ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਹੋਵੇਗਾ ਬਲੈਕਆਊਟ ਤੇ ਗੈਸ ਲੀਕ ਕਾਰਨ 3 ਲੋਕਾਂ ਦੀ ਮੌਤ, ਅੱਜ ਦੀਆਂ ਟੌਪ-10 ਖਬਰਾਂ

Tuesday, May 06, 2025 - 06:16 PM (IST)

ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਹੋਵੇਗਾ ਬਲੈਕਆਊਟ ਤੇ ਗੈਸ ਲੀਕ ਕਾਰਨ 3 ਲੋਕਾਂ ਦੀ ਮੌਤ, ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਅੱਜ ਪੰਜਾਬ ’ਚ ਕੇਂਦਰੀ ਗ੍ਰਹਿ ਮੰਤਰਾਲਾ ਨੇ ਪ੍ਰਭਾਵਸ਼ਾਲੀ ਨਾਗਰਿਕ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ 244 ਜ਼ਿਲ੍ਹਿਆਂ ਵਿਚ ਮੌਕ ਡਰਿੱਲ ਕਰਨ ਦੇ ਆਦੇਸ਼ ਦਿੱਤੇ ਹਨ ਜਦਕਿ ਪੰਜਾਬ ਦੇ 17 ਜ਼ਿਲ੍ਹਿਆਂ ਨੂੰ ਲਿਸਟ-ਆਊਟ ਕੀਤਾ ਗਿਆ ਹੈ, ਜਿਨ੍ਹਾਂ ਵਿਚ ਮੌਕ ਡਰਿੱਲ ਕੀਤੀ ਜਾਵੇਗੀ। ਉੱਥੇ ਹੀ ਦੂਜੇ ਪਾਸੇ ਤਲਵੰਡੀ ਸਾਬੋ ਵਿਖੇ ਗੈਸ ਲੀਕ ਹੋਣ ਕਾਰਨ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਾਮਾ ਮੰਡੀ ਰਿਫਾਈਨਰੀ 'ਚ ਮੰਗਲਵਾਰ ਨੂੰ ਅਚਾਨਕ ਅਮੋਨੀਆ ਗੈਸ ਲੀਕ ਹੋ ਗਈ, ਜਿਸ ਤੋਂ ਬਾਅਦ ਮੌਕੇ 'ਤੇ ਭਾਜੜਾਂ ਪੈ ਗਈਆਂ। ਇਸ  ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਪੰਜਾਬ ਵਿਚ ਬਲੈਕ ਆਊਟ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਜ਼ਿਲ੍ਹਿਆਂ 'ਚ ਵੱਜੇਗਾ ਖ਼ਤਰੇ ਦਾ ਸਾਇਰਨ
ਕੇਂਦਰੀ ਗ੍ਰਹਿ ਮੰਤਰਾਲਾ ਨੇ ਪ੍ਰਭਾਵਸ਼ਾਲੀ ਨਾਗਰਿਕ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ 244 ਜ਼ਿਲ੍ਹਿਆਂ ਵਿਚ ਮੌਕ ਡਰਿੱਲ ਕਰਨ ਦੇ ਆਦੇਸ਼ ਦਿੱਤੇ ਹਨ ਜਦਕਿ ਪੰਜਾਬ ਦੇ 17 ਜ਼ਿਲ੍ਹਿਆਂ ਨੂੰ ਲਿਸਟ-ਆਊਟ ਕੀਤਾ ਗਿਆ ਹੈ, ਜਿਨ੍ਹਾਂ ਵਿਚ ਮੌਕ ਡਰਿੱਲ ਕੀਤੀ ਜਾਵੇਗੀ। ਇਸ ਨੂੰ ਲੈ ਕੇ ਕੇਂਦਰ ਵਲੋਂ ਦਿੱਲੀ ਵਿਚ ਹੋਈ ਮੀਟਿੰਗ ਤੋਂ ਬਾਅਦ ਲਿਸਟ ਜਾਰੀ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਿਚ ਬਲੈਕ ਆਊਟ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਜ਼ਿਲ੍ਹਿਆਂ 'ਚ ਵੱਜੇਗਾ ਖ਼ਤਰੇ ਦਾ ਸਾਇਰਨ

2. ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ
ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਬਣੇ ਹੋਟਲਾਂ 'ਚ ਦੇਹ ਵਪਾਰ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਮਾਮਲਾ ਇੱਕ ਵਾਰ ਫਿਰ ਨਿੱਜੀ ਹੋਟਲ ਤੋਂ ਸਾਹਮਣੇ ਆਇਆ ਜਿੱਥੇ ਕਿ ਇਕ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ ਹੈ। ਇਸ ਦੌਰਾਨ ਪੀੜਤ ਕੁੜੀ ਨੇ ਅੰਮ੍ਰਿਤਸਰ ਬੱਸ ਸਟੈਂਡ ਪੁਲਸ ਚੌਂਕੀ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ 'ਤੇ ਹੋਏ ਸਮੂਹਿਕ ਜਬਰ-ਜ਼ਿਨਾਹ ਦੇ ਇਲਜ਼ਾਮ ਲਗਾਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ

3. ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ
ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਜਿਸ ਤਹਿਤ ਆਖਿਆ ਗਿਆ ਹੈ ਕਿ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸਵੇਰੇ 9 ਵਜੇ ਤੋਂ ਸ਼ਾਮ ਤੱਕ ਸਰਕਾਰੀ ਦਫ਼ਤਰਾਂ ਵਿਚ ਹਾਜ਼ਰੀ ਯਕੀਨੀ ਬਣਾਉਣਗੇ। ਇਸ ਸੰਬੰਧੀ ਬਕਾਇਦਾ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫ਼ਤਰਾਂ ਵਿਚ ਅਧਿਕਾਰੀਆਂ ਦੀ ਮੌਜੂਦਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ

4. ਪਾਕਿ ਨਾਲ ਤਣਾਅ ਵਿਚਾਲੇ ਜਲੰਧਰ ਤੋਂ ਵੱਡੀ ਖ਼ਬਰ, ਕੈਂਟ ਇਲਾਕੇ 'ਚ ਹੋਣ ਲੱਗੀ ਅਨਾਊਂਸਮੈਂਟ
ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪਾਕਿਸਤਾਨ ਨਾਲ ਤਣਾਅ ਦੀ ਸਥਿਤੀ ਦੇ ਚੱਲਦਿਆਂ ਜਲੰਧਰ ਕੈਂਟ ਬੋਰਡ ਪ੍ਰਧਾਨ ਬ੍ਰਗੇਡੀਅਰ ਸੁਨੀਲ ਸੋਲ ਅਤੇ ਸੀਈਓ ਓਮਪਲ ਸਿੰਘ ਨੇ ਆਪਣੀ ਟੀਮ ਨਾਲ ਜਲੰਧਰ ਕੈਂਟ 'ਚ ਫਲੈਗ ਮਾਰਚ ਕੱਢਿਆ। ਇਸ ਮੌਕੇ ਬ੍ਰਿਗੇਡੀਅਰ ਸੁਨੀਲ ਸੋਲ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਂਟ ਇਲਾਕੇ 'ਚ ਕੋਈ ਵੀ ਵਿਅਕਤੀ ਸ਼ੱਕੀ ਹਾਲਾਤ ਵਿਚ ਘੁੰਮਦਾ ਦਿਖਾਈ ਦੇਵੇ ਤਾਂ ਇਸ ਦੀ ਸੂਚਨਾ ਕੈਂਟਬੋਡ ਜਾਂ ਪੁਲਸ ਪ੍ਰਸ਼ਾਸਨ ਨੂੰ ਤੁਰੰਤ ਦਿੱਤੀ ਜਾਵੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪਾਕਿ ਨਾਲ ਤਣਾਅ ਵਿਚਾਲੇ ਜਲੰਧਰ ਤੋਂ ਵੱਡੀ ਖ਼ਬਰ, ਕੈਂਟ ਇਲਾਕੇ 'ਚ ਹੋਣ ਲੱਗੀ ਅਨਾਊਂਸਮੈਂਟ

5. ਪੰਜਾਬ 'ਚ ਗੈਸ ਲੀਕ ਹੋਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ ਪਈਆਂ ਭਾਜੜਾਂ
 ਇੱਥੇ ਤਲਵੰਡੀ ਸਾਬੋ ਵਿਖੇ ਗੈਸ ਲੀਕ ਹੋਣ ਕਾਰਨ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਾਮਾ ਮੰਡੀ ਰਿਫਾਈਨਰੀ 'ਚ ਮੰਗਲਵਾਰ ਨੂੰ ਅਚਾਨਕ ਅਮੋਨੀਆ ਗੈਸ ਲੀਕ ਹੋ ਗਈ, ਜਿਸ ਤੋਂ ਬਾਅਦ ਮੌਕੇ 'ਤੇ ਭਾਜੜਾਂ ਪੈ ਗਈਆਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ 'ਚ ਗੈਸ ਲੀਕ ਹੋਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ ਪਈਆਂ ਭਾਜੜਾਂ

6. ਹੋਣ ਵਾਲੀ ਐ ਕੋਈ ਵੱਡੀ ਕਾਰਵਾਈ ! NSA ਅਜੀਤ ਡੋਭਾਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ
 ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਸ ਹਮਲੇ ਵਿਚ 26 ਬੇਕਸੂਰ ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਵਲੋਂ ਇਸ ਹਮਲੇ ਮਗਰੋਂ ਲਗਾਤਾਰ ਉੱਚ-ਪੱਧਰੀ ਬੈਠਕਾਂ ਦਾ ਸਿਲਸਿਲਾ ਜਾਰੀ ਹੈ। ਇਸ ਦਰਮਿਆਨ ਅੱਜ ਯਾਨੀ ਕਿ ਮੰਗਲਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਨੇ ਪੀ. ਐੱਮ. ਆਵਾਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੋਣ ਵਾਲੀ ਐ ਕੋਈ ਵੱਡੀ ਕਾਰਵਾਈ ! NSA ਅਜੀਤ ਡੋਭਾਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

7. ਅਗਨੀਵੀਰਾਂ ਦੇ ਪਰਿਵਾਰਾਂ ਲਈ ਸਰਕਾਰ ਦਾ ਵੱਡਾ ਫੈਸਲਾ, ਕੈਬਨਿਟ ਮੀਟਿੰਗ 'ਚ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਹਰਿਆਣਾ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ ਦੀ ਸੁਰੱਖਿਆ ਵਿੱਚ ਲੱਗੇ ਅਗਨੀਵੀਰਾਂ ਲਈ ਵੱਡੇ ਐਲਾਨ ਕੀਤੇ ਹਨ। ਹਰਿਆਣਾ ਸਰਕਾਰ ਹੁਣ ਸ਼ਹੀਦ ਅਗਨੀਵੀਰਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਵੇਗੀ। ਇਹ ਫੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ 'ਚ ਲਿਆ ਗਿਆ ਅਤੇ ਇਸ ਨਾਲ ਸਬੰਧਤ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਗਨੀਵੀਰਾਂ ਦੇ ਪਰਿਵਾਰਾਂ ਲਈ ਸਰਕਾਰ ਦਾ ਵੱਡਾ ਫੈਸਲਾ, ਕੈਬਨਿਟ ਮੀਟਿੰਗ 'ਚ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

8. '1000 ਡਾਲਰ ਲਓ ਤੇ ਘਰ ਨੂੰ ਜਾਓ...', ਟਰੰਪ ਸਰਕਾਰ ਨੇ ਸੁਣਾ'ਤਾ ਇਕ ਹੋਰ ਫ਼ਰਮਾਨ
ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਬੇਹੱਦ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਇਸ ਦੌਰਾਨ ਪਿਛਲੇ ਦਿਨੀਂ ਅਮਰੀਕਾ ਤੋਂ ਹਜ਼ਾਰਾਂ ਲੋਕਾਂ ਨੂੰ ਫੜ ਕੇ ਡਿਪੋਰਟ ਵੀ ਕੀਤਾ ਜਾ ਚੁੱਕਾ ਹੈ, ਜਦਕਿ ਕਈ ਹੋਰਾਂ ਨੂੰ ਵੀ ਦੇਸ਼ ਛੱਡ ਆਪਣੇ ਮੁਲਕ ਵਾਪਸ ਚਲੇ ਜਾਣ ਦੇ ਹੁਕਮ ਸੁਣਾ ਦਿੱਤੇ ਗਏ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  '1000 ਡਾਲਰ ਲਓ ਤੇ ਘਰ ਨੂੰ ਜਾਓ...', ਟਰੰਪ ਸਰਕਾਰ ਨੇ ਸੁਣਾ'ਤਾ ਇਕ ਹੋਰ ਫ਼ਰਮਾਨ

9. ਭਾਰਤੀ ਕ੍ਰਿਕਟ 'ਚ ਸਭ ਤੋਂ ਤੇਜ਼ ਸੈਂਕੜਾ ਜੜਨ ਵਾਲਾ ਖਿਡਾਰੀ ਇਸ IPL ਟੀਮ 'ਚ ਸ਼ਾਮਲ, ਜਾਣੋ ਕੀ ਰਹੀ ਵਜ੍ਹਾ
ਚੇਨਈ ਸੁਪਰ ਕਿੰਗਜ਼ ਨੇ ਖੱਬੇ ਗਿੱਟੇ 'ਚ ਸੱਟ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਮੌਜੂਦਾ ਸੀਜ਼ਨ ਤੋਂ ਬਾਹਰ ਹੋਏ ਵੰਸ਼ ਬੇਦੀ ਦੀ ਜਗ੍ਹਾ ਗੁਜਰਾਤ ਦੇ ਵਿਕਟਕੀਪਰ-ਬੱਲੇਬਾਜ਼ ਉਰਵਿਲ ਪਟੇਲ ਨੂੰ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਹੈ। ਪਟੇਲ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ ਵਿੱਚ ਤ੍ਰਿਪੁਰਾ ਵਿਰੁੱਧ 28 ਗੇਂਦਾਂ ਵਿੱਚ ਸੈਂਕੜਾ ਲਗਾ ਕੇ ਸੁਰਖੀਆਂ ਬਟੋਰੀਆਂ ਸਨ। ਇਹ ਕਿਸੇ ਭਾਰਤੀ ਦੁਆਰਾ ਬਣਾਇਆ ਗਿਆ ਸਭ ਤੋਂ ਤੇਜ਼ ਟੀ-20 ਸੈਂਕੜਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਰਤੀ ਕ੍ਰਿਕਟ 'ਚ ਸਭ ਤੋਂ ਤੇਜ਼ ਸੈਂਕੜਾ ਜੜਨ ਵਾਲਾ ਖਿਡਾਰੀ ਇਸ IPL ਟੀਮ 'ਚ ਸ਼ਾਮਲ, ਜਾਣੋ ਕੀ ਰਹੀ ਵਜ੍ਹਾ

10. "ਪੰਜਾਬੀ ਆ ਗਏ ਓਏ", ਮੇਟ ਗਾਲਾ 2025 ਤੋਂ ਦੋਸਾਂਝਾਵਾਲੇ ਦੀ ਮਹਾਰਾਜਾ ਵਾਲੀ ਲੁੱਕ ਆਈ ਸਾਹਮਣੇ
 ਦਿਲਜੀਤ ਦੋਸਾਂਝ ਵੱਲੋਂ ਆਪਣਾ ਮੇਟ ਗਾਲਾ ਲੁੱਕ ਦਿਖਾਏ ਜਾਣ ਤੋਂ ਬਾਅਦ ਉਤਸ਼ਾਹਿਤ ਪ੍ਰਸ਼ੰਸਕਾਂ ਨੇ ਕਿਹਾ, "ਪੰਜਾਬੀ ਆ ਗਏ ਓਏ"। ਕੋਚੇਲਾ ਅਤੇ ਪੈਰਿਸ ਫੈਸ਼ਨ ਵੀਕ ਵਿੱਚ ਆਪਣੀਆਂ ਪੇਸ਼ਕਾਰੀਆਂ ਨਾਲ ਭਾਰਤ ਨੂੰ ਮਾਣ ਦਿਵਾਉਣ ਵਾਲੇ ਦਿਲਜੀਤ ਨੇ ਇਸ ਸਾਲ ਮੇਟ ਗਾਲਾ ਵਿੱਚ ਆਪਣਾ ਡੈਬਿਊ ਕੀਤਾ। ਦੁਨੀਆ ਦੇ ਸਭ ਤੋਂ ਵੱਡੇ ਫੈਸ਼ਨ ਸਮਾਰੋਹ ਲਈ, ਅਦਾਕਾਰ-ਗਾਇਕ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ ਅਤੇ ਉਨ੍ਹਾਂ ਨੇ ਇੱਕ ਅਜਿਹਾ ਲੁੱਕ ਅਪਣਾਇਆ, ਜਿਸ ਵਿਚ ਪੰਜਾਬੀ ਸੱਭਿਆਚਾਰ ਅਤੇ ਸ਼ਾਹੀ ਸ਼ਾਨ ਨਾਲ ਖੂਬਸੂਰਤ ਮਿਸ਼ਰਣ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  "ਪੰਜਾਬੀ ਆ ਗਏ ਓਏ", ਮੇਟ ਗਾਲਾ 2025 ਤੋਂ ਦੋਸਾਂਝਾਵਾਲੇ ਦੀ ਮਹਾਰਾਜਾ ਵਾਲੀ ਲੁੱਕ ਆਈ ਸਾਹਮਣੇ


author

Sunaina

Content Editor

Related News