸੰਮਤੀ ਫਿਰੋਜ਼ਪੁਰ ਨਾਲ ਸਬੰਧਿਤ 1.80 ਕਰੋੜ ਦੇ ਹੋਏ ਘਪਲੇ ਦਾ ਮੁੱਦਾ ਚੁੱਕਿਆ ਗਿਆ। ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਤੁਰਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਕੇਸ ਪੰਚਾਇਤ ਸੰਮਤੀ ਫਿਰੋਜ਼ਪੁਰ ਨਾਲ ਸਬੰਧਿਤ ਹੈ। ਇਸ ਤਹਿਤ 15ਵੇਂ ਵਿੱਤ ਕਮਿਸ਼ਨ ਦੇ 1.80 ਕਰੋੜ ਰੁਪਏ ਪੰਚਾਇਤ ਸੰਮਤੀ 'ਚੋਂ ਕਢਵਾਏ ਗਏ ਸਨ। ਇਸ ਮਾਮਲੇ ਦੇ ਧਿਆਨ 'ਚ ਆਉਂਦੇ ਹੀ ਵੱਡੀ ਕਾਰਵਾਈ ਕਰਦਿਆਂ 6 ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਕੀਤੀ ਗਈ ਅਤੇ ਅੰਦਰੂਨੀ ਪੜਤਾਲ ਵੀ ਕਰਵਾਈ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ ਵਿਧਾਨ ਸਭਾ 'ਚ ਬਾਜਵਾ ਤੇ ਮੰਤਰੀ ਸੌਂਦ ਆਹਮੋ-ਸਾਹਮਣੇ, ਹੋ ਗਈ ਤਿੱਖੀ ਬਹਿਸ

2. ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ, ਭਲਕੇ ਪੇਸ਼ ਕੀਤਾ ਜਾਵੇਗਾ ਬਜਟ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਨੂੰ ਭਲਕੇ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਦਨ ਦੀ ਕਾਰਵਾਈ ਦੌਰਾਨ ਜਿੱਥੇ ਅੱਜ ਹਾਈ ਵੋਲਟੇਜ ਤਾਰਾਂ ਦਾ ਮੁੱਦਾ ਗੂੰਜਿਆਂ, ਉੱਥੇ ਹੀ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੁੱਦਾ ਵੀ ਚੁੱਕਿਆ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ, ਭਲਕੇ ਪੇਸ਼ ਕੀਤਾ ਜਾਵੇਗਾ ਬਜਟ

3. ਰਿਟਾਇਰਡ ਮੁਲਾਜ਼ਮਾਂ ਦੀ ਜਲਦ ਹੋਵੇਗੀ ਪੁਰਾਣੀ ਪੈਨਸ਼ਨ ਬਹਾਲ, ਪੰਜਾਬ ਵਿਧਾਨ ਸਭਾ 'ਚ ਗੂੰਜਿਆ ਮੁੱਦਾ
ਮੌਜੂਦਾ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਅੱਜ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੁੱਦਾ ਚੁੱਕਿਆ। ਵਿਧਾਇਕ ਰਾਜਾ ਗਿੱਲ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਵੰਤ ਸਿੰਘ ਸੰਧਵਾਂ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕਰ ਰਹੇ ਕਰਮਚਾਰੀਆਂ ਵੱਲ ਧਿਆਨ ਦਿਵਾਇਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਿਟਾਇਰਡ ਮੁਲਾਜ਼ਮਾਂ ਦੀ ਜਲਦ ਹੋਵੇਗੀ ਪੁਰਾਣੀ ਪੈਨਸ਼ਨ ਬਹਾਲ, ਪੰਜਾਬ ਵਿਧਾਨ ਸਭਾ 'ਚ ਗੂੰਜਿਆ ਮੁੱਦਾ

4. ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਸਨੈਚਰ ਵਿਚਾਲੇ ਚੱਲੀਆਂ ਗੋਲੀਆਂ
ਅੰਮ੍ਰਿਤਸਰ 'ਚ ਪੁਲਸ ਵੱਲੋਂ ਸਨੈਚਰ ਦਾ ਐਨਕਾਊਂਟਕ ਕੀਤਾ ਗਿਆ ਹੈ। ਜਾਣਕਾਰੀ ਬੀਤੇ ਦਿਨੀਂ ਪੁਲਸ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਨੇ ਲੁੱਟ-ਖੋਹ ਨੂੰ ਅੰਜ਼ਾਮ ਦਿੱਤਾ ਗਿਆ ਸੀ। ਦਅਸਲ ਪੁਲਸ ਅੱਜ ਬਿਕਰਮ ਨਾਂ ਦੇ ਸਨੈਚਰ ਨੂੰ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ ਕਿ ਰਸਤੇ 'ਚ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਜਦੋਂ ਮੁਲਜ਼ਮ ਨੂੰ ਫੜਨ ਲੱਗੀ ਤਾਂ ਉਸ ਵੱਲੋਂ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਸਨੈਚਰ ਵਿਚਾਲੇ ਚੱਲੀਆਂ ਗੋਲੀਆਂ

5. ਵਿਧਾਨ ਸਭਾ 'ਚ ਆਪਣੀ ਹੀ ਸਰਕਾਰ ਖ਼ਿਲਾਫ਼ ਬੋਲੇ ਵਿਧਾਇਕ ਲਾਡੀ ਢੋਸ, ਕਿਹਾ-ਅਸੀਂ ਪਾਕਿਸਤਾਨ 'ਚ ਨਹੀਂ ਰਹਿੰਦੇ
ਪੰਜਾਬ ਵਿਧਾਨ ਸਭਾ 'ਚ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਉਨ੍ਹਾਂ ਦਾ ਹਲਕਾ ਧਰਮਕੋਟ ਬਹੁਤ ਪੱਛੜਿਆ ਇਲਾਕਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਪੰਜਾਬ ਦੇ ਵਾਸੀ ਹਾਂ ਅਤੇ ਸਾਡਾ ਵੀ ਜ਼ਿਲ੍ਹਾ ਮੋਗਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵਿਧਾਨ ਸਭਾ 'ਚ ਆਪਣੀ ਹੀ ਸਰਕਾਰ ਖ਼ਿਲਾਫ਼ ਬੋਲੇ ਵਿਧਾਇਕ ਲਾਡੀ ਢੋਸ, ਕਿਹਾ-ਅਸੀਂ ਪਾਕਿਸਤਾਨ 'ਚ ਨਹੀਂ ਰਹਿੰਦੇ

6. ਪੰਜਾਬ 'ਚ ਪਾਣੀ ਦਾ ਵੱਡਾ ਸੰਕਟ! ਵਿਧਾਨ ਸਭਾ 'ਚ ਹੋਈ ਗੰਭੀਰ ਚਰਚਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਪਾਣੀ ਦੇ ਵੱਡੇ ਸੰਕਟ ਸਬੰਧੀ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਮਤਾ ਪੇਸ਼ ਕੀਤਾ ਕਿ ਸੂਬੇ 'ਚ ਪਾਣੀ ਦੇ ਦਿਨ ਪ੍ਰਤੀ ਦਿਨ ਹੇਠਾਂ ਜਾ ਰਹੇ ਪੱਧਰ ਅਤੇ ਵਾਤਾਵਰਣ ਦੀ ਸੰਭਾਲ ਲਈ ਤੁਰੰਤ ਪ੍ਰਭਾਵੀ ਕਦਮ ਚੁੱਕੇ ਜਾਣ ਤਾਂ ਜੋ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਿਆ ਜਾ ਸਕੇ। ਇਸ ਮਤੇ 'ਤੇ ਬਹਿਸ ਕਰਦਿਆਂ ਵੱਖ-ਵੱਖ ਵਿਧਾਇਕਾਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ 'ਚ ਪਾਣੀ ਦਾ ਵੱਡਾ ਸੰਕਟ! ਵਿਧਾਨ ਸਭਾ 'ਚ ਹੋਈ ਗੰਭੀਰ ਚਰਚਾ

7. CM ਰੇਖਾ ਗੁਪਤਾ ਨੇ ਦਿੱਲੀ 'ਚ 1 ਲੱਖ ਕਰੋੜ ਦਾ ਬਜਟ ਕੀਤਾ ਪੇਸ਼, ਕੀਤੇ ਇਹ ਵੱਡੇ ਐਲਾਨ
ਦਿੱਲੀ ਦੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਰੇਖਾ ਗੁਪਤਾ ਨੇ ਵਿੱਤੀ ਸਾਲ 2025-26 ਲਈ ਇਕ ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਜੋ ਕਿ ਪਿਛਲੇ ਵਿੱਤੀ ਸਾਲ 2024-25 ਦੇ ਬਜਟ ਦੀ ਤੁਲਨਾ 'ਚ 31.5 ਫ਼ੀਸਦੀ ਵੱਧ ਹੈ। ਰੇਖਾ ਗੁਪਤਾ ਨੇ ਇਸ ਨੂੰ ਇਤਿਹਾਸਕ ਬਜਟ ਕਰਾਰ ਦਿੱਤਾ ਅਤੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਅਸਮਰੱਥਾ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ। ਬਜਟ ਵਿਚ ਬਿਜਲੀ, ਸੜਕ, ਪਾਣੀ ਅਤੇ ਸੰਪਰਕ ਸਮੇਤ 10 ਪ੍ਰਮੁੱਖ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਰੇਖਾ ਗੁਪਤਾ ਨੇ ਦਿੱਲੀ 'ਚ 1 ਲੱਖ ਕਰੋੜ ਦਾ ਬਜਟ ਕੀਤਾ ਪੇਸ਼, ਕੀਤੇ ਇਹ ਵੱਡੇ ਐਲਾਨ

8. ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਸਰਕਾਰ ਦੇਵੇਗੀ ਮੁਫ਼ਤ Laptop
ਅੱਜ ਦਿੱਲੀ ਵਿਧਾਨ ਸਭਾ 'ਚ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਵਿੱਤੀ ਸਾਲ 2025-26 ਲਈ 1 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਨੇ ਬਜਟ ਪੇਸ਼ ਕਰਦਿਆਂ ਸਿੱਖਿਆ ਨੀਤੀ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਐਲਾਨ ਕੀਤਾ ਕਿ ਦਿੱਲੀ ਸਰਕਾਰ 10ਵੀਂ ਪਾਸ ਕਰਨ ਵਾਲੇ 1,200 ਵਿਦਿਆਰਥੀਆਂ ਨੂੰ ਮੁਫ਼ਤ ਲੈਪਟਾਪ ਦੇਵੇਗੀ, ਜਿਸ ਦੇ ਲਈ ਸਰਕਾਰ ਨੇ 750 ਕਰੋੜ ਰੁਪਏ ਅਲਾਟ ਕੀਤੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਸਰਕਾਰ ਦੇਵੇਗੀ ਮੁਫ਼ਤ Laptop

9. ਨਗਰ ਨਿਗਮ ਮੇਅਰਾਂ ਤੇ ਕੌਂਸਲਰਾਂ ਦੀਆਂ ਤਨਖਾਹਾਂ 'ਚ ਹੋਇਆ ਭਾਰੀ ਵਾਧਾ
ਰਿਆਣਾ ਸਰਕਾਰ ਨੇ ਨਗਰ ਨਿਗਮ ਤੇ ਨਗਰ ਕੌਂਸਲ ਅਹੁਦੇਦਾਰਾਂ ਦੀਆਂ ਤਨਖਾਹਾਂ 'ਚ ਭਾਰੀ ਵਾਧਾ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਐਲਾਨ ਕੀਤਾ ਹੈ। ਸਰਕਾਰ ਦੇ ਐਲਾਨ ਅਨੁਸਾਰ ਹੁਣ ਨਗਰ ਨਿਗਮ ਮੇਅਰਾਂ ਨੂੰ 30,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ, ਜਦਕਿ ਸੀਨੀਅਰ ਡਿਪਟੀ ਮੇਅਰ ਨੂੰ 25,000 ਤੇ ਡਿਪਟੀ ਮੇਅਰ ਨੂੰ 20,000 ਰੁਪਏ ਮਹੀਨਾਵਰ ਤਨਖਾਹ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨਗਰ ਨਿਗਮ ਮੇਅਰਾਂ ਤੇ ਕੌਂਸਲਰਾਂ ਦੀਆਂ ਤਨਖਾਹਾਂ 'ਚ ਹੋਇਆ ਭਾਰੀ ਵਾਧਾ

10. ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਪਤਨੀ ਹੋਈ ਸੜਕ ਹਾਦਸੇ ਦਾ ਸ਼ਿਕਾਰ
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਪਤਨੀ ਸੋਨਾਲੀ ਸੂਦ ਮੁੰਬਈ-ਨਾਗਪੁਰ ਸਮ੍ਰਿਧੀ ਹਾਈਵੇਅ 'ਤੇ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਈ ਹੈ। ਹਾਲਾਂਕਿ, ਨਜ਼ਦੀਕੀ ਸੂਤਰਾਂ ਅਨੁਸਾਰ, ਹਾਦਸਾ ਗੰਭੀਰ ਨਹੀਂ ਸੀ ਅਤੇ ਉਨ੍ਹਾਂ ਦੀ ਹਾਲਤ ਇਸ ਵੇਲੇ ਸਥਿਰ ਹੈ, ਇਸ ਲਈ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਪਤਨੀ ਹੋਈ ਸੜਕ ਹਾਦਸੇ ਦਾ ਸ਼ਿਕਾਰ


 


author

Sunaina

Content Editor

Related News