ਸੁਧੀਰ ਸੂਰੀ ਦਾ ਹੋਇਆ ਅੰਤਿਮ ਸੰਸਕਾਰ, SGPC ਚੋਣ ਲਈ ਬੀਬੀ ਜਗੀਰ ਕੌਰ ਦੇ ਤਲਖ਼ ਤੇਵਰ ਬਰਕਰਾਰ, ਪੜ੍ਹੋ TOP 10

Sunday, Nov 06, 2022 - 08:52 PM (IST)

ਜਲੰਧਰ (ਬਿਊਰੋ) : ਅੱਜ ਅੰਮ੍ਰਿਤਸਰ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਤਾਂ ਉਥੇ ਬੀਬੀ ਜਗੀਰ ਕੌਰ ਨੇ ਐੱਸ. ਜੀ. ਪੀ. ਸੀ. ਨੂੰ ਅਕਾਲੀ ਦਲ ਤੋਂ ਆਜ਼ਾਦ ਕਰਵਾਉਣ ਦਾ ਹੋਕਾ ਦਿੱਤਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ-

ਪੰਜ ਤੱਤਾਂ ’ਚ ਵਿਲੀਨ ਹੋਏ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ, ਅੰਤਿਮ ਯਾਤਰਾ ’ਚ ਸਮਰਥਕਾਂ ਦਾ ਉਮੜਿਆ ਹਜੂਮ
ਅੰਮ੍ਰਿਤਸਰ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਭਾਜਪਾ ਦੀ ਸਾਬਕਾ ਮੰਤਰੀ ਲਕਸ਼ਮੀ ਕਾਂਤ ਚਾਵਲਾ ਸਣੇ ਕਈ ਮਹਾਨ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ’ਚ ਸਮਰਥਕ ਮੌਜੂਦ ਰਹੇ।

ਬੀਬੀ ਜਗੀਰ ਕੌਰ ਦੇ ਤਲਖ਼ ਤੇਵਰ ਬਰਕਰਾਰ, SGPC ਦੀਆਂ ਚੋਣਾਂ ਨੂੰ ਲੈ ਕੇ ਕਹੀ ਇਹ ਗੱਲ

ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਦੀ ਚੋਣ ਲੜਨ ਦੀ ਇੱਛਾ ਰੱਖਣ ਵਾਲੀ ਆਗੂ ਬੀਬੀ ਜਗੀਰ ਦੇ ਤਲਖ਼ ਤੇਵਰ ਅਜੇ ਵੀ ਬਰਕਰਾਰ ਹਨ। ਬੀਬੀ ਜਗੀਰ ਕੌਰ ਨੇ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਉਹ ਐੱਸ. ਜੀ. ਪੀ. ਸੀ. ਦਾ ਪੰਥਕ ਰੁਤਬਾ ਬਹਾਲ ਕਰਨਾ ਚਾਹੁੰਦੇ ਹਨ।

ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼, ਸੁਧੀਰ ਸੂਰੀ ਦੇ ਕਤਲ ਮਗਰੋਂ ਇਸ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਅਜੇ ਸੁਧੀਰ ਸੂਰੀ ਨੂੰ ਅੰਤਿਮ ਵਿਦਾਇਗੀ ਦਿੱਤੀ ਹੀ ਗਈ ਹੈ। ਇਸ ਦੌਰਾਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਗੁਰਸਿਮਰਨ ਸਿੰਘ ਮੰਡ ਨੂੰ ਫੋਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਸੁਧੀਰ ਸੂਰੀ ਕਤਲ ਕਾਂਡ ’ਚ SIT ਦਾ ਗਠਨ, ਪੁਲਸ ਕਮਿਸ਼ਨਰ ਨੇ ਦੱਸਿਆ ਸੰਦੀਪ ਸੰਨੀ ਨੇ ਕਿਉਂ ਦਿੱਤਾ ਵਾਰਦਾਤ ਨੂੰ ਅੰਜਾਮ
ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ SIT ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਪੁਲਸ ਕਮਿਸ਼ਨਰ ਅੰਮ੍ਰਿਤਸਰ ਅਰੁਣਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਕਤਲਕਾਂਡ ਗੰਭੀਰਤਾ ਨੂੰ ਮੁੱਖ ਰੱਖਦਿਆਂ SIT ਦਾ ਗਠਨ ਕੀਤਾ ਗਿਆ।

ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ’ਚ ਕੀਤਾ ਜਾ ਸਕਦੈ ਸ਼ਿਫਟ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ’ਚ ਤਿਹਾੜ ਜੇਲ੍ਹ ’ਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਦੀ ਬੁੜੈਲ ’ਚ ਜੇਲ੍ਹ ’ਚ ਸ਼ਿਫ਼ਟ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਉਸ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ’ਚ ਰੱਖਿਆ ਗਿਆ ਹੈ।

ਪੰਜਾਬ ’ਚ ਵੱਡਾ ਫੇਰਬਦਲ, ASP ਅਤੇ DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕਰਦਿਆਂ ਕੁਝ ਏ. ਐੱਸ. ਪੀ. ਅਤੇ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ SGPC ਦਾ ਜਥਾ ਪਾਕਿਸਤਾਨ ਲਈ ਰਵਾਨਾ
'ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਇਆ।' ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਤੋਂ 910 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।

ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 5 ਨਵੰਬਰ ਨੂੰ 16 ਫੀਸਦੀ ਵਧੀਆਂ
ਪੰਜਾਬ 'ਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ 5 ਨਵੰਬਰ ਨੂੰ 4 ਨਵੰਬਰ ਦੀ ਤੁਲਨਾ 'ਚ 16 ਫੀਸਦੀ ਵੱਧ ਕੇ 2,817 ਹੋ ਗਈਆਂ। ਕੇਂਦਰ ਸਰਕਾਰ ਦੀ ਕਿਸਾਨਾਂ ਤੋਂ ਫ਼ਸਲ ਦੀ ਰਹਿੰਦ-ਖੂੰਹਦ ਪ੍ਰੰਬਧਨ ਲਈ ਪੂਸਾ ਬਾਇਓ-ਡੀਕੰਪੋਜਰ ਅਤੇ ਹੋਰ ਮਸ਼ੀਨਾਂ ਦਾ ਉਪਯੋਗ ਕਰਨ ਦੀ ਅਪੀਲ ਦਰਮਿਆਨ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। 

ਅਗਲੇ ਸਾਲ ਬੇਕਾਰ ਹੋ ਜਾਣਗੀਆਂ ਕੋਵੈਕਸੀਨ ਦੀਆਂ 5 ਕਰੋੜ ਖ਼ੁਰਾਕਾਂ, ਜਾਣੋ ਵਜ੍ਹਾ
ਭਾਰਤ ਬਾਇਓਟੈੱਕ ਕੋਲ ਉਸ ਦੇ ਕੋਰੋਨਾ ਰੋਕੂ ਟੀਕੇ ਦੀਆਂ ਕਰੀਬ 5 ਕਰੋੜ ਖ਼ੁਰਾਕਾਂ ਰੱਖੀਆਂ ਹਨ, ਜਿਨ੍ਹਾਂ ਦੇ ਇਸਤੇਮਾਲ ਕਰਨ ਦੀ ਸਮੇਂ-ਹੱਦ ਅਗਲੇ ਸਾਲ ਦੀ ਸ਼ੁਰੂਆਤ 'ਚ ਖ਼ਤਮ ਹੋ ਜਾਵੇਗੀ ਅਤੇ ਘੱਟ ਮੰਗ ਕਾਰਨ ਇਨ੍ਹਾਂ ਦਾ ਕੋਈ ਖਰੀਦਦਾਰ ਨਹੀਂ ਹੈ।

ਰੂਸ ਬਣਿਆ ਭਾਰਤ ਦਾ ਸਭ ਤੋਂ ਵੱਡਾ ਤੇਲ ਸਪਲਾਇਰ, ਸਾਊਦੀ ਅਰਬ ਅਤੇ ਇਰਾਕ ਪਛੜੇ
ਤੇਲ ਸਪਲਾਈ ਦੇ ਮਾਮਲੇ 'ਚ ਰੂਸ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰੀ ਭਾਈਵਾਲ ਬਣ ਕੇ ਉਭਰਿਆ ਹੈ। ਰੂਸ ਹੁਣ ਭਾਰਤ ਨੂੰ ਜ਼ਿਆਦਾਤਰ ਤੇਲ ਸਪਲਾਈ ਕਰ ਰਿਹਾ ਹੈ। ਪਹਿਲਾਂ ਸਾਊਦੀ ਅਰਬ ਅਤੇ ਇਰਾਕ ਦਾ ਨਾਂ ਲਿਆ ਜਾਂਦਾ ਸੀ ਪਰ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਸਾਰਾ ਸਮੀਕਰਨ ਬਦਲ ਗਿਆ ਹੈ।


Mukesh

Content Editor

Related News