ਅਜਨਾਲਾ ਹਿੰਸਾ ਬਾਰੇ DGP ਯਾਦਵ ਦਾ ਵੱਡਾ ਬਿਆਨ, ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਚਾਰਜਸ਼ੀਟ ਦਾਖ਼ਲ, ਪੜ੍ਹੋ Top 10
Friday, Feb 24, 2023 - 08:18 PM (IST)
ਜਲੰਧਰ (ਬਿਊਰੋ) : ਅਜਨਾਲਾ ਥਾਣਾ ਝੜਪ ’ਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਖ਼ਤ ਐਕਸ਼ਨ ਲੈਣ ਦੀ ਗੱਲ ਆਖੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਗਈ ਸੀ, ਪਰ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਹਿੰਸਕ ਕਾਰਵਾਈ ਕੀਤੀ ਗਈ। ਉਥੇ ਹੀ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਪੜ੍ਹੋ ਅੱਜ ਦੀਆ Top 10 ਖ਼ਬਰਾਂ...
ਅਜਨਾਲਾ ਹਿੰਸਾ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ
ਅਜਨਾਲਾ ਥਾਣਾ ਝੜਪ ’ਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਖ਼ਤ ਐਕਸ਼ਨ ਲੈਣ ਦੀ ਗੱਲ ਆਖੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸ਼ਾਂਤੀ ਪੂਰਵਰਕ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਗਈ ਸੀ, ਪਰ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਹਿੰਸਕ ਕਾਰਵਾਈ ਕੀਤੀ ਗਈ।
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਚਾਰਜਸ਼ੀਟ ਦਾਖ਼ਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ
ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।
ਵੱਡੀ ਖ਼ਬਰ: ਸਸਪੈਂਡ ਡੀ. ਐੱਸ. ਪੀ. ਸੇਖੋਂ ਨੂੰ ਹਾਈਕੋਰਟ ਨੇ ਸੁਣਾਈ 6 ਮਹੀਨਿਆਂ ਦੀ ਸਜ਼ਾ
ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਸ ਦੇ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਅਦਾਲਤ ਨੇ 6 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਸ ਨੇ ਕੀਤਾ ਰਿਹਾਅ
ਅਜਨਾਲਾ ਪੁਲਸ ਵਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਵਾਰਿਸ ਪੰਜਾਬ ਜਥੇਬੰਦੀ ਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਪੁਲਸ ਕਸਟੱਡੀ ਤੋਂ ਰਿਹਾਅ ਹੋਣ ਤੋਂ ਬਾਅਦ ਲਵਪ੍ਰੀਤ ਸਿੰਘ ਤੂਫਾਨ ਨੇ ਕਿਹਾ ਕਿ ਸਿੱਖ ਕੌਮ ਨੂੰ ਇਕੱਠੇ ਹੋ ਕੇ ਰਹਿਣ ਦੀ ਲੋੜ ਹੈ।
ਸੁਖਬੀਰ ਬਾਦਲ ਵੱਲੋਂ ਅਜਨਾਲਾ ਹਿੰਸਾ ਦੀ ਨਿੰਦਾ, ਕੇਂਦਰ ਤੇ ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮਾਹੌਲ 'ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਅਜਨਾਲਾ ਵਿਖੇ ਵਾਪਰੀ ਹਿੰਸਾ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁਲਤਵੀ ਹੋਈ ਅੰਗਰੇਜ਼ੀ ਦੀ ਪ੍ਰੀਖਿਆ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਕਰਵਾਈ ਜਾਣ ਵਾਲੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ 24 ਫ਼ਰਵਰੀ 2023 ਨੂੰ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ। ਇਸ ਵਿਸ਼ੇ ਦੀ ਪ੍ਰੀਖਿਆ ਦੀ ਅਗਲੀ ਮਿਤੀ ਬਾਰੇ ਸਬੰਧਤ ਵਿਦਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਸੂਚਿਤ ਕੀਤਾ ਜਾਵੇਗਾ।
ਅਦਾਕਾਰ ਅਕਸ਼ੈ ਕੁਮਾਰ ਨੇ ਛੱਡੀ ਕੈਨੇਡਾ ਦੀ ਨਾਗਰਿਕਤਾ, ਕਿਹਾ- ਭਾਰਤ ਹੀ ਮੇਰੇ ਲਈ ਸਭ ਕੁਝ
ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਨੂੰ ਕੈਨੇਡਾ ਦੀ ਨਾਗਰਿਕਤਾ ਨੂੰ ਲੈ ਕੇ ਅਕਸਰ ਟਰੋਲ ਕੀਤਾ ਜਾਂਦਾ ਹੈ ਪਰ ਹੁਣ ਅਦਾਕਾਰ ਭਾਰਤੀ ਬਣ ਚੁੱਕੇ ਹਨ।
G20 ਦੇਸ਼ਾਂ ਨੂੰ ਦਰਪੇਸ਼ ਚੁਣੌਤੀਆਂ ਦਾ ਮਜ਼ਬੂਤੀ ਨਾਲ ਹੱਲ ਕਰਨਾ ਹੋਵੇਗਾ: RBI ਗਵਰਨਰ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਜੀ-20 ਦੇਸ਼ਾਂ ਨੂੰ ਵਿੱਤੀ ਸਥਿਰਤਾ ਲਈ ਖਤਰਿਆਂ ਅਤੇ ਕਰਜ਼ ਸੰਕਟ ਵਰਗੀਆਂ ਵਿਸ਼ਵ ਅਰਥਵਿਵਸਥਾ ਨੂੰ ਦਰਪੇਸ਼ ਚੁਣੌਤੀਆਂ ਦਾ ਦ੍ਰਿੜਤਾ ਨਾਲ ਹੱਲ ਕਰਨ ਦਾ ਸੱਦਾ ਦਿੱਤਾ।
ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਤੀ ਦੇਵੀ ਸਿੰਘ ਸ਼ੇਖਾਵਤ ਦਾ ਦਿਹਾਂਤ
ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਤੀ ਦੇਵੀ ਸਿੰਘ ਸ਼ੇਖਾਵਤ ਦਾ ਸ਼ੁੱਕਰਵਾਰ ਸਵੇਰੇ ਪੁਣੇ 'ਚ ਦਿਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਚ ਪਤਨੀ ਪ੍ਰਤਿਭਾ ਪਾਟਿਲ ਤੋਂ ਇਲਾਵਾ ਇਕ ਪੁੱਤ ਰਾਜੇਂਦਰ ਸਿੰਘ ਸ਼ੇਖਾਵਤ ਹੈ।
ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਵਾਪਰੀ ਅਜਨਾਲਾ ਘਟਨਾ : ਬਿਕਰਮ ਮਜੀਠੀਆ
ਬੀਤੇ ਦਿਨੀਂ ਅਜਨਾਲਾ ਥਾਣੇ ’ਤੇ ਵਾਪਰੀ ਘਟਨਾ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਸਾਜ਼ਿਸ਼ ਕਰਾਰ ਦਿੱਤਾ ਹੈ, ਉਥੇ ਹੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ’ਤੇ ਵੀ ਵੱਡਾ ਹਮਲਾ ਬੋਲਿਆਹੈ।