ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫਤਾਰ, ਪੰਜਾਬ ''ਚ ਵੱਡਾ ਹਾਦਸਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ
Friday, Apr 18, 2025 - 06:20 PM (IST)

ਜਲੰਧਰ - ਪੰਜਾਬ ਪੁਲਸ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੰਜਾਬ ਵਿਚ ਕਈ ਗ੍ਰਨੇਡ ਹਮਲਿਆਂ ਦਾ ਇਕ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈੱਪੀ ਪਾਸੀਆ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਜ਼ੀਰਾ ਵਿਚ ਇਕ ਦਰਦਨਾਕ ਘਟਨਾ ਵਾਪਰੀ ਹੈ, ਜਿਸ ਵਿਚ ਇਕ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਐਂਬੂਲੈਂਸ ਵਿਚ ਲੈ ਕੇ ਜਾਂਦੇ ਸਮੇਂ ਵਾਪਰੇ ਹਾਦਸੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ। ਇਸ ਦੌਰਾਨ ਜੇਕਰ ਮਨੋਰੰਜਨ ਜਗਤਦੀ ਗੱਲ ਕੀਤੀ ਜਾਵੇ ਤਾਂ ਫਿਲਮ 'ਅਕਾਲ' ਨੂੰ ਬਣਾਉਣ ਮਗਰੋਂ ਕਰਨ ਜੌਹਰ ਅਤੇ ਗਿੱਪੀ ਗਰੇਵਾਲ ਵਿਚਾਲੇ ਇਕ ਮਜ਼ਬੂਤ ਬਾਂਡ ਬਣ ਗਿਆ ਹੈ। ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਦੇ ਸਟੋਰੀ ਸੈਕਸ਼ਨ ਵਿਚ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਕਰਨ ਜੌਹਰ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ
1. ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰਵਾਇਆ ਹੈੱਪੀ ਪਾਸੀਆ
ਪੰਜਾਬ ਪੁਲਸ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੰਜਾਬ ਵਿਚ ਕਈ ਗ੍ਰਨੇਡ ਹਮਲਿਆਂ ਦਾ ਇਕ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈੱਪੀ ਪਾਸੀਆ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਨੇਡ ਹਮਲੇ ਤੋਂ ਬਾਅਦ ਹੀ ਕਾਊਂਟਰ ਇੰਟੈਲੀਜੈਂਸ ਲਗਾਤਾਰ ਹੈੱਪੀ ਪਾਸੀਆ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀ ਸੀ। ਕਾਊਂਟਰ ਇੰਟੈਲੀਜੈਂਸ ਦੀ ਇਨਪੁੱਟ ਦੇ ਆਧਾਰ 'ਤੇ ਹੀ ਹੈੱਪੀ ਪਾਸੀਆ ਦੀ ਅਮਰੀਕਾ ਵਿਚ ਗ੍ਰਿਫ਼ਤਾਰੀ ਹੋਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰਵਾਇਆ ਹੈੱਪੀ ਪਾਸੀਆ
2. ਐਂਬੂਲੈਂਸ 'ਚ ਮੁੰਡੇ ਦੀ ਲਾਸ਼ ਲੈ ਕੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਹੋਰ ਦੀ ਮੌਤ
ਜ਼ੀਰਾ ਵਿਚ ਇਕ ਦਰਦਨਾਕ ਘਟਨਾ ਵਾਪਰੀ ਹੈ, ਜਿਸ ਵਿਚ ਇਕ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਐਂਬੂਲੈਂਸ ਵਿਚ ਲੈ ਕੇ ਜਾਂਦੇ ਸਮੇਂ ਵਾਪਰੇ ਹਾਦਸੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਨੀਲੇ ਵਾਲਾ ਦੇ ਵਸਨੀਕ ਇਕ 16 ਸਾਲ ਦੇ ਲੜਕੇ ਦੀ ਵੀਰਵਾਰ ਸਵੇਰੇ ਇਕ ਕੈਂਟਰ ਨਾਲ ਟੱਕਰ ਹੋ ਜਾਣ ਦੇ ਚੱਲਦਿਆਂ ਮੌਤ ਹੋ ਗਈ ਸੀ। ਮ੍ਰਿਤਕ ਲੜਕੇ ਦੇ ਰਿਸ਼ਤੇਦਾਰ ਉਸ ਦੀ ਮ੍ਰਿਤਕ ਦੇਹ ਨੂੰ ਸ਼ਾਮ ਸਮੇਂ ਐਂਬੂਲੈਂਸ ਵਿਚ ਆਪਣੇ ਪਿੰਡ ਲੈ ਕੇ ਜਾ ਰਹੇ ਸਨ ਤਾਂ ਐਂਬੂਲੈਂਸ ਦੀ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਐਂਬੂਲੈਂਸ 'ਚ ਮੁੰਡੇ ਦੀ ਲਾਸ਼ ਲੈ ਕੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਹੋਰ ਦੀ ਮੌਤ
3. ਪੰਜਾਬ 'ਚ ਸਵੇਰੇ-ਸਵੇਰੇ ਹੋ ਗਿਆ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲ਼ੀਆਂ
ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਅਤੇ ਤਰਨਤਾਰਨ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਵਿਚ 2 ਮੁਲਜ਼ਮਾਂ ਨੂੰ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਯੁਵਰਾਜ ਉਰਫ ਜੱਗੂ ਅਤੇ ਮਹਿਕਪ੍ਰੀਤ ਉਰਫ ਮਹਿਕ ਵਜੋਂ ਹੋਈ ਹੈ। ਇਹ ਦੋਵੇਂ ਅੱਤਵਾਦੀ ਲੰਡਾ ਹਰੀਕੇ ਅਤੇ ਗੈਂਗਸਟਰ ਸੱਤਾ ਨੌਸ਼ਹਿਰਾ ਦੇ ਦੋ ਮੁੱਖ ਸਾਥੀ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਸਵੇਰੇ-ਸਵੇਰੇ ਹੋ ਗਿਆ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲ਼ੀਆਂ
4. ਪੰਜਾਬ ਆਵੇਗਾ ਅੰਮ੍ਰਿਤਪਾਲ ਸਿੰਘ, ਡਿੱਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਈ ਪੁਲਸ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਹਲਕਾ ਖਡੂਰ ਸਾਹਿਬ ਤੋਂ ਐੱਮ.ਪੀ. ਅੰਮ੍ਰਿਤਪਾਲ ਸਿੰਘ ਡਿੱਬਰੂਗੜ੍ਹ ਜੇਲ੍ਹ ਤੋਂ ਹੁਣ ਪੰਜਾਬ ਆ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਲਈ ਪੰਜਾਬ ਪੁਲਸ ਅਸਾਮ ਲਈ ਰਵਾਨਾ ਹੋ ਚੁੱਕੀ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿੱਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ "ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਅੰਮ੍ਰਿਤਪਾਲ 'ਤੇ ਲੱਗੇ ਐੱਨ. ਐੱਸ. ਏ. ਹੁਣ ਨਹੀਂ ਵਧਾਇਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਆਵੇਗਾ ਅੰਮ੍ਰਿਤਪਾਲ ਸਿੰਘ, ਡਿੱਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਈ ਪੁਲਸ
5. ਪੰਜਾਬ 'ਚ ਫਿਰ ਬੇਅਦਬੀ ਦੀ ਵੱਡੀ ਘਟਨਾ, ਗੁਰਦੁਆਰਾ ਸਾਹਿਬ 'ਚ ਗੁਰੂ ਸਾਹਿਬ ਦੇ ਸਰੂਪ ਨੂੰ ਪਹੁੰਚਾਇਆ ਗਿਆ ਨੁਕਸਾਨ
ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਚੋਂ ਬੇਅਦਬੀ ਦੀ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਚ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਵਾਪਰ ਗਈ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਪਾੜੇ ਹੋਏ ਅੰਗ ਮਿਲੇ ਹਨ। ਗੁਰਦੁਆਰਾ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਵੇਖ ਹਰ ਕਿਸੇ ਦੇ ਮਨ ਠੇਸ ਪਹੁੰਚੀ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਫਿਰ ਬੇਅਦਬੀ ਦੀ ਵੱਡੀ ਘਟਨਾ, ਗੁਰਦੁਆਰਾ ਸਾਹਿਬ 'ਚ ਗੁਰੂ ਸਾਹਿਬ ਦੇ ਸਰੂਪ ਨੂੰ ਪਹੁੰਚਾਇਆ ਗਿਆ ਨੁਕਸਾਨ
6. ਭਜੀਤੇ ਦਾ ਕਤਲ ਕਰ ਸਾਬਕਾ ਸਰਪੰਚ ਨੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਕਿਹਾ- ਮੈਨੂੰ ਕੋਈ ਅਫ਼ਸੋਸ ਨਹੀਂ
ਨਜ਼ਦੀਕੀ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਹੋ ਰਹੀ ਬੋਲੀ ਦੌਰਾਨ ਸਾਬਕਾ ਸਰਪੰਚ ਗੁਰਦਿਆਲ ਸਿੰਘ ਪੁੱਤਰ ਸਰਦਾਰਾ ਸਿੰਘ ਵੱਲੋਂ ਚਲਾਈ ਗਈ ਗੋਲੀ ਦੌਰਾਨ ਜਿੱਥੇ ਭਤੀਜੇ ਦੀ ਮੌਤ ਹੋ ਗਈ ਸੀ, ਉਥੇ ਤਾਇਆ ਜ਼ਖਮੀ ਹੋ ਗਿਆ ਸੀ। ਇਸ ਕਤਲ ਕਰਨ ਉਪਰੰਤ ਸਾਬਕਾ ਸਰਪੰਚ ਵੱਲੋਂ ਸੋਸ਼ਲ ਮੀਡੀਆ ਉਪਰ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਜਿੱਥੇ ਲੈ ਲਈ ਗਈ ਹੈ, ਉਥੇ ਹੀ ਭਵਿੱਖ ’ਚ ਪੰਚਾਇਤੀ ਜ਼ਮੀਨ ਦੀ ਬੋਲੀ ਦੇਣ ਵਾਲਿਆਂ ਨੂੰ ਵੀ ਧਮਕੀ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਜੀਤੇ ਦਾ ਕਤਲ ਕਰ ਸਾਬਕਾ ਸਰਪੰਚ ਨੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਕਿਹਾ- ਮੈਨੂੰ ਕੋਈ ਅਫ਼ਸੋਸ ਨਹੀਂ
7. ਸਮੋਸੇ' ਤੋਂ ਬਾਅਦ ਨਵਾਂ ਬਵਾਲ! ਮੁੱਖ ਸਕੱਤਰ ਨੇ ਅਫ਼ਸਰਾਂ ਨੂੰ ਦਿੱਤੀ ਹੋਲੀ ਪਾਰਟੀ, ਸਰਕਾਰ ਨੂੰ ਭੇਜ ਦਿੱਤਾ ਬਿੱਲ
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਪ੍ਰਬੋਧ ਸਕਸੈਨਾ ਵਲੋਂ ਆਯੋਜਿਤ ਹੋਲੀ ਪਾਰਟੀ ਦਾ 1.22 ਲੱਖ ਰੁਪਏ ਦਾ ਬਿੱਲ ਭੁਗਤਾਨ ਲਈ ਰਾਜ ਦੇ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਨੂੰ ਭੇਜਿਆ ਜਾਣਾ 'ਨੈਤਿਕ ਆਚਰਣ ਅਤੇ ਪ੍ਰਸ਼ਾਸਨਿਕ ਸ਼ਿਸ਼ਟਾਚਾਰ' ਖ਼ਿਲਾਫ਼ ਹੈ। ਦਰਅਸਲ ਹਿਮਾਚਲ ਪ੍ਰਦੇਸ਼ ਸੈਰ-ਸਪਾਟਾ ਵਿਕਾਸ ਨਿਗਮ ਦੇ 'ਹੋਟਲ ਹਾਲੀਡੇ ਹੋਮ' ਵਲੋਂ ਜਾਰੀ ਬਿੱਲ ਦੀ ਕਾਪੀ ਆਨਲਾਈਨ ਸਾਹਮਣੇ ਆਈ, ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਮੋਸੇ' ਤੋਂ ਬਾਅਦ ਨਵਾਂ ਬਵਾਲ! ਮੁੱਖ ਸਕੱਤਰ ਨੇ ਅਫ਼ਸਰਾਂ ਨੂੰ ਦਿੱਤੀ ਹੋਲੀ ਪਾਰਟੀ, ਸਰਕਾਰ ਨੂੰ ਭੇਜ ਦਿੱਤਾ ਬਿੱਲ
8. ਅਮਰੀਕਾ ਤੋਂ ਮੰਦਭਾਗੀ ਖ਼ਬਰ, ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਅਮਰੀਕਾ ਤੋਂ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਿਚ ਭਾਰਤੀ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਵਿੱਚ 28 ਸਾਲਾ ਭਾਰਤੀ ਮੂਲ ਦੇ ਨੌਜਵਾਨ ਕੇਵਿਨ ਪਟੇਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੀ.ਬੀ.ਐਸ ਨਿਊਜ਼ ਦੀ ਰਿਪੋਰਟ ਅਨੁਸਾਰ 28 ਸਾਲਾ ਕੇਵਿਨ ਪਟੇਲ ਨੂੰ ਬੁੱਧਵਾਰ ਦੇਰ ਰਾਤ ਸ਼ਿਕਾਗੋ ਦੇ ਲਿੰਕਨ ਪਾਰਕ ਇਲਾਕੇ ਵਿੱਚ ਗੋਲੀ ਮਾਰ ਦਿੱਤੀ ਗਈ ਅਤੇ ਬਾਅਦ ਵਿੱਚ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਮਰੀਕਾ ਤੋਂ ਮੰਦਭਾਗੀ ਖ਼ਬਰ, ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
9. May ’ਚ ਇਸ ਹੱਦ ਤੱਕ ਜਾਵੇਗੀ ਸੋਨੇ ਦੀ ਕੀਮਤ! ਫਿਰ ਆ ਸਕਦੀ ਹੈ ਗਿਰਾਵਟ
ਸੋਨੇ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ’ਚ ਸੋਨੇ ਦੀ ਕੀਮਤ 70 ਰੁਪਏ ਵਧ ਕੇ 98,170 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈ। ਇਸ ਤੋਂ ਇੱਕ ਦਿਨ ਪਹਿਲਾਂ, ਬੁੱਧਵਾਰ ਨੂੰ, ਸੋਨੇ ਦੀ ਕੀਮਤ ’ਚ 1,650 ਰੁਪਏ ਦਾ ਭਾਰੀ ਵਾਧਾ ਹੋਇਆ ਸੀ, ਜਿਸ ਨਾਲ ਕੀਮਤ 98,100 ਰੁਪਏ ਹੋ ਗਈ ਸੀ। ਇਸ ਤੇਜ਼ੀ ਦੇ ਪਿੱਛੇ ਕਈ ਵਿਸ਼ਵ ਪੱਧਰੀ ਕਾਰਨ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- May ’ਚ ਇਸ ਹੱਦ ਤੱਕ ਜਾਵੇਗੀ ਸੋਨੇ ਦੀ ਕੀਮਤ! ਫਿਰ ਆ ਸਕਦੀ ਹੈ ਗਿਰਾਵਟ
10. ਕਰਨ ਜੌਹਰ ਨੇ ਗਿੱਪੀ ਗਰੇਵਾਲ ਨੂੰ ਦਿੱਤਾ ਸੋਹਣਾ ਗਿਫਟ
ਫਿਲਮ 'ਅਕਾਲ' ਨੂੰ ਬਣਾਉਣ ਮਗਰੋਂ ਕਰਨ ਜੌਹਰ ਅਤੇ ਗਿੱਪੀ ਗਰੇਵਾਲ ਵਿਚਾਲੇ ਇਕ ਮਜ਼ਬੂਤ ਬਾਂਡ ਬਣ ਗਿਆ ਹੈ। ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਦੇ ਸਟੋਰੀ ਸੈਕਸ਼ਨ ਵਿਚ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਕਰਨ ਜੌਹਰ ਦਾ ਧੰਨਵਾਦ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਕਰਨ ਜੌਹਰ ਨੇ ਗਿੱਪੀ ਗਰੇਵਾਲ ਨੂੰ ਦਿੱਤਾ ਸੋਹਣਾ ਗਿਫਟ