ਪੰਜਾਬ ’ਚ ਅੱਗ ਦਾ ਟਾਂਡਵ ਤੇ ਪੁਲਸ ਹਿਰਾਸਤ ’ਚ ਨੌਜਵਾਨ ਦੀ ਮੌਤ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Sunday, Apr 20, 2025 - 07:04 PM (IST)

ਪੰਜਾਬ ’ਚ ਅੱਗ ਦਾ ਟਾਂਡਵ ਤੇ ਪੁਲਸ ਹਿਰਾਸਤ ’ਚ ਨੌਜਵਾਨ ਦੀ ਮੌਤ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ ’ਚ ਥਾਣਾ ਸਿਟੀ ਰੂਪਨਗਰ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ ਵਿਚ ਪੁਲਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਪੁਲਸ ਦੀ ਗੱਡੀ ਦੀ ਭੰਨਤੋੜ ਵੀ ਕੀਤੀ। ਉੱਥੇ ਹੀ ਦੂਜੇ ਪਾਸੇ ਜੀਰਾ ਵਿਖੇ ਇਕ ਵਾਰ ਫਿਰ ਅੱਗ ਦਾ ਤਾਂਡਲ ਵੇਖਣ ਨੂੰ ਮਿਲਿਆ ਹੈ। ਜੀਰਾ ਦੇ ਨੈਸ਼ਨਲ ਹਾਈਵੇਅ ਨੰਬਰ 54 'ਤੇ ਸਥਿਤ ਪਿੰਡ ਧੰਨਾ ਸ਼ਹੀਦ ਰਟੋਲ ਰੋਹੀ ਅਤੇ ਮਈਆਂ ਵਾਲਾ ਦੀ ਕਰੀਬ 50 ਏਕੜ ਕਣਕ ਦੀ ਫ਼ਸਲ ਅਤੇ 100 ਏਕੜ ਦੇ ਕਰੀਬ ਕਣਕ ਦਾ ਨਾੜ ਅੱਗ ਦੀ ਚਪੇਟ 'ਚ ਆਉਣ ਕਾਰਨ ਸੜ ਕੇ ਸਵਾਹ ਹੋ ਗਿਆ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਪੁਲਸ ਹਿਰਾਸਤ 'ਚ ਨੌਜਵਾਨ ਦੀ ਸ਼ੱਕੀ ਹਾਲਤ 'ਚ ਹੋਈ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਥਾਣਾ ਸਿਟੀ ਰੂਪਨਗਰ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ ਵਿਚ ਪੁਲਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਪੁਲਸ ਦੀ ਗੱਡੀ ਦੀ ਭੰਨਤੋੜ ਵੀ ਕੀਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਪ੍ਰਿੰਸ ਬਹਾਦਰ (25 ਸਾਲ) ਨੂੰ ਪੁਲਸ ਨੇ 16 ਅਪ੍ਰੈਲ ਨੂੰ ਕਿਸੇ ਮਾਮਲੇ ਵਿਚ ਪੁੱਛਗਿੱਛ ਲਈ ਸਰਕਾਰੀ ਹਸਪਤਾਲ ਤੋਂ ਹਿਰਾਸਤ ਵਿਚ ਲਿਆ ਸੀ, ਜਿਸ ਤੋਂ ਬਾਅਦ ਐਤਵਾਰ ਸਵੇਰੇ ਪ੍ਰਿੰਸ ਦੀ ਮੌਤ ਦੀ ਜਾਣਕਾਰੀ ਮਿਲੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੁਲਸ ਹਿਰਾਸਤ 'ਚ ਨੌਜਵਾਨ ਦੀ ਸ਼ੱਕੀ ਹਾਲਤ 'ਚ ਹੋਈ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

2. ਪੰਜਾਬ ਪੁਲਸ ਦੇ ਇਸ ASI ਤੇ ਹੌਲਦਾਰ 'ਤੇ ਡਿੱਗੀ ਗਾਜ, ਹੋ ਗਿਆ ਵੱਡਾ ਐਕਸ਼ਨ
ਸਿਵਲ ਹਸਪਤਾਲ ਡੇਰਾਬੱਸੀ ਵਿੱਚ ਬੀਤੇ ਦਿਨੀਂ ਹੋਈ ਪਿੰਡ ਮੁਕੰਦਪੁਰ ਦੇ ਦੋ ਧੜਿਆਂ ਵਿਚਕਾਰ ਖ਼ੂਨੀ ਝੜਪ ਦੇ ਮਾਮਲੇ ਵਿੱਚ ਐੱਸ. ਐੱਸ. ਪੀ. ਮੋਹਾਲੀ ਦੀਪਕ ਪਾਰਿਕ ਵੱਲੋਂ ਵੱਡੀ ਕਾਰਵਾਈ ਕਰਦਿਆਂ ਡੇਰਾਬੱਸੀ ਦੇ ਥਾਣਾ ਮੁਖੀ ਮਨਦੀਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਪਿੰਡ ਮੁਕੰਦਪੁਰ ਦੇ ਦੋ ਧਿਰਾਂ ਵਿਚਕਾਰ ਸਿਵਲ ਹਸਪਤਾਲ 'ਚ ਹੋਈ ਲੜਾਈ ਦੌਰਾਨ ਉਨ੍ਹਾਂ ਵੱਲੋਂ ਕਾਨੂੰਨ ਵਿਵਸਥਾ ਬਣਾਏ ਰੱਖਣ ਵਿੱਚ ਵਰਤੀ ਗਈ ਲਾਪਰਵਾਹੀ ਨੂੰ ਐੱਸ. ਐੱਸ. ਪੀ. ਦੀਪਕ ਪਾਰਿਕ ਵੱਲੋਂ ਗੰਭੀਰਤਾ ਨਾਲ ਲੈਂਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਦੇ ਇਸ ASI ਤੇ ਹੌਲਦਾਰ 'ਤੇ ਡਿੱਗੀ ਗਾਜ, ਹੋ ਗਿਆ ਵੱਡਾ ਐਕਸ਼ਨ

3. ਨਵੇਂ ਵਿਵਾਦ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਪੋਸਟ ਕੀਤੀ ਅਜਿਹੀ ਵੀਡੀਓ ਕਿ ਮਚ ਗਈ ਤਰਥੱਲੀ
ਦੇਸ਼ ਛੱਡ ਕੇ ਯੂਕੇ ਗਿਆ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹੁਣ ਇਕ ਵਾਰ ਫਿਰ ਅਜਿਹੀ ਵੀਡੀਓ ਪੋਸਟ ਕਰ ਦਿੱਤੀ, ਜਿਸ 'ਤੇ ਲੋਕਾਂ ਦਾ ਗੁੱਸਾ ਫੁਟ ਗਿਆ ਅਤੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨਵੇਂ ਵਿਵਾਦ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਪੋਸਟ ਕੀਤੀ ਅਜਿਹੀ ਵੀਡੀਓ ਕਿ ਮਚ ਗਈ ਤਰਥੱਲੀ

4. ਜ਼ੀਰਾ 'ਚ ਅੱਗ ਦਾ ਤਾਂਡਵ, 50 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ, ਦੋ ਨੌਜਵਾਨ ਝੁਲਸੇ, ਇਕ ਦੀ ਮੌਤ
ਜੀਰਾ ਵਿਖੇ ਇਕ ਵਾਰ ਫਿਰ ਅੱਗ ਦਾ ਤਾਂਡਲ ਵੇਖਣ ਨੂੰ ਮਿਲਿਆ ਹੈ। ਜੀਰਾ ਦੇ ਨੈਸ਼ਨਲ ਹਾਈਵੇਅ ਨੰਬਰ 54 'ਤੇ ਸਥਿਤ ਪਿੰਡ ਧੰਨਾ ਸ਼ਹੀਦ ਰਟੋਲ ਰੋਹੀ ਅਤੇ ਮਈਆਂ ਵਾਲਾ ਦੀ ਕਰੀਬ 50 ਏਕੜ ਕਣਕ ਦੀ ਫ਼ਸਲ ਅਤੇ 100 ਏਕੜ ਦੇ ਕਰੀਬ ਕਣਕ ਦਾ ਨਾੜ ਅੱਗ ਦੀ ਚਪੇਟ 'ਚ ਆਉਣ ਕਾਰਨ ਸੜ ਕੇ ਸਵਾਹ ਹੋ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜ਼ੀਰਾ 'ਚ ਅੱਗ ਦਾ ਤਾਂਡਵ, 50 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ, ਦੋ ਨੌਜਵਾਨ ਝੁਲਸੇ, ਇਕ ਦੀ ਮੌਤ

5. ਭਾਜਪਾ ਨੇਤਾ ਦੇ ਘਰ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਸੈਦੁਲ ਦਾ ਵਧਿਆ ਅੱਠ ਦਿਨ ਦਾ ਪੁਲਸ ਰਿਮਾਂਡ
ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸੈਦੁਲ ਅਮੀਨ ਨੂੰ ਅੱਜ 7 ਦਿਨਾਂ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਪੁੱਛਗਿੱਛ ਲਈ ਦੁਬਾਰਾ ਅਦਾਲਤ 'ਚ ਪੇਸ਼ ਕੀਤਾ ਅਤੇ 10 ਦਿਨਾਂ ਦਾ ਹੋਰ ਪੁਲਿਸ ਰਿਮਾਂਡ ਮੰਗਿਆ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਜਪਾ ਨੇਤਾ ਦੇ ਘਰ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਸੈਦੁਲ ਦਾ ਵਧਿਆ ਅੱਠ ਦਿਨ ਦਾ ਪੁਲਸ ਰਿਮਾਂਡ

6. 150 ਕਿੱਲੇ 'ਚ ਮੱਚ ਗਏ ਅੱਗ ਦੇ ਭਾਂਬੜ, ਟਰੈਕਟਰ-ਟਰਾਲੇ ਸਣੇ ਮੋਟਰਸਾਈਕਲ ਵੀ ਆਏ ਲਪੇਟ 'ਚ
 ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਨੱਥੂਵਾਲਾ ਤੇ ਡੇਮਰੂ ਸੜਕ 'ਤੇ 150 ਕਿੱਲੇ ਕਣਕ ਦਾ ਨਾੜ ਅਤੇ 40 ਕਿੱਲੇ ਦੇ ਕਰੀਬ ਖੜ੍ਹੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਤਾਰ ਸਿੰਘ, ਅਮਰ ਸਿੰਘ,  ਬਲਦੇਵ ਸਿੰਘ ਨੱਥੂਵਾਲਾ ਨੇ ਦੱਸਿਆ ਕਿ ਇੱਕ ਕੰਬਾਈਨ ਕਣਕ ਵੱਢ ਰਹੀ ਸੀ ਉਸ ਦੇ ਸ਼ਾਰਟ ਸਰਕਟ ਹੋਣ ਨਾਲ ਇਹ ਅੱਗ ਲੱਗੀ ਹੈ। ਇਸ ਅੱਗ ਲੱਗਣ ਨਾਲ ਇੱਕ ਫੋਰਡ ਟਰੈਕਟਰ, ਟਰਾਲਾ ਤੇ ਇੱਕ ਮੋਟਰਸਾਈਕਲ ਵੀ ਅੱਗ ਦੀ ਲਪੇਟ ਵਿੱਚ ਆ ਕੇ ਸੜ ਗਏ ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 150 ਕਿੱਲੇ 'ਚ ਮੱਚ ਗਏ ਅੱਗ ਦੇ ਭਾਂਬੜ, ਟਰੈਕਟਰ-ਟਰਾਲੇ ਸਣੇ ਮੋਟਰਸਾਈਕਲ ਵੀ ਆਏ ਲਪੇਟ 'ਚ

7. ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਹੜ੍ਹ ਕਾਰਨ ਨੁਕਸਾਨੇ ਗਏ ਕਈ ਘਰ, ਵਹਿ ਗਈਆਂ ਗੱਡੀਆਂ
ਜੰਮੂ-ਕਸ਼ਮੀਰ ਵਿਚ ਰਾਮਬਨ ਜ਼ਿਲ੍ਹੇ ਦੇ ਇਕ ਪਿੰਡ ਵਿਚ ਐਤਵਾਰ ਨੂੰ ਮੋਹਲੇਧਾਰ ਮੀਂਹ ਕਾਰਨ ਅਚਾਨਕ ਹੜ੍ਹ ਆ ਗਿਆ। ਹੜ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਬਚਾਅ ਕਰਮੀਆਂ ਨੇ 100 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ। ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਮੀਂਹ ਕਾਰਨ ਜੰਮੂ-ਕਸ਼ਮੀਰ ਕੌਮੀ ਹਾਈਵੇਅ 'ਤੇ ਨਾਸ਼ਰੀ ਅਤੇ ਬਨਿਹਾਲ ਵਿਚਾਲੇ ਕਰੀਬ ਇਕ ਦਰਜਨ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਮਿੱਟੀ ਧੱਸਣ ਦੀਆਂ ਘਟਨਾਵਾਂ ਵਾਪਰੀਆਂ, ਜਿਸ ਕਾਰਨ ਆਵਾਜਾਈ ਰੋਕ ਦਿੱਤੀ ਗਈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਹੜ੍ਹ ਕਾਰਨ ਨੁਕਸਾਨੇ ਗਏ ਕਈ ਘਰ, ਵਹਿ ਗਈਆਂ ਗੱਡੀਆਂ

8. ਕੁਲਭੂਸ਼ਣ ਜਾਧਵ ਮਾਮਲੇ 'ਚ ਪਾਕਿਸਤਾਨ ਨੇ ਦਿੱਤੀ ਬੇਤੁਕੀ ਦਲੀਲ
ਪਾਕਿਸਤਾਨ ਨੇ ਇੱਕ ਵਾਰ ਫਿਰ ਇੱਕ ਗੰਦੀ ਚਾਲ ਖੇਡੀ ਹੈ ਅਤੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਨੇ ਕੁਲਭੂਸ਼ਣ ਜਾਧਵ 'ਤੇ ਭਾਰਤੀ ਜਾਸੂਸ ਹੋਣ ਦਾ ਦੋਸ਼ ਲਗਾਇਆ ਹੈ। ਡਾਨ ਦੀ ਰਿਪੋਰਟ ਮੁਤਾਬਕ ਹੁਣ ਪਾਕਿਸਤਾਨ ਦੇ ਰੱਖਿਆ ਮੰਤਰਾਲੇ ਨੇ ਉੱਥੋਂ ਦੀ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਕੁਲਭੂਸ਼ਣ ਜਾਧਵ ਨੂੰ ਸਿਰਫ਼ ਅੰਤਰਰਾਸ਼ਟਰੀ ਨਿਆਂ ਅਦਾਲਤ (ICJ) ਨੇ ਕੌਂਸਲਰ ਪਹੁੰਚ ਦੇਣ ਦਾ ਹੁਕਮ ਦਿੱਤਾ ਸੀ ਅਤੇ ਕੁਲਭੂਸ਼ਣ ਜਾਧਵ ਨੂੰ ਅਪੀਲ ਕਰਨ ਦਾ ਅਧਿਕਾਰ ਨਹੀਂ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੁਲਭੂਸ਼ਣ ਜਾਧਵ ਮਾਮਲੇ 'ਚ ਪਾਕਿਸਤਾਨ ਨੇ ਦਿੱਤੀ ਬੇਤੁਕੀ ਦਲੀਲ

9. ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋਵੇਗਾ ਤਲਾਕ! ਪਤਨੀ ਨੇ ਲਾਏ ਗੰਭੀਰ ਦੋਸ਼
ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ ਵਿਵਾਦਾਂ ਵਿੱਚ ਘਿਰਿਆ ਹੋਇਆ ਨਜ਼ਰ ਆ ਰਿਹਾ ਹੈ। ਉਨ੍ਹਾਂ ਦੀ ਪਤਨੀ ਗਰਿਮਾ ਮਿਸ਼ਰਾ ਨੇ ਉਸ 'ਤੇ ਮਾਨਸਿਕ ਅਤੇ ਸਰੀਰਕ ਤਸ਼ੱਦਦ ਦੇ ਗੰਭੀਰ ਦੋਸ਼ ਲਗਾਏ ਹਨ। ਸ਼ਨੀਵਾਰ ਨੂੰ, ਗਰਿਮਾ ਮਿਸ਼ਰਾ ਪੁਲਿਸ ਕਮਿਸ਼ਨਰ ਨੂੰ ਮਿਲੀ ਅਤੇ ਇੱਕ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਉਸਨੇ ਕਿਹਾ ਕਿ ਅਮਿਤ ਮਿਸ਼ਰਾ ਅਤੇ ਉਸਦੇ ਪਰਿਵਾਰਕ ਮੈਂਬਰ ਉਸਨੂੰ ਵਾਧੂ ਦਾਜ ਦੀ ਮੰਗ ਲਈ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਇਸ ਦੇ ਨਾਲ ਹੀ ਉਸਨੇ ਆਪਣੇ ਪਤੀ 'ਤੇ ਦੂਜੀਆਂ ਔਰਤਾਂ ਨਾਲ ਨਾਜਾਇਜ਼ ਸਬੰਧਾਂ ਅਤੇ ਕੁੱਟਮਾਰ ਕਰਨ ਦੇ ਵੀ ਦੋਸ਼ ਲਾਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋਵੇਗਾ ਤਲਾਕ! ਪਤਨੀ ਨੇ ਲਾਏ ਗੰਭੀਰ ਦੋਸ਼

10. ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਦਾਅਵਾ, ਪਰਿਵਾਰਕ ਮੈਂਬਰਾਂ ਨੂੰ ਮਿਲ ਰਹੀਆਂ ਨੇ ਕਤਲ ਦੀਆਂ ਧਮਕੀਆਂ
 ਬ੍ਰਾਹਮਣ ਭਾਈਚਾਰੇ ’ਤੇ ਆਪਣੀ ਟਿੱਪਣੀ ਨੂੰ ਲੈ ਕੇ ਪੈਦਾ ਹੋਏ ਵੱਡੇ ਵਿਵਾਦ ਤੋਂ ਬਾਅਦ ਫਿਲਮ ਨਿਰਮਾਤਾ ਅਨੁਰਾਗ ਕਸ਼ਯਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨੂੰ ਕਤਲ ਤੇ ਜਬਰ-ਜ਼ਨਾਹ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਦਾਅਵਾ, ਪਰਿਵਾਰਕ ਮੈਂਬਰਾਂ ਨੂੰ ਮਿਲ ਰਹੀਆਂ ਨੇ ਕਤਲ ਦੀਆਂ ਧਮਕੀਆਂ


 


author

Sunaina

Content Editor

Related News