BSF ਦਾ ਹੁਕਮ, 2 ਦਿਨਾਂ ''ਚ ਕਰ ਲਓ ਕਣਕ ਦੀ ਵਾਢੀ ਅਤੇ ਪੰਜਾਬ ਭਾਜਪਾ ਆਗੂ ਨੇ ਦਿੱਤਾ ਅਸਤੀਫਾ. ਜਾਣੋ ਅੱਜ ਦੀਆਂ TOP-10 ਖ਼ਬਰਾਂ
Saturday, Apr 26, 2025 - 05:31 PM (IST)

ਜਲੰਧਰ - ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਤਲਖੀ ਦਰਮਿਆਨ ਬੀ. ਐੱਸ. ਐੱਫ. (ਬਾਰਡਰ ਸਕਿਓਰਿਟੀ ਫੋਰਸ) ਨੇ ਕਿਸਾਨਾਂ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਬੀ. ਐੱਸ. ਐੱਫ. ਨੇ ਕਿਸਾਨਾਂ ਨੂੰ ਆਖਿਆ ਹੈ ਕਿ ਤਾਰੋਂ ਪਾਰ ਵਾਲੀ ਫਸਲ ਦੋ ਦਿਨਾਂ ਦੇ ਅੰਦਰ ਅੰਦਰ ਵੱਢ ਲਈ ਜਾਵੇ। ਉੱਥੇ ਹੀ ਦੂਜੇ ਪਾਸੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈ. ਏ. ਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਜੇਕਰ ਵਪਾਰ ਦੀ ਗੱਲ ਕਰੀਏ ਤਾਂ ਨਿਯਮਾਂ ਦੀ ਉਲੰਘਣਾ ਵਿਰੁੱਧ ਗੰਭੀਰ ਕਾਰਵਾਈ ਕਰਦੇ ਹੋਏ, ਭਾਰਤੀ ਰਿਜ਼ਰਵ ਬੈਂਕ (RBI) ਨੇ ਇਕ ਵਾਰ ਫਿਰ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਆਗਾਮੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੰਭਾਵੀ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ। ਪਾਰਟੀ ਨੇ ਜ਼ਮੀਨੀ ਹਕੀਕਤਾਂ ਅਤੇ ਵੋਟਰਾਂ ਦੀ ਨਬਜ਼ ਨੂੰ ਸਮਝਦਿਆਂ ਜੇਤੂ ਰਣਨੀਤੀ ਦੇ ਨਾਲ ਆਪਣੇ ਉਮੀਦਵਾਰ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਵਿੱਚ 22 ਅਪ੍ਰੈਲ ਨੂੰ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਭਾਜਪਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਨਤਾ ਦੀ ਪਸੰਦ ਨੂੰ ਪਹਿਲ ਦਿੱਤੀ ਜਾਵੇ। ਉੱਚ-ਪੱਧਰੀ ਵਿਚਾਰ-ਵਟਾਂਦਰੇ ਤੋਂ ਬਾਅਦ ਪਹਿਲਾਂ 12 ਸੰਭਾਵੀ ਉਮੀਦਵਾਰਾਂ ਦੀ ਸੂਚੀ ਤਿਆਰ ਕੀਤੀ ਗਈ, ਜਿਸ ਨੂੰ ਹੁਣ ਸੁੰਗੜਾ ਕੇ 8 ਨਾਵਾਂ 'ਤੇ ਕੇਂਦਰਿਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਅਮਰਜੀਤ ਸਿੰਘ ਟਿੱਕਾ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ
2. ਪੰਜਾਬ ਭਾਜਪਾ 'ਚ 'ਭੂਚਾਲ', ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ
ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈ. ਏ. ਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਾਰ ਪੰਨਿਆਂ ਦੇ ਅਸਤੀਫ਼ੇ ਵਿਚ ਰਾਜੂ ਨੇ ਸਿੱਧੇ ਤੌਰ ’ਤੇ ਪਾਰਟੀ ਦੇ ਉੱਚ ਆਗੂਆਂ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਭਾਜਪਾ 'ਚ 'ਭੂਚਾਲ', ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ
3. ਭਾਰਤ-ਪਾਕਿ ਵਿਚਾਲੇ ਬਣੇ ਤਣਾਅ ਦੌਰਾਨ BSF ਵੱਲੋਂ ਪੰਜਾਬ ਦੇ ਸਰਹੱਦੀ ਕਿਸਾਨਾਂ ਨੂੰ ਦੋ ਦਿਨਾਂ 'ਚ ਵਾਢੀ ਕਰਨ ਦੀ ਹਦਾਇਤ
ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਈ ਤਲਖੀ ਦਰਮਿਆਨ ਬੀ. ਐੱਸ. ਐੱਫ. (ਬਾਰਡਰ ਸਕਿਓਰਿਟੀ ਫੋਰਸ) ਨੇ ਕਿਸਾਨਾਂ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਬੀ. ਐੱਸ. ਐੱਫ. ਨੇ ਕਿਸਾਨਾਂ ਨੂੰ ਆਖਿਆ ਹੈ ਕਿ ਤਾਰੋਂ ਪਾਰ ਵਾਲੀ ਫਸਲ ਦੋ ਦਿਨਾਂ ਦੇ ਅੰਦਰ ਅੰਦਰ ਵੱਢ ਲਈ ਜਾਵੇ। ਬਕਾਇਦਾ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਅੰਦਰ ਤਾਰੋਂ ਪਾਰ ਵਾਲੀਆਂ ਆਪਣੀਆਂ ਫਸਲਾਂ ਦੀ ਵਾਢੀ ਕਰਨ ਅਤੇ ਤੂੜੀ ਬਨਾਉਣ ਲਈ ਆਖਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਰਤ-ਪਾਕਿ ਵਿਚਾਲੇ ਬਣੇ ਤਣਾਅ ਦੌਰਾਨ BSF ਵੱਲੋਂ ਪੰਜਾਬ ਦੇ ਸਰਹੱਦੀ ਕਿਸਾਨਾਂ ਨੂੰ ਦੋ ਦਿਨਾਂ 'ਚ ਵਾਢੀ ਕਰਨ ਦੀ ਹਦਾਇਤ
4. ਟਰਾਂਸਪੋਰਟ ਵਿਭਾਗ ’ਚ ਆਇਆ ਘੋਟਾਲਿਆਂ ਦਾ ਹੜ੍ਹ, ਵੱਡੇ ਅਧਿਕਾਰੀ ਆਉਣਗੇ ਲਪੇਟੇ ’ਚ
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਿਚ ਘੋਟਾਲਿਆ ਦਾ ਹੜ੍ਹ ਆਇਆ ਹੋਇਆ ਹੈ। ਰੋਜ਼ਾਨਾ ਟਰਾਂਸਪੋਰਟ ਅਧਿਕਾਰੀਆਂ ਅਤੇ ਕਰਮਚਾਰੀਆ ਦੇ ਬਾਹਰੀ ਏਜੰਟ ਮਾਫੀਆ ਗਿਰੋਹ ਨਾਲ ਮਿਲੇ ਹੋਣ ਕਾਰਨ ਨਿੱਤ ਨਵੇਂ ਕਾਰਨਾਮਿਆਂ ਨੂੰ ਅੰਜਾਮ ਦੇ ਰਹੇ ਹਨ। ਸਰਕਾਰ ਦੀ ਸਖ਼ਤੀ ਦੇ ਬਾਵਜੂਦ ਇਹ ਅਧਿਕਾਰੀ ਅਤੇ ਕਰਮਚਾਰੀ ਭ੍ਰਿਸ਼ਟਾਚਾਰ ਕਰਨ ਤੋਂ ਬਾਜ ਨਹੀਂ ਆ ਰਹੇ। ਸਰਕਾਰ ਵੱਲੋਂ ਕੀਤੀ ਗਈ ਵੱਡੀ ਕਾਰਵਾਈ ’ਚ ਡਰਾਇੰਗ ਲਾਇਸੈਂਸ ਘੋਟਾਲੇ ’ਚ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਤੋਂ ਇਲਾਵਾ ਐੱਸ. ਐੱਸ. ਪੀ. ਸਵਰਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਸਸਪੈਂਡ ਕਰਦਿਆਂ ਵੱਡੀ ਕਾਰਵਾਈ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਟਰਾਂਸਪੋਰਟ ਵਿਭਾਗ ’ਚ ਆਇਆ ਘੋਟਾਲਿਆਂ ਦਾ ਹੜ੍ਹ, ਵੱਡੇ ਅਧਿਕਾਰੀ ਆਉਣਗੇ ਲਪੇਟੇ ’ਚ
5. ਜਾਰੀ ਹੈ ਪਹਿਲਗਾਮ ਦਾ ਬਦਲਾ ! ਬੰਬਾਂ ਨਾਲ ਉਡਾ ਢਹਿ-ਢੇਰੀ ਕਰ 'ਤੇ ਅੱਤਵਾਦੀਆਂ ਦੇ ਘਰ
ਜੰਮੂ-ਕਸ਼ਮੀਰ ਦੇ ਪਹਿਲਗਾਮ ਹਮਲੇ ਮਗਰੋਂ ਅੱਤਵਾਦੀਆਂ ਖਿਲਾਫ਼ ਐਕਸ਼ਨ ਤੇਜ਼ ਹੋ ਗਿਆ ਹੈ। ਸੁਰੱਖਿਆ ਫੋਰਸ ਦੇ ਜਵਾਨਾਂ ਵਲੋਂ ਅੱਤਵਾਦੀਆਂ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਹੈ। ਹੁਣ ਤੱਕ 6 ਅੱਤਵਾਦੀਆਂ ਦੇ ਘਰ ਡਿਗਾਏ ਜਾ ਚੁੱਕੇ ਹਨ। ਜਾਣਕਾਰੀ ਮੁਤਾਬਕ ਅੱਤਵਾਦੀਆਂ ਦੇ ਘਰਾਂ ਨੂੰ ਆਈ. ਈ. ਡੀ. ਨਾਲ ਚਕਨਾਚੂਰ ਕਰ ਦਿੱਤਾ ਗਿਆ। ਫ਼ੌਜ ਨੇ ਤਰਾਲ, ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ ਵਿਚ ਸਰਚ ਆਪ੍ਰੇਸ਼ਨ ਦੌਰਾਨ ਇਹ ਵੱਡਾ ਐਕਸ਼ਨ ਲਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਾਰੀ ਹੈ ਪਹਿਲਗਾਮ ਦਾ ਬਦਲਾ ! ਬੰਬਾਂ ਨਾਲ ਉਡਾ ਢਹਿ-ਢੇਰੀ ਕਰ 'ਤੇ ਅੱਤਵਾਦੀਆਂ ਦੇ ਘਰ
6. 'ਮੈਂ ਪਾਕਿਸਤਾਨ ਦੀ ਧੀ, ਪਰ ਭਾਰਤ ਦੀ ਤਾਂ ਨੂੰਹ ਹਾਂ...', ਦੇਸ਼ ਛੱਡਣ ਦੇ ਹੁਕਮ ਮਗਰੋਂ ਬੋਲੀ ਸਚਿਨ ਦੀ 'ਸੀਮਾ'
ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਸਬੰਧ ਬਹੁਤ ਤਲਖ਼ ਹੋ ਗਏ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਜਾਣ ਦੇ ਸਖ਼ਤ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਸੀਮਾ ਹੈਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੂੰ ਅਪੀਲ ਕੀਤੀ ਕਿ ਉਸ ਨੂੰ ਭਾਰਤ ਵਿੱਚ ਰਹਿਣ ਦਿੱਤਾ ਜਾਵੇ। ਉਸ ਨੇ ਕਿਹਾ ਕਿ ਉਹ ਬੇਸ਼ੱਕ ਪਾਕਿਸਤਾਨ ਦੀ ਧੀ ਸੀ, ਪਰ ਹੁਣ ਉਹ ਭਾਰਤ ਦੀ ਨੂੰਹ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਮੈਂ ਪਾਕਿਸਤਾਨ ਦੀ ਧੀ, ਪਰ ਭਾਰਤ ਦੀ ਤਾਂ ਨੂੰਹ ਹਾਂ...', ਦੇਸ਼ ਛੱਡਣ ਦੇ ਹੁਕਮ ਮਗਰੋਂ ਬੋਲੀ ਸਚਿਨ ਦੀ 'ਸੀਮਾ'
7. Indian Bank ਤੇ Mahindra Finance ’ਤੇ ਚੱਲਿਆ RBI ਦਾ ਡੰਡਾ! ਲਾਇਸੈਂਸ ਵੀ ਕੀਤੇ ਰੱਦ
ਨਿਯਮਾਂ ਦੀ ਉਲੰਘਣਾ ਵਿਰੁੱਧ ਗੰਭੀਰ ਕਾਰਵਾਈ ਕਰਦੇ ਹੋਏ, ਭਾਰਤੀ ਰਿਜ਼ਰਵ ਬੈਂਕ (RBI) ਨੇ ਇਕ ਵਾਰ ਫਿਰ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇੰਡੀਅਨ ਬੈਂਕ ਅਤੇ ਮਹਿੰਦਰਾ ਐਂਡ ਮਹਿੰਦਰਾ ਫਾਈਨੈਂਸ਼ੀਅਲ ਸਰਵਿਸਿਜ਼ ਨੂੰ ਰੈਗੂਲੇਟਰੀ ਪਾਲਣਾ ’ਚ ਕਮੀਆਂ ਲਈ ਜੁਰਮਾਨਾ ਲਗਾਇਆ ਗਿਆ ਹੈ, ਜਦੋਂ ਕਿ ਇੰਪੀਰੀਅਲ ਅਰਬਨ ਕੋ-ਆਪਰੇਟਿਵ ਬੈਂਕ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Indian Bank ਤੇ Mahindra Finance ’ਤੇ ਚੱਲਿਆ RBI ਦਾ ਡੰਡਾ! ਲਾਇਸੈਂਸ ਵੀ ਕੀਤੇ ਰੱਦ
8. ਸ਼ਹਿਬਾਜ਼ ਸ਼ਰੀਫ ਦੇ ਬਦਲੇ ਸੁਰ, ਬੋਲੇ-ਪਾਕਿਸਤਾਨ ਹਰ ਜਾਂਚ ਲਈ ਤਿਆਰ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ ਹੈ ਕਿ ਪਾਕਿਸਤਾਨ ਹਰ ਜਾਂਚ ਲਈ ਤਿਆਰ ਹੈ। ਸ਼ਨੀਵਾਰ ਨੂੰ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਕਿਸੇ ਵੀ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਜਾਂਚ ਵਿੱਚ ਹਿੱਸਾ ਲੈਣ ਲਈ ਤਿਆਰ ਹੈ। ਇਹ ਪਾਕਿਸਤਾਨ ਵੱਲੋਂ ਪਹਿਲੀ ਪ੍ਰਤੀਕਿਰਿਆ ਹੈ ਅਤੇ ਅਜਿਹੇ ਸਮੇਂ ਆਈ ਹੈ ਜਦੋਂ ਭਾਰਤ ਨੇ ਅਜੇ ਤੱਕ ਪਾਕਿਸਤਾਨ ਨੂੰ ਹਮਲੇ ਨਾਲ ਜੋੜਨ ਵਾਲੀ ਜਾਂਚ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਹੈ, ਜਿਸ ਵਿੱਚ 25 ਭਾਰਤੀਆਂ ਸਮੇਤ 26 ਲੋਕ ਮਾਰੇ ਗਏ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- . ਸ਼ਹਿਬਾਜ਼ ਸ਼ਰੀਫ ਦੇ ਬਦਲੇ ਸੁਰ, ਬੋਲੇ-ਪਾਕਿਸਤਾਨ ਹਰ ਜਾਂਚ ਲਈ ਤਿਆਰ
9. ਪਾਕਿ ਨੂੰ ਇਸ ਵੱਕਾਰੀ ਖੇਡ ਟੂਰਨਾਮੈਂਟ ਲਈ ਨਹੀਂ ਮਿਲਿਆ ਸੱਦਾ, ਕਾਰਨ ਕਰ ਰਿਹੈ ਕੰਗਾਲ ਦੇਸ਼ ਨੂੰ ਸ਼ਰਮਿੰਦਾ
ਮਲੇਸ਼ੀਆ ਹਾਕੀ ਸੰਘ ਨੇ ਜੋਹੋਰ ਕੱਪ ਸੰਘ ਨੂੰ 10,349 ਅਮਰੀਕੀ ਡਾਲਰ ਦੇ ਬਕਾਏ ਦਾ ਭੁਗਤਾਨ ਨਾ ਕਰਨ ਕਾਰਨ ਪਾਕਿਸਤਾਨ ਨੂੰ ਸਾਲਾਨਾ ਅਜਲਾਨ ਸ਼ਾਹ ਕੱਪ ਲਈ ਸੱਦਾ ਨਹੀਂ ਦਿੱਤਾ ਗਿਆ ਹੈ।ਪਾਕਿਸਤਾਨ ਹਾਕੀ ਸੰਘ (ਪੀ. ਐੱਚ. ਐੱਫ.) ਦੇ ਇਕ ਸੂਤਰ ਨੇ ਕਿਹਾ ਕਿ ਜੋਹੋਰ ਸੰਘ ਨੇ ਪੀ. ਐੱਚ. ਐੱਫ. ਨੂੰ ਅਧਿਕਾਰਤ ਪੱਤਰ ਭੇਜਿਆ ਹੈ, ਜਿਸ ਵਿਚ ਅਕਤੂਬਰ 2023 ਵਿਚ ਟੀਮ ਦੇ ਨਾਲ ਮਲੇਸ਼ੀਆ ਗਏ ਪੀ. ਐੱਚ. ਐੱਫ. ਅਧਿਕਾਰੀਆਂ ਤੇ ਉਸਦੇ ਪਰਿਵਾਰਾਂ ਦੇ ਹੋਟਲ ’ਚ ਰੁਕਣ, ਯਾਤਰਾ ਤੇ ਹੋਰਨਾਂ ਖਰਚਿਆਂ ਲਈ ਭੁਗਤਾਨ ਕੀਤੀ ਜਾਣ ਵਾਲੀ ਰਾਸ਼ੀ ਦੇ ਬਾਰੇ ਵਿਚ ਸਖਤ ਲਹਿਜ਼ੇ ਵਿਚ ਦੱਸਿਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਾਕਿ ਨੂੰ ਇਸ ਵੱਕਾਰੀ ਖੇਡ ਟੂਰਨਾਮੈਂਟ ਲਈ ਨਹੀਂ ਮਿਲਿਆ ਸੱਦਾ, ਕਾਰਨ ਕਰ ਰਿਹੈ ਕੰਗਾਲ ਦੇਸ਼ ਨੂੰ ਸ਼ਰਮਿੰਦਾ
10. ਪਹਿਲਗਾਮ 'ਚ ਮਾਰੇ ਗਏ ਨੇਵੀ ਅਫਸਰ ਦੇ ਘਰ ਪੁੱਜੇ ਗਾਇਕ ਮਨਕੀਰਤ ਔਲਖ, ਪਰਿਵਾਰ ਨਾਲ ਵੰਡਾਇਆ ਦੁੱਖ
22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁਖਦਾਈ ਘਟਨਾ ਵਿੱਚ 26 ਮਾਸੂਮ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਇਨ੍ਹਾਂ ਵਿਚੋਂ ਇਕ ਸਨ ਹਰਿਆਣਾ ਦੇ ਰਹਿਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ, ਜਿਨ੍ਹਾਂ ਦਾ ਹਮਲੇ ਤੋਂ 6 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਹਿਲਗਾਮ 'ਚ ਮਾਰੇ ਗਏ ਨੇਵੀ ਅਫਸਰ ਦੇ ਘਰ ਪੁੱਜੇ ਗਾਇਕ ਮਨਕੀਰਤ ਔਲਖ, ਪਰਿਵਾਰ ਨਾਲ ਵੰਡਾਇਆ ਦੁੱਖ