CM ਮਾਨ ਦੇ ਕੈਪਟਨ ਸਣੇ ਭਾਜਪਾ ਆਗੂਆਂ ’ਤੇ ਵੱਡੇ ਇਲਜ਼ਾਮ, ਮੌਸਮ ਬਾਰੇ Yellow Alert ਜਾਰੀ, ਪੜ੍ਹੋ Top 10

02/27/2023 8:47:16 PM

ਜਲੰਧਰ (ਬਿਊਰੋ) :  ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ, ਕੇਵਲ ਢਿੱਲੋਂ, ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ) ’ਤੇ ਵੱਡੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਹ ਸਾਰੇ ਹਮੇਸ਼ਾ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਉਥੇ ਹੀ ਪੰਜਾਬ 'ਚ ਲਗਾਤਾਰ ਮੌਸਮ 'ਚ ਤਬਦੀਲੀ ਆ ਰਹੀ ਹੈ। ਫਰਵਰੀ ਮਹੀਨੇ ਤੋਂ ਹੀ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਠੰਡ ਸਿਰਫ ਸਵੇਰ ਅਤੇ ਸ਼ਾਮ ਦੀ ਰਹਿ ਗਈ ਹੈ। ਹੁਣ ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

CM ਮਾਨ ਦਾ ਧਮਾਕੇਦਾਰ ਟਵੀਟ, ਕੈਪਟਨ ਸਣੇ ਕਈ ਭਾਜਪਾ ਆਗੂਆਂ ’ਤੇ ਲਾਏ ਵੱਡੇ ਇਲਜ਼ਾਮ

ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ, ਕੇਵਲ ਢਿੱਲੋਂ, ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ) ’ਤੇ ਵੱਡੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਹ ਸਾਰੇ ਹਮੇਸ਼ਾ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ।

ਪੰਜਾਬ 'ਚ ਮੌਸਮ ਨੂੰ ਲੈ ਕੇ Yellow Alert ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਲਗਾਤਾਰ ਮੌਸਮ 'ਚ ਤਬਦੀਲੀ ਆ ਰਹੀ ਹੈ। ਫਰਵਰੀ ਮਹੀਨੇ ਤੋਂ ਹੀ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਠੰਡ ਸਿਰਫ ਸਵੇਰ ਅਤੇ ਸ਼ਾਮ ਦੀ ਰਹਿ ਗਈ ਹੈ। ਹੁਣ ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਗੋਲਡੀ ਬਰਾੜ ਦੀ ਸੋਸ਼ਲ ਮੀਡੀਆ ਪੋਸਟ 'ਤੇ ਪੰਜਾਬ ਪੁਲਸ ਦਾ ਟਵੀਟ, ਲੋਕਾਂ ਨੂੰ ਦਿੱਤੀ ਜ਼ਰੂਰੀ ਸਲਾਹ

 ਪੰਜਾਬ ਅੰਦਰ ਅਪਰਾਧਿਕ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਰੋਜ਼ਾਨਾ ਕਤਲ ਦੀਆਂ ਘਟਨਾਵਾਂ ਸਾਹਮਣੇ ਆਉਣ ਮਗਰੋਂ ਸੋਸ਼ਲ ਮੀਡੀਆ 'ਤੇ ਇਨ੍ਹਾਂ ਦੀ ਜ਼ਿੰਮੇਵਾਰੀ ਲੈਣ ਦਾ ਰੁਝਾਨ ਜਿਹਾ ਚੱਲ ਪਿਆ ਹੈ।

ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਲਾਭ ਲੈਣ ਲਈ ਸਿਰਫ਼ ਦੋ ਦਿਨ ਬਾਕੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖ਼ਰੀਦ ਅਤੇ ਕਸਟਮ ਹਾਇੰਰਿੰਗ ਸੈਂਟਰ ਸਥਾਪਿਤ ਕਰਨ ਲਈ ਸਬਸਿਡੀ ਦੇਵੇਗੀ। 

3 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ-ਪਿਓ ਦਾ ਹੱਥ, ਭਿਆਨਕ ਸੜਕ ਹਾਦਸੇ 'ਚ ਇਕੱਠਿਆਂ ਹੋਈ ਪਤੀ-ਪਤਨੀ ਦੀ ਮੌਤ

ਬਰਨਾਲਾ ਵਿਖੇ ਕਾਰ ਤੇ ਐਕਟੀਵਾ ਦੀ ਟੱਕਰ ’ਚ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਪਤੀ-ਪਤਨੀ ਦੀ ਪਛਾਣ ਜਗਤਾਰ ਸਿੰਘ ਅਤੇ ਨਵਦੀਪ ਕੌਰ ਵਾਸੀ ਬਰਨਾਲਾ ਵਜੋਂ ਹੋਈ ਹੈ। 

ਪੰਜਾਬੀ ਯੂਨੀਵਰਸਿਟੀ ’ਚ 2 ਧਿਰਾਂ ਵਿਚਕਾਰ ਖੂਨੀ ਝੜਪ, ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕਤਲ

ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ’ਚ ਸੋਮਵਾਰ ਸਵੇਰੇ 2 ਨੌਜਵਾਨ ਗੁੱਟਾਂ ਵਿਚਕਾਰ ਹੋਈ ਖੂਨੀ ਝੜਪ ਵਿਚ ਇਕ 20 ਸਾਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੌਰਾਨ 3 ਤੋਂ 4 ਨੌਜਵਾਨ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PM ਮੋਦੀ ਨੇ 8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਟਰਾਂਸਫਰ ਕੀਤੇ 16,000 ਕਰੋੜ ਰੁਪਏ

‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਦੇ ਲਾਭਪਾਤਰੀ ਕਿਸਾਨਾਂ ਦੀ ਉਡੀਕ ਹੁਣ ਖਤਮ ਹੋਈ । ਪ੍ਰਧਾਨ ਮੰਤਰੀ ਮੋਦੀ ਨੇ ਕਰਨਾਟਕ ਦੇ ਬੇਲਾਗਾਵੀ ਵਿੱਚ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ 16,000 ਕਰੋੜ ਰੁਪਏ ਤੋਂ ਵੱਧ ਦੀ 13ਵੀਂ ਕਿਸ਼ਤ ਜਾਰੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਰਨਾਟਕ ਦੇ ਸ਼ਿਵਮੋਗਾ ਅਤੇ ਬੇਲਾਗਾਵੀ ਜ਼ਿਲ੍ਹਿਆਂ ਦਾ ਦੌਰਾ ਕੀਤਾ। 

ਗੋਇੰਦਵਾਲ ਸਾਹਿਬ ਜੇਲ੍ਹ ’ਚ ਗੈਂਗਵਾਰ ਨੂੰ ਲੈ ਕੇ ਵੱਡੀ ਖ਼ਬਰ, FIR 'ਚ ਹੋਇਆ ਵੱਡਾ ਖ਼ੁਲਾਸਾ

 ਗੋਇੰਦਵਾਲ ਸਾਹਿਬ ਜੇਲ੍ਹ 'ਚ ਹੋਈ ਗੈਂਗਵਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਸ ਵੱਲੋਂ ਇਸ ਮਾਮਲੇ 'ਚ ਦਰਜ ਕੀਤੀ ਗਈ ਐੱਫ.ਆਈ.ਆਰ. 'ਚ ਵੱਡੇ ਖੁਲਾਸੇ ਹੋਏ ਹਨ।

ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੰਡੀਗੜ੍ਹ 'ਚ AAP ਦਾ ਵਿਰੋਧ ਪ੍ਰਦਰਸ਼ਨ, ਕੀਤੀ ਜੰਮ ਕੇ ਨਾਅਰੇਬਾਜ਼ੀ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇੱਥੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਬਾਘਾਪੁਰਾਣਾ 'ਚ SDM ਦਫ਼ਤਰ ਬਾਹਰ ਲਿਖੇ ਖ਼ਾਲਿਸਤਾਨੀ ਨਾਅਰੇ, ਪੰਨੂੰ ਨੇ ਫਿਰ ਦਿੱਤੀ ਗਿੱਦੜ ਭਬਕੀ

ਖ਼ਾਲਿਸਤਾਨੀ ਅੱਤਵਾਦੀ ਸੰਗਠਨ 'ਸਿੱਖਸ ਫਾਰ ਜਸਟਿਸ' ਦਾ ਮੁਖੀ ਗੁਰਪਤਵੰਤ ਸਿੰਘ ਪੰਨੂੰ ਪੂਰੀ ਤਰ੍ਹਾਂ ਬੌਖ਼ਲਾ ਗਿਆ ਹੈ। ਦਰਅਸਲ ਬਾਘਾਪੁਰਾਣਾ ਦੇ SDM ਦਫ਼ਤਰ ਬਾਹਰ ਖ਼ਾਲਿਸਤਾਨੀ ਨਾਅਰੇ ਲਿਖੇ ਗਏ ਹਨ।


Manoj

Content Editor

Related News