ਕਿਸਾਨਾਂ ਲਈ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, ਭ੍ਰਿਸ਼ਟਾਚਾਰ ਮਾਮਲੇ ’ਤੇ ਮਾਨ ਸਰਕਾਰ ਸਖ਼ਤ, ਪੜ੍ਹੋ Top 10

02/09/2023 8:14:38 PM

ਜਲੰਧਰ (ਬਿਊਰੋ) : ਪੰਜਾਬ ’ਚ ਕਿਸਾਨਾਂ ਦੀ ਸਲਾਹ ਨਾਲ ਇਕ ਨਵੀਂ ਖੇਤੀਬਾੜੀ ਨੀਤੀ ਬਣਾਈ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਦੱਸਿਆ ਕਿ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਪੰਜਾਬ 'ਚ ਪਹਿਲੀ ਵਾਰ ਸਰਕਾਰ ਇਕ ਖੇਤੀਬਾੜੀ ਨੀਤੀ ਬਣਾਉਣ ਜਾ ਰਹੀ ਹੈ। ਉਥੇ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਸਰਕਾਰ ਵਲੋਂ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸ਼ੁਰੂ ਕੀਤੀ ਗਈ ਜਾਂਚ ਵਿਚ ਅਜੇ ਕਈ ਹੋਰ ਮਾਮਲਿਆਂ ਸਬੰਧੀ ਮਾਮਲੇ ਦਰਜ ਕੀਤੇ ਗਏ ਹਨ ਪਰ ਸਰਕਾਰ ਵਿਚ ਮੰਨਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀਆਂ ਅਤੇ ਕੁਝ ਅਧਿਕਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲਿਆਂ ਸਬੰਧੀ 10 ਤੋਂ 15 ਹੋਰ ਮਾਮਲਿਆਂ ਦੀ ਪੜਤਾਲ ਕਰਨ ਦੇ ਹੁਕਮ ਦਿੱਤੇ ਹੋਏ ਹਨ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਕਿਸਾਨਾਂ ਦੀ ਭਲਾਈ ਲਈ ਮਾਨ ਸਰਕਾਰ ਦੀ ਵਿਲੱਖਣ ਪਹਿਲ, ਚੁੱਕਣ ਜਾ ਰਹੀ ਹੈ ਇਹ ਵੱਡਾ ਕਦਮ

ਪੰਜਾਬ 'ਚ ਕਿਸਾਨਾਂ ਦੀ ਸਲਾਹ ਨਾਲ ਇਕ ਨਵੀਂ ਖੇਤੀਬਾੜੀ ਨੀਤੀ ਬਣਾਈ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਦੱਸਿਆ ਕਿ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਪੰਜਾਬ 'ਚ ਪਹਿਲੀ ਵਾਰ ਸਰਕਾਰ ਇਕ ਖੇਤੀਬਾੜੀ ਨੀਤੀ ਬਣਾਉਣ ਜਾ ਰਹੀ ਹੈ।

ਭ੍ਰਿਸ਼ਟਾਚਾਰ ਮਾਮਲੇ 'ਚ ਮਾਨ ਸਰਕਾਰ ਸਖ਼ਤ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 15 ਮਾਮਲਿਆਂ ਦੀ ਜਾਂਚ ਸ਼ੁਰੂ

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਸਰਕਾਰ ਵਲੋਂ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸ਼ੁਰੂ ਕੀਤੀ ਗਈ ਜਾਂਚ ਵਿਚ ਅਜੇ ਕਈ ਹੋਰ ਮਾਮਲਿਆਂ ਸਬੰਧੀ ਮਾਮਲੇ ਦਰਜ ਕੀਤੇ ਗਏ ਹਨ ਪਰ ਸਰਕਾਰ ਵਿਚ ਮੰਨਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀਆਂ ਅਤੇ ਕੁਝ ਅਧਿਕਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲਿਆਂ ਸਬੰਧੀ 10 ਤੋਂ 15 ਹੋਰ ਮਾਮਲਿਆਂ ਦੀ ਪੜਤਾਲ ਕਰਨ ਦੇ ਹੁਕਮ ਦਿੱਤੇ ਹੋਏ ਹਨ।

ਪੁਲਸ ਵਿਭਾਗ ਦੇ 47 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੇ ਇਹ ਨਿਰਦੇਸ਼

ਪੰਜਾਬ ਸਰਕਾਰ ਨੇ ਪੁਲਸ ਵਿਭਾਗ 'ਚ 47 ਹਜ਼ਾਰ ਤੋਂ ਵੱਧ ਆਰਜ਼ੀ ਮੁਲਾਜ਼ਮਾਂ ਨੂੰ ਕਰੀਬ ਦੋ ਮਹੀਨੇ ਦਾ ਵਾਧਾ ਦਿੱਤਾ ਹੈ। ਸਰਕਾਰ ਆਮ ਤੌਰ 'ਤੇ ਵਿੱਤੀ ਸਾਲ ਦੀ ਸ਼ੁਰੂਆਤ 'ਚ ਇਨ੍ਹਾਂ ਅਹੁਦਿਆਂ 'ਤੇ ਅਸਥਾਈ ਅਸਾਮੀਆਂ ਲਈ ਸਾਲਾਨਾ ਪ੍ਰਵਾਨਗੀ ਜਾਰੀ ਕਰਦੀ ਹੈ। 

ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ 'ਤੇ ਹਾਈਕੋਰਟ ਦਾ ਆਇਆ ਫ਼ੈਸਲਾ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਹਰਿਆਣਾ ਤੋਂ ਇਲਾਵਾ ਪੰਜਾਬ, ਕੇਂਦਰ ਸਰਕਾਰ ਅਤੇ ਰਾਮ ਰਹੀਮ ਸਮੇਤ ਰੋਹਤਕ ਜੇਲ੍ਹ ਅਥਾਰਟੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਰੋਲ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ (Admit Card) ਇੰਟਰਨੈਟ 'ਤੇ ਅਪਲੋਡ ਕੀਤੇ ਜਾ ਚੁੱਕੇ ਹਨ। ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ (Admit Card) ਬੋਰਡ ਦੀ ਵੈੱਬ ਸਾਈਟ www.pseb.ac.in ਤੋਂ ਡਾਉੂਨਲੋਡ ਕਰ ਸਕਦੇ ਹਨ। 

ਧਨੌਲਾ ਵਿਖੇ ਕਾਰ ਸਵਾਰਾਂ ਨਾਲ ਵਾਪਰੀ ਅਣਹੋਣੀ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ 2 ਗੱਭਰੂ

ਧਨੌਲਾ ਸਥਿਤ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਬੁੱਧਵਾਰ ਦੀ ਰਾਤ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਤੀਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਕਰਨ ਸਿੰਘ (19) ਵਾਸੀ ਪਿੰਡ ਤ੍ਰੇਹ, ਪਟਿਆਲਾ ਅਤੇ ਗੋਲੂ (20) ਪੁੱਤਰ ਜਿਊਂਣ ਸਿੰਘ ਵਾਸੀ ਕੈਥਲ ਵਜੋਂ ਹੋਈ ਹੈ।

ਵੱਡੀ ਖ਼ਬਰ : ਚੰਡੀਗੜ੍ਹ 'ਚ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ

 ਚੰਡੀਗੜ੍ਹ 'ਚ ਇਲੈਕਟ੍ਰਿਕ ਵਾਹਨਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਕਰ ਦਿੱਤੀ ਗਈ ਹੈ। ਯੂ. ਟੀ. ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਇਲੈਕਟ੍ਰਿਕ ਪਾਲਿਸੀ ਦੇ ਤਹਿਤ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਅਗਲੇ 5 ਸਾਲਾਂ ਲਈ ਕੈਪਿੰਗ ਲਾਈ ਗਈ ਸੀ।

ਆਸਟ੍ਰੇਲੀਆਈ ਪੁਲਸ ਨੇ 130 ਕਿਲੋਗ੍ਰਾਮ ਨਸ਼ੀਲਾ ਪਦਾਰਥ ਦਰਾਮਦ ਕਰਨ ਦੇ ਦੋਸ਼ 'ਚ 3 ਵਿਅਕਤੀ ਕੀਤੇ ਗ੍ਰਿਫ਼ਤਾਰ

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (NSW) ਸੂਬੇ ਵਿੱਚ 130 ਕਿਲੋਗ੍ਰਾਮ ਮੈਥਾਮਫੇਟਾਮਾਈਨ - ਤੇਜ਼, ਬਹੁਤ ਜ਼ਿਆਦਾ ਨਸ਼ੀਲੇ ਡਰੱਗ ਨੂੰ ਕਥਿਤ ਤੌਰ 'ਤੇ ਦਰਾਮਦ ਕਰਨ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਵੱਡੀ ਖ਼ਬਰ : ਪੁਲਸ ਨਾਲ ਟਕਰਾਅ ਮਗਰੋਂ 'ਇਨਸਾਫ਼ ਮੋਰਚੇ' ਦੇ ਮੈਂਬਰਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤਹਿਤ ਮਾਮਲਾ ਦਰਜ

ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਬੀਤੇ ਦਿਨ ਪੁਲਸ ਨਾਲ ਟਕਰਾਅ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਖ਼ਿਲਾਫ਼ ਧਾਰਾ-307 ਤਹਿਤ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐੱਫ. ਆਈ. ਆਰਜ਼ ਚੰਡੀਗੜ੍ਹ ਅਤੇ ਮੋਹਾਲੀ ਦੇ ਮਟੌਰ ਥਾਣੇ 'ਚ ਦਰਜ ਕੀਤੀ ਗਈਆਂ ਹਨ।

ਅੰਮ੍ਰਿਤਸਰ ਤੋਂ ਵੱਡੀ ਖ਼ਬਰ: 15 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫ਼ਤਾਰ

 ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। 


Manoj

Content Editor

Related News