ਜਲੰਧਰ ''ਚ ਵੱਡਾ ਹਾਦਸਾ ਤੇ ਡਿਫਾਲਟਰਾਂ ''ਤੇ ਐਕਸ਼ਨ ਦੀ ਤਿਆਰੀ ''ਚ ਨਿਗਮ, ਅੱਜ ਦੀਆਂ ਟੌਪ-10 ਖਬਰਾਂ
Monday, Apr 21, 2025 - 06:27 PM (IST)

ਜਲੰਧਰ : ਜਲੰਧਰ ਵਿਖੇ ਕਿਸ਼ਨਪੁਰਾ ਦੇ ਨਾਲ ਲੱਗਦੇ ਬਲਦੇਵ ਨਗਰ ਇਲਾਕੇ ਵਿਚ ਸੋਮਵਾਰ ਸਵੇਰੇ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਤਿੰਨ ਸਾਲਾ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਕਾਰ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਬੱਚੇ ਦੇ ਮੁੰਡਨ ਕਰਵਾਉਣ ਲਈ ਮਹਾਮਾਈ ਦੇ ਦਰਬਾਰ ਜਾਣਾ ਸੀ ਅਤੇ ਘਰ ਵਿਚ ਉਸ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਤੋਂ ਇਲਾਵਾ ਜਲੰਧਰ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਫੜਨ ਲਈ ਕਈ ਠੋਸ ਯੋਜਨਾਵਾਂ ਤਿਆਰ ਕੀਤੀਆਂ ਹਨ। ਸ਼ਹਿਰ ਦੇ ਹਜ਼ਾਰਾਂ ਲੋਕ ਪ੍ਰਾਪਰਟੀ ਟੈਕਸ ਨਹੀਂ ਭਰਦੇ ਜਾਂ ਗਲਤ/ਘੱਟ ਟੈਕਸ ਜਮ੍ਹਾ ਕਰਵਾਉਂਦੇ ਹਨ, ਜਿਸ ਕਾਰਨ ਨਿਗਮ ਨੂੰ ਰੈਵੇਨਿਊ ਦਾ ਨੁਕਸਾਨ ਹੋ ਰਿਹਾ ਹੈ। ਹੁਣ ਨਿਗਮ ਨੇ ਅਜਿਹੇ ਡਿਫਾਲਟਰਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਨਵੇਂ ਕਦਮ ਚੁੱਕੇ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਸੁੱਖਾਂ ਸੁੱਖ 7 ਸਾਲ ਬਾਅਦ ਮਿਲਿਆ ਪੁੱਤ, ਮੁੰਡਨ ਕਰਨ ਜਾਣਾ ਸੀ, ਅਗਲੇ ਹੀ ਪਲ ਉੱਜੜੀਆਂ ਖ਼ੁਸ਼ੀਆਂ
ਜਲੰਧਰ ਵਿਖੇ ਕਿਸ਼ਨਪੁਰਾ ਦੇ ਨਾਲ ਲੱਗਦੇ ਬਲਦੇਵ ਨਗਰ ਇਲਾਕੇ ਵਿਚ ਸੋਮਵਾਰ ਸਵੇਰੇ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਤਿੰਨ ਸਾਲਾ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਕਾਰ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਬੱਚੇ ਦੇ ਮੁੰਡਨ ਕਰਵਾਉਣ ਲਈ ਮਹਾਮਾਈ ਦੇ ਦਰਬਾਰ ਜਾਣਾ ਸੀ ਅਤੇ ਘਰ ਵਿਚ ਉਸ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਪਰਿਵਾਰ ਨੇ ਸੁੱਖਾਂ ਸੁੱਖ-ਸੁੱਖ ਕੇ ਪੁੱਤ ਲਿਆ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਵਧੀ ਸਖ਼ਤੀ, ਡਿਫਾਲਟਰਾਂ 'ਤੇ ਵੱਡਾ ਐਕਸ਼ਨ, ਸੀਲ ਹੋ ਸਕਦੀ ਹੈ ਤੁਹਾਡੀ ਵੀ ਪ੍ਰਾਪਰਟੀ
ਜਲੰਧਰ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਫੜਨ ਲਈ ਕਈ ਠੋਸ ਯੋਜਨਾਵਾਂ ਤਿਆਰ ਕੀਤੀਆਂ ਹਨ। ਸ਼ਹਿਰ ਦੇ ਹਜ਼ਾਰਾਂ ਲੋਕ ਪ੍ਰਾਪਰਟੀ ਟੈਕਸ ਨਹੀਂ ਭਰਦੇ ਜਾਂ ਗਲਤ/ਘੱਟ ਟੈਕਸ ਜਮ੍ਹਾ ਕਰਵਾਉਂਦੇ ਹਨ, ਜਿਸ ਕਾਰਨ ਨਿਗਮ ਨੂੰ ਰੈਵੇਨਿਊ ਦਾ ਨੁਕਸਾਨ ਹੋ ਰਿਹਾ ਹੈ। ਹੁਣ ਨਿਗਮ ਨੇ ਅਜਿਹੇ ਡਿਫਾਲਟਰਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਨਵੇਂ ਕਦਮ ਚੁੱਕੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ
ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਚਾਰ ਦਿਨ ਲਈ ਭਾਰਤ ਦੌਰੇ 'ਤੇ ਅੱਜ ਨਵੀਂ ਦਿੱਲੀ ਪਹੁੰਚੇ ਹਨ, ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮੁਲਾਕਾਤ ਹੋ ਰਹੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੀ ਇਸ ਮੰਡੀ 'ਚ ਵੱਡੀ ਵਾਰਦਾਤ! 40 ਰੁਪਏ ਲਈ ਕਰ 'ਤਾ ਨੌਜਵਾਨ ਦਾ ਕਤਲ
ਹੁਸ਼ਿਆਰਪੁਰ ਵਿਖੇ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਦੀ ਸਬਜ਼ੀ ਮੰਡੀ ਨੇੜੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਖ਼ਰੀਦੋ-ਫਰੋਖ਼ਤ ਨੂੰ ਲੈ ਕੇ 40 ਰੁਪਏ ਦੇ ਲੈਣ-ਦੇਣ ਕਾਰਨ ਝਗੜਾ ਹੋਇਆ ਸੀ ਅਤੇ ਇਹ ਝਗੜਾ ਇੰਨਾ ਵੱਧ ਗਿਆ ਕਿ ਪ੍ਰਵਾਸੀ ਮਜ਼ਦੂਰ ਨੌਜਵਾਨ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ
ਬੀਤੀ 9 ਅਪ੍ਰੈਲ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੰਗ ਵਿਖੇ ਸਹਿਜ ਪਾਠ ਕਰ ਰਹੀ ਔਰਤ ਗੁਰਪ੍ਰੀਤ ਕੌਰ ਪਤਨੀ ਗੁਰਦਿਆਲ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗਲਾ ਰੇਤ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ : ਨਹੀਂ ਰਹੇ ਪੋਪ ਫ੍ਰਾਂਸਿਸ, 88 ਸਾਲ ਦੀ ਉਮਰ 'ਚ ਮੌਤ
ਇਟਲੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੋਪ ਫ੍ਰਾਂਸਿਸ ਨੇ ਸੋਮਵਾਰ ਸਵੇਰੇ ਆਖਰੀ ਸਾਹ ਲਿਆ। ਇਸ ਸਬੰਧੀ ਵੈਟੀਕਨ ਕੈਮਰਲੇਂਗੋ ਦੇ ਕਾਰਡੀਨਲ ਕੇਵਿਨ ਫੇਰੇਲ ਨੇ ਐਲਾਨ ਕੀਤਾ। ਕੈਥੋਲਿਕ ਚਰਚ ਦੇ ਆਤਮਕ ਆਗੂ ਪੋਪ ਫ੍ਰਾਂਸਿਸ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੋਨਾ-ਚਾਂਦੀ ਹੋਇਆ ਹੋਰ ਮਹਿੰਗਾ , ਲੱਖ ਰੁਪਏ ਦੇ ਨੇੜੇ ਪਹੁੰਚਿਆ ਭਾਅ
ਕਮਜ਼ੋਰ ਡਾਲਰ ਅਤੇ ਅਮਰੀਕਾ-ਚੀਨ ਵਪਾਰ ਯੁੱਧ ਨੂੰ ਲੈ ਕੇ ਅਨਿਸ਼ਚਿਤਤਾਵਾਂ ਵਿਚਕਾਰ ਮੰਗ ਵਧਣ ਕਾਰਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ 1,650 ਰੁਪਏ ਦਾ ਵਾਧਾ ਹੋਇਆ, ਜਿਸ ਨਾਲ ਕੀਮਤ 1 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਮਨੋਵਿਗਿਆਨਕ ਪੱਧਰ ਦੇ ਨੇੜੇ ਪਹੁੰਚ ਗਿਆ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ, 99.9 ਪ੍ਰਤੀਸ਼ਤ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਸੋਮਵਾਰ ਨੂੰ 99,800 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈ। ਸ਼ੁੱਕਰਵਾਰ ਨੂੰ ਇਸਦੀ ਕੀਮਤ 20 ਰੁਪਏ ਡਿੱਗ ਕੇ 98,150 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪਤਨੀ ਨੇ ਸਾਬਕਾ DGP ਦਾ ਕੀਤਾ ਕਤਲ
ਕਰਨਾਟਕ ਦੇ ਸਾਬਕਾ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਓਮ ਪ੍ਰਕਾਸ਼ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੂੰ ਪਤਾ ਲੱਗਾ ਹੈ ਕਿ ਸਾਬਕਾ ਡੀਜੀਪੀ ਦੀ ਪਤਨੀ ਪੱਲਵੀ ਨੇ ਉਨ੍ਹਾਂ ਨੂੰ ਚਾਕੂ ਮਾਰਨ ਤੋਂ ਪਹਿਲੇ ਉਨ੍ਹਾਂ ਦੇ ਚਿਹਰੇ 'ਤੇ ਮਿਰਚ ਪਾਊਡਰ ਸੁੱਟਿਆ ਸੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਇਸ ਮਾਮਲੇ ਦੀ ਮੁੱਖ ਸ਼ੱਕੀ ਪੱਲਵੀ ਅਤੇ ਉਸ ਦੀ ਧੀ ਕ੍ਰਿਤੀ ਨੂੰ ਹਿਰਾਸਤ 'ਚ ਲਿਆ ਹੈ। ਬਿਹਾਰ ਦੇ ਰਹਿਣ ਵਾਲੇ 1981 ਬੈਚ ਦੇ ਭਾਰਤੀ ਪੁਲਸ ਸੇਵਾ ਅਧਿਕਾਰੀ ਓਮ ਪ੍ਰਕਾਸ਼ ਐਤਵਾਰ ਨੂੰ ਰਹੱਸਮਈ ਸਥਿਤੀ 'ਚ ਬੈਂਗਲੁਰੂ ਸਥਿਤ ਆਪਣੇ ਘਰ ਮ੍ਰਿਤਕ ਪਾਏ ਗਏ। ਉਨ੍ਹਾਂ ਦੀ ਲਾਸ਼ ਐੱਚਐੱਸਆਰ ਲੇਆਊਟ ਸਥਿਤ ਉਨ੍ਹਾਂ ਦੇ ਤਿੰਨ ਮੰਜ਼ਿਲਾ ਘਰ ਦੇ ਗਰਾਊਂਡ ਫਲੋਰ 'ਤੇ ਖੂਨ ਨਾਲ ਲੱਥਪੱਥ ਮਿਲੀ। ਸੂਤਰਾਂ ਨੇ ਕਿਹਾ,''ਤਿੱਖੀ ਬਹਿਸ ਤੋਂ ਬਾਅਦ ਪੱਲਵੀ ਨੇ ਪ੍ਰਕਾਸ਼ ਦੇ ਚਿਹਰੇ 'ਤੇ ਮਿਰਚ ਪਾਊਡਰ ਸੁੱਟ ਦਿੱਤਾ ਸੀ।''
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕੈਨੇਡਾ 'ਚ ਕਾਲੀ Activa ਵਾਲੀ ਰੁਪਿੰਦਰ ਹਾਂਡਾ ਦਾ ਪਿਆ ਪੰਗਾ
ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਰੁਪਿੰਦਰ ਦਾ ਕੈਨੇਡਾ ਦੇ ਐਡਮਿੰਟਨ ਵਿਚ ਇਕ ਸ਼ੋਅ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸ਼ੋਅ ਵਿਚ ਲੇਟ ਪਹੁੰਚਣ ਕਾਰਨ ਉਨ੍ਹਾਂ ਦੀ, ਉਥੇ ਮੌਜੂਦ ਕੁੱਝ ਸਰੋਤਿਆਂ ਨਾਲ ਬਹਿਸਬਾਜ਼ੀ ਹੋ ਗਈ। ਇਸ ਬਹਿਸਬਾਜ਼ੀ ਸਬੰਧੀ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
BCCI ਨੇ ਕੀਤਾ ਸੈਂਟ੍ਰਲ ਕਾਂਟਰੈਕਟ ਦਾ ਐਲਾਨ, ਪੰਜਾਬ ਦੇ ਇਨ੍ਹਾਂ ਖਿਡਾਰੀਆਂ ਦੀ ਹੋਈ ਬੱਲੇ-ਬੱਲੇ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਭਾਰਤੀ ਪੁਰਸ਼ ਕ੍ਰਿਕਟ ਬੋਰਡ ਦੇ ਖਿਡਾਰੀਆਂ ਲਈ ਕੇਂਦਰੀ ਕਰਾਰ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਐਲਾਨ ਬੀ.ਸੀ.ਸੀ.ਆਈ. ਨੇ ਆਪਣੇ ਅਧਿਕਾਰਤ 'ਐਕਸ' ਅਕਾਊਂਟ 'ਤੇ ਪੋਸਟ ਰਾਹੀਂ ਕੀਤਾ। ਘਰੇਲੂ ਕ੍ਰਿਕਟ ਨਾ ਖੇਡਣ ਕਾਰਨ ਕਰਾਰ 'ਚੋਂ ਬਾਹਰ ਹੋਣ ਵਾਲੇ ਸ਼੍ਰੇਅਸ ਅਈਅਰ ਤੇ ਈਸ਼ਾਨ ਕਿਸ਼ਨ ਦੀ ਇਸ ਕੇਂਦਰੀ ਕਰਾਰ 'ਚ ਵਾਪਸੀ ਹੋਈ ਹੈ, ਜਦਕਿ ਨਿਤੀਸ਼ ਕੁਮਾਰ ਰੈੱਡੀ, ਅਭਿਸ਼ੇਕ ਸ਼ਰਮਾ, ਵਰੁਣ ਚਕਰਵਰਤੀ ਤੇ ਆਕਾਸ਼ ਦੀਪ ਨੇ ਪਹਿਲੀ ਵਾਰ ਇਸ ਕਰਾਰ 'ਚ ਜਗ੍ਹਾ ਬਣਾਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8