ਅੱਤਵਾਦੀ ਰਿੰਦਾ ਦੀ ਮੌਤ ’ਤੇ ISI ਦਾ ਦਾਅਵਾ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਾਬੂ, ਪੜ੍ਹੋ Top 10

Monday, Nov 21, 2022 - 08:26 PM (IST)

ਅੱਤਵਾਦੀ ਰਿੰਦਾ ਦੀ ਮੌਤ ’ਤੇ ISI ਦਾ ਦਾਅਵਾ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਾਬੂ, ਪੜ੍ਹੋ Top 10

ਜਲੰਧਰ (ਬਿਊਰੋ) : ਭਾਰਤ ’ਚ ਇਸ ਸਮੇਂ 10 ਲੱਖ ਰੁਪਏ ਦੇ ਇਨਾਮੀ ਗੈਂਗਸਟਰ-ਕਮ-ਖਾਲਿਸਤਾਨੀ ਸਮਰਥਕ ਹਰਵਿੰਦਰ ਸਿੰਘ ਉਰਫ ਰਿੰਦਾ ਦੀ ਪਾਕਿਸਤਾਨ ’ਚ ਹੋਈ ਮੌਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਪਰ ਪਾਕਿਸਤਾਨ ਦੇ ਅਧਿਕਾਰੀ ਅਤੇ ਫੌਜੀ ਹਸਪਤਾਲ ਤੇ ਜਿੱਨਾਹ ਹਸਪਤਾਲ ਦੇ ਅਧਿਕਾਰੀ ਇਸ ਨਾਂ ਦੇ ਕਿਸੇ ਵਿਅਕਤੀ ਦੀ ਹਸਪਤਾਲ ’ਚ ਮੌਤ ਹੋਣ ਦੀ ਪੁਸ਼ਟੀ ਨਹੀਂ ਕਰ ਰਹੇ। ਉਥੇ ਸਥਾਨਕ ਸੀ. ਆਈ. ਏ. ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਸਟਾਫ਼ ਵੱਲੋਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਰਾਈਟ ਹੈਂਡ ਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਮੁਖੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਗੁਰਚਰਨ ਸਿੰਘ ਵਾਸੀ ਫ਼ਰੀਦਕੋਟ, ਜਿਸ ’ਤੇ ਪਹਿਲਾਂ ਵੀ ਕਾਫ਼ੀ ਮੁਕੱਦਮੇ ਦਰਜ ਹਨ, ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਫੋਨ ’ਤੇ ਸੰਪਰਕ ’ਚ ਰਹਿੰਦਾ ਸੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਅੱਤਵਾਦੀ ਹਰਵਿੰਦਰ ਰਿੰਦਾ ਦੀ ਮੌਤ 'ਤੇ ISI ਦਾ ਦਾਅਵਾ, ਮੁਹੰਮਦ ਉਸਮਾਨ ਨਾਂ ਦੇ ਵਿਅਕਤੀ ਦੀ ਹੋਈ ਹੈ ਮੌਤ

ਭਾਰਤ ’ਚ ਇਸ ਸਮੇਂ 10 ਲੱਖ ਰੁਪਏ ਦੇ ਇਨਾਮੀ ਗੈਂਗਸਟਰ-ਕਮ-ਖਾਲਿਸਤਾਨੀ ਸਮਰਥਕ ਹਰਵਿੰਦਰ ਸਿੰਘ ਉਰਫ ਰਿੰਦਾ ਦੀ ਪਾਕਿਸਤਾਨ ’ਚ ਹੋਈ ਮੌਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਪਰ ਪਾਕਿਸਤਾਨ ਦੇ ਅਧਿਕਾਰੀ ਅਤੇ ਫੌਜੀ ਹਸਪਤਾਲ ਤੇ ਜਿੱਨਾਹ ਹਸਪਤਾਲ ਦੇ ਅਧਿਕਾਰੀ ਇਸ ਨਾਂ ਦੇ ਕਿਸੇ ਵਿਅਕਤੀ ਦੀ ਹਸਪਤਾਲ ’ਚ ਮੌਤ ਹੋਣ ਦੀ ਪੁਸ਼ਟੀ ਨਹੀਂ ਕਰ ਰਹੇ।

CIA ਸਟਾਫ਼ ਫ਼ਰੀਦਕੋਟ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗ੍ਰਿਫ਼ਤਾਰ

ਸਥਾਨਕ ਸੀ. ਆਈ. ਏ. ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਸਟਾਫ਼ ਵੱਲੋਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਰਾਈਟ ਹੈਂਡ ਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਮੁਖੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਗੁਰਚਰਨ ਸਿੰਘ ਵਾਸੀ ਫ਼ਰੀਦਕੋਟ, ਜਿਸ ’ਤੇ ਪਹਿਲਾਂ ਵੀ ਕਾਫ਼ੀ ਮੁਕੱਦਮੇ ਦਰਜ ਹਨ, ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਫੋਨ ’ਤੇ ਸੰਪਰਕ ’ਚ ਰਹਿੰਦਾ ਸੀ।

ਬਾਜਵਾ ਦਾ ਬਿਆਨ, ਸੂਬਾ ਸਰਕਾਰ ਦੇ ਕਾਰਜਕਾਲ ਦੇ ਅੰਤ ਤੱਕ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਕਰਜ਼ੇ ਦਾ ਬੋਝ

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੀ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਵਿਚ ਅਸਫ਼ਲ ਰਹਿਣ ਅਤੇ ਸੂਬੇ ’ਤੇ ਕਰਜ਼ੇ ਦੇ ਬੋਝ ਨੂੰ ਵਧਾਉਣ ਲਈ ਫਿਟਕਾਰ ਲਾਈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਸੂਬੇ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਬਜਾਏ, ਸੂਬੇ ਦੀ ਆਰਥਿਕਤਾ ਨੂੰ ਇੰਨਾ ਨਾਜ਼ੁਕ ਬਣਾ ਦਿੱਤਾ ਹੈ ਕਿ ਉਹ ਸੂਬੇ ਵਿਚ ਜ਼ਰੂਰੀ ਗਤੀਵਿਧੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਹਰ ਸਮੇਂ ਫ਼ੰਡਾਂ ਦੀ ਭੀਖ ਮੰਗ ਰਹੇ ਹਨ।

ਯੂ. ਕੇ. ’ਚ ਮਰਹੂਮ ਪੁੱਤ ਨੂੰ ਯਾਦ ਕਰ ਪਿਤਾ ਬਲੌਕਰ ਸਿੰਘ ਨੇ ਮਾਰੀ ਪੱਟ ’ਤੇ ਥਾਪੀ, ਭਾਵੁਕ ਕਰ ਦੇਣਗੀਆਂ ਤਸਵੀਰਾਂ

 ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਇਨ੍ਹੀਂ ਦਿਨੀਂ ਯੂ. ਕੇ. ’ਚ ਹਨ। ਯੂ. ਕੇ. ’ਚ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਇਨਸਾਫ ਨੂੰ ਲੈ ਕੇ ਚੱਲ ਰਹੀ ਮੁਹਿੰਮ ’ਚ ਦੋਵੇਂ ਹਿੱਸਾ ਲੈਣ ਗਏ ਹਨ। ਇਸ ਦੌਰਾਨ ਇਕ ਪ੍ਰੋਗਰਾਮ ਤੋਂ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਇੰਡੋਨੇਸ਼ੀਆ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਹੋਈ , 700 ਜ਼ਖ਼ਮੀ

 ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਸੋਮਵਾਰ ਨੂੰ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਹੋ ਗਈ ਹੈ ਅਤੇ 700 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਭੂਚਾਲ ਕਾਰਨ ਦਰਜਨਾਂ ਇਮਾਰਤਾਂ ਨੁਕਸਾਨੀਆਂ ਗਈਆਂ ਅਤੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਗਲੀਆਂ-ਗਲੀਆਂ ਵਿੱਚ ਭੱਜਣਾ ਪਿਆ।

ਰਾਜਸਥਾਨ ਤੋਂ ਦਿਲ ਝੰਜੋੜਨ ਵਾਲੀ ਖ਼ਬਰ, ਘਰ 'ਚ ਮਿਲੀਆਂ 4 ਬੱਚਿਆਂ ਸਮੇਤ ਪਤੀ-ਪਤਨੀ ਦੀਆਂ ਲਾਸ਼ਾਂ

ਰਾਜਸਥਾਨ ਦੇ ਉਦੇਪੁਰ ਜ਼ਿਲ੍ਹੇ 'ਚ ਇਕ ਜੋੜੇ ਅਤੇ ਉਨ੍ਹਾਂ ਦੇ 4 ਬੱਚੇ ਸੋਮਵਾਰ ਨੂੰ ਸ਼ੱਕੀ ਹਾਲਾਤ 'ਚ ਮ੍ਰਿਤਕ ਮਿਲੇ। ਪੁਲਸ ਅਨੁਸਾਰ, ਪੱਪੂ ਗਮੇਤੀ ਅਤੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਫਾਹੇ ਨਾਲ ਲਟਕੀਆਂ ਮਿਲੀਆਂ, ਜਦੋਂ ਕਿ ਉਨ੍ਹਾਂ ਦੀ ਪਤਨੀ ਅਤੇ ਇਕ ਬੱਚੇ ਦੀ ਲਾਸ਼ ਬਿਸਤਰ 'ਤੇ ਪਈ ਸੀ।

ਕੈਨੇਡਾ ਪੜ੍ਹਨ ਗਏ ਮਾਪਿਆਂ ਦੇ ਇਕਲੌਤੇ ਗੱਭਰੂ ਪੁੱਤ ਦੀ ਮੌਤ, ਘਰ 'ਚ ਵਿਛੇ ਸੱਥਰ

 ਕੈਨੇਡਾ ਵਿਖੇ ਪੜ੍ਹਾਈ ਕਰਨ ਆਏ ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥੀ ਅਰਸ਼ਦੀਪ ਸਿੰਘ ਖੋਸਾ ਦੀ ਹਾਰਟ ਅਟੈਕ ਦੇ ਨਾਲ ਮੌਤ ਹੋ ਜਾਣਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਰਸ਼ਦੀਪ ਸਿੰਘ ਖੋਸਾ ਦੀ ਉਮਰ 22 ਸਾਲ ਸੀ ਤੇ ਉਹ ਇੱਕ ਸਾਲ ਪਹਿਲਾਂ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ 'ਤੇ ਆਇਆ ਸੀ।

DGP ਗੌਰਵ ਯਾਦਵ ਦਾ ਵੱਡਾ ਬਿਆਨ, ਕਿਹਾ-ਪੰਜਾਬ ’ਚੋਂ ਗੈਂਗਸਟਰਵਾਦ ਨੂੰ ਕੀਤਾ ਜਾਵੇਗਾ ਖ਼ਤਮ

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਤਰਨਤਾਰਨ ਪੁਲਸ ਲਾਈਨ ਪਹੁੰਚੇ, ਜਿੱਥੇ ਉਨ੍ਹਾਂ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੈਂਗਸਟਰਵਾਦ ਬਾਰੇ ਬੋਲਦਿਆਂ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ’ਚੋਂ ਗੈਂਗਸਟਰਵਾਦ ਨੂੰ ਖ਼ਤਮ ਕੀਤਾ ਜਾਵੇਗਾ।

ਅੰਮ੍ਰਿਤਪਾਲ ਸਿੰਘ ਦੀ ਹਥਿਆਰਾਂ ਸਮੇਤ ਤਸਵੀਰ ਸਾਂਝੀ ਕਰ ਰਾਜਾ ਵੜਿੰਗ ਨੇ ਕਹਿ ਦਿੱਤੀ ਵੱਡੀ ਗੱਲ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਹਥਿਆਰਾਂ ਨੂੰ ਉਤਸ਼ਾਹਿਤ ਨਾ ਕਰਨ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ।

ਮੋਗਾ 'ਚ ਵੱਡੀ ਵਾਰਦਾਤ: ਨਸ਼ੇ ਦੀ ਤੋੜ 'ਚ ਪਤਨੀ ਨੂੰ ਦਿੱਤੀ ਬੇਰਹਿਮ ਮੌਤ, ਫਿਰ ਥਾਣੇ ਪਹੁੰਚ ਕੀਤਾ ਸਰੰਡਰ

 ਮੋਗਾ ਦੇ ਚੱਕੀ ਵਾਲਾ ਵਿਖੇ ਇਕ ਨਸ਼ੇ ਦੇ ਆਦੀ ਪਤੀ ਵੱਲੋਂ ਪਤਨੀ ਦਾ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮੋਗਾ ਦੇ ਚੱਕੀ ਵਾਲਾ ਵਿਖੇ ਇਕ ਨਸ਼ੇ ਦੇ ਆਦੀ ਪਤੀ ਨੇ ਨਸ਼ਾ ਕਰਨ ਲਈ ਆਪਣੀ ਪਤਨੀ ਕੋਲੋਂ ਪੈਸੇ ਮੰਗੇ। ਜਦੋਂ ਪਤਨੀ ਨੇ ਨਸ਼ੇ ਕਰਨ ਲਈ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਤਾਂ ਉਸ ਨੇ ਕੁਝ ਦੇਰ ਬਾਅਦ ਰਸੋਈ 'ਚ ਕੰਮ ਕਰ ਰਹੀ ਪਤਨੀ ਦੇ ਸਿਰ 'ਤੇ ਤਵਾ ਮਾਰ ਕੇ ਕਤਲ ਕਰ ਦਿੱਤਾ ਗਿਆ। 


author

Manoj

Content Editor

Related News