ਸਾਬਕਾ CM ਚੰਨੀ ਬਾਰੇ ਵੱਡਾ ਖ਼ੁਲਾਸਾ ਤਾਂ ਉਥੇ ਮੁੜ ਸੁਰਖ਼ੀਆਂ ’ਚ ਆਇਆ SYL ਦਾ ਮੁੱਦਾ, ਪੜ੍ਹੋ Top 10

Saturday, Dec 31, 2022 - 09:25 PM (IST)

ਸਾਬਕਾ CM ਚੰਨੀ ਬਾਰੇ ਵੱਡਾ ਖ਼ੁਲਾਸਾ ਤਾਂ ਉਥੇ ਮੁੜ ਸੁਰਖ਼ੀਆਂ ’ਚ ਆਇਆ SYL ਦਾ ਮੁੱਦਾ, ਪੜ੍ਹੋ Top 10

ਜਲੰਧਰ (ਬਿਊਰੋ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਮਹਿਜ਼ 90 ਕੁ ਦਿਨਾਂ ਦੇ ਖਾਣੇ ਦਾ ਬਿੱਲ 60 ਲੱਖ ਰੁਪਏ ਦਿੱਤਾ ਗਿਆ। ਉਥੇ ਸਤਲੁਜ-ਯੁਮਨਾ ਲਿੰਕ (ਐੱਸ. ਵਾਈ. ਐੱਲ.) ਦਾ ਮੁੱਦਾ ਇਕ ਵਾਰ ਫਿਰ ਸੁਰਖ਼ੀਆਂ 'ਚ ਆ ਗਿਆ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਬੈਠਕ ਜਨਵਰੀ 'ਚ ਬੁਲਾ ਲਈ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਵੱਡਾ ਖ਼ੁਲਾਸਾ, ਤਿੰਨ ਮਹੀਨਿਆਂ ’ਚ ਰੋਟੀ-ਪਾਣੀ ’ਤੇ ਖਰਚੇ 60 ਲੱਖ ਰੁਪਏ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਮਹਿਜ਼ 90 ਕੁ ਦਿਨਾਂ ਦੇ ਖਾਣੇ ਦਾ ਬਿੱਲ 60 ਲੱਖ ਰੁਪਏ ਦਿੱਤਾ ਗਿਆ। ਇਹ ਖ਼ੁਲਾਸਾ ਆਰ. ਟੀ. ਆਈ. ਰਾਹੀਂ ਹੋਇਆ ਹੈ। 

SYL ਦਾ ਮੁੱਦਾ ਫਿਰ ਸੁਰਖ਼ੀਆਂ 'ਚ : ਕੇਂਦਰੀ ਮੰਤਰੀ ਨੇ ਬੁਲਾਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ  

 ਸਤਲੁਜ-ਯੁਮਨਾ ਲਿੰਕ (ਐੱਸ. ਵਾਈ. ਐੱਲ.) ਦਾ ਮੁੱਦਾ ਇਕ ਵਾਰ ਫਿਰ ਸੁਰਖ਼ੀਆਂ 'ਚ ਆ ਗਿਆ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਬੈਠਕ ਜਨਵਰੀ 'ਚ ਬੁਲਾ ਲਈ ਹੈ। 

ਖ਼ੁਦ 'ਤੇ ਲੱਗੇ ਦੋਸ਼ਾਂ ਦਾ ਸਾਬਕਾ CM ਚੰਨੀ ਨੇ ਦਿੱਤਾ ਜਵਾਬ, 'ਗ੍ਰਿਫ਼ਤਾਰੀ ਤੋਂ ਨਹੀਂ ਡਰਦਾ, ਜੋ ਕਰਨਾ ਕਰੋ' (ਵੀਡੀਓ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ 'ਤੇ ਖ਼ੁਦ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਉਹ ਸਿਰਫ 3 ਮਹੀਨੇ ਹੀ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦੋਂ ਕਿ ਜਿਹੜੇ 20-20 ਸਾਲ ਤੱਕ ਸਿਆਸਤ 'ਚ ਰਹੇ ਹਨ, ਉਨ੍ਹਾਂ ਨੂੰ ਕੋਈ ਪੁੱਛਦਾ ਨਹੀਂ ਹੈ।

ਹੀਰਾਬੇਨ ਦੇ ਦਿਹਾਂਤ 'ਤੇ ਬਾਈਡਨ ਨੇ ਪ੍ਰਗਟਾਇਆ ਸੋਗ, ਕਿਹਾ- ਮੁਸ਼ਕਲ ਸਮੇਂ 'ਚ PM ਮੋਦੀ ਨਾਲ ਮੇਰੀ ਹਮਦਰਦੀ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਹੀਰਾਬੇਨ ਮੋਦੀ ਦਾ ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 100 ਸਾਲ ਸੀ। 

ਲੁਧਿਆਣਾ 'ਚ 15 ਸਾਲਾਂ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, 2 ਦੋਸਤਾਂ ਸਣੇ ਦੋਸ਼ੀ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਥਾਣਾ ਸਲੇਮ ਟਾਬਰੀ ਇਲਾਕੇ 'ਚ 15 ਸਾਲ ਦੀ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਵਰਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ 'ਚ ਪੁਲਸ ਨੇ ਦੋਸ਼ੀ ਸਮੇਤ 2 ਦੋਸਤਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

PM ਦੇ ਮੁੱਖ ਸਕੱਤਰ ਮਿਸ਼ਰਾ ਵੱਲੋਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ, ਕੋਵਿਡ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

ਪ੍ਰਧਾਨ ਮੰਤਰੀ ਦੇ ਮੁੱਖ ਸਕੱਤਰ ਪੀ.ਕੇ. ਮਿਸ਼ਰਾ ਨੇ ਕੋਵਿਡ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ। ਮਿਸ਼ਰਾ ਨੇ ਕੋਰੋਨਾ ’ਤੇ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ’ਚ ਪੀ.ਐੱਮ.ਓ. ਦੇ ਅਧਿਕਾਰੀ, ਸਿਹਤ ਮੰਤਰਾਲੇ ਦੇ ਅਧਿਕਾਰੀ ਸਮੇਤ ਨੀਤੀ ਆਯੋਗ ਦੇ ਅਧਿਕਾਰੀ ਮੌਜੂਦ ਰਹੇ। 

ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕਪੂਰਥਲਾ ਵਿਖੇ 3 ਭੈਣਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

 ਕਪੂਰਥਲਾ ਦੇ ਪਿੰਡ ਭੀਲਾ ਨੇੜੇ ਸ਼ਨੀਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਸੰਘਣੀ ਧੁੰਦ ਕਾਰਨ ਇਕ ਐਕਟਿਵਾ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ 'ਚ ਐਕਟਿਵਾ 'ਤੇ ਸਵਾਰ ਤਿੰਨ ਸਕੀਆਂ ਭੈਣਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀ ਹੋ ਗਈਆਂ। 

ਸਾਬਕਾ ਪੋਪ ਬੇਨੇਡਿਕਟ XVI ਦਾ ਦਿਹਾਂਤ, 95 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

 ਸਾਬਕਾ ਕੈਥੋਲਿਕ ਪੋਪ ਐਮਰੀਟਸ ਬੇਨੇਡਿਕਟ XVI ਦਾ 95 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਵੈਟੀਕਨ ਦੇ ਬੁਲਾਰੇ ਮੈਟਿਓ ਬਰੂਨੀ ਦੇ ਇੱਕ ਬਿਆਨ ਵਿੱਚ ਕਿਹਾ: “ਮੈਂ ਦੁਖ ਨਾਲ ਸੂਚਿਤ ਕਰਦਾ ਹਾਂ ਕਿ ਪੋਪ ਐਮਰੀਟਸ ਬੇਨੇਡਿਕਟ 16ਵੇਂ ਦਾ ਅੱਜ ਵੈਟੀਕਨ ਵਿੱਚ ਮੇਟਰ ਏਕਲੇਸੀਆ ਮੱਠ ਵਿੱਚ ਦਿਹਾਂਤ ਹੋ ਗਿਆ।'

ਸਹੁਰੇ ਨੂੰ ਬੇਹੋਸ਼ ਕਰਕੇ ਨੂੰਹ ਨੇ ਚਾੜ੍ਹ ਦਿੱਤਾ ਚੰਨ, ਜਦੋਂ ਪਰਿਵਾਰ ਨੂੰ ਕਰਤੂਤ ਪਤਾ ਲੱਗੀ ਤਾਂ ਉੱਡੇ ਹੋਸ਼

ਮੋਗਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਢੋਲੇਵਾਲਾ ਨਿਵਾਸੀ ਦੋ ਬੱਚਿਆਂ ਦੀ ਮਾਂ ਆਪਣੇ ਬਜ਼ੁਰਗ ਸਹੁਰੇ ਨੂੰ ਬੇਹੋਸ਼ ਕਰਕੇ ਘਰ ਵਿਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਪ੍ਰੇਮੀ ਨਾਲ ਫਰਾਰ ਹੋ ਗਈ। ਇਸ ਸਬੰਧ ਵਿਚ ਧਰਮਕੋਟ ਪੁਲਸ ਵੱਲੋਂ ਸੁਖਬੀਰ ਕੌਰ ਅਤੇ ਉਸਦੇ ਪ੍ਰੇਮੀ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਭਾਮ ਗੁਰਦਾਸਪੁਰ ਖ਼ਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। 

ਨਵੇਂ ਸਾਲ ਦਾ ਜਸ਼ਨ ਮਨਾਉਣ ਸ਼ਿਮਲਾ ਜਾ ਰਹੇ ਪੰਜਾਬ ਦੇ ਸੈਲਾਨੀਆਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹਾ ਵਿਚ ਪੰਜਾਬ ਤੋਂ ਆਏ ਸੈਲਾਨੀਆਂ ਦੀ ਕਾਰ ਸਵੇਰੇ ਕਰੀਬ 4 ਵਜੇ ਪਰਵਾਣੂ ਟੀ. ਟੀ. ਆਰ. ਨੇੜੇ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖ਼ਮੀ ਹੋ ਗਏ। 

ਸ਼ਿਰਡੀ ਜਾ ਰਹੇ ਜੋੜੇ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਮਾਸੂਮ ਦੇ ਸਿਰੋਂ ਉੱਠਿਆ ਮਾਂ-ਪਿਓ ਦਾ ਸਾਇਆ

ਨਵਾਂ ਸਾਲ ਮਨਾਉਣ ਮੁੰਬਈ ਦੇ ਭਾਂਡੁਪ ਤੋਂ ਸ਼ਿਰਡੀ ਸਥਿਤ ਸਾਈਂਬਾਬਾ ਦੇ ਦਰਸ਼ਨਾਂ ਲਈ ਮੋਟਰਸਾਈਕਲ ਤੋਂ ਜਾ ਰਹੇ ਜੋੜੇ ਦੀ ਟਰੱਕ ਨਾਲ ਟਕਰਾ ਜਾਣ ਮਗਰੋਂ ਸੜਕ ਹਾਦਸੇ ਵਿਚ ਮੌਤ ਹੋ ਗਈ। ਮੁੰਬਈ-ਨਾਸਿਕ ਹਾਈਵੇਅ 'ਤੇ ਵਾਪਰੇ ਇਸ ਹਾਦਸੇ 'ਚ ਉਨ੍ਹਾਂ ਦੀ 3 ਸਾਲਾ ਧੀ ਵਾਲ-ਵਾਲ ਬਚ ਗਈ। ਪੁਲਸ ਨੇ ਟਰੱਕ ਡਰਾਈਵਰ ਕਪਿਲ ਦੇਵ ਨੂੰ ਹਿਰਾਸਤ 'ਚ ਲੈ ਲਿਆ ਹੈ। 


author

Manoj

Content Editor

Related News