ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਡੀ ਖ਼ੁਸ਼ਖ਼ਬਰੀ ਤੇ ਮਣੀਪੁਰ ''ਚ 17 ਅਪ੍ਰੈਲ ਤੱਕ ਕਰਫਿਊ, ਜਾਣੋ ਅੱਜ ਦੀਆਂ ਟੌਪ-10 ਖਬਰਾਂ
Friday, Apr 11, 2025 - 06:29 PM (IST)

ਜਲੰਧਰ - ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਐਡਿਡ ਸਕੂਲਾਂ ਦੇ ਕਰਮਚਾਰੀਆਂ ਲਈ ਅਹਿਮ ਫ਼ੈਸਲਾ ਲਿਆ ਗਿਆ ਹੈ, ਇਸ ਦੇ ਨਾਲ ਹੀ ਮਣੀਪੁਰ ਵਿਚ ਤਣਾਅ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਲੰਬੇ ਸਮੇਂ ਤੋਂ ਹਿੰਸਾ ਅਤੇ ਵਿਵਾਦ ਝੱਲ ਰਹੇ ਮਣੀਪੁਰ ਵਿਚ ਹਾਲਾਤ ਆਮ ਹੁੰਦੇ ਨਜ਼ਰ ਨਹੀਂ ਆ ਰਹੇ ਹਨ। ਮਣੀਪੁਰ ਦੇ ਚੂਰਾਚਾਂਦਪੁਰ ਜ਼ਿਲ੍ਹੇ 'ਚ ਫਿਰ ਤੋਂ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜੇਕਰ ਵਿਦੇਸ਼ ਪੱਧਰ ਦੀ ਗੱਲ ਕਰੀਏ ਤਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲਗਣ ਜਾ ਰਿਹਾ ਹੈ ਅਮਰੀਰਾ ਦੇ ਭਾਰਤੀ ਮੂਲ ਦੇ ਇੱਕ ਸੰਘੀ ਜੱਜ ਨੇ ਕਿਹਾ ਹੈ ਕਿ ਉਹ ਟਰੰਪ ਪ੍ਰਸ਼ਾਸਨ ਦੇ ਉਸ ਫ਼ੈਸਲੇ 'ਤੇ ਰੋਕ ਲਗਾਏਗਾ ਜਿਸ ਵਿਚ ਚਾਰ ਦੇਸ਼ਾਂ- ਕਿਊਬਾ, ਹੈਤੀ, ਨਿਕਾਰਾਗੁਆ ਅਤੇ ਵੈਨੇਜ਼ੁਏਲਾ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਣਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਡੀ ਖ਼ੁਸ਼ਖ਼ਬਰੀ, ਛੇਵੇਂ ਤਨਖਾਹ ਕਮਿਸ਼ਨ ਤਹਿਤ ਸਰਕਾਰ ਦਾ ਵੱਡਾ ਫ਼ੈਸਲਾ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਐਡਿਡ ਸਕੂਲਾਂ ਦੇ ਕਰਮਚਾਰੀਆਂ ਲਈ ਅਹਿਮ ਫ਼ੈਸਲਾ ਲਿਆ ਗਿਆ ਹੈ, ਜਿਸ ਦੇ ਤਹਿਤ ਇਨ੍ਹਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ (ਪੀਪੀਸੀ), ਯੂਜੀਸੀ ਅਤੇ ਏਆਈਸੀਟੀਈ ਸਕੇਲਾਂ ਅਨੁਸਾਰ ਸੋਧੀ ਹੋਈ ਤਨਖਾਹ, ਪੈਨਸ਼ਨ, ਛੁੱਟੀ ਐਨਕੈਸ਼ਮੈਂਟ ਅਤੇ ਗ੍ਰੈਚੁਟੀ ਦੇ ਬਕਾਏ ਦਾ ਭੁਗਤਾਨ ਕਰਨ ਦਾ ਫ਼ੈਸਲਾ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਡੀ ਖ਼ੁਸ਼ਖ਼ਬਰੀ, ਛੇਵੇਂ ਤਨਖਾਹ ਕਮਿਸ਼ਨ ਤਹਿਤ ਸਰਕਾਰ ਦਾ ਵੱਡਾ ਫ਼ੈਸਲਾ
2. SC ਭਾਈਚਾਰੇ ਦੇ ਵਕੀਲਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਪੰਜਾਬ ਮੰਤਰੀ ਮੰਡਲ ਨੇ ਵਕੀਲਾਂ ਅਤੇ ਮੈਡੀਕਲ ਪ੍ਰੋਫ਼ੈਸਰਾਂ ਦੇ ਹੱਕ 'ਚ ਵੱਡਾ ਫ਼ੈਸਲਾ ਲਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕੈਬਨਿਟ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਕੀਲਾਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਹੱਲ ਕਰਨ ਲਈ, ਕੈਬਨਿਟ ਨੇ ਆਮਦਨ ਕਰ ਯੋਗਤਾ ਮਾਪਦੰਡਾਂ ਨੂੰ ਸੌਖਾ ਕਰ ਦਿੱਤਾ ਹੈ। ਖਾਸ ਤੌਰ 'ਤੇ, ਐੱਸ. ਸੀ./ਐੱਸ.ਟੀ. ਉਮੀਦਵਾਰਾਂ ਲਈ, ਸਾਰੇ ਲਾਗੂ ਉਪਬੰਧਾਂ ਵਿਚ ਆਮਦਨ ਸੀਮਾ ਨੂੰ 50 ਫੀਸਦੀ ਘਟਾ ਦਿੱਤਾ ਗਿਆ ਹੈ, ਜਿਸ ਨਾਲ 15 ਖਾਲ੍ਹੀ ਰਾਖਵੀਆਂ ਅਸਾਮੀਆਂ ਦੀ ਨਿਯੁਕਤੀ ਲਈ ਰਾਹ ਪੱਧਰਾ ਹੋ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- SC ਭਾਈਚਾਰੇ ਦੇ ਵਕੀਲਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
3. ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਮਾਮੂਲੀ ਤਕਰਾਰ ਤੋਂ ਬਾਅਦ ਕਈ ਗੋਲ਼ੀਆਂ ਮਾਰ ਕੇ ਕਤਲ
ਆਪਸੀ ਤਕਰਾਰ ਤੋਂ ਬਾਅਦ ਮਹਿੰਦਰ ਸਿੰਘ ਉਰਫ ਮਾਮਾ ਨਾਮ ਦੇ ਵਿਅਕਤੀ ਦਾ ਬੀਤੀ ਰਾਤ ਰੇਲਵੇ ਸਟੇਸ਼ਨ ਪਟਿਆਲਾ ਦੇ ਕੋਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਮਾਮੂਲੀ ਤਕਰਾਰ ਤੋਂ ਬਾਅਦ ਇਕ ਨੌਜਵਾਨ ਨੇ ਮਹਿੰਦਰ ਸਿੰਘ ਉਰਫ ਮਾਮਾ 'ਤੇ ਤਾਬੜ ਤੋੜ ਗੋਲੀਆਂ ਵਰਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਮਾਮੂਲੀ ਤਕਰਾਰ ਤੋਂ ਬਾਅਦ ਕਈ ਗੋਲ਼ੀਆਂ ਮਾਰ ਕੇ ਕਤਲ
4. ਚੋਣਾਂ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਹੋਰ ਸਮਰੱਥ ਬਣਾਇਆ ਜਾ ਰਿਹਾ ਹੈ ਤੇ ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੀ ਚੋਣ ’ਚ ਉਨ੍ਹਾਂ ਦੀ ਅਹਿਮ ਭੂਮਿਕਾ ਹੋਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਚੋਣਾਂ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
5. ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ. ਏ. ਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਕੀਤੇ ਗਏ ਹਨ।ਜਿਸ ਦੀ ਸੂਚੀ ਹੇਠ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
6. ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ
ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਤੀ ਗਈ। ਇਸ ਮੌਕੇ ਜਿੱਥੇ ਪਾਲੀਵੁੱਡ ਤੋਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੰਤਿਮ ਅਰਦਾਸ ਵਿੱਚ ਹਿੱਸਾ ਲੈਣ ਲਈ ਪਹੁੰਚੇ। ਇਸ ਦੇ ਇਲਾਵਾ ਭਾਜਪਾ ਆਗੂ ਸ਼ਵੇਤ ਮਲਿਕ ਸਮੇਤ ਹੋਰ ਕਈਆਂ ਸਿਆਸੀ ਆਗੂ ਵੀ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ਼ ਵੰਡਾਇਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ
7. ਸਕੂਲ, ਬਾਜ਼ਾਰ ਅਤੇ ਹੋਰ ਜਨਤਕ ਅਦਾਰੇ ਬੰਦ, 17 ਅਪ੍ਰੈਲ ਤੱਕ ਕਰਫਿਊ ਲਾਗੂ
ਮਣੀਪੁਰ ਵਿਚ ਤਣਾਅ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਲੰਬੇ ਸਮੇਂ ਤੋਂ ਹਿੰਸਾ ਅਤੇ ਵਿਵਾਦ ਝੱਲ ਰਹੇ ਮਣੀਪੁਰ ਵਿਚ ਹਾਲਾਤ ਆਮ ਹੁੰਦੇ ਨਜ਼ਰ ਨਹੀਂ ਆ ਰਹੇ ਹਨ। ਮਣੀਪੁਰ ਦੇ ਚੂਰਾਚਾਂਦਪੁਰ ਜ਼ਿਲ੍ਹੇ 'ਚ ਫਿਰ ਤੋਂ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਸਕੂਲ, ਬਾਜ਼ਾਰ ਅਤੇ ਹੋਰ ਜਨਤਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਚੂਰਾਚਾਂਦਪੁਰ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿਚ ਦੋ ਵੱਖ-ਵੱਖ ਜਨਜਾਤੀਆਂ ਵਿਚਾਲੇ ਵਿਵਾਦ ਚੱਲ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਕੂਲ, ਬਾਜ਼ਾਰ ਅਤੇ ਹੋਰ ਜਨਤਕ ਅਦਾਰੇ ਬੰਦ, 17 ਅਪ੍ਰੈਲ ਤੱਕ ਕਰਫਿਊ ਲਾਗੂ
8. Trump ਨੂੰ ਵੱਡਾ ਝਟਕਾ, ਪ੍ਰਵਾਸੀਆਂ ਦੇ ਦੇਸ਼ ਨਿਕਾਲੇ 'ਤੇ ਲੱਗੇਗੀ ਰੋਕ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲਗਣ ਜਾ ਰਿਹਾ ਹੈ ਅਮਰੀਰਾ ਦੇ ਭਾਰਤੀ ਮੂਲ ਦੇ ਇੱਕ ਸੰਘੀ ਜੱਜ ਨੇ ਕਿਹਾ ਹੈ ਕਿ ਉਹ ਟਰੰਪ ਪ੍ਰਸ਼ਾਸਨ ਦੇ ਉਸ ਫ਼ੈਸਲੇ 'ਤੇ ਰੋਕ ਲਗਾਏਗਾ ਜਿਸ ਵਿਚ ਚਾਰ ਦੇਸ਼ਾਂ- ਕਿਊਬਾ, ਹੈਤੀ, ਨਿਕਾਰਾਗੁਆ ਅਤੇ ਵੈਨੇਜ਼ੁਏਲਾ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਣਾ ਹੈ। ਇਨ੍ਹਾਂ ਚਾਰਾਂ ਦੇਸ਼ਾਂ ਦੇ ਲਗਭਗ ਪੰਜ ਲੱਖ ਲੋਕ ਅਮਰੀਕਾ ਵਿੱਚ ਅਸਥਾਈ ਤੌਰ 'ਤੇ ਰਹਿ ਰਹੇ ਹਨ ਅਤੇ ਉਨ੍ਹਾਂ ਦੀ ਅਮਰੀਕਾ ਵਿੱਚ ਰਹਿਣ ਦੀ ਸਮਾਂ ਸੀਮਾ ਇਸ ਮਹੀਨੇ ਦੇ ਅੰਤ ਵਿੱਚ ਖਤਮ ਹੋ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-Trump ਨੂੰ ਵੱਡਾ ਝਟਕਾ, ਪ੍ਰਵਾਸੀਆਂ ਦੇ ਦੇਸ਼ ਨਿਕਾਲੇ 'ਤੇ ਲੱਗੇਗੀ ਰੋਕ
9. Gold ਨੇ ਤੋੜੇ ਸਾਰੇ ਰਿਕਾਰਡ, ਜਾਣੋ 10 ਗ੍ਰਾਮ ਸੋਨੇ ਦਾ ਨਵਾਂ ਭਾਅ
ਡੋਨਾਲਡ ਟਰੰਪ ਦੀ ਟੈਰਿਫ ਨੀਤੀ ਨੇ ਵਿਸ਼ਵ ਪੱਧਰ 'ਤੇ ਬਾਜ਼ਾਰ ਵਿੱਚ ਹਫੜਾ-ਦਫੜੀ ਮਚਾ ਦਿੱਤੀ ਹੈ। ਅਜਿਹੀ ਸਥਿਤੀ ਵਿੱਚ, ਨਿਵੇਸ਼ਕ ਸੋਨੇ ਅਤੇ ਚਾਂਦੀ ਵਰਗੇ ਸੁਰੱਖਿਅਤ ਵਿਕਲਪਾਂ ਦੀ ਚੋਣ ਕਰ ਰਹੇ ਹਨ। ਇਸ ਦਾ ਅਸਰ ਇਹ ਹੈ ਕਿ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ 11 ਅਪ੍ਰੈਲ ਨੂੰ, ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸੋਨੇ ਦੀ ਕੀਮਤ ₹93,330 ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈ ਹੈ। ਚਾਂਦੀ ਦੀ ਕੀਮਤ ₹92,454 ਪ੍ਰਤੀ ਕਿਲੋਗ੍ਰਾਮ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-Gold ਨੇ ਤੋੜੇ ਸਾਰੇ ਰਿਕਾਰਡ, ਜਾਣੋ 10 ਗ੍ਰਾਮ ਸੋਨੇ ਦਾ ਨਵਾਂ ਭਾਅ
10. 90 ਦੇ ਦਹਾਕੇ ਦੀ ਇਸ ਮਸ਼ਹੂਰ ਅਦਾਕਾਰਾ ਨੇ ਮੁੰਡਵਾਇਆ ਸਿਰ, ਕਿਹਾ- ਅੱਜ ਮੈਂ ਪੂਰੀ ਤਰ੍ਹਾਂ....
90 ਦੇ ਦਹਾਕੇ ਵਿੱਚ 'ਫੂਲ ਔਰ ਅੰਗਾਰੇ' ਅਤੇ 'ਸੌਗੰਧ' ਵਰਗੀਆਂ ਫਿਲਮਾਂ ਨਾਲ ਪਛਾਣ ਬਣਾਉਣ ਵਾਲੀ ਅਦਾਕਾਰਾ ਸ਼ਾਂਤੀ ਪ੍ਰਿਆ ਇੱਕ ਵਾਰ ਫਿਰ ਚਰਚਾ ਵਿੱਚ ਆ ਗਈ ਹੈ, ਪਰ ਇਸ ਵਾਰ ਕਾਰਨ ਉਨ੍ਹਾਂ ਦੀ ਕੋਈ ਫਿਲਮ ਨਹੀਂ, ਸਗੋਂ ਉਨ੍ਹਾਂ ਦਾ ਨਵਾਂ ਲੁੱਕ ਹੈ। ਹਾਲ ਹੀ ਵਿੱਚ, ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸਨੂੰ ਦੇਖ ਕੇ ਹਰ ਕੋਈ ਹੈਰਾਨ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 90 ਦੇ ਦਹਾਕੇ ਦੀ ਇਸ ਮਸ਼ਹੂਰ ਅਦਾਕਾਰਾ ਨੇ ਮੁੰਡਵਾਇਆ ਸਿਰ, ਕਿਹਾ- ਅੱਜ ਮੈਂ ਪੂਰੀ ਤਰ੍ਹਾਂ....