ਪੰਜਾਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ ਤੇ Punjab ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Wednesday, Apr 09, 2025 - 06:03 PM (IST)

ਪੰਜਾਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ ਤੇ Punjab ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉੱਥੇ ਦੂਜੇ ਪਾਸੇ  ਪ੍ਰਸ਼ਾਸਨ ਵੱਲੋਂ ਸਕੂਲ ਪ੍ਰਬੰਧਕ ਕਮੇਟੀਆਂ ਅਤੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ਕਰਕੇ ਸਮੇਂ-ਸਮੇਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲ ਵੈਨਾਂ ਦੀ ਹਾਲਤ ਦਰੁਸਤ ਰੱਖੇ ਜਾਣ ਤੋਂ ਇਲਾਵਾ ਵੈਨ ਡਰਾਈਵਰ ਫਿਜ਼ੀਕਲ ਤੌਰ ’ਤੇ ਫਿੱਟ ਅਤੇ ਨਸ਼ਾ ਤਹਿਤ ਰੱਖੇ ਜਾਣ ਪਰ ਅਫਸੋਸ ਕਿ ਕੁਝ ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਇਸ ਮਾਮਲੇ ’ਤੇ ਲਾਪ੍ਰਵਾਹੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ   ’ਤੇ

1. ਜਬਰ-ਜ਼ਿਨਾਹ ਮਾਮਲੇ 'ਚ ਫਸਿਆ ਇਕ ਹੋਰ ਪਾਦਰੀ, ਆਪ ਹੀ ਕੀਤਾ ਸਰੰਡਰ
ਪਾਸਟਰ ਬਜਿੰਦਰ ਸਿੰਘ ਤੋਂ ਬਾਅਦ ਇਕ ਹੋਰ ਪਾਦਰੀ ਜਬਰ-ਜ਼ਿਨਾਹ ਦੇ ਮਾਮਲੇ ਵਿਚ ਫੱਸ ਗਿਆ ਹੈ। ਪਾਸਟਰ ਜਸ਼ਨ ਗਿੱਲ ਨੇ ਅਦਾਲਤ ਵਿਚ ਸਰੰਡਰ ਕਰ ਦਿੱਤਾ ਹੈ। ਇਹ ਮਾਮਲਾ 2023 ਦਾ ਹੈ, ਜਿਸ ਵਿਚ ਅਦਾਲਤ ਨੂੰ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ। ਪੁਲਸ ਵੱਲੋਂ ਬੀਤੇ ਕੱਲ੍ਹ ਪਾਸਟਰ ਦੀ ਭੈਣ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਦੋ ਦਿਨ ਪਹਿਲਾਂ ਪਾਸਟਰ ਦੇ ਭਰਾ ਨੂੰ ਵੀ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਪਾਸਟਰ ਖ਼ੁਦ ਹੀ ਸਰੰਡਰ ਕਰਨ ਲਈ ਅਦਾਲਤ ਪਹੁੰਚ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਜਬਰ-ਜ਼ਿਨਾਹ ਮਾਮਲੇ 'ਚ ਫਸਿਆ ਇਕ ਹੋਰ ਪਾਦਰੀ, ਆਪ ਹੀ ਕੀਤਾ ਸਰੰਡਰ

2. ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, UP ਨਾਲ ਜੁੜੇ ਤਾਰ ਤੇ ਨਵੀਂ CCTV ਆਈ ਸਾਹਮਣੇ
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਨੋਰੰਜਨ ਕਾਲੀਆ ਦੇ ਘਰ ਦੇ ਬਲਾਸਟ ਕੇਸ ਵਿੱਚ ਜਲੰਧਰ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੇ ਦਿੱਲੀ ਤੋਂ ਦੋ ਹੋਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਦੀ ਭੂਮਿਕਾ ਬਾਰੇ ਜਲੰਧਰ ਪੁਲਸ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਜਲੰਧਰ ਪੁਲਸ ਦੀ ਇਕ ਹੋਰ ਟੀਮ ਦਿੱਲੀ ਭੇਜ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, UP ਨਾਲ ਜੁੜੇ ਤਾਰ ਤੇ ਨਵੀਂ CCTV ਆਈ ਸਾਹਮਣੇ

3. ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ
ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਨੂੰ ਤੋਹਫਾ ਦਿੱਤਾ ਹੈ, ਜਿਸ ਦੇ ਤਹਿਤ ਬਰਨਾਲਾ ਦੇ ਤਪਾ ਵਿਚ ਬਿਰਧ ਆਸ਼ਰਮ ਖੁੱਲਣ ਜਾ ਰਿਹਾ ਹੈ। ਅੱਜ ਮੰਤਰੀ ਡਾਕਟਰ ਬਲਜੀਤ ਕੌਰ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਦਾ ਉਦਘਾਟਨ ਕਰਨਗੇ ਅਤੇ ਹਾਸਟਲ ਬਲਾਕ ਵਿਚ ਆਸ਼ਰਮ ਵਿਚ ਰਹਿਣ ਵਾਲਿਆਂ ਨਾਲ ਮੁਲਾਕਾਤ ਵੀ ਕਰਨਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ

4. ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ, ਮੁੱਖ ਮੰਤਰੀ ਵੱਲੋਂ ਹਰੀ ਝੰਡੀ
 ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂਕਿ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ, ਮੁੱਖ ਮੰਤਰੀ ਵੱਲੋਂ ਹਰੀ ਝੰਡੀ

5. PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਵੱਲੋਂ 25 ਨਵੰਬਰ 2024 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਧਾਰਾ 2.0 ਨੂੰ ਰੱਦ ਕਰ ਦਿੱਤਾ ਹੈ ਅਤੇ ਅਣਅਧਿਕਾਰਤ ਕਾਲੋਨੀਆਂ ’ਚ ਬਣੇ ਘਰਾਂ ਨੂੰ ਬਿਜਲੀ ਕੁਨੈਕਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੇ ਤਹਿਤ ਅਣ-ਅਧਿਕਾਰਤ ਕਾਲੋਨੀਆਂ ਵਿਚ 31 ਜੁਲਾਈ 2024 ਤੋਂ ਪਹਿਲਾਂ ਖ਼ਰੀਦੇ ਪਲਾਟਾਂ ’ਤੇ ਬਣੇ ਘਰਾਂ ਨੂੰ ਪੀ. ਐੱਸ. ਪੀ. ਸੀ. ਐੱਲ. ਵੱਲੋਂ ਬਿਜਲੀ ਦਾ ਕੁਨੈਕਸ਼ਨ ਨਹੀਂ ਦਿੱਤਾ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ

6. Punjab ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਮਾਨਤਾ ਰੱਦ ਕਰਨ ਦੀ ਚਿਤਾਵਨੀ
 ਪ੍ਰਸ਼ਾਸਨ ਵੱਲੋਂ ਸਕੂਲ ਪ੍ਰਬੰਧਕ ਕਮੇਟੀਆਂ ਅਤੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ਕਰਕੇ ਸਮੇਂ-ਸਮੇਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲ ਵੈਨਾਂ ਦੀ ਹਾਲਤ ਦਰੁਸਤ ਰੱਖੇ ਜਾਣ ਤੋਂ ਇਲਾਵਾ ਵੈਨ ਡਰਾਈਵਰ ਫਿਜ਼ੀਕਲ ਤੌਰ ’ਤੇ ਫਿੱਟ ਅਤੇ ਨਸ਼ਾ ਤਹਿਤ ਰੱਖੇ ਜਾਣ ਪਰ ਅਫਸੋਸ ਕਿ ਕੁਝ ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਇਸ ਮਾਮਲੇ ’ਤੇ ਲਾਪ੍ਰਵਾਹੀ ਵਰਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-   Punjab ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਮਾਨਤਾ ਰੱਦ ਕਰਨ ਦੀ ਚਿਤਾਵਨੀ

7. 8ਵੀਂ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਰੀ ਹੋਏ ਹੁਕਮ
ਅਜੇ ਅਪ੍ਰੈਲ ਦਾ ਮਹੀਨਾ ਹੈ ਅਤੇ ਪੂਰੇ ਉੱਤਰ ਭਾਰਤ 'ਚ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਅਪ੍ਰੈਲ ਮਹੀਨੇ ਵਿਚ ਹੀ ਜੂਨ ਮਹੀਨੇ ਵਾਂਗ ਗਰਮੀ ਪੈ ਲੱਗ ਪਈ ਹੈ। ਅਜਿਹੇ ਵਿਚ ਤੇਜ਼ ਗਰਮੀ ਦਾ ਅਸਰ ਹੁਣ ਬੱਚਿਆਂ ਦੀ ਪੜ੍ਹਾਈ 'ਤੇ ਵੀ ਦਿੱਸਣ ਲੱਗਾ ਹੈ। ਗਰਮੀ ਤੋਂ ਬਚਾਅ ਅਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਮੱਧ ਪ੍ਰਦੇਸ਼ ਦੇ ਭੋਪਾਲ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (DEO) ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਦਾ ਹੁਕਮ ਜਾਰੀ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  8ਵੀਂ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਰੀ ਹੋਏ ਹੁਕਮ

8. ਕਰਜ਼ਦਾਰਾਂ ਨੂੰ ਵੱਡੀ ਰਾਹਤ : RBI ਨੇ ਵਿਆਜ ਦਰਾਂ 'ਚ 25 ਬੇਸਿਸ ਪੁਆਇੰਟ ਦੀ ਕੀਤੀ ਕਟੌਤੀ
ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਤਿੰਨ ਦਿਨਾਂ ਦੀ 54ਵੀਂ ਮੀਟਿੰਗ ਵਿਚ ਗਵਰਨਰ ਸੰਜੇ ਮਲਹੋਤਰਾ ਨੇ ਵੱਡਾ ਫੈਸਲਿਆਂ ਲੈਂਦਿਆ ਰੈਪੋ ਰੇਟ ਵਿੱਚ 25 ਬੇਸਿਸ ਪੁਆਇੰਟ ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਰੈਪੋ ਰੇਟ ਘੱਟ ਕੇ 6 ਫ਼ੀਸਦੀ ਹੋ ਗਈ ਹੈ। ਇਸ ਫੈਸਲੇ ਨਾਲ ਹਰ ਤਰ੍ਹਾਂ ਦੇ ਕਰਜ਼ਿਆਂ ਦੀਆਂ ਕਿਸ਼ਤਾਂ ਵਿੱਚ ਰਾਹਤ ਮਿਲੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਕਰਜ਼ਦਾਰਾਂ ਨੂੰ ਵੱਡੀ ਰਾਹਤ : RBI ਨੇ ਵਿਆਜ ਦਰਾਂ 'ਚ 25 ਬੇਸਿਸ ਪੁਆਇੰਟ ਦੀ ਕੀਤੀ ਕਟੌਤੀ

9. IPL ਚੀਅਰ ਲੀਡਰ ਦੀ ਵਾਇਰਲ ਵੀਡੀਓ ਨਾਲ ਮਚੀ ਸਨਸਨੀ! ਪੰਜਾਬ ਤੇ ਚੇਨਈ ਦੇ ਮੈਚ ਦੌਰਾਨ...
ਪੰਜ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੂੰ ਮੰਗਲਵਾਰ ਨੂੰ IPL 2025 ਵਿੱਚ ਇੱਕ ਵਾਰ ਫਿਰ ਹਾਰ ਦਾ ਸਾਹਮਣਾ ਕਰਨਾ ਪਿਆ, ਜਿੱਥੇ ਉਨ੍ਹਾਂ ਨੂੰ ਪੰਜਾਬ ਕਿੰਗਜ ਨੇ 18 ਦੌੜਾਂ ਨਾਲ ਹਰਾਇਆ। ਇਸ ਮੈਚ ਵਿੱਚ, ਚੇਨਈ ਦੇ ਸਟਾਰ ਆਲਰਾਊਂਡਰ ਰਚਿਨ ਰਵਿੰਦਰ ਦੇ ਇੱਕ ਸ਼ਾਟ ਨੇ ਚੀਅਰਲੀਡਰ ਚੀਕਾਂ ਕੱਢ ਦਿੱਤੀਆਂ, ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਹ ਨਜ਼ਾਰਾ ਮੰਗਲਵਾਰ ਨੂੰ ਪੰਜਾਬ ਕਿੰਗਜ਼ ਦੇ ਘਰੇਲੂ ਮੈਦਾਨ ਮੁੱਲਾਂਪੁਰ ਵਿਖੇ ਹੋਏ ਮੈਚ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਰਵਿੰਦਰ ਦੇ ਸ਼ਾਟ ਮਾਰਨ ਤੋਂ ਬਾਅਦ, ਗੇਂਦ ਪੰਜਾਬ ਕਿੰਗਜ਼ ਦੇ ਇੱਕ ਚੀਅਰਲੀਡਰ ਦੇ ਹੱਥ 'ਤੇ ਜ਼ੋਰ ਨਾਲ ਲੱਗ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  IPL ਚੀਅਰ ਲੀਡਰ ਦੀ ਵਾਇਰਲ ਵੀਡੀਓ ਨਾਲ ਮਚੀ ਸਨਸਨੀ! ਪੰਜਾਬ ਤੇ ਚੇਨਈ ਦੇ ਮੈਚ ਦੌਰਾਨ...

10. ਮਸ਼ਹੂਰ ਗਾਇਕ ਸਣੇ 98 ਲੋਕਾਂ ਦੀ ਮੌਤ, Night Club ਦੀ ਡਿੱਗੀ ਛੱਤ
ਡੋਮਿਨਿਕਨ ਰੀਪਬਲਿਕ ਦੀ ਰਾਜਧਾਨੀ ਵਿੱਚ ਇੱਕ ਇਤਿਹਾਸਕ ਨਾਈਟ ਕਲੱਬ ਦੀ ਛੱਤ ਡਿੱਗਣ ਨਾਲ ਘੱਟੋ-ਘੱਟ 98 ਲੋਕਾਂ ਦੀ ਮੌਤ ਹੋ ਗਈ ਅਤੇ 160 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਾਈਟ ਕਲੱਬ ਦੀ ਛੱਤ ਉਸ ਸਮੇਂ ਡਿੱਗੀ, ਜਦੋਂ ਮੇਰੇਂਗੂ ਗਾਇਕ ਰੂਬੀ ਪੇਰੇਜ਼ ਪੇਸ਼ਕਾਰੀ ਦੇ ਰਹੇ ਸਨ। ਪੇਰੇਜ਼ ਦੇ ਮੈਨੇਜਰ, ਐਨਰਿਕ ਪੌਲਿਨੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਸੰਗੀਤ ਸਮਾਰੋਹ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਤੋਂ ਥੋੜ੍ਹੀ ਦੇਰ ਪਹਿਲਾਂ ਸ਼ੁਰੂ ਹੋਇਆ ਸੀ ਅਤੇ ਲਗਭਗ ਇੱਕ ਘੰਟੇ ਬਾਅਦ ਨਾਈਟ ਕਲੱਬ ਦੀ ਛੱਤ ਡਿੱਗ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਸ਼ਹੂਰ ਗਾਇਕ ਸਣੇ 98 ਲੋਕਾਂ ਦੀ ਮੌਤ, Night Club ਦੀ ਡਿੱਗੀ ਛੱਤ


author

Sunaina

Content Editor

Related News