ਪੰਜਾਬ ਦੇ ਖਜ਼ਾਨੇ ਵਿਚ ਡਿੱਗੇ 9,878 ਕਰੋੜ ਰੁਪਏ ਅਤੇ ਹੁਣ ਲੋਕਾਂ ਨੂੰ ਲੱਖਾਂ ਦੀ ਨਕਦੀ ਵੰਡੇਗੀ ਸਰਕਾਰ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Thursday, Apr 03, 2025 - 06:45 PM (IST)

ਪੰਜਾਬ ਦੇ ਖਜ਼ਾਨੇ ਵਿਚ ਡਿੱਗੇ 9,878 ਕਰੋੜ ਰੁਪਏ ਅਤੇ ਹੁਣ ਲੋਕਾਂ ਨੂੰ ਲੱਖਾਂ ਦੀ ਨਕਦੀ ਵੰਡੇਗੀ ਸਰਕਾਰ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਅੱਜ ਪੰਜਾਬ ’ਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉੱਥੇ ਹੀ ਦੂਜੇ ਪਾਸੇ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਦੇਸ਼ 'ਚ ਗ਼ੈਰ ਕਾਨੂੰਨੀ ਪ੍ਰਵਾਸੀਆਂ ਦੇ ਦਾਖ਼ਲੇ ਨੂੰ ਰੋਕਣ ਲਈ ਭਾਰਤ ਸਰਕਾਰ ਸਖ਼ਤ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਆਬਕਾਰੀ ਸਮੂਹਾਂ ਦੀ ਨਿਲਾਮੀ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਮਾਲੀਏ 'ਚ ਰਿਕਾਰਡ ਵਾਧਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਇਹ ਪ੍ਰਕਿਰਿਆ ਜੋ 5 ਮਾਰਚ, 2025 ਨੂੰ ਸ਼ੁਰੂ ਅਤੇ 2 ਅਪ੍ਰੈਲ, 2025 ਨੂੰ ਸਮਾਪਤ ਹੋਈ,  ਨੇ 9,017 ਕਰੋੜ ਰੁਪਏ ਦੇ ਅਨੁਮਾਨਿਤ ਟੀਚੇ ਨੂੰ ਪਾਰ ਕਰਦਿਆਂ 9,878 ਕਰੋੜ ਰੁਪਏ ਦੀ ਸਾਲਾਨਾ ਲਾਇਸੈਂਸ ਫੀਸ ਪ੍ਰਾਪਤ ਕਰਕੇ ਨਿਰਧਾਰਤ ਰਿਜ਼ਰਵ ਕੀਮਤ ਨਾਲੋਂ 9.5% ਦਾ ਬੇਮਿਸਾਲ ਮਾਲੀਆ ਵਾਧਾ ਹਾਸਿਲ ਕੀਤਾ, ਜੋ ਪੰਜਾਬ ਦੇ ਆਬਕਾਰੀ ਵਿਭਾਗ ਲਈ ਇਕ ਇਤਿਹਾਸਕ ਪ੍ਰਾਪਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਆਬਕਾਰੀ ਸਮੂਹਾਂ ਦੀ ਨਿਲਾਮੀ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਮਾਲੀਏ 'ਚ ਰਿਕਾਰਡ ਵਾਧਾ

2. ਕਰਨਲ ਬਾਠ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ  
ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਮੁਤਾਬਕ ਕਰਨਲ ਬਾਠ ਅਤੇ ਉਨ੍ਹਾਂ ਦੀ ਪਤਨੀ ਵਲੋਂ ਦਾਇਰ ਕੀਤੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਤੋਂ ਲੈ ਕੇ ਚੰਡੀਗੜ੍ਹ ਪੁਲਸ ਨੂੰ ਸੌਂਪ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕਰਨਲ ਬਾਠ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ  

3. 'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ
ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਦੀ ਕੈਬਨਿਟ 'ਚ ਵੱਡਾ ਫ਼ੈਸਲਾ ਲੈਂਦੇ ਹੋਏ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਕਰੀਬ 50 ਸਾਲ ਤੋਂ ਉੱਪਰ ਦੀ ਉਮਰ ਦੇ ਲੋਕਾਂ ਲਈ 100 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਗਿਆ ਹੈ। ਇਨ੍ਹਾਂ ਯਾਤਰੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਅਪ੍ਰੈਲ ਦੇ ਆਖ਼ਰੀ ਹਫ਼ਤੇ ਸ਼ੁਰੂ ਹੋਇਆ ਕਰੇਗਾ ਅਤੇ ਮਈ 'ਚ ਯਾਤਰਾ ਦਾ ਆਰੰਭ ਹੋਵੇਗਾ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ

4. ਹੁਣ ਲੋਕਾਂ ਨੂੰ ਲੱਖਾਂ ਰੁਪਏ ਨਕਦ ਵੰਡੇਗੀ ਪੰਜਾਬ ਸਰਕਾਰ, ਜਾਣੋ ਕਿਵੇਂ ਮਿਲੇਗਾ ਯੋਜਨਾ ਦਾ ਲਾਭ
ਪੰਜਾਬ ਸਰਕਾਰ ਆਤਮ-ਨਿਰਭਰਤਾ ਵੱਲ਼ ਵੱਧਦਿਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ 522 ਲਾਭਪਾਤਰੀਆਂ ਨੂੰ ਵਿੱਤੀ ਸਾਲ 2024-25 ਦੌਰਾਨ 9.14 ਕਰੋੜ ਰੁਪਏ ਦੀ ਰਕਮ ਕਰਜ਼ੇ ਦੇ ਰੂਪ ਵਿਚ ਜਾਰੀ ਕੀਤੀ ਗਈ ਹੈ, ਜਿਸ ਵਿਚ 1.46 ਕਰੋੜ ਰੁਪਏ ਦੀ ਸਬਸਿਡੀ ਵੀ ਸ਼ਾਮਲ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਹੁਣ ਲੋਕਾਂ ਨੂੰ ਲੱਖਾਂ ਰੁਪਏ ਨਕਦ ਵੰਡੇਗੀ ਪੰਜਾਬ ਸਰਕਾਰ, ਜਾਣੋ ਕਿਵੇਂ ਮਿਲੇਗਾ ਯੋਜਨਾ ਦਾ ਲਾਭ

5. ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਤਰਨਤਾਰਨ ਨੇੜੇ ਪਿੰਡ ਰਸੂਲਪੁਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ 'ਚ ਵੜ ਇਕ ਨੌਜਵਾਨ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਨੂੰ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

6. 7 ਸਾਲ ਦੀ ਕੈਦ ਤੇ 10 ਲੱਖ ਜੁਰਮਾਨਾ ! ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ 'ਚ ਭਾਰਤ ਸਰਕਾਰ
ਦੇਸ਼ 'ਚ ਗ਼ੈਰ ਕਾਨੂੰਨੀ ਪ੍ਰਵਾਸੀਆਂ ਦੇ ਦਾਖ਼ਲੇ ਨੂੰ ਰੋਕਣ ਲਈ ਭਾਰਤ ਸਰਕਾਰ ਸਖ਼ਤ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਇਸੇ ਸਿਲਸਿਲੇ 'ਚ 11 ਮਾਰਚ ਨੂੰ ਲੋਕ ਸਭਾ 'ਚ ਇਮੀਗ੍ਰੇਸ਼ਨ ਐਂਡ ਫਾਰਨਰਜ਼ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਅਨੁਸਾਰ ਨਕਲੀ ਪਾਸਪੋਰਟ ਜਾਂ ਵੀਜ਼ੇ 'ਤੇ ਭਾਰਤ 'ਚ ਦਾਖਲ ਹੋਣ 'ਤੇ 7 ਸਾਲ ਤੱਕ ਦੀ ਜੇਲ੍ਹ ਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  7 ਸਾਲ ਦੀ ਕੈਦ ਤੇ 10 ਲੱਖ ਜੁਰਮਾਨਾ ! ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ 'ਚ ਭਾਰਤ ਸਰਕਾਰ

7. Trump ਦੀ ਟੈਰਿਫ ਘੋਸ਼ਣਾ 'ਤੇ ਫੁਟਿਆ ਵਰਲਡ ਲੀਡਰ ਦਾ ਗੁੱਸਾ, ਕੈਨੇਡੀਅਨ PM ਕਰਨਗੇ ਜਵਾਬੀ ਕਾਰਵਾਈ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਭਾਰਤ ਸਮੇਤ ਦੁਨੀਆ ਭਰ ਦੇ ਦੇਸ਼ਾਂ ਵਿਰੁੱਧ ਭਾਰੀ ਟੈਰਿਫ ਲਗਾਉਣ ਦਾ ਐਲਾਨ ਕੀਤਾ। ਟਰੰਪ ਦੇ ਇਸ ਐਲਾਨ ਨਾਲ ਦੁਨੀਆ ਵਿੱਚ ਵਪਾਰ ਯੁੱਧ ਸ਼ੁਰੂ ਹੋਣ ਦਾ ਡਰ ਵਧ ਗਿਆ ਹੈ। ਟਰੰਪ ਦੇ ਇਸ ਐਲਾਨ ਮਗਰੋਂ ਦੁਨੀਆ ਭਰ ਦੇ ਨੇਤਾ ਗੁੱਸੇ ਵਿਚ ਹਨ। ਕੈਨੇਡਾ ਅਤੇ ਆਸਟ੍ਰੇਲੀਆ ਨੇ ਜਵਾਬੀ ਕਾਰਵਾਈ ਦੀ ਧਮਕੀ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Trump ਦੀ ਟੈਰਿਫ ਘੋਸ਼ਣਾ 'ਤੇ ਫੁਟਿਆ ਵਰਲਡ ਲੀਡਰ ਦਾ ਗੁੱਸਾ, ਕੈਨੇਡੀਅਨ PM ਕਰਨਗੇ ਜਵਾਬੀ ਕਾਰਵਾਈ

8. PPF ਖਾਤਾਧਾਰਕਾਂ ਲਈ ਵੱਡੀ ਰਾਹਤ, ਹੁਣ ਇਸ ਚੀਜ਼ ਨੂੰ ਬਦਲਣ 'ਤੇ ਨਹੀਂ ਲੱਗੇਗਾ ਕੋਈ ਚਾਰਜ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਬਲਿਕ ਪ੍ਰੋਵੀਡੈਂਟ ਫੰਡ (PPF) ਖਾਤਾ ਧਾਰਕਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਹੁਣ PPF ਖਾਤਿਆਂ ਵਿੱਚ ਨਾਮਜ਼ਦਗੀ ਬਦਲਣ ਜਾਂ ਅੱਪਡੇਟ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ। ਇਹ ਤਬਦੀਲੀ ਵਿੱਤੀ ਸੰਸਥਾਵਾਂ ਦੁਆਰਾ ਇਸ ਪ੍ਰਕਿਰਿਆ ਲਈ ਫੀਸ ਵਸੂਲਣ ਬਾਰੇ ਤਾਜ਼ਾ ਸ਼ਿਕਾਇਤਾਂ ਤੋਂ ਬਾਅਦ ਆਈ ਹੈ। ਸਰਕਾਰ ਨੇ ਇਸ ਬਦਲਾਅ ਨੂੰ ਲਾਗੂ ਕਰਨ ਲਈ ਸਰਕਾਰੀ ਬੱਚਤ ਪ੍ਰਮੋਸ਼ਨ ਜਨਰਲ ਨਿਯਮ 2018 ਵਿੱਚ ਸੋਧ ਕੀਤੀ ਹੈ ਅਤੇ ਇਸਦੀ ਨੋਟੀਫਿਕੇਸ਼ਨ 2 ਅਪ੍ਰੈਲ 2025 ਨੂੰ ਜਾਰੀ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- PPF ਖਾਤਾਧਾਰਕਾਂ ਲਈ ਵੱਡੀ ਰਾਹਤ, ਹੁਣ ਇਸ ਚੀਜ਼ ਨੂੰ ਬਦਲਣ 'ਤੇ ਨਹੀਂ ਲੱਗੇਗਾ ਕੋਈ ਚਾਰਜ

9. 50 ਰੁਪਏ ਲਾ ਕੇ ਜਿੱਤ ਲਏ 3 ਕਰੋੜ! ਰਾਤੋ-ਰਾਤ ਪਲਟ ਗਈ ਕਿਸਮਤ
ਹਰਿਆਣਾ ਵਿੱਚ, ਇੱਕ ਮਹਿਲਾ ਸਰਪੰਚ ਦੇ ਪਤੀ ਦਾ ਕਰੋੜਪਤੀ ਬਣਨ ਦਾ ਸੁਪਨਾ ਸਾਕਾਰ ਹੋਇਆ ਹੈ। ਭਾਵ ਇੰਝ ਕਹੀਏ ਤਾਂ ਕਿਸਮਤ ਮਿਹਰਬਾਨ ਹੋਈ ਹੈ। ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਵਿਕਰਮ ਨੇ 3 ਕਰੋੜ ਰੁਪਏ ਜਿੱਤੇ ਹਨ। ਜਾਣਕਾਰੀ ਅਨੁਸਾਰ, ਸੂਬੇ ਦੇ ਸੁਹਾਨਾ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਵਿਕਰਮ ਨੇ 3 ਕਰੋੜ ਰੁਪਏ ਜਿੱਤੇ ਹਨ। ਇਸ ਵੱਡੀ ਰਕਮ ਦੇ ਨਾਲ, ਵਿਕਰਮ ਨੇ ਥਾਰ ਵੀ ਜਿੱਤ ਲਈ ਹੈ। ਉਸਨੇ ਇਹ ਜੈਕਪਾਟ ਮਾਈ ਸਰਕਲ 11 'ਤੇ ਜਿੱਤਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 50 ਰੁਪਏ ਲਾ ਕੇ ਜਿੱਤ ਲਏ 3 ਕਰੋੜ! ਰਾਤੋ-ਰਾਤ ਪਲਟ ਗਈ ਕਿਸਮਤ

10. ਮੰਨਤ ਦੇ ਰੈਨੋਵੇਸ਼ਨ ਲਈ ਗੌਰੀ ਖਾਨ ਨੇ ਵੇਚ ਦਿੱਤਾ ਕਰੋੜਾਂ ਦਾ ਫਲੈਟ, ਕੀਮਤ ਜਾਣ ਹੋਵੋਗੇ ਹੈਰਾਨ
ਸ਼ਾਹਰੁਖ ਖਾਨ ਅਤੇ ਗੌਰੀ ਖਾਨ ਆਪਣੇ ਘਰ ਮੰਨਤ ਦੀ ਮੁਰੰਮਤ ਕਰਵਾ ਰਹੇ ਹਨ। ਗੌਰੀ ਇਸ ਘਰ ਨੂੰ ਹੋਰ ਵੀ ਆਲੀਸ਼ਾਨ ਬਣਾਉਣ ਜਾ ਰਹੀ ਹੈ। ਮੰਨਤ ਨੂੰ ਰੈਨੋਵੇਸ਼ਨ ਲਈ ਖਾਲੀ ਕਰ ਦਿੱਤਾ ਜਾਵੇਗਾ ਅਤੇ ਕਿੰਗ ਖਾਨ ਆਪਣੇ ਪੂਰੇ ਪਰਿਵਾਰ ਨਾਲ ਪਾਲੀ ਹਿੱਲ ਵਿੱਚ ਦੋ ਲਗਜ਼ਰੀ ਡੁਪਲੈਕਸ ਅਪਾਰਟਮੈਂਟਾਂ ਵਿੱਚ ਸ਼ਿਫਟ ਹੋਣਗੇ। ਸ਼ਾਹਰੁਖ ਨੇ ਇਹ ਅਪਾਰਟਮੈਂਟ ਜੈਕੀ ਭਗਨਾਨੀ ਅਤੇ ਆਪਣੀ ਭੈਣ ਦੀਪਸ਼ਿਖਾ ਤੋਂ ਕਿਰਾਏ 'ਤੇ ਲਿਆ ਹੈ। ਗੌਰੀ ਨੇ ਮੰਨਤ ਦੇ ਰੈਨੋਵੇਸ਼ਨ ਲਈ ਇੱਕ ਸਮਾਰਟ ਮੂਵ ਲਿਆ ਹੈ। ਉਸਨੇ ਆਪਣਾ ਆਲੀਸ਼ਾਨ ਫਲੈਟ ਵੇਚ ਦਿੱਤਾ ਹੈ। ਇਸ ਫਲੈਟ ਨੂੰ ਵੇਚ ਕੇ ਗੌਰੀ ਨੇ ਕਰੋੜਾਂ ਰੁਪਏ ਕਮਾਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੰਨਤ ਦੇ ਰੈਨੋਵੇਸ਼ਨ ਲਈ ਗੌਰੀ ਖਾਨ ਨੇ ਵੇਚ ਦਿੱਤਾ ਕਰੋੜਾਂ ਦਾ ਫਲੈਟ, ਕੀਮਤ ਜਾਣ ਹੋਵੋਗੇ ਹੈਰਾਨ


 


author

Sunaina

Content Editor

Related News