ਪੰਜਾਬ 'ਚ ਫੜੇ ਗਏ ਅੱਤਵਾਦੀ ਦੇ ਪੰਜ ਸਾਥੀ ਤੇ ਕੇਂਦਰ ਦੀ ਕਿਸਾਨਾਂ ਨੂੰ ਸੌਗਾਤ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

Wednesday, Apr 30, 2025 - 06:34 PM (IST)

ਪੰਜਾਬ 'ਚ ਫੜੇ ਗਏ ਅੱਤਵਾਦੀ ਦੇ ਪੰਜ ਸਾਥੀ ਤੇ ਕੇਂਦਰ ਦੀ ਕਿਸਾਨਾਂ ਨੂੰ ਸੌਗਾਤ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ : ਪੰਜਾਬ ਪੁਲਸ ਨੇ ਥਾਣਿਆਂ 'ਤੇ ਗ੍ਰਨੇਡ ਹਮਲਿਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗ੍ਰਿਫ਼ਤਾਰੀ ਤੋਂ ਬਾਅਦ ਵੀ ਬਾਜ਼ ਨਹੀਂ ਆਏ ਤੇ ਇਨ੍ਹਾਂ ਵਿਚੋਂ ਇਕ ਮੁਲਜ਼ਮ ਨੇ ਪੁਲਸ ਮੁਲਾਜ਼ਮ ਦਾ ਹੀ ਹਥਿਆਰ ਖੋਹ ਕੇ ਪੁਲਸ ਟੀਮ 'ਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਸ ਟੀਮ ਨੇ ਬੜੀ ਬਹਾਦਰੀ ਨਾਲ ਉਸ ਦੀ ਇਸ ਕੋਸ਼ਿਸ਼ ਨੂੰ ਵੀ ਨਾਕਾਮ ਕਰ ਦਿੱਤਾ। ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਗੈਂਗਸਟਰ ਜੀਵਨ ਫ਼ੌਜੀ ਦੀ ਅਗਵਾਈ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਕਾਰਕੁੰਨ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਇੱਥੇ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਗੰਨੇ ਦੀ FRP ਕੀਮਤ ਵਿਚ ਵਾਧੇ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ। 2025-26 ਲਈ ਗੰਨੇ ਦੀ 355 ਰੁਪਏ ਪ੍ਰਤੀ ਕੁਇੰਟਲ ਦੀ ਨਵੀਂ ਕੀਮਤ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਵਿੱਚ 15 ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਸੀਜ਼ਨ ਵਿੱਚ, ਗੰਨੇ ਦਾ FRP 340 ਰੁਪਏ ਪ੍ਰਤੀ ਕੁਇੰਟਲ ਸੀ। ਅਸਲ ਐਫਆਰਪੀ ਦੀ ਗਣਨਾ ਸਾਰੇ ਪ੍ਰਮੁੱਖ ਗੰਨਾ ਉਤਪਾਦਕ ਰਾਜਾਂ ਦੀ ਉਤਪਾਦਨ ਲਾਗਤ ਦੇ ਆਧਾਰ 'ਤੇ ਕੀਤੀ ਜਾਂਦੀ ਹੈ। ਗੰਨੇ ਦੀ FRP ਗੰਨਾ (ਨਿਯੰਤਰਣ) ਆਦੇਸ਼, 1966 ਦੇ ਤਹਿਤ ਨਿਰਧਾਰਤ ਕੀਤੀ ਗਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

ਅੰਮ੍ਰਿਤਸਰ ਵਿਚ ਫੜੇ ਗਏ ਅੱਤਵਾਦੀ ਦੇ ਪੰਜ ਸਾਥੀ, ਹੈਂਡ ਗ੍ਰਨੇਡ ਬਰਾਮਦ
ਪੰਜਾਬ ਪੁਲਸ ਨੇ ਥਾਣਿਆਂ 'ਤੇ ਗ੍ਰਨੇਡ ਹਮਲਿਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗ੍ਰਿਫ਼ਤਾਰੀ ਤੋਂ ਬਾਅਦ ਵੀ ਬਾਜ਼ ਨਹੀਂ ਆਏ ਤੇ ਇਨ੍ਹਾਂ ਵਿਚੋਂ ਇਕ ਮੁਲਜ਼ਮ ਨੇ ਪੁਲਸ ਮੁਲਾਜ਼ਮ ਦਾ ਹੀ ਹਥਿਆਰ ਖੋਹ ਕੇ ਪੁਲਸ ਟੀਮ 'ਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਸ ਟੀਮ ਨੇ ਬੜੀ ਬਹਾਦਰੀ ਨਾਲ ਉਸ ਦੀ ਇਸ ਕੋਸ਼ਿਸ਼ ਨੂੰ ਵੀ ਨਾਕਾਮ ਕਰ ਦਿੱਤਾ। ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਗੈਂਗਸਟਰ ਜੀਵਨ ਫ਼ੌਜੀ ਦੀ ਅਗਵਾਈ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਕਾਰਕੁੰਨ ਦੱਸੇ ਜਾ ਰਹੇ ਹਨ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਗੰਨਾ ਕਿਸਾਨਾਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ 15 ਰੁਪਏ ਵਧਾਇਆ FRP
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਇੱਥੇ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਗੰਨੇ ਦੀ FRP ਕੀਮਤ ਵਿਚ ਵਾਧੇ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ। 2025-26 ਲਈ ਗੰਨੇ ਦੀ 355 ਰੁਪਏ ਪ੍ਰਤੀ ਕੁਇੰਟਲ ਦੀ ਨਵੀਂ ਕੀਮਤ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਵਿੱਚ 15 ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਸੀਜ਼ਨ ਵਿੱਚ, ਗੰਨੇ ਦਾ FRP 340 ਰੁਪਏ ਪ੍ਰਤੀ ਕੁਇੰਟਲ ਸੀ। ਤੁਹਾਨੂੰ ਦੱਸ ਦੇਈਏ ਕਿ ਹਰ ਖੰਡ ਸੀਜ਼ਨ ਵਿੱਚ, ਕੇਂਦਰ ਸਰਕਾਰ ਖੇਤੀਬਾੜੀ ਲਾਗਤ ਅਤੇ ਕੀਮਤਾਂ ਕਮਿਸ਼ਨ (CACP) ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਗੰਨੇ ਦੀ FRP ਨਿਰਧਾਰਤ ਕਰਦੀ ਹੈ। ਐੱਫਆਰਪੀ ਬੈਂਚਮਾਰਕ ਕੀਮਤ ਹੈ, ਜਿਸ ਤੋਂ ਘੱਟ ਕੀਮਤ 'ਤੇ ਕੋਈ ਵੀ ਖੰਡ ਮਿੱਲ ਕਿਸਾਨਾਂ ਤੋਂ ਗੰਨਾ ਨਹੀਂ ਖਰੀਦ ਸਕਦੀ। ਅਸਲ ਐਫਆਰਪੀ ਦੀ ਗਣਨਾ ਸਾਰੇ ਪ੍ਰਮੁੱਖ ਗੰਨਾ ਉਤਪਾਦਕ ਰਾਜਾਂ ਦੀ ਉਤਪਾਦਨ ਲਾਗਤ ਦੇ ਆਧਾਰ 'ਤੇ ਕੀਤੀ ਜਾਂਦੀ ਹੈ। ਗੰਨੇ ਦੀ FRP ਗੰਨਾ (ਨਿਯੰਤਰਣ) ਆਦੇਸ਼, 1966 ਦੇ ਤਹਿਤ ਨਿਰਧਾਰਤ ਕੀਤੀ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪਾਕਿ ਸਰਹੱਦ 'ਤੇ ਤਣਾਅ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ACTION, ਪੜ੍ਹੋ ਪੂਰੀ ਖ਼ਬਰ (ਵੀਡੀਓ)
ਪਾਕਿਸਤਾਨ ਸਰਹੱਦ 'ਤੇ ਤਣਾਅ ਵਿਚਾਲੇ ਪੰਜਾਬ ਦੀ ਮਾਨ ਸਰਕਾਰ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਦੇ ਮੱਦੇਨਜ਼ਰ ਪਾਕਿਸਤਾਨ ਡਰੋਨਾਂ ਨੂੰ ਮਾਰ ਡਿਗਾਉਣ ਲਈ ਐਂਟੀ ਡਰੋਨ ਸਿਸਟਮ ਤਾਇਨਾਤ ਕੀਤੇ ਜਾਣਗੇ। ਪਾਕਿਸਤਾਨ ਦੀਆਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਦੀ ਉਕਤ ਕਾਰਵਾਈ ਨਾਲ ਪਾਕਿਸਤਾਨ ਦੀਆਂ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ਾ ਭੇਜਣ ਦੀਆਂ ਸਾਜ਼ਿਸ਼ਾਂ ਨਾਕਾਮ ਹੋਣਗੀਆਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਭਾਰਤ ਤੇ ਪਾਕਿਸਤਾਨ ਵਿਚਾਲੇ ਵਧਿਆ ਤਣਾਅ, ਬਾਰਡਰ 'ਤੇ ਰੋਕ ਲਏ ਡਿਪਲੋਮੈਟਸ
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਸਿਤਾਨ ਵਿਚ ਤਣਾਅ ਵਧਦਾ ਜਾ ਰਿਹਾ ਹੈ। ਹੁਣ ਅਟਾਰੀ-ਬਾਰਡਰ ਤੋਂ ਡਿਪਲੋਮੈਟਸ ਨੂੰ ਰੋਕੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਡਿਪਲੋਮੈਟਿਕ ਤਣਾਅ ਵਧਿਆ ਹੈ। ਅਟਾਰੀ ਵਾਹਗਾ ਸਰਹੱਦ 'ਤੇ ਡਿਪਲੋਮੈਟਸ ਨੂੰ ਰੋਕਿਆ ਗਿਆ ਹੈ। ਇਥੇ ਦੋਵੇਂ ਦੇਸ਼ਾਂ ਨੇ ਇਕ-ਦੂਜੇ ਦੇ ਡਿਪਲੋਮੈਟਸ ਨੂੰ ਥੋੜ੍ਹੀ ਦੇਰ ਲਈ ਰੋਕਿਆ ਗਿਆ ਅਤੇ ਬਾਅਦ ਵਿਚ ਫਿਰ ਭੇਜ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਕੁੱਲ੍ਹ 22 ਡਿਪਲੋਮੈਟਸ ਇਸਲਾਮਾਬਾਦ ਤੋਂ ਭਾਰਤ ਪਰਤ ਚੁੱਕੇ ਹਨ।   ਇਥੇ ਇਹ ਵੀ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ 29 ਅਪ੍ਰੈਲ ਤੱਕ ਪਾਕਿ ਨਾਗਰਿਕਾਂ ਲਈ ਵਾਪਸੀ ਦੀ ਮਿਆਦ ਤੈਅ ਕੀਤੀ ਗਈ ਸੀ ਪਰ ਅੱਜ ਵੀ ਕੁਝ ਲੋਕ ਅਜਿਹੇ ਹਨ, ਜਿਹੜੇ ਆਪਣੇ ਵਤਨ ਜਾਣ ਲਈ ਇਥੇ ਪਹੁੰਚੇ ਹਨ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਹੁਣ CM ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਪਾਣੀ ਦੇਣ ਤੋਂ ਕੀਤੀ ਕੋਰੀ ਨਾਂਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚਿੱਠੀ ਲਿਖੀ ਗਈ ਹੈ। ਆਪਣੀ ਚਿੱਠੀ 'ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਨਾਲ ਭਾਜਪਾ ਧੱਕਾ ਕਰ ਰਹੀ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਮੰਤਰੀ ਹਰਜੋਤ ਬੈਂਸ ਨੇ ਕਰ ਦਿੱਤਾ ਵੱਡਾ ਐਲਾਨ, ਧਿਆਨ ਦੇਣ ਵਿਦਿਆਰਥੀ (ਵੀਡੀਓ)
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇੱਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਪੂਰੇ ਦੇਸ਼ 'ਚ ਇਕ ਨਿਵੇਕਲਾ ਮਾਡਲ ਪੇਸ਼ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰੀ ਯੂਨੀਵਰਸਿਟੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ਵਿਕਟੋਰਾ ਆਟੋਜ਼ ਗਰੁੱਪ 'ਚ ਇਕ ਐੱਮ. ਓ. ਯੂ. ਸਾਈਨ ਹੋਣ ਜਾ ਰਿਹਾ ਹੈ। ਅਸੀਂ ਯੂਨੀਵਰਸਿਟੀ ਵਲੋਂ ਨਵੀਂ ਬੀ. ਟੈੱਕ ਦੀ ਸ਼ੁਰੂਆਤ ਕਰ ਰਹੇ ਹਾਂ, ਜਿਸ ਦਾ ਨਾਂ 'ਬੀ. ਟੈੱਕ ਮਕੈਨੀਕਲ ਇੰਜੀਨੀਅਰਿੰਗ ਇੰਡਸਟਰੀ ਇਟੇਗ੍ਰੇਟਿਡ' ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੀ ਸਿਆਸਤ ਬਾਰੇ ਕੀ ਬੋਲੇ ਨਵਜੋਤ ਸਿੱਧੂ, ਕਾਂਗਰਸ ਨੂੰ ਲੈ ਕੇ ਵੀ ਦਿੱਤਾ ਬਿਆਨ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਆਖਿਆ ਹੈ ਕਿ ਪੰਜਾਬ ਦੀ ਸਿਆਸਤ ਕਿਸ ਦਿਸ਼ਾ ਵੱਲ ਜਾ ਰਹੀ ਹੈ, ਇਹ ਲੋਕ ਤੈਅ ਕਰਨਗੇ। ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਸਿੱਧੂ ਨੇ ਕਿਹਾ ਕਿ ਮੈਂ ਸਿਆਸਤ ਲੋਕਾਂ ਦੀ ਭਲਾਈ ਲਈ ਕੀਤੀ, ਮੈਂ ਕਿਰਦਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ। ਮੈਂ ਸਿਆਸਤ ਨਾਲ ਆਪਣੇ ਘਰ ਵਿਚ ਇਕ ਵੀ ਪੈਸਾ ਨਹੀਂ ਲਗਾਇਆ। ਇਸ ਦੇ ਨਾਲ ਹੀ ਪੱਤਰਕਾਰਾਂ ਨੇ ਜਦੋਂ ਸਿੱਧੂ ਤੋਂ ਸਵਾਲ ਕੀਤਾ ਕਿ ਉਹ ਅਜੇ ਵੀ ਕਾਂਗਰਸ ਦਾ ਹਿੱਸਾ ਹਨ ਤਾਂ ਉਨ੍ਹਾਂ ਗੋਲ-ਮੋਲ ਜਵਾਬ ਦਿੰਦਿਆਂ ਕਿਹਾ ਕਿ ਇਸ ਲਈ ਕੋਈ ਸਬੂਤ ਦੇਣ ਦੀ ਲੋੜ ਨਹੀਂ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਬਟਾਲਾ ’ਚ ਰੈਪਰ ਬਾਦਸ਼ਾਹ ਖਿਲਾਫ ਪ੍ਰਦਰਸ਼ਨ, ਗਾਣੇ ’ਚ ਬਾਈਬਲ ਦੇ ਜ਼ਿਕਰ ਤੋਂ ਭੜਕਿਆ ਮਸੀਹ ਭਾਈਚਾਰਾ
ਗਲੋਬਲ ਕ੍ਰਿਸ਼ਚੀਅਨ ਐਕਸ਼ਨ ਕਮੇਟੀ ਦੇ ਪ੍ਰਧਾਨ ਜਤਿੰਦਰ ਮਸੀਹ ਗੌਰਵ ਦੀ ਅਗਵਾਈ ਹੇਠ ਬੀਤੇ ਦਿਨ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਬਟਾਲਾ ਦਾ ਗਾਂਧੀ ਚੌਕ ਜਾਮ ਕਰ ਕੇ ਰੈਪਰ ਬਾਦਸ਼ਾਹ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਰੈਪਰ ਬਾਦਸ਼ਾਹ ਵਲੋਂ ਇਕ ਗੀਤ ’ਚ ਪਵਿੱਤਰ ਬਾਈਬਲ ਅਤੇ ਚਰਚ ਦਾ ਜ਼ਿਕਰ ਅਸ਼ਲੀਲ ਅਤੇ ਅਪਮਾਨਜਨਕ ਸ਼ਬਦਾਂ ’ਚ ਕੀਤਾ ਗਿਆ ਹੈ, ਜਿਸ ਨਾਲ ਜਿਥੇ ਮਸੀਹ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ, ਉੱਥੇ ਨਾਲ ਹੀ ਇਸ ਗੀਤ ਨੂੰ ਲੈ ਕੇ ਮਸੀਹ ਭਾਈਚਾਰੇ ਦੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਵਜੋਂ ਉਨ੍ਹਾਂ ਵਲੋਂ ਗਾਂਧੀ ਚੌਕ ’ਚ ਚੱਕਾ ਜਾਮ ਕਰ ਕੇ ਰੈਪਰ ਬਾਦਸ਼ਾਹ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

35 ਗੇਂਦਾਂ 'ਚ ਸੈਂਕੜਾ... ਤੇ ਇਨਾਮ 'ਚ ਮਿਲੀ ਮਰਸੀਡੀਜ਼! ਵੈਭਵ ਸੂਰਿਆਵੰਸ਼ੀ ਹੋਇਆ ਮਾਲਾਮਾਲ
ਆਈਪੀਐਲ 2025 ਵਿੱਚ ਇੱਕ ਨਵਾਂ ਨਾਂ ਚਰਚਾ ਦਾ ਵਿਸ਼ਾ ਬਣ ਗਿਆ ਹੈ - ਵੈਭਵ ਸੂਰਿਆਵੰਸ਼ੀ, ਜਿਸਨੇ ਨਾ ਸਿਰਫ ਮੈਦਾਨ 'ਤੇ ਇਤਿਹਾਸ ਰਚਿਆ ਬਲਕਿ ਇੱਕ ਅਜਿਹਾ ਇਨਾਮ ਵੀ ਜਿੱਤਿਆ ਜਿਸਦੀ ਸ਼ਾਇਦ ਉਸਨੇ ਖੁਦ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਰਾਜਸਥਾਨ ਰਾਇਲਜ਼ ਲਈ ਖੇਡਦੇ ਹੋਏ ਸਿਰਫ਼ 14 ਸਾਲ ਦੀ ਉਮਰ ਵਿੱਚ ਸੈਂਕੜਾ ਲਗਾਉਣ ਵਾਲੇ ਇਸ ਨੌਜਵਾਨ ਖਿਡਾਰੀ ਨੂੰ ਟੀਮ ਦੇ ਮਾਲਕ ਰਣਜੀਤ ਬਾਰਠਾਕੁਰ ਨੇ ਇਨਾਮ ਵਜੋਂ ਇੱਕ ਮਰਸੀਡੀਜ਼-ਬੈਂਜ਼ ਕਾਰ ਤੋਹਫ਼ੇ ਵਜੋਂ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਅਮਰੀਕਾ 'ਚ ਮਸ਼ਹੂਰ ਭਾਰਤੀ ਉੱਦਮੀ, ਪਤਨੀ ਅਤੇ ਬੇਟੇ ਦੀ ਮੌਤ
ਅਮਰੀਕਾ ਤੋਂ ਇੱਕ ਵੱਡੀ ਖ਼ਬਰ ਆ ਰਹੀ ਹੈ। ਇੱਥੇ 24 ਅਪ੍ਰੈਲ ਨੂੰ ਵਾਸ਼ਿੰਗਟਨ ਦੇ ਨਿਊਕੈਸਲ ਵਿੱਚ ਇੱਕ ਭਾਰਤੀ ਤਕਨੀਕੀ ਉੱਦਮੀ, ਉਸ ਦੀ ਪਤਨੀ ਅਤੇ ਬੇਟੇ ਦੀ ਘਰ ਵਿਚ ਰਹੱਸਮਈ ਹਾਲਤ ਵਿਚ ਮੌਤ ਹੋ ਗਈ। ਅਮਰੀਕੀ ਮੀਡੀਆ ਮੁਤਾਬਕ ਸ਼ੁਰਆਤੀ ਜਾਂਚ ਵਿਚ ਇਸ ਨੂੰ ਆਤਮ ਹੱਤਿਆ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਕਿੰਗ ਕਾਊਂਟੀ ਮੈਡੀਕਲ ਜਾਂਚਕਰਤਾ ਦਫਤਰ ਨੇ ਮ੍ਰਿਤਕਾਂ ਦੀ ਪਛਾਣ ਹਰਸ਼ਵਰਧਨ ਐਸ ਕਿੱਕੇਰੀ (57), ਉਨ੍ਹਾਂ ਦੀ ਪਤਨੀ ਸ਼ਵੇਤਾ ਪਨਯਮ (44) ਅਤੇ ਉਨ੍ਹਾਂ ਦੇ 14 ਸਾਲਾ ਪੁੱਤਰ ਵਜੋਂ ਕੀਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News