ਸੁਖਬੀਰ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ ਤੇ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਮੁਲਜ਼ਮ ਗ੍ਰਿਫ਼ਤਾਰ, ਅੱਜ ਦ

Saturday, Apr 12, 2025 - 06:24 PM (IST)

ਸੁਖਬੀਰ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ ਤੇ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਮੁਲਜ਼ਮ ਗ੍ਰਿਫ਼ਤਾਰ, ਅੱਜ ਦ

ਜਲੰਧਰ - ਪੰਜਾਬ ’ਚ ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਉੱਥੇ ਹੀ ਦੂਜੇ ਪਾਸੇ ਜਲੰਧਰ ਵਿਖੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਮਾਮਲੇ ਵਿਚ ਹੁਣ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ 

1. ਸੁਖਬੀਰ ਸਿੰਘ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ
ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਪ੍ਰਸਤਾਅ ਰੱਖਿਆ, ਜਿਸ ਮਗਰੋਂ ਪਰਮਜੀਤ ਸਰਨਾ ਨੇ ਪ੍ਰਸਤਾਅ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਖਬੀਰ ਸਿੰਘ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ

2. ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
 ਜਲੰਧਰ ਵਿਖੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਮਾਮਲੇ ਵਿਚ ਹੁਣ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਾਈਦੁਲ ਅਮੀਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਕੇਂਦਰੀ ਏਜੰਸੀਆਂ ਅਤੇ ਜਲੰਧਰ ਪੁਲਸ ਨੇ ਮਿਲ ਕੇ ਕੀਤੀ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਵੀ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

3. ਪੰਜਾਬ ਵਿਚ ਲੋਕਾਂ ਦੇ ਖਾਤਿਆਂ 'ਚ ਆਉਣਗੇ 51000-51000, ਜਾਣੋ ਕਿਸ ਨੂੰ ਮਿਲੇਗਾ ਲਾਭ
ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਾਸ਼ੀ ਵਿਚੋਂ 198.51 ਕਰੋੜ ਰੁਪਏ ਐੱਸ. ਸੀ ਵਰਗਾਂ ਦੇ 38922 ਵਿਅਕਤੀਆਂ ਨੂੰ ਅਤੇ 102.69 ਕਰੋੜ ਰੁਪਏ ਬੀ.ਸੀ  ਵਰਗਾਂ ਦੇ 20136 ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

4. ਪੰਜਾਬ 'ਚ ਵੱਡੀ ਵਾਰਦਾਤ, ਜ਼ਮੀਨੀ ਵਿਵਾਦ ਦੇ ਚੱਲਦਿਆਂ ਮਾਰ 'ਤਾ ਸੋਹਣਾ-ਸੁਨੱਖਾ ਨੌਜਵਾਨ
ਪੁਲਸ ਥਾਣਾ ਸਿਟੀ ਪੱਟੀ ਅਧੀਨ ਕੁੱਲਾ ਰੋਡ ਨੇੜੇ ਸੂਆ ਵਿਖੇ ਵੀਰਵਾਰ ਦੀ ਰਾਤ ਨੂੰ ਕਰੀਬ 10 ਵਜੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ’ਤੇ ਦੂਜੀ ਧਿਰ ਉਪਰ ਚਲਾਈਆਂ ਗੋਲੀਆਂ ਦੌਰਾਨ ਇਕ 23 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਿਸ ਦੀ ਪਹਿਚਾਣ ਬਰਿੰਦਰ ਸਿੰਘ ਉਰਫ ਫੂਲਕਾ ਪੁੱਤਰ ਬਲਵੰਤ ਸਿੰਘ ਵਾਸੀ ਕੋਟਦੁਨਾ ਥਾਣਾ ਧਨੌਲਾ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

5. ਦਲਬੀਰ ਗੋਲਡੀ ਮੁੜ ਕਾਂਗਰਸ ਵਿਚ ਸ਼ਾਮਲ
 ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਪਰ ਅੱਜ ਉਹ ਮੁੜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਦਲਬੀਰ ਗੋਲਡੀ ਮੁੜ ਕਾਂਗਰਸ ਵਿਚ ਸ਼ਾਮਲ

6. ਤਹੱਵੁਰ ਰਾਣਾ ਤੋਂ ਹੋਈ 3 ਘੰਟੇ ਪੁੱਛ-ਗਿੱਛ, ਜ਼ਿਆਦਾਤਰ ਸਵਾਲਾਂ ’ਤੇ ਇਕੋ ਜਵਾਬ-ਯਾਦ ਨਹੀਂ, ਪਤਾ ਨਹੀਂ
26/11 ਮੁੰਬਈ ਅੱਤਵਾਦੀ ਹਮਲਿਆਂ ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ 18 ਸਾਲ ਬਾਅਦ ਭਾਰਤ ਹਵਾਲੇ ਕੀਤਾ ਗਿਆ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਨੇ ਸ਼ੁੱਕਰਵਾਰ ਨੂੰ ਰਾਣਾ ਤੋਂ ਲਗਭਗ 3 ਘੰਟੇ ਤੱਕ ਪੁੱਛ-ਗਿੱਛ ਕੀਤੀ। ਇਹ ਪੁੱਛ-ਗਿੱਛ ਦਾ ਪਹਿਲਾ ਦਿਨ ਸੀ। ਇਸ ਦੌਰਾਨ ਰਾਣਾ ਨੇ ਐੱਨ. ਆਈ. ਦੇ ਅਧਿਕਾਰੀਆਂ ਨੂੰ ਕੋਈ ਵੀ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਜਾਂਚ ਏਜੰਸੀਆਂ ਦੇ ਸੂਤਰਾਂ ਮੁਤਾਬਕ ਤਹੱਵੁਰ ਰਾਣਾ ਤੋਂ ਐੱਨ. ਆਈ. ਏ. ਕਸਟਡੀ ਦੇ ਪਹਿਲੇ ਦਿਨ ਸਿਰਫ 3 ਘੰਟੇ ਪੁੱਛ-ਗਿੱਛ ਕਰ ਸਕੀ। ਰਾਣਾ ਨੇ ਐੱਨ. ਆਈ. ਏ. ਅਧਿਕਾਰੀਆਂ ਦੇ ਸਵਾਲਾਂ ਦੇ ਜ਼ਿਆਦਾਤਰ ਜਵਾਬ ‘ਪਤਾ ਨਹੀਂ’ ਜਾਂ ‘ਯਾਦ ਨਹੀਂ’ ਕਹਿ ਕੇ ਟਾਲ ਦਿੱਤੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਤਹੱਵੁਰ ਰਾਣਾ ਤੋਂ ਹੋਈ 3 ਘੰਟੇ ਪੁੱਛ-ਗਿੱਛ, ਜ਼ਿਆਦਾਤਰ ਸਵਾਲਾਂ ’ਤੇ ਇਕੋ ਜਵਾਬ-ਯਾਦ ਨਹੀਂ, ਪਤਾ ਨਹੀਂ

7. ਅਮਰੀਕਾ 'ਚ ਰਹਿਣ ਸਬੰਧੀ ਨਵਾਂ ਨਿਯਮ ਲਾਗੂ, ਭਾਰਤੀਆਂ ਦੀ ਵਧੇਗੀ ਮੁਸ਼ਕਲ
ਅਮਰੀਕਾ ਵਿਚ ਡੋਨਾਲਡ ਟਰੰਪ ਦੀ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਲਈ ਨਵਾਂ ਨਿਯਮ ਲਾਗੂ ਕਰ ਦਿੱਤਾ ਹੈ। ਇਸ ਨਿਯਮ ਦੇ ਤਹਿਤ ਅਮਰੀਕਾ ਵਿੱਚ 30 ਦਿਨਾਂ ਤੋਂ ਵੱਧ ਸਮੇਂ ਤੋਂ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਇਹ ਨਿਯਮ ਪੇਸ਼ ਕੀਤਾ ਹੈ। ਇਸ ਤਹਿਤ ਵਿਦੇਸ਼ੀਆਂ ਨੂੰ ਸੰਘੀ ਸਰਕਾਰ ਕੋਲ ਆਪਣੇ ਆਪ ਨੂੰ ਰਜਿਸਟਰ ਕਰਵਾਉਣਾ ਪਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਮਰੀਕਾ 'ਚ ਰਹਿਣ ਸਬੰਧੀ ਨਵਾਂ ਨਿਯਮ ਲਾਗੂ, ਭਾਰਤੀਆਂ ਦੀ ਵਧੇਗੀ ਮੁਸ਼ਕਲ

8. ਸੋਨੇ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ 'ਚ 6,250 ਰੁਪਏ ਹੋ ਗਿਆ ਮਹਿੰਗਾ, ਹੁਣ ਕੀ ਹੈ ਕੀਮਤ?
 ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲਿਆ। ਸਥਾਨਕ ਜਿਊਲਰਾਂ ਅਤੇ ਪ੍ਰਚੂਨ ਗਾਹਕਾਂ ਵੱਲੋਂ ਜ਼ੋਰਦਾਰ ਮੰਗ ਕਾਰਨ ਸੋਨੇ ਦੀਆਂ ਕੀਮਤਾਂ 6,250 ਰੁਪਏ ਵਧ ਕੇ 96,450 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ। ਇਹ ਜਾਣਕਾਰੀ ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੋਨੇ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ 'ਚ 6,250 ਰੁਪਏ ਹੋ ਗਿਆ ਮਹਿੰਗਾ, ਹੁਣ ਕੀ ਹੈ ਕੀਮਤ?

9. ਮੈਚ ਤੋਂ ਪਹਿਲਾਂ ਕ੍ਰਿਕਟ ਖਿਡਾਰੀਆਂ ਦੇ ਹੋਟਲ 'ਚ ਲੱਗੀ ਅੱਗ, ਪਈਆਂ ਭਾਜੜਾਂ
 ਭਾਰਤ ਵਿੱਚ ਚੱਲ ਰਹੇ ਆਈਪੀਐੱਲ ਕ੍ਰਿਕਟ ਮੁਕਾਬਲਿਆਂ ਦੇ ਵਿਚਾਲੇ ਹੀ ਪਾਕਿਸਤਾਨ ਨੇ ਵੀ ਸੁਪਰ ਲੀਗ (ਪੀਐੱਸਐੱਲ) 2025 ਦੀ ਸ਼ੁਰੂਆਤ ਕਰ ਦਿੱਤੀ ਹੈ। ਸੀਜ਼ਨ ਦਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਇਸਲਾਮਾਬਾਦ ਦੇ ਖੇਡ ਮੈਦਾਨ ਵਿੱਚ ਇਸਲਾਮਾਬਾਦ ਯੂਨਾਈਟਿਡ ਅਤੇ ਲਾਹੌਰ ਕਲੰਦਰਸ ਵਿਚਾਲੇ ਖੇਡਿਆ ਗਿਆ। ਇਸਲਾਮਾਬਾਦ ਨੇ ਇਹ ਮੈੱਚ 8 ਵਿਕਟਾਂ ਦੇ ਨਾਲ ਜਿੱਤ ਕੇ ਸੀਜ਼ਨ ਦੀ ਇਸ ਸੀਰੀਜ਼ ਦੀ ਪਹਿਲੀ ਜਿੱਤ ਵੀ ਹਾਸਲ ਕੀਤੀ ਪਰ ਇਸ ਸੀਰੀਜ਼ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਕ ਵੱਡਾ ਹਾਦਸਾ ਵਾਪਰ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੈਚ ਤੋਂ ਪਹਿਲਾਂ ਕ੍ਰਿਕਟ ਖਿਡਾਰੀਆਂ ਦੇ ਹੋਟਲ 'ਚ ਲੱਗੀ ਅੱਗ, ਪਈਆਂ ਭਾਜੜਾਂ

10. 'ਮਹਾਤਮਾ ਗਾਂਧੀ ਨੇ ਪਾਕਿਸਤਾਨ ਬਣਾਇਆ ਸੀ'; ਇਸ ਮਸ਼ਹੂਰ ਸਿੰਗਰ ਨੇ ਦਿੱਤਾ ਵਿਵਾਦਤ ਬਿਆਨ
ਮਸ਼ਹੂਰ ਬਾਲੀਵੁੱਡ ਗਾਇਕ ਅਭਿਜੀਤ ਭੱਟਾਚਾਰੀਆ ਅਕਸਰ ਆਪਣੇ ਬੇਬਾਕ ਵਿਚਾਰਾਂ ਅਤੇ ਵਿਵਾਦਪੂਰਨ ਬਿਆਨਾਂ ਲਈ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਵਾਰ ਉਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ, ਅਤੇ ਇਸਦਾ ਕਾਰਨ ਮਹਾਤਮਾ ਗਾਂਧੀ ਬਾਰੇ ਉਨ੍ਹਾਂ ਦਾ ਵਿਵਾਦਪੂਰਨ ਬਿਆਨ ਹੈ, ਜਿਸਨੇ ਸੋਸ਼ਲ ਮੀਡੀਆ ਤੋਂ ਲੈ ਕੇ ਰਾਜਨੀਤਿਕ ਗਲਿਆਰਿਆਂ ਤੱਕ ਬਹਿਸ ਛੇੜ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਮਹਾਤਮਾ ਗਾਂਧੀ ਨੇ ਪਾਕਿਸਤਾਨ ਬਣਾਇਆ ਸੀ'; ਇਸ ਮਸ਼ਹੂਰ ਸਿੰਗਰ ਨੇ ਦਿੱਤਾ ਵਿਵਾਦਤ ਬਿਆਨ


 


author

Sunaina

Content Editor

Related News