ਪੰਜਾਬ ''ਚ ਵੱਡੀ ਵਰਦਾਤ, 32 ਗ੍ਰਨੇਡ ਵਾਲੇ ਬਿਆਨ ''ਤੇ ਕਸੂਤੇ ਫਸੇ ਬਾਜਵਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Sunday, Apr 13, 2025 - 05:56 PM (IST)

ਪੰਜਾਬ ''ਚ ਵੱਡੀ ਵਰਦਾਤ, 32 ਗ੍ਰਨੇਡ ਵਾਲੇ ਬਿਆਨ ''ਤੇ ਕਸੂਤੇ ਫਸੇ ਬਾਜਵਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ -  ਪੰਜਾਬ ’ਚ ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲਗਾਤਾਰ ਪੁਰਾਣੀ ਰੰਜਿਸ਼ਾਂ ਦੇ ਚਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ 'ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ 32 ਗ੍ਰਨੇਡ ਵਾਲੇ ਦਿੱਤੇ ਗਏ ਬਿਆਨ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਕਸੂਤੇ ਫਸ ਗਏ ਹਨ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਮਗਰੋਂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ਹੁਣ ਪੁਲਸ ਜਾਂਚ ਲਈ ਪਹੁੰਚ ਗਈ ਹੈ। ਇਸ ਦੌਰਾਨ  ਬੀਤੇ ਸ਼ੁੱਕਰਵਾਰ ਨੂੰ ਆਏ ਤੂਫ਼ਾਨ ਤੇ ਅਸਮਾਨੀ ਬਿਜਲੀ ਕਾਰਨ ਬਿਹਾਰ 'ਚ 61 ਲੋਕਾ ਦੀ ਜਾਨ ਚਲੀ ਗਈ ਸੀ, ਜਿਸ ਮਗਰੋਂ ਸੂਬੇ 'ਚ ਮਾਹੌਲ ਕਾਫ਼ੀ ਗਮਗੀਨ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. CM ਮਾਨ ਨੇ ਪ੍ਰਤਾਪ ਬਾਜਵਾ ਕੋਲ ਭੇਜੀ ਪੁਲਸ! Live ਆ ਕੇ ਆਖ਼ੀਆਂ ਵੱਡੀਆਂ ਗੱਲਾਂ, ਕਿਹਾ- 'ਕਾਰਵਾਈ ਲਈ ਰਹੋ ਤਿਆਰ'
ਪ੍ਰਤਾਪ ਸਿੰਘ ਬਾਜਵਾ ਇਕ ਵਾਰ ਫ਼ਿਰ ਆਪਣੇ ਬਿਆਨ ਕਾਰਨ ਬੁਰੀ ਤਰ੍ਹਾਂ ਫੱਸ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ ਵਿਚ ਪੁਲਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ Live ਆ ਕੇ ਵੱਡੀਆਂ ਗੱਲਾਂ ਵੀ ਆਖ਼ੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਮਾਨ ਨੇ ਪ੍ਰਤਾਪ ਬਾਜਵਾ ਕੋਲ ਭੇਜੀ ਪੁਲਸ! Live ਆ ਕੇ ਆਖ਼ੀਆਂ ਵੱਡੀਆਂ ਗੱਲਾਂ, ਕਿਹਾ- 'ਕਾਰਵਾਈ ਲਈ ਰਹੋ ਤਿਆਰ'

2. 32 ਗ੍ਰਨੇਡ ਵਾਲੇ ਬਿਆਨ 'ਤੇ ਕਸੂਤੇ ਫਸੇ ਬਾਜਵਾ, ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾਂਚ ਲਈ ਪਹੁੰਚੀ ਪੁਲਸ
32 ਗ੍ਰਨੇਡ ਵਾਲੇ ਦਿੱਤੇ ਗਏ ਬਿਆਨ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਕਸੂਤੇ ਫਸ ਗਏ ਹਨ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਮਗਰੋਂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ਹੁਣ ਪੁਲਸ ਜਾਂਚ ਲਈ ਪਹੁੰਚ ਗਈ ਹੈ। ਜਾਂਚ ਕਰਨ ਲਈ ਪੁਲਸ ਟੀਮ ਨਾਲ ਪਹੁੰਚੀ ਏ. ਆਈ. ਜੀ. ਕਾਊਂਟਰ ਇੰਟੀਲੈਂਸ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਾਨੂੰ ਇਸ ਦਾ ਕੋਈ ਸੋਰਸ ਨਹੀਂ ਦੱਸਿਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 32 ਗ੍ਰਨੇਡ ਵਾਲੇ ਬਿਆਨ 'ਤੇ ਕਸੂਤੇ ਫਸੇ ਬਾਜਵਾ, ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾਂਚ ਲਈ ਪਹੁੰਚੀ ਪੁਲਸ

3. ਪੁਲਸ ਦੇ ਐਕਸ਼ਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਰਿਐਕਸ਼ਨ, ਦਿੱਤਾ ਵੱਡਾ ਬਿਆਨ
 ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾ ਕੇ ਕੀਤੀ ਗਈ ਪੁੱਛਗਿੱਛ ਮਗਰੋਂ ਬਾਜਵਾ ਨੇ ਵੱਡਾ ਬਿਆਨ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ, ਖ਼ੁਫ਼ੀਆ ਏਜੰਸੀਆਂ ਅਤੇ ਕੇਂਦਰ ਸਰਕਾਰ ਵਿਚ ਮੇਰੇ ਸੂਤਰ ਹਨ। ਮੈਂ ਆਪਣੇ ਸੂਤਰਾਂ ਬਾਰੇ ਨਹੀਂ ਦੱਸ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਗਿਆ ਹੈ। ਮੇਰੇ ਸੂਤਰਾਂ ਨੇ ਹੀ 50 ਬੰਬ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਕੀਤੀ ਗਈ ਪੁੱਛਗਿੱਛ ਵਿਚ ਮੈਂ ਪੁਲਸ ਨਾਲ ਪੂਰਾ ਸਹਿਯੋਗ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 32 ਗ੍ਰਨੇਡ ਵਾਲੇ ਬਿਆਨ 'ਤੇ ਕਸੂਤੇ ਫਸੇ ਬਾਜਵਾ, ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾਂਚ ਲਈ ਪਹੁੰਚੀ ਪੁਲਸ

4. ਪੰਜਾਬ ਖ਼ਿਲਾਫ਼ ਵੱਡੀ ਸਾਜ਼ਿਸ਼! ਵੱਡੀ ਮਾਤਰਾ 'ਚ ਲੱਭਿਆ RDX, DGP ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
ਪੰਜਾਬ ਪੁਲਸ ਨੇ ਸੂਬੇ ਵਿਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ-ਅਧਾਰਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਇਕ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕਾਂ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਸੰਚਾਲਕ ਹਨ। ਇਨ੍ਹਾਂ ਵੱਲੋਂ ਪਾਕਿਸਤਾਨ ਦੀ ISI ਵੱਲੋਂ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਯੋਜਨਾ ਬਣਾਈ ਗਈ ਸੀ, ਜਿਸ ਨੂੰ ਪੁਲਸ ਵੱਲੋਂ ਨਾਕਾਮ ਕਰ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਖ਼ਿਲਾਫ਼ ਵੱਡੀ ਸਾਜ਼ਿਸ਼! ਵੱਡੀ ਮਾਤਰਾ 'ਚ ਲੱਭਿਆ RDX, DGP ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

5. ਜਥੇਦਾਰਾਂ ਅਤੇ ਭਾਜਪਾ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਅਤੇ ਤਖ਼ਤ ਸਾਹਿਬਾਨ ਦੇ ਸਾਬਕਾ ਜਥੇਦਾਰਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਜਥੇਦਾਰ ਸਾਹਿਬਾਨਾਂ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਤਖ਼ਤ ਸਾਹਿਬ 'ਤੇ ਕੇਂਦਰ ਸਰਕਾਰ ਦਾ ਕਬਜ਼ਾ ਹੋ ਗਿਆ ਸੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਨੇ ਕਬਜ਼ਾ ਵਾਪਸ ਲੈ ਕੇ ਕੌਮ ਨੂੰ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਥੇਦਾਰਾਂ ਅਤੇ ਭਾਜਪਾ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

6. ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ CM ਮਾਨ ਪਰਿਵਾਰ ਸਮੇਤ ਗੁ. ਸ੍ਰੀ ਦੂਖ ਨਿਵਾਰਨ ਸਾਹਿਬ ਹੋਏ ਨਤਮਸਤਕ
ਦੇਸ਼ ਭਰ 'ਚ ਵਿਸਾਖੀ ਤੇ ਖਾਲਸਾ ਸਾਜਨਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਗੁਰੂਘਰਾਂ 'ਚ ਵੀ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲੀਆਂ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ CM ਮਾਨ ਪਰਿਵਾਰ ਸਮੇਤ ਗੁ. ਸ੍ਰੀ ਦੂਖ ਨਿਵਾਰਨ ਸਾਹਿਬ ਹੋਏ ਨਤਮਸਤਕ

7. ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲਗਾਤਾਰ ਪੁਰਾਣੀ ਰੰਜਿਸ਼ਾਂ ਦੇ ਚਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ 'ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਪੁਲਸ ਅਤੇ ਕਾਨੂੰਨ ਦਾ ਇਨ੍ਹਾਂ ਲੋਕਾਂ ਦੇ ਮਨਾਂ 'ਚ ਕੋਈ ਡਰ ਖੋਫ ਨਜ਼ਰ ਨਹੀਂ ਆ ਰਿਹਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

8. ਆਵੇਗਾ ਤੂਫ਼ਾਨ ਤੇ ਡਿੱਗੇਗੀ ਅਸਮਾਨੀ ਬਿਜਲੀ ! ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਚਿਤਾਵਨੀ
 ਬੀਤੇ ਸ਼ੁੱਕਰਵਾਰ ਨੂੰ ਆਏ ਤੂਫ਼ਾਨ ਤੇ ਅਸਮਾਨੀ ਬਿਜਲੀ ਕਾਰਨ ਬਿਹਾਰ 'ਚ 61 ਲੋਕਾ ਦੀ ਜਾਨ ਚਲੀ ਗਈ ਸੀ, ਜਿਸ ਮਗਰੋਂ ਸੂਬੇ 'ਚ ਮਾਹੌਲ ਕਾਫ਼ੀ ਗਮਗੀਨ ਬਣਿਆ ਹੋਇਆ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਇਕ ਹੋਰ ਡਰਾਉਣ ਵਾਲੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਘੰਟਿਆਂ ਲਈ ਸੂਬੇ ਦੇ ਬਕਸਰ, ਕੈਮੂਰ, ਰੋਹਤਾਸ ਤੇ ਭੋਜਪੁਰ ਜ਼ਿਲ੍ਹਿਆਂ 'ਚ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

9. ਅਮਰੀਕਾ ਦਾ H-1B ਵੀਜ਼ਾ ਹੋਵੇ ਜਾਂ ਗ੍ਰੀਨ ਕਾਰਡ, ਪ੍ਰਵਾਸੀਆਂ ਨੂੰ ਹੁਣ 24 ਘੰਟੇ ਨਾਲ ਰੱਖਣੇ ਪੈਣਗੇ ਇਹ ਦਸਤਾਵੇਜ਼
ਅਮਰੀਕਾ ਵਿੱਚ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਇੱਕ ਨਵਾਂ ਨਿਯਮ ਲਾਗੂ ਕੀਤਾ ਹੈ ਜਿਸ ਅਨੁਸਾਰ ਹਰ ਪ੍ਰਵਾਸੀ ਭਾਵੇਂ ਉਹ ਕਾਨੂੰਨੀ ਵੀਜ਼ਾ (ਜਿਵੇਂ ਕਿ H-1B ਜਾਂ ਵਿਦਿਆਰਥੀ ਵੀਜ਼ਾ) 'ਤੇ ਹੋਵੇ, ਨੂੰ ਹੁਣ ਆਪਣੇ ਕਾਨੂੰਨੀ ਦਸਤਾਵੇਜ਼ 24 ਘੰਟੇ ਆਪਣੇ ਕੋਲ ਰੱਖਣੇ ਪੈਣਗੇ। ਇਹ ਨਿਯਮ 11 ਅਪ੍ਰੈਲ ਤੋਂ ਲਾਗੂ ਹੋ ਗਿਆ ਹੈ। ਇਹ ਨਿਯਮ ਟਰੰਪ ਦੇ ਹੁਕਮ 'Protecting the American People Against Invasion' ਤਹਿਤ ਲਾਗੂ ਕੀਤਾ ਗਿਆ ਹੈ, ਜਿਸਦਾ ਉਦੇਸ਼ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕਾਰਵਾਈ ਕਰਨਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਅਮਰੀਕਾ ਦਾ H-1B ਵੀਜ਼ਾ ਹੋਵੇ ਜਾਂ ਗ੍ਰੀਨ ਕਾਰਡ, ਪ੍ਰਵਾਸੀਆਂ ਨੂੰ ਹੁਣ 24 ਘੰਟੇ ਨਾਲ ਰੱਖਣੇ ਪੈਣਗੇ ਇਹ ਦਸਤਾਵੇਜ਼

10. 100000 ਰੁਪਏ ਤੱਕ ਪਹੁੰਚ ਜਾਵੇਗਾ ਸੋਨਾ! ਇਸ ਸਾਲ ਹੁਣ ਤੱਕ 20 ਵਾਰ ਤੋੜ ਚੁੱਕੈ ਰਿਕਾਰਡ
ਭਾਰਤ ਸਮੇਤ ਦੁਨੀਆ ਭਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ 6,250 ਰੁਪਏ ਪ੍ਰਤੀ 10 ਗ੍ਰਾਮ ਵਧ ਗਈ ਸੀ। ਇਸ ਵਾਧੇ ਨਾਲ ਸੋਨਾ 96,450 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਮਾਹਿਰਾਂ ਅਨੁਸਾਰ ਸੋਨੇ ਦੀ ਕੀਮਤ ਹੋਰ ਵਧਣ ਦੀ ਉਮੀਦ ਹੈ। ਮੰਨਿਆ ਜਾ ਰਿਹਾ ਹੈ ਕਿ ਇੱਕ ਹਫ਼ਤੇ ਵਿੱਚ ਸੋਨੇ ਦੀ ਕੀਮਤ 1 ਲੱਖ ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਸਕਦੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 100000 ਰੁਪਏ ਤੱਕ ਪਹੁੰਚ ਜਾਵੇਗਾ ਸੋਨਾ! ਇਸ ਸਾਲ ਹੁਣ ਤੱਕ 20 ਵਾਰ ਤੋੜ ਚੁੱਕੈ ਰਿਕਾਰਡ


author

Sunaina

Content Editor

Related News