ਲੁਧਿਆਣਾ ਦੀ ਅਦਾਲਤ ਦੇ ਬਾਹਰ ਚੱਲੀਆਂ ਗੋਲ਼ੀਆਂ, ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੜ੍ਹੋ Top 10

Tuesday, Feb 07, 2023 - 08:40 PM (IST)

ਲੁਧਿਆਣਾ ਦੀ ਅਦਾਲਤ ਦੇ ਬਾਹਰ ਚੱਲੀਆਂ ਗੋਲ਼ੀਆਂ, ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੜ੍ਹੋ Top 10

ਜਲੰਧਰ (ਬਿਊਰੋ) : ਲੁਧਿਆਣਾ ਦੀ ਅਦਾਲਤ ਦੇ ਬਾਹਰ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੀ ਅਦਾਲਤ ਵਿਚ ਤਿੰਨ ਰਾਊਂਡ ਫਾਇਰ ਹੋਏ ਹਨ। ਉਥੇ ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਤੇਲੰਗਾਨਾ ਦੇ ਇੱਕ ਵਿਦਿਆਰਥੀ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਸ ਤੋਂ ਹੱਥ ਵਿਚ ਫੜੀ ਬੰਦੂਕ ਅਚਾਨਕ ਚਲ ਪਈ। ਉਸ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਲੁਧਿਆਣਾ ਦੀ ਅਦਾਲਤ ਵਿਚ ਚੱਲੀਆਂ ਗੋਲ਼ੀਆਂ, ਗੈਂਗਵਾਰ ਦਾ ਖ਼ਦਸ਼ਾ

ਲੁਧਿਆਣਾ ਦੀ ਅਦਾਲਤ ਦੇ ਬਾਹਰ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੀ ਅਦਾਲਤ ਵਿਚ ਤਿੰਨ ਰਾਊਂਡ ਫਾਇਰ ਹੋਏ ਹਨ।

ਅਮਰੀਕਾ ਤੋਂ ਆਈ ਦੁੱਖਦਾਇਕ ਖ਼ਬਰ, 25 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ

 ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਤੇਲੰਗਾਨਾ ਦੇ ਇੱਕ ਵਿਦਿਆਰਥੀ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਸ ਤੋਂ ਹੱਥ ਵਿਚ ਫੜੀ ਬੰਦੂਕ ਅਚਾਨਕ ਚਲ ਪਈ। ਉਸ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ।

ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ, ਅਦਾਲਤ ਨੇ 3 ਦਿਨਾਂ ਦੇ ਰਿਮਾਂਡ 'ਤੇ ਭੇਜਿਆ

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਓਰੋ ਵੱਲੋਂ ਮੰਗਲਵਾਰ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਅਦਾਲਤ ਨੇ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।

 ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਦੇਹਾਂਤ

ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਸੁਨੀਲ ਜੋਤੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਨ੍ਹਾਂ ਦਾ ਅੱਜ ਦੁਪਹਿਰੇ ਅਚਾਨਕ ਦੇਹਾਂਤ ਹੋ ਗਿਆ। 

ਬਹਿਬਲ ਕਲਾਂ ਗੋਲ਼ੀ ਕਾਂਡ : SIT ਨੇ ਜ਼ਿਲ੍ਹਾ ਅਦਾਲਤ ਨੂੰ ਸੌਂਪੀ ਸੀਲਬੰਦ ਸਟੇਟਸ ਰਿਪੋਰਟ

ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਿਤ ਬਹਿਬਲ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਸ ਦੀ ਐੱਸ. ਆਈ. ਟੀ. ਨੇ ਪੰਜਾਬ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਇਸ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਨੂੰ ਸੌਂਪ ਦਿੱਤੀ ਹੈ।

ਪੇਰੂ 'ਚ ਲਗਾਤਾਰ ਮੀਂਹ ਕਾਰਨ ਖਿਸਕੀ ਜ਼ਮੀਨ, 36 ਲੋਕਾਂ ਦੀ ਮੌਤ (ਵੀਡੀਓ)

 ਦੱਖਣੀ ਪੇਰੂ ਦੇ ਕਈ ਪਿੰਡਾਂ ਵਿੱਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ। 

ਅਕਸ਼ੇ ਕੁਮਾਰ ਨੇ ਰੱਖਿਆ ਭਾਰਤ ਦੇ ਨਕਸ਼ੇ ’ਤੇ ਪੈਰ, ਭੜਕੇ ਲੋਕਾਂ ਨੇ ਇੰਝ ਕੱਢਿਆ ਗੁੱਸਾ

ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਇਕ ਵੀਡੀਓ ਨੇ ਹੰਗਾਮਾ ਮਚਾ ਦਿੱਤਾ ਹੈ। ਇਸ ’ਚ ਅਕਸ਼ੇ ਦੁਨੀਆ ਦੇ ਨਕਸ਼ੇ ’ਤੇ ਸੈਰ ਕਰਦੇ ਨਜ਼ਰ ਆ ਰਹੇ ਹਨ। ਲੋਕਾਂ ਨੇ ਇਸ ਕਲਿੱਪ ਨੂੰ ਨੇੜਿਓਂ ਦੇਖਿਆ, ਜਿਸ ਤੋਂ ਬਾਅਦ ਅਕਸ਼ੇ ਕੁਮਾਰ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ। 

ਸੜਕ ਹਾਦਸੇ ਨੇ ਬੁਝਾਇਆ ਘਰ ਦਾ ਚਿਰਾਗ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਬਲਾਚੌਰ ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਕਸਬਾ ਸੈਲਾ ਖੁਰਦ ਨਜ਼ਦੀਕ ਪਿੰਡ ਬੱਢੋਆਣ ਸਰਦੁੱਲਾਪੁਰ ਨਜ਼ਦੀਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। 

ਮੈਚ ਖੇਡ ਕੇ ਪਰਤ ਰਹੇ ਕਬੱਡੀ ਖਿਡਾਰੀ ਦੇ ਮਾਰੀਆਂ ਗੋਲ਼ੀਆਂ, ਹੋਈ ਮੌਤ (ਵੀਡੀਓ)

ਬੀਤੇ ਦਿਨ ਜ਼ਿਲ੍ਹਾ ਬਟਾਲਾ ਦੇ ਥਾਣਾ ਘੁਮਾਣ ਦੇ ਪਿੰਡ ਦਹੀਆ ’ਚ ਹੋਈ ਫਾਇਰਿੰਗ ਮਾਮਲੇ ’ਚ ਜ਼ਖ਼ਮੀ ਨੌਜਵਾਨ ਕਬੱਡੀ ਖਿਡਾਰੀ ਹਰਪਿੰਦਰ ਸਿੰਘ (26) ਦੀ ਵੀ ਅੱਜ ਅੰਮ੍ਰਿਤਸਰ ਦੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। 

ਅਦਾਕਾਰ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਬੱਝੇ ਵਿਆਹ ਦੇ ਬੰਧਨ 'ਚ

 ਬਾਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਅਧਿਕਾਰਤ ਤੌਰ 'ਤੇ ਪਤੀ ਪਤਨੀ ਬਣ ਗਏ ਹਨ। ਦੋਵਾਂ ਨੇ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ਵਿਖੇ 7 ਫੇਰੇ ਲਏ। ਇਸ ਦੌਰਾਨ ਦੋਵਾਂ ਦੇ ਪਰਿਵਾਰ ਮੈਂਬਰ ਅਤੇ ਕਈ ਬਾਲੀਵੁੱਡ ਸਿਤਾਰੇ ਮੌਜੂਦ ਰਹੇ। 


author

Manoj

Content Editor

Related News