ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਤੇ ਰਿਐਕਟਰ ''ਚ ਧਮਾਕਾ, ਪੜ੍ਹੋ ਅੱਜ ਦੀਆਂ ਟੌਪ-10 ਖ਼ਬਰਾਂ

Monday, Jun 30, 2025 - 06:54 PM (IST)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਤੇ ਰਿਐਕਟਰ ''ਚ ਧਮਾਕਾ, ਪੜ੍ਹੋ ਅੱਜ ਦੀਆਂ ਟੌਪ-10 ਖ਼ਬਰਾਂ

ਜਲੰਧਰ- ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਅਸੀਂ ਲੋਕਾਂ ਲਈ ਕਾਨੂੰਨ 'ਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਫਾਇਰ ਐੱਨ. ਓ. ਸੀ ਲਈ ਪਿਛਲੇ ਸਮੇਂ ਦੌਰਾਨ ਰਾਜਪਾਲ ਵਲੋਂ ਨਿਯਮਾਂ ਨੂੰ ਹਰੀ ਝੰਡੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਕੈਬਨਿਟ ਨੇ ਵੀ ਇਸ ਦੀ ਮਨਜ਼ੂਰੀ ਦੇ ਦਿੱਤੀ। ਉੱਥੇ ਹੀ ਦੂਜੇ ਪਾਸੇ ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਕ ਕੈਮੀਕਲ ਫੈਕਟਰੀ ਵਿਚ ਭਿਆਨਕ ਧਮਾਕਾ ਹੋ ਗਿਆ। ਰਿਐਕਟਰ ਧਮਾਕੇ ਵਿਚ 10 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਕ ਦਰਜਨ ਦੇ ਕਰੀਬ ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਫੈਕਟਰੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਬਚਾਅ ਮੁਹਿੰਮ ਜਾਰੀ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. ਪੰਜਾਬ : ਚਾਹ ਬਣਾਉਂਦਿਆਂ ਵਾਪਰਿਆ ਵੱਡਾ ਹਾਦਸਾ, ਬੱਚੀ ਦੀ ਮੌਤ, ਪੈ ਗਏ ਕੀਰਨੇ
 ਇੱਥੇ ਸ਼ਾਹੀਮਾਜਰਾ 'ਚ ਇੰਡਸਟਰੀਅਲ ਇਲਾਕੇ 'ਚ ਸਥਿਤ ਇਕ ਫੈਕਟਰੀ 'ਚ ਸੋਮਵਾਰ ਨੂੰ ਦਰਦਨਾਕ ਹਾਦਸਾ ਵਾਪਰਿਆ, ਜਿਸ ਦੌਰਾਨ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੰਡਸਟਰੀਅਲ ਇਲਾਕੇ 'ਚ ਫੈਕਟਰੀ ਅੰਦਰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਲੋਕ ਅੱਗ 'ਚ ਬੁਰੀ ਤਰ੍ਹਾਂ ਝੁਲਸ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

2.ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮਿਤੀ 1 ਜੁਲਾਈ ਨੂੰ ਸਕੂਲ ਮੁੜ ਖੁੱਲ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੀ. ਈ. ਓ. ਸੈਕੰਡਰੀ ਅਸ਼ੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ 30 ਜੂਨ ਨੂੰ ਸਮਾਪਤ ਹੋ ਰਹੀਆਂ ਹਨ, ਜਿਸ ਦੇ ਚੱਲਦਿਆਂ ਸਕੂਲ ਖੁੱਲ ਰਹੇ ਹਨ, ਜਿਸ ਦੇ ਸਬੰਧ ਵਿਚ ਬੱਚਿਆਂ ਨੂੰ ਪਹਿਲੇ ਦਿਨ ਸਕੂਲ ਖੁੱਲਣ ’ਤੇ ਇਕ ਤਿਉਹਾਰ ਵਰਗਾ ਦਿਨ ਮਨਾਉਣ ਦੇ ਇਰਾਦੇ ਨਾਲ ਸਕੂਲਾਂ ਲਈ ਸੱਦਾ ਦਿੱਤਾ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

3. ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਰ ਸਾਲ ਨਹੀਂ ਲੈਣੀ ਪਵੇਗੀ ਫਾਇਰ NOC (ਵੀਡੀਓ)
ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਅਸੀਂ ਲੋਕਾਂ ਲਈ ਕਾਨੂੰਨ 'ਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਫਾਇਰ ਐੱਨ. ਓ. ਸੀ ਲਈ ਪਿਛਲੇ ਸਮੇਂ ਦੌਰਾਨ ਰਾਜਪਾਲ ਵਲੋਂ ਨਿਯਮਾਂ ਨੂੰ ਹਰੀ ਝੰਡੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਕੈਬਨਿਟ ਨੇ ਵੀ ਇਸ ਦੀ ਮਨਜ਼ੂਰੀ ਦੇ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

4. ਪੰਜਾਬ 'ਚ ਘਨੌਣੀ ਵਾਰਦਾਤ, ਕੁੜੀ ਨਾਲ ਗੈਂਗਰੇਪ, ਗਰਭਵਤੀ ਹੋਣ ਤੋਂ ਬਾਅਦ ਇੰਝ ਹੋਇਆ ਖੁਲਾਸਾ
ਨਾਬਾਲਗਾ ਨਾਲ ਗੈਂਗ ਰੇਪ ਕਰਕੇ ਉਸ ਨੂੰ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਸਨੌਰ ਦੀ ਪੁਲਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿਅਕਤੀਆਂ ਖਿਲਾਫ ਕੇਸ ਕੀਤਾ ਗਿਆ ਹੈ, ਉਨ੍ਹਾਂ ਵਿਚ ਗੁਰਸੇਵਕ ਸਿੰਘ, ਜਸ਼ਨ ਸਿੰਘ, ਗੁਰਪ੍ਰੀਤ ਸਿੰਘ , ਕਰਨ ਸਿੰਘ ਸ਼ਾਮਲ ਹਨ, ਜਿਨ੍ਹਾਂ ਖਿਲਾਫ ਪੁਲਸ ਨੇ 70(2), 351(2) ਬੀ. ਐੱਨ. ਐੱਸ. ਅਤੇ ਪੋਕਸੋ ਐਕਟ ਦੀ ਧਾਰਾ 6 ਦੇ ਤਹਿਤ ਕੇਸ ਦਰਜ ਕੀਤਾ ਹੈ। ਲੜਕੀ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ 16 ਸਾਲ ਹੈ ਅਤੇ ਉਹ ਆਪਣੇ ਦੂਜੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਕਾਫੀ ਪਰੇਸ਼ਾਨ ਚੱਲ ਰਹੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

5. 'ਆਪ' ਵਲੋਂ ਲਿਆਂਦੀ ਲੈਂਡ ਪੂਲਿੰਗ ਸਕੀਮ 'ਤੇ ਸੁਨੀਲ ਜਾਖੜ ਨੇ ਖੜ੍ਹੇ ਕੀਤੇ ਸਵਾਲ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਪਾਲਸੀ ਨੂੰ ਇੱਕ ਚਿੱਟ ਫੰਡ ਸਕੀਮ ਦੱਸਦਿਆਂ ਕਿਹਾ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਰ ਗੁਣਾ ਮੁਨਾਫ਼ੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜ਼ਮੀਨ ਹਥਿਆਈ ਜਾ ਰਹੀ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੂਬਾ ਪ੍ਰਧਾਨ ਨੇ ਆਖਿਆ ਕਿ ਇਹ ਸਕੀਮ ਪੰਜਾਬ ਦੀ ਲੁੱਟ ਕਰਨ ਦੇ ਇਰਾਦੇ ਨਾਲ ਤਿਆਰ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

6. ਪੰਜਾਬ ਕੈਬਨਿਟ 'ਚ ਫੇਰਬਦਲ ਬਾਰੇ ਵੱਡੀ ਅਪਡੇਟ, 2 ਜੁਲਾਈ ਤੋਂ...
ਹਲਕਾ ਵੈਸਟ ਦੀ ਉਪ ਚੋਣ ਵਿਚ ਜਿੱਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਨਤੀਜਿਆਂ ਦੇ 5 ਦਿਨ ਬਾਅਦ ਸ਼ਨੀਵਾਰ ਨੂੰ ਵਿਧਾਇਕ ਵਜੋਂ ਸਹੁੰ ਚੁੱਕੀ ਹੈ, ਪਰ ਮੰਤਰੀ ਬਣਨ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਭਾਂਵੇ ਕਿ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਐਲਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਚੋਣ ਪ੍ਰਚਾਰ ਦੌਰਾਨ ਹੀ ਕਰ ਦਿੱਤਾ ਸੀ ਅਤੇ ਫਿਰ ਗਵਰਨਰ ਨੂੰ ਮਿਲਣ ਤੋਂ ਬਾਅਦ ਸੀ.ਐੱਮ. ਭਗਵੰਤ ਮਾਨ ਵੱਲੋਂ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਗਈ ਕਿ ਹਲਕਾ ਵੈਸਟ ਦੇ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਨ ਲਈ ਜਲਦ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾਵੇਗਾ ਪਰ ਇਸ ਦੇ ਲਈ ਇੰਤਜਾਰ ਲੰਮਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ‘ਸਹੁੰ ਚੁੱਕਣ’ ਦਾ ਪੜਾਅ ਵੀ ਸ਼ਨੀਵਾਰ ਨੂੰ ਪਾਰ ਕਰ ਗਿਆ ਹੈ। ਜਿਥੋਂ ਤੱਕ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦਾ ਸਵਾਲ ਹੈ, ਉਸ ਦਾ ਸ਼ਡਿਊਲ 2 ਜੁਲਾਈ ਦੇ ਬਾਅਦ ਹੀ ਜਾਰੀ ਹੋਵੇਗਾ ਕਿਉਂਕਿ ਉਸ ਸਮੇਂ ਤੱਕ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਰਾਜਸਥਾਨ ਵਿਚ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-


7. ਟਰੰਪ ਅੱਗੇ ਝੁੱਕਿਆ Canada! ਅਮਰੀਕੀ ਕੰਪਨੀਆਂ 'ਤੇ digital tax ਕੀਤਾ ਖਤਮ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਦਬਾਅ ਦੀ ਰਾਜਨੀਤੀ ਸਫਲ ਹੁੰਦੀ ਜਾਪਦੀ ਹੈ। ਇਸ ਦੌਰਾਨ ਕੈਨੇਡਾ ਨੇ ਬੀਤੀ ਰਾਤ ਅਮਰੀਕੀ ਤਕਨਾਲੋਜੀ ਕੰਪਨੀਆਂ 'ਤੇ ਲਗਾਏ ਗਏ ਡਿਜੀਟਲ ਸੇਵਾ ਟੈਕਸ (DST, digital services tax) ਨੂੰ ਰੱਦ ਕਰ ਦਿੱਤਾ, ਜੋ ਕਿ ਸੋਮਵਾਰ ਤੋਂ ਲਾਗੂ ਹੋਣਾ ਸੀ। ਕੈਨੇਡਾ ਦੇ ਇਸ ਕਦਮ ਦਾ ਉਦੇਸ਼ ਅਮਰੀਕਾ ਨਾਲ ਰੁਕੀ ਹੋਈ ਵਪਾਰਕ ਗੱਲਬਾਤ ਨੂੰ ਅੱਗੇ ਵਧਾਉਣਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 21 ਜੁਲਾਈ ਤੱਕ ਇੱਕ ਨਵੇਂ ਵਪਾਰ ਸਮਝੌਤੇ 'ਤੇ ਪਹੁੰਚਣ ਲਈ ਗੱਲਬਾਤ ਮੁੜ ਸ਼ੁਰੂ ਕਰਨਗੇ। ਕਾਰਨੀ ਨੇ ਇੱਕ ਬਿਆਨ ਵਿੱਚ ਕਿਹਾ,"ਅੱਜ ਦਾ ਐਲਾਨ 21 ਜੁਲਾਈ, 2025 ਨੂੰ ਕਨਾਨਾਸਕਿਸ ਵਿੱਚ ਇਸ ਮਹੀਨੇ ਹੋਣ ਵਾਲੇ G7 ਨੇਤਾਵਾਂ ਦੇ ਸੰਮੇਲਨ ਵਿੱਚ ਨਿਰਧਾਰਤ ਸਮਾਂ-ਸੀਮਾ ਵੱਲ ਗੱਲਬਾਤ ਮੁੜ ਸ਼ੁਰੂ ਕਰਨ ਦਾ ਸਮਰਥਨ ਕਰੇਗਾ।"
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

8. ਵੱਡੀ ਖ਼ਬਰ: ਰਿਐਕਟਰ 'ਚ ਹੋ ਗਿਆ ਧਮਾਕਾ, 10 ਲੋਕਾਂ ਦੀ ਮੌਤ
ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਕ ਕੈਮੀਕਲ ਫੈਕਟਰੀ ਵਿਚ ਭਿਆਨਕ ਧਮਾਕਾ ਹੋ ਗਿਆ। ਰਿਐਕਟਰ ਧਮਾਕੇ ਵਿਚ 10 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਕ ਦਰਜਨ ਦੇ ਕਰੀਬ ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਫੈਕਟਰੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਬਚਾਅ ਮੁਹਿੰਮ ਜਾਰੀ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-

9. ਕੱਲ੍ਹ ਤੋਂ UPI, LPG, ਰੇਲ ਟਿਕਟ ਬੁਕਿੰਗ ਅਤੇ ਬੈਂਕਿੰਗ ਸੈਕਟਰ 'ਚ ਹੋਣਗੇ ਵੱਡੇ ਬਦਲਾਅ
1 ਜੁਲਾਈ, 2025 ਤੋਂ, ਦੇਸ਼ ਭਰ ਵਿੱਚ ਕਈ ਵੱਡੇ ਨਿਯਮ ਬਦਲਣ ਜਾ ਰਹੇ ਹਨ, ਜੋ ਸਿੱਧੇ ਤੌਰ 'ਤੇ ਤੁਹਾਡੀ ਜੇਬ ਅਤੇ ਜੀਵਨ ਸ਼ੈਲੀ ਨੂੰ ਪ੍ਰਭਾਵਿਤ ਕਰ ਸਕਦੇ ਹਨ। ਬੈਂਕਿੰਗ ਤੋਂ ਲੈ ਕੇ ਐਲਪੀਜੀ ਸਿਲੰਡਰ ਦੀ ਕੀਮਤ, ਰੇਲ ਟਿਕਟ ਬੁਕਿੰਗ, ਯੂਪੀਆਈ ਚਾਰਜਬੈਕ, ਜੀਐਸਟੀ ਰਿਟਰਨ ਅਤੇ ਪੈਨ ਕਾਰਡ ਨਾਲ ਸਬੰਧਤ ਕਈ ਨਵੇਂ ਨਿਯਮ ਲਾਗੂ ਹੋਣਗੇ। ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਲਾਗੂ ਹੋਣ ਵਾਲੇ ਇਹ ਬਦਲਾਅ ਆਮ ਆਦਮੀ ਲਈ ਬਹੁਤ ਮਹੱਤਵਪੂਰਨ ਹਨ, ਜੋ ਤੁਹਾਡੇ ਲਈ ਜਾਣਨਾ ਜ਼ਰੂਰੀ ਹੈ। ਆਓ ਜਾਣਦੇ ਹਾਂ 1 ਜੁਲਾਈ ਤੋਂ ਕੀ ਬਦਲਣ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-


10. 9 ਜੁਲਾਈ ਤੋਂ ਬਾਅਦ ਟੈਰਿਫ ਤੋਂ ਰਾਹਤ ਨਹੀਂ, Trump ਦਾ ਵੱਡਾ ਬਿਆਨ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ 9 ਜੁਲਾਈ ਤੋਂ ਬਾਅਦ ਗਲੋਬਲ ਟੈਰਿਫ ਤੋਂ ਕੋਈ ਰਾਹਤ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਜ਼ਿਆਦਾਤਰ ਦੇਸ਼ਾਂ 'ਤੇ ਟੈਰਿਫ 'ਤੇ 90 ਦਿਨਾਂ ਦੀ ਪਾਬੰਦੀ ਨੂੰ ਵਧਾਉਣ ਦੀ ਯੋਜਨਾ ਨਹੀਂ ਬਣਾ ਰਹੇ ਹਨ। ਇਹ ਉਹ ਸਮਾਂ ਸੀਮਾ ਹੈ ਜੋ ਉਨ੍ਹਾਂ ਨੇ ਦੇਸ਼ਾਂ ਨਾਲ ਵਪਾਰਕ ਗੱਲਬਾਤ ਲਈ ਨਿਰਧਾਰਤ ਕੀਤੀ ਸੀ। ਟਰੰਪ ਨੇ ਕਿਹਾ ਕਿ ਜੇਕਰ ਕੋਈ ਦੇਸ਼ ਅਮਰੀਕਾ ਨਾਲ ਸੌਦਾ ਨਹੀਂ ਕਰਦਾ ਹੈ, ਤਾਂ ਉਸਨੂੰ ਟੈਰਿਫ ਦਾ ਭੁਗਤਾਨ ਕਰਨਾ ਪਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-


author

Hardeep Kumar

Content Editor

Related News