ਹਰੇਕ ਅਸਲਾ ਲਾਇਸੈਂਸ ਦੀ ਹੋਵੇਗੀ ਜਾਂਚ, ਸੁਧੀਰ ਸੂਰੀ ਕਤਲਕਾਂਡ ਮਗਰੋਂ ‘ਆਪ’ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ Top 10

Tuesday, Nov 22, 2022 - 08:40 PM (IST)

ਹਰੇਕ ਅਸਲਾ ਲਾਇਸੈਂਸ ਦੀ ਹੋਵੇਗੀ ਜਾਂਚ, ਸੁਧੀਰ ਸੂਰੀ ਕਤਲਕਾਂਡ ਮਗਰੋਂ ‘ਆਪ’ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ Top 10

ਜਲੰਧਰ (ਬਿਊਰੋ) : ਪੰਜਾਬ 'ਚ ਹੋ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਭਵਿੱਖ 'ਚ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਨੇ ਅਸਲਾ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨ ਸੂਬੇ ਦੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਹਥਿਆਰਾਂ ਦੇ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦੇ ਹੁਕਮ ਜਾਰੀ ਕੀਤੇ ਸਨ। ਉਥੇ  ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪੁਲਸ ਸੁਰੱਖਿਆ ਦੌਰਾਨ ਹੋਏ ਕਤਲ ਤੋਂ ਬਾਅਦ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਮਸ਼ਹੂਰ ਹਸਤੀਆਂ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਿਖਲਾਈ ਲਈ ਖਾਸ ਕਿਸਮ ਦਾ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਪੰਜਾਬ 'ਚ ਹਰੇਕ ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ, ਪੁਲਸ ਨੂੰ ਮਿਲੀਆਂ ਸਖ਼ਤ ਹਦਾਇਤਾਂ

ਪੰਜਾਬ 'ਚ ਹੋ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਭਵਿੱਖ 'ਚ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਨੇ ਅਸਲਾ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨ ਸੂਬੇ ਦੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਹਥਿਆਰਾਂ ਦੇ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪੁਲਸ ਸੁਰੱਖਿਆ ਦੌਰਾਨ ਹੋਏ ਕਤਲ ਤੋਂ ਬਾਅਦ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਮਸ਼ਹੂਰ ਹਸਤੀਆਂ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਿਖਲਾਈ ਲਈ ਖਾਸ ਕਿਸਮ ਦਾ ਪਲਾਨ ਤਿਆਰ ਕੀਤਾ ਜਾ ਰਿਹਾ ਹੈ। 

ਸਲੀਪਰ ਸੈੱਲ ਨੂੰ ਹਥਿਆਰ ਪਹੁੰਚਾਉਣ ਜਾ ਰਹੇ ਅੱਤਵਾਦੀ ਡੱਲਾ ਤੇ ਮੀਤਾ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ

ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਇਕ ਗੁਪਤ ਆਪਰੇਸ਼ਨ ਦੌਰਾਨ ਅੱਤਵਾਦੀ ਮਾਡਿਊਲ ਨਾਲ ਜੁੜੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 5 ਪਿਸਤੌਲਾਂ ਅਤੇ ਗੋਲੀ-ਸਿੱਕਾ ਬਰਾਮਦ ਹੋਇਆ ਹੈ। ਸਾਰੇ ਮੁਲਜ਼ਮ ਵਿਦੇਸ਼ ਬੈਠੇ ਅੱਤਵਾਦੀਆਂ ਦੇ ਇਸ਼ਾਰੇ ’ਤੇ ਹਥਿਆਰਾਂ ਦੀ ਖ਼ੇਪ ਨੂੰ ਸਲੀਪਰ ਸੈੱਲ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।

 ਇੰਡੋਨੇਸ਼ੀਆ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 268 ਹੋਈ, 151 ਅਜੇ ਵੀ ਲਾਪਤਾ

ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਚ ਮੰਗਲਵਾਰ ਨੂੰ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 268 ਹੋ ਗਈ ਕਿਉਂਕਿ ਢਹਿ-ਢੇਰੀ ਇਮਾਰਤਾਂ ਦੇ ਮਲਬੇ ‘ਚੋਂ ਹੋਰ ਲਾਸ਼ਾਂ ਕੱਢੀਆਂ ਗਈਆਂ ਹਨ ਜਦਕਿ 151 ਲੋਕ ਅਜੇ ਵੀ ਲਾਪਤਾ ਹਨ। ਇਹ ਜਾਣਕਾਰੀ ਰਾਸ਼ਟਰੀ ਆਫਤ ਰਾਹਤ ਏਜੰਸੀ ਨੇ ਦਿੱਤੀ।

ਖੰਨਾ : ਨਿੱਜੀ ਸਕੂਲ ਦੇ ਸਮਾਗਮ 'ਚ ਦਾਦਾ-ਦਾਦੀ ਦੀ ਐਂਟਰੀ ਬੈਨ 'ਤੇ ਸਿੱਖਿਆ ਮੰਤਰੀ ਨੇ ਲਿਆ ਸਖ਼ਤ ਐਕਸ਼ਨ

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਖੰਨਾ ਸ਼ਹਿਰ ਦੇ ਮੋਹਨਪੁਰ 'ਚ ਸਥਿਤ ਇਕ ਨਿੱਜੀ ਸਕੂਲ ਨੂੰ ਸਲਾਨਾ ਸਮਾਗਮ 'ਚ ਦਾਦਾ-ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਲਾਨਾ ਸਮਾਗਮ 'ਚ ਸਿਰਫ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ।

ਮਾਨ ਸਰਕਾਰ ਦੀ ਮਿਹਨਤ ਰੰਗ ਲਿਆਈ, ਪਿਛਲੇ ਸਾਲਾਂ ਨਾਲੋਂ ਇਸ ਵਾਰ ਸਭ ਤੋਂ ਘੱਟ ਸੜੀ 'ਪਰਾਲੀ'

ਪੰਜਾਬ 'ਚ ਪਿਛਲੇ 3 ਸਾਲਾਂ 'ਚੋਂ ਇਸ ਸਾਲ ਸਭ ਤੋਂ ਘੱਟ ਪਰਾਲੀ ਸਾੜੀ ਗਈ ਹੈ। ਸਾਲ 2020 'ਚ ਨਵੰਬਰ ਤੱਕ ਪਰਾਲੀ ਸਾੜਨ ਦੇ ਕੁੱਲ 75,986 ਮਾਮਲੇ ਦਰਜ ਕੀਤੇ ਗਏ ਸਨ, ਜਦੋਂ ਕਿ 20 ਨਵੰਬਰ, 2021 ਤੱਕ 70,711 ਮਾਮਲੇ ਸਨ। ਇਸ ਸਾਲ ਇਹ ਘੱਟ ਹੋ ਕੇ 49,775 ਮਾਮਲੇ ਰਹਿ ਗਏ ਹਨ।

ਚੀਨ 'ਚ ਇਕ ਪਲਾਂਟ 'ਚ ਲੱਗੀ ਭਿਆਨਕ ਅੱਗ, 36 ਲੋਕਾਂ ਦੀ ਮੌਤ

ਮੱਧ ਚੀਨ ਵਿਚ ਇਕ ਕੰਪਨੀ ਦੇ ਪਲਾਂਟ ਵਿਚ ਸੋਮਵਾਰ ਰਾਤ ਨੂੰ ਭਿਆਨਕ ਅੱਗ ਲੱਗਣ ਨਾਲ 36 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 2 ਹੋਰ ਲਾਪਤਾ ਦੱਸੇ ਜਾ ਰਹੇ ਹਨ। ਸਥਾਨਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਹਿਰ ਦੇ ਸੂਚਨਾ ਵਿਭਾਗ ਮੁਤਾਬਕ ਹੇਨਾਨ ਸੂਬੇ ਦੇ ਅਨਯਾਂਗ ਸ਼ਹਿਰ ਦੇ ਵੇਨਫੇਂਗ ਜ਼ਿਲ੍ਹੇ ਵਿਚ ਇਕ ਵਣਜ ਅਤੇ ਵਪਾਰਕ ਕੰਪਨੀ ਦੇ ਪਲਾਂਟ ਵਿਚ ਸੋਮਵਾਰ ਨੂੰ ਲੱਗੀ ਅੱਗ ਨੂੰ ਬੁਝਾਉਣ ਵਿਚ ਫਾਇਰ ਫਾਈਟਰਾਂ ਨੂੰ 4 ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਅੱਗ 'ਤੇ ਰਾਤ ਕਰੀਬ 11 ਵਜੇ ਕਾਬੂ ਪਾਇਆ ਗਿਆ।

ਲੁਧਿਆਣਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ 'ਚ ਭਾਰੀ ਰੋਸ

ਲੁਧਿਆਣਾ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਥੇ ਨਹਿਰ 'ਚ ਇਕ ਢੇਰ 'ਤੇ ਗੁਟਕਾ ਸਾਹਿਬ ਸੁੱਟੇ ਹੋਏ ਮਿਲੇ। ਇਸ ਤੋਂ ਇਲਾਵਾ ਹਿੰਦੂ ਦੇਵੀ-ਦੇਵਤਿਆਂ ਨਾਲ ਸਬੰਧਿਤ ਪੱਤਰੀਆਂ ਵੀ ਬਰਾਮਦ ਹੋਈਆਂ ਹਨ।

'8 ਡਾਲਰ 'ਚ Blue Tick' ਯੋਜਨਾ 'ਤੇ Elon Musk ਨੇ ਲਗਾਈ ਰੋਕ, ਦੱਸੀ ਵਜ੍ਹਾ

ਟਵਿੱਟਰ ਦੇ ਨਵੇਂ ਮਾਲਕ ਏਲੋਨ ਮਸਕ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਕੰਪਨੀ ਦੇ ਪ੍ਰਮਾਣਿਤ ਬੈਜ, ਜਿਸ ਨੂੰ ਬਲੂ ਟਿੱਕ ਵਜੋਂ ਜਾਣਿਆ ਜਾਂਦਾ ਹੈ, ਨੂੰ ਮੁੜ ਡਿਜ਼ਾਈਨ ਕਰਨ ਦੀ ਯੋਜਨਾ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਪ੍ਰਮਾਣਿਤ ਕਰਨ ਲਈ ਵੱਖ-ਵੱਖ ਰੰਗਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਸਿੱਖ ਭਾਈਚਾਰੇ ਨੂੰ ਜਲਦ ਮਿਲ ਸਕਦੀ ਹੈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ ਖਰੜਾ ਤਿਆਰ

ਪੰਜਾਬ ਸਰਕਾਰ ਆਨੰਦ ਮੈਰਿਜ ਐਕਟ ’ਚ ਸੋਧ ਦੀ ਤਿਆਰੀ ’ਚ ਜੁੱਟ ਗਈ ਹੈ। ਸੂਤਰਾਂ ਅਨੁਸਾਰ ਆਉਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ’ਚ ਇਸ ਸੋਧ ਦੇ ਖਰੜੇ ਨੂੰ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਰੱਖਿਆ ਜਾਵੇਗਾ। ਨਵੀਂ ਸੋਧ ਮੁਤਾਬਕ ਆਨੰਦ ਮੈਰਿਜ ਐਕਟ ਤਹਿਤ ਵਿਆਹ ਹੁਣ ਕਿਤੇ ਵੀ ਰਜਿਸਟਰਡ ਹੋ ਸਕੇਗਾ। ਸੋਧ ਐਕਟ ਦੀ ਧਾਰਾ 4 ’ਚ ਕੀਤਾ ਜਾਣਾ ਹੈ, ਜਿੱਥੇ ਵਿਆਹ ਦੇ ਅਧਿਕਾਰ ਖੇਤਰ ਦਾ ਸਵਾਲ ਆਉਂਦਾ ਹੈ।

 


author

Manoj

Content Editor

Related News