ਪਾਣੀਆਂ ਦੇ ਮੁੱਦੇ ''ਤੇ ਐਕਸ਼ਨ ਮੋਡ ''ਚ ਮਾਨ ਸਰਕਾਰ ਤੇ ਪੰਜਾਬ ''ਚ ਵੱਡਾ ਹਾਦਸਾ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ
Friday, May 02, 2025 - 06:44 PM (IST)

ਜਲੰਧਰ : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਵਜ਼ੀਰਾਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿਚ ਇਸ ਫ਼ੈਸਲੇ ਬਾਰੇ ਦੱਸਿਆ ਅਤੇ ਕਿਹਾ ਕਿ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਵੱਡਾ ਹਾਦਸਾ ਵਾਪਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਟੱਕਰ ’ਚ ਦੋ ਔਰਤਾਂ ਤੇ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਲੋਕਾਂ ਵੱਲੋਂ ਤਰੁੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਥਾਣਾ ਤਰਸਿੱਕਾ ਦੀ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਲਿਆ ਗਿਆ ਵੱਡਾ ਫ਼ੈਸਲਾ
ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਵਜ਼ੀਰਾਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿਚ ਇਸ ਫ਼ੈਸਲੇ ਬਾਰੇ ਦੱਸਿਆ ਅਤੇ ਕਿਹਾ ਕਿ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
ਅੰਮ੍ਰਿਤਸਰ 'ਚ ਵੱਡਾ ਹਾਦਸਾ ਵਾਪਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਟੱਕਰ ’ਚ ਦੋ ਔਰਤਾਂ ਤੇ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਲੋਕਾਂ ਵੱਲੋਂ ਤਰੁੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਥਾਣਾ ਤਰਸਿੱਕਾ ਦੀ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪਾਣੀਆਂ 'ਤੇ ਆਲ ਪਾਰਟੀ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ (ਵੀਡੀਓ)
ਪੰਜਾਬ 'ਚ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਲ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਦੇ ਸਿਆਸੀ ਨੁਮਾਇੰਦੇ ਮੌਜੂਦ ਰਹੇ। ਮੀਟਿੰਗ ਖ਼ਤਮ ਹੋਣ ਮਗਰੋਂ ਪ੍ਰੈੱਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਣੀਆਂ ਦੇ ਮੁੱਦੇ 'ਤੇ ਹਰ ਪਾਰਟੀ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਅਸੀਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਇਸ ਮੌਕੇ 'ਤੇ ਸਾਰੇ ਆਗੂ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਨਾਲ ਖੜ੍ਹੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਦਿੱਤੀ ਪ੍ਰਵਾਨਗੀ
ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੈਸ਼ਨ ਸੋਮਵਾਰ ਨੂੰ 11 ਵਜੇ ਸ਼ੁਰੂ ਹੋਵੇਗਾ। ਇਸ ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ ਕੀਤਾ ਵੱਡਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਤੱਕ ਵਿਦਿਆਰਥੀਆਂ ਵੱਲੋਂ ਦਾਖਲਾ ਲੈਣ ਦਾ ਸ਼ਡਿਊਲ ਤੈਅ ਕਰ ਦਿੱਤਾ ਗਿਆ ਹੈ। ਦਾਖਲੇ ਦੀ ਆਖਰੀ ਮਿਤੀ 15 ਜੁਲਾਈ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਆਖਿਆ ਗਿਆ ਹੈ ਕਿ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬੋਰਡ ਵਲੋਂ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਸ਼੍ਰੇਣੀਆਂ ਲਈ ਸਕੂਲਾਂ ਵਿਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਲਈ ਦਾਖਲੇ ਦੀ ਅੰਤਿਮ ਮਿਤੀ 15 ਜੁਲਾਈ 2025 ਨਿਰਧਾਰਿਤ ਕੀਤੀ ਜਾਂਦੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 242 ਕਰੋੜ ਰੁਪਏ ਜਾਰੀ
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
'ਅੱਤਵਾਦੀਆਂ ਨੂੰ ਪਾਲਣਾ... ਇਹ ਪਾਕਿਸਤਾਨ ਦਾ ਕੋਈ secret ਨਹੀਂ', ਬਿਲਾਵਲ ਭੁੱਟੋ ਦਾ ਕਬੂਲਨਾਮਾ
ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਇਕ ਵੱਡਾ ਕਬੂਲਨਾਮਾ ਕੀਤਾ ਹੈ। ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਹਾਲ ਹੀ ਵਿੱਚ ਭਾਰਤ ਨੂੰ ਗਿੱਦੜ ਭਬਕੀ ਦਿੱਤੀ ਸੀ। ਸਿੰਧੂ ਜਲ ਸਮਝੌਤੇ 'ਤੇ ਰੋਕ ਲਗਾਉਣ 'ਤੇ ਬਿਲਾਵਲ ਨੇ ਕਿਹਾ ਸੀ ਕਿ ਜੇਕਰ ਸਿੰਧੂ ਨਦੀ 'ਚ ਪਾਣੀ ਨਹੀਂ ਵਹੇਗਾ ਤਾਂ ਅਸੀਂ ਖੂਨ ਵਹਾਵਾਂਗੇ। ਉਨ੍ਹਾਂ ਦੀ ਇਸ ਟਿੱਪਣੀ ਦੀ ਕਾਫੀ ਆਲੋਚਨਾ ਹੋਈ ਸੀ। ਇਸ ਦੌਰਾਨ ਉਸ ਨੇ ਅਜਿਹਾ ਇਕਬਾਲੀਆ ਬਿਆਨ ਦਿੱਤਾ ਹੈ, ਜਿਸ ਨੇ ਪੂਰੀ ਦੁਨੀਆ ਦੇ ਸਾਹਮਣੇ ਪਾਕਿਸਤਾਨ ਦੇ ਅਪਰਾਧਾਂ ਦਾ ਪਰਦਾਫਾਸ਼ ਕਰ ਦਿੱਤਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਇਕ ਹੋਰ ਧਾਕੜ ਹੋ ਗਿਆ ਪੂਰੇ IPL 'ਚੋਂ ਬਾਹਰ
ਇਕ ਪਾਸੇ ਜਿੱਥੇ ਆਈ.ਪੀ.ਐੱਲ. ਦਾ ਖ਼ੁਮਾਰ ਕ੍ਰਿਕਟ ਪ੍ਰਸ਼ੰਸਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ, ਉੱਥੇ ਖਿਡਾਰੀਆਂ ਦੇ ਜ਼ਖਮੀ ਹੋਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਬੀਤੇ ਦਿਨ ਜਿੱਥੇ ਪੰਜਾਬ ਕਿੰਗਜ਼ ਨੂੰ ਗਲੈੱਨ ਮੈਕਸਵੈੱਲ ਦੇ ਜ਼ਖ਼ਮੀ ਹੋ ਕੇ ਟੂਰਨਾਮੈਂਟ 'ਚੋਂ ਬਾਹਰ ਹੋ ਜਾਣ ਕਾਰਨ ਕਰਾਰਾ ਝਟਕਾ ਲੱਗਾ ਸੀ, ਉੱਥੇ ਹੀ ਅੱਜ ਰਾਜਸਥਾਨ ਲਈ ਇਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਾਨਦਾਰ ਫਾਰਮ 'ਚ ਚੱਲ ਰਹੇ ਤੇਜ਼ ਗੇਂਦਬਾਜ਼ ਸੰਦੀਪ ਸ਼ਰਮਾ ਉਂਗਲੀ ਦੇ ਫ੍ਰੈਕਚਰ ਕਾਰਨ ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
'ਅੱਗ' ਵਾਂਗ ਭਖਿਆ ਪਾਣੀ ਦਾ ਮੁੱਦਾ ! ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਵੇਗੀ ਹਰਿਆਣਾ ਸਰਕਾਰ
ਪੰਜਾਬ ਸਰਕਾਰ ਵਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਵੇਗੀ। ਸ਼ੁੱਕਰਵਾਰ ਨੂੰ ਦਿੱਲੀ 'ਚ ਭਾਖੜਾ ਬਿਆਸ ਬੋਰਡ ਮੈਨੇਜਮੈਂਟ (ਬੀਬੀਐੱਮਬੀ) ਦੇ ਅਧਿਕਾਰੀਆਂ ਦੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਨਾਲ ਮੀਟਿੰਗ 'ਚ ਪਾਣੀ ਦੇਣ ਨੂੰ ਲੈ ਕੇ ਸਹਿਮਤੀ ਨਹੀਂ ਬਣੀ। ਮੀਟਿੰਗ 'ਚ ਪੰਜਾਬ 4 ਹਜ਼ਾਰ ਕਿਊਸੇਕ ਪਾਣੀ ਹੀ ਦੇਣ ਨੂੰ ਤਿਆਰ ਹੋਇਆ, ਜਦੋਂ ਕਿ ਹਰਿਆਣਾ ਨੇ 8500 ਕਿਊਸੇਕ ਪਾਣੀ ਦੀ ਮੰਗ ਕੀਤੀ। ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ,''ਅਸੀਂ ਆਪਣੇ ਪਾਣੀ ਦੇ ਹੱਕ ਲਈ ਸੁਪਰੀਮ ਕੋਰਟ ਜਾ ਰਹੇ ਹਾਂ। ਅਸੀਂ ਇਸ ਨੂੰ ਲੈ ਕੇ ਪਟੀਸ਼ਨ ਦਾਇਰ ਕਰਾਂਗੇ। ਸੰਭਾਵਨਾ ਹੈ ਕਿ ਅੱਜ ਪਟੀਸ਼ਨ ਦਾਖਲ ਕਰ ਦਿੱਤੀ ਜਾਵੇਗੀ। ਅੱਗੇ ਛੁੱਟੀਆਂ ਹਨ, ਇਸ ਲਈ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਜਲਦ ਇਸ 'ਤੇ ਫ਼ੈਸਲਾ ਹੋ ਜਾਵੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਮਸ਼ਹੂਰ ਪੰਜਾਬੀ ਗਾਇਕ ਰੰਮੀ ਰੰਧਾਵਾ ਨੂੰ ਵੱਡਾ ਸਦਮਾ, ਫੁੱਲਾਂ ਵਰਗੀ ਧੀ ਨਿੱਕੀ ਉਮਰੇ ਰੱਬ ਨੂੰ ਹੋਈ ਪਿਆਰੀ
ਪੰਜਾਬੀ ਲੋਕ ਗਾਇਕ ਰੰਮੀ ਰੰਧਾਵਾ ਨੂੰ ਵੱਡਾ ਸਦਮਾ ਲੱਗਾ ਹੈ। ਦਰਅਸਲ ਉਨ੍ਹਾਂ ਦੀ ਧੀ ਗੁਨੀਤ ਕੌਰ ਰੰਧਾਵਾ ਦਾ ਛੋਟੀ ਉਮਰੇ ਦਿਹਾਂਤ ਹੋ ਗਿਆ ਹੈ। ਇਸ ਸਬੰਧੀ ਖੁਦ ਗਾਇਕ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।