ਪੰਜਾਬ ''ਚ ASI ਨੂੰ ਮਾਰ ''ਤੀਆਂ ਗੋਲੀਆਂ, ਜਲੰਧਰ ਦੇ ਰੇਲਵੇ ਸਟੇਸ਼ਨ ''ਚ ਲੱਗੀ ਅੱਗ, ਜਾਣੋ ਅੱਜ ਦੀਆਂ ਟੌਪ-10 ਖਬਰਾਂ
Thursday, Apr 10, 2025 - 06:27 PM (IST)

ਜਲੰਧਰ - ਅੱਜ ਪੰਜਾਬ ’ਚ ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋ ਧਿਰਾਂ ਵਿਚਾਲੇ ਹੋਏ ਝਗੜੇ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਉੱਥੇ ਹੀ ਦੂਜੇ ਪਾਸੇ ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਥੇ ਅਚਾਨਕ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਸਿਗਨਲ ਸਟੋਰ ਵਿਚ ਭਿਆਨਕ ਅੱਗ ਲੱਗ ਲਈ। ਅੱਗ ਇੰਨੀ ਭਿਆਨਕ ਸੀ ਕਿ ਕਰੀਬ ਦੋ ਕਿਲੋਮੀਟਰ ਤੱਕ ਧੂੰਏਂ ਦਾ ਗੁਬਾਰ ਵਿਖਾਈ ਦਿੱਤਾ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਥੇ ਅਚਾਨਕ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਸਿਗਨਲ ਸਟੋਰ ਵਿਚ ਭਿਆਨਕ ਅੱਗ ਲੱਗ ਲਈ। ਅੱਗ ਇੰਨੀ ਭਿਆਨਕ ਸੀ ਕਿ ਕਰੀਬ ਦੋ ਕਿਲੋਮੀਟਰ ਤੱਕ ਧੂੰਏਂ ਦਾ ਗੁਬਾਰ ਵਿਖਾਈ ਦਿੱਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
2. ਜਲੰਧਰ ਗ੍ਰਨੇਡ ਹਮਲੇ ਦਾ UP ਕੁਨੈਕਸ਼ਨ, ਨਵੀਂ CCTV ਨੇ ਖੋਲ੍ਹੇ ਵੱਡੇ ਰਾਜ਼, 2 ਦਿਨ ਗ੍ਰਨੇਡ ਲੈ ਕੇ...
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਹੁਣ ਤੱਕ ਦਾ ਵੱਡਾ ਖ਼ੁਲਾਸਾ ਹੋਇਆ ਹੈ। ਜਲੰਧਰ ਗ੍ਰਨੇਡ ਹਮਲੇ ਤਾਰ ਪਹਿਲਾਂ ਹੀ ਯੂ. ਪੀ. ਨਾਲ ਜੁੜੇ ਹੋਏ ਹਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਯੂ. ਪੀ. ਤੋਂ ਆਏ ਮੁੱਖ ਮੁਲਜ਼ਮ ਨੇ ਹੀ ਮਨੋਰੰਜਨ ਕਾਲੀਆ ਦੇ ਘਰ ਵਿਚ ਗ੍ਰਨੇਡ ਸੁਟਿਆ ਸੀ। ਮੁੱਖ ਮੁਲਜ਼ਮ ਨੇ ਗ੍ਰਿਫ਼ਤਾਰ ਮੁਲਜ਼ਮ ਹੈਰੀ ਦੇ ਖ਼ਾਤੇ ਵਿਚ 3500 ਰੁਪਏ ਪਾਏ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ ਗ੍ਰਨੇਡ ਹਮਲੇ ਦਾ UP ਕੁਨੈਕਸ਼ਨ, ਨਵੀਂ CCTV ਨੇ ਖੋਲ੍ਹੇ ਵੱਡੇ ਰਾਜ਼, 2 ਦਿਨ ਗ੍ਰਨੇਡ ਲੈ ਕੇ...
3. ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ
ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋ ਧਿਰਾਂ ਵਿਚਾਲੇ ਹੋਏ ਝਗੜੇ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਇਕ ਪੁਲਸ ਮੁਲਾਜ਼ਮ ਜ਼ਖ਼ਮੀ ਵੀ ਹੋ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ
4. ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ
ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋ ਧਿਰਾਂ ਵਿਚਾਲੇ ਹੋਏ ਝਗੜੇ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ
5. ਮੋਗਾ ਵਿਚ ਪੁਲਸ ਵੱਲੋਂ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਸ ਵੱਲੋਂ ਬੀਤੀ ਰਾਤ ਕਾਬੂ ਕੀਤੇ ਗਏ ਤਿੰਨ ਕਥਿਤ ਗੈਂਗਸਟਰਾਂ ਰੌਸ਼ਨਦੀਪ ਸਿੰਘ ਨਿਵਾਸੀ ਹਕੂਮਤਵਾਲਾ ਫਿਰੋਜ਼ਪੁਰ, ਅਕਾਸ਼ਦੀਪ ਸਿੰਘ ਨਿਵਾਸੀ ਪਿੰਡ ਭੰਗਾਲੀ ਫਿਰੋਜ਼ਪੁਰ ਅਤੇ ਗੁਰਜੰਟ ਸਿੰਘ ਨਿਵਾਸੀ ਪਿੰਡ ਖਿਆਲਾਂ ਕਲਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਅਸਲੇ ਅਤੇ ਨਕਦੀ ਸਮੇਤ ਕਾਬੂ ਕੀਤਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੋਗਾ ਵਿਚ ਪੁਲਸ ਵੱਲੋਂ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
6. ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, 3 ਮੁਲਜ਼ਮਾਂ ਨੂੰ ਕਾਬੂ ਕਰ ਹਥਿਆਰਾਂ ਦੇ ਜ਼ਖੀਰੇ ਸਮੇਤ 33 ਲੱਖ ਰੁਪਏ ਕੀਤੇ ਬਰਾਮਦ
ਨਾਰਕੋ-ਹਵਾਲਾ ਨੈੱਟਵਰਕ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, 3 ਮੁਲਜ਼ਮਾਂ ਨੂੰ ਕਾਬੂ ਕਰ ਹਥਿਆਰਾਂ ਦੇ ਜ਼ਖੀਰੇ ਸਮੇਤ 33 ਲੱਖ ਰੁਪਏ ਕੀਤੇ ਬਰਾਮਦ
7. ਮੁੰਬਈ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਲਿਆਂਦਾ ਗਿਆ ਭਾਰਤ, ਭੇਜਿਆ ਜਾ ਸਕਦੈ ਤਿਹਾੜ ਜੇਲ੍ਹ
2008 'ਚ ਮੁੰਬਈ ਅੱਤਵਾਦੀ ਹਮਲਿਆਂ ਦਾ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆ ਰਿਹਾ ਵਿਸ਼ੇਸ਼ ਜਹਾਜ਼ ਦਿੱਲੀ ਪਹੁੰਚ ਗਿਆ ਹੈ। ਇਹ ਜਹਾਜ਼ ਦਿੱਲੀ ਦੇ ਪਾਲਮ ਟੈਕਨੀਕਲ ਏਅਰਪੋਰਟ 'ਤੇ ਲੈਂਡ ਹੋਇਆ। ਇੱਥੋਂ ਤਹੱਵੁਰ ਨੂੰ ਸਿੱਧੇ ਐੱਨ.ਆਈ.ਏ. ਹੈੱਡ ਕੁਆਰਟਰ ਲਿਜਾਇਆ ਜਾਵੇਗਾ। ਐੱਨ.ਆਈ.ਏ. ਹੈੱਡ ਕੁਆਰਟਰ ਦੇ ਬਾਹਰ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਜੇਲ ਸੂਤਰਾਂ ਅਨੁਸਾਰ, ਰਾਣਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ 'ਚ ਉੱਚ ਸੁਰੱਖਿਆ ਵਾਰਡ 'ਚ ਰੱਖਿਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, 3 ਮੁਲਜ਼ਮਾਂ ਨੂੰ ਕਾਬੂ ਕਰ ਹਥਿਆਰਾਂ ਦੇ ਜ਼ਖੀਰੇ ਸਮੇਤ 33 ਲੱਖ ਰੁਪਏ ਕੀਤੇ ਬਰਾਮਦ
8. 'ਟੈਰਿਫ਼ ਵਾਰ' ਦਰਮਿਆਨ ਇਸ ਦੇਸ਼ ਦੇ ਨਾਗਰਿਕਾਂ ਲਈ ਜਾਰੀ ਹੋ ਗਈ ਟਰੈਵਲ ਅਡਵਾਈਜ਼ਰੀ
ਇਕ ਪਾਸੇ ਜਿੱਥੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ਼ ਕਾਰਨ ਦੁਨੀਆ ਭਰ ਦੇ ਬਾਜ਼ਾਰਾਂ 'ਚ ਹਾਹਾਕਾਰ ਮਚੀ ਹੋਈ ਹੈ, ਉੱਥੇ ਹੀ ਟੈਰਿਫ਼ ਨੂੰ ਲੈ ਕੇ ਅਮਰੀਕਾ ਤੇ ਚੀਨ ਵਿਚਾਲੇ ਵੀ ਤਲਖ਼ੀ ਵਧਦੀ ਜਾ ਰਹੀ ਹੈ। ਇਸੇ ਤਣਾਅਪੂਰਨ ਸਥਿਤੀ ਵਿਚਾਲੇ ਚੀਨ ਨੇ ਅਮਰੀਕਾ ਜਾਣ ਦੇ ਚਾਹਵਾਨ ਤੇ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਚੀਨੀ ਨਾਗਰਿਕਾਂ ਨੂੰ ਅਮਰੀਕਾ ਜਾਣ ਤੋਂ ਪਹਿਲਾਂ ਹਾਲਾਤਾਂ ਦਾ ਪੂਰਾ ਖ਼ਿਆਲ ਰੱਖਣ ਲਈ ਕਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, 3 ਮੁਲਜ਼ਮਾਂ ਨੂੰ ਕਾਬੂ ਕਰ ਹਥਿਆਰਾਂ ਦੇ ਜ਼ਖੀਰੇ ਸਮੇਤ 33 ਲੱਖ ਰੁਪਏ ਕੀਤੇ ਬਰਾਮਦ
9. ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਆਈ 1000 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ, ਜਾਣੋ ਕਿੰਨੇ ਹੋਏ ਭਾਅ
ਸਟਾਕਿਸਟਾਂ ਅਤੇ ਪ੍ਰਚੂਨ ਵਿਕਰੇਤਾਵਾਂ ਦੀ ਕਮਜ਼ੋਰ ਮੰਗ ਕਾਰਨ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 1,050 ਰੁਪਏ ਡਿੱਗ ਕੇ 90,200 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈਆਂ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਬਾਜ਼ਾਰ ਬੰਦ ਹੋਣ 'ਤੇ, 99.9 ਪ੍ਰਤੀਸ਼ਤ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 91,250 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਆਈ 1000 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ, ਜਾਣੋ ਕਿੰਨੇ ਹੋਏ ਭਾਅ
10. ਓਲੰਪਿਕ 'ਚ 128 ਸਾਲਾਂ ਬਾਅਦ ਕ੍ਰਿਕਟ ਦੀ ਵਾਪਸੀ, 2028 ਓਲੰਪਿਕ 'ਚ ਕੀਤਾ ਗਿਆ ਸ਼ਾਮਲ
ਅੰਗਰੇਜ਼ਾਂ ਨੂੰ ਕ੍ਰਿਕਟ ਦੇ ਮੋਢੀ ਮੰਨਿਆ ਜਾਂਦਾ ਹੈ। ਇਸ ਤੋਂ ਬਾਅਦ ਅੰਗਰੇਜ਼ਾਂ ਨੇ ਵੈਸਟ ਇੰਡੀਜ਼ ਅਤੇ ਭਾਰਤੀ ਉਪ ਮਹਾਂਦੀਪ ਨੂੰ ਬਸਤੀ ਬਣਾਇਆ। ਇਸੇ ਕਾਰਨ ਇੱਥੇ ਵੀ ਕ੍ਰਿਕਟ ਪ੍ਰਸਿੱਧ ਹੋ ਗਿਆ। ਅੱਜ ਭਾਰਤ ਵਿੱਚ ਕ੍ਰਿਕਟ ਨੂੰ ਇੱਕ ਧਰਮ ਮੰਨਿਆ ਜਾਂਦਾ ਹੈ, ਜਿੱਥੇ ਪ੍ਰਸ਼ੰਸਕ ਕ੍ਰਿਕਟਰਾਂ ਦੀ ਇੱਕ ਝਲਕ ਪਾਉਣ ਲਈ ਤਰਸਦੇ ਹਨ। ਇਹ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਕ੍ਰਿਕਟ ਨੂੰ ਵੀ ਓਲੰਪਿਕ 2028 ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਨਾਲ ਦੁਨੀਆ ਭਰ ਦੇ ਹਰ ਕ੍ਰਿਕਟ ਪ੍ਰਸ਼ੰਸਕ ਦੇ ਮਨ ਵਿੱਚ ਇੱਕ ਲਹਿਰ ਪੈਦਾ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਓਲੰਪਿਕ 'ਚ 128 ਸਾਲਾਂ ਬਾਅਦ ਕ੍ਰਿਕਟ ਦੀ ਵਾਪਸੀ, 2028 ਓਲੰਪਿਕ 'ਚ ਕੀਤਾ ਗਿਆ ਸ਼ਾਮਲ